ਬਹਿਬਲ ਗੋਲੀ ਕਾਂਡ: ਅਦਾਲਤ ਨੇ ਗੁਰਦੀਪ ਪੰਧੇਰ ਨੂੰ 5 ਅਗਸਤ ਤੱਕ ਲਈ ਭੇਜਿਆ ਜੇਲ੍ਹ

537
Share

ਫ਼ਰੀਦਕੋਟ, 23 ਜੁਲਾਈ (ਪੰਜਾਬ ਮੇਲ)- ਬਹਿਬਲ ਗੋਲੀ ਕਾਂਡ ‘ਚ ਵਿਸ਼ੇਸ਼ ਜਾਂਚ ਟੀਮ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਕੋਟਕਪੂਰਾ ਦੇ ਤਤਕਾਲੀ ਐੱਸ.ਐੱਚ.ਓ. ਇੰਸਪੈਕਟਰ ਗੁਰਦੀਪ ਸਿੰਘ ਪੰਧੇਰ ਨੂੰ ਪੁਲਿਸ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਇੱਥੇ ਡਿਊਟੀ ਮੈਜਿਸਟਰੇਟ ਸੁਰੇਸ਼ ਕੁਮਾਰ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ। ਅਦਾਲਤ ਨੇ ਗੁਰਦੀਪ ਪੰਧੇਰ ਨੂੰ 5 ਅਗਸਤ ਤੱਕ ਅਦਾਲਤੀ ਹਿਰਾਸਤ ਤਹਿਤ ਜੇਲ੍ਹ ਭੇਜਣ ਦਾ ਹੁਕਮ ਦਿੱਤਾ। ਗੁਰਦੀਪ ਪੰਧੇਰ ਨੂੰ ਜਾਂਚ ਟੀਮ ਨੇ 21 ਜੁਲਾਈ ਨੂੰ ਗ੍ਰਿਫ਼ਤਾਰ ਕੀਤਾ ਸੀ। ਵਿਸ਼ੇਸ਼ ਜਾਂਚ ਟੀਮ ਨੂੰ ਡੇਰਾ ਸੱਚਾ ਸੌਦਾ ਦੀ ਕੌਮੀ ਕਮੇਟੀ ਦੇ ਮੈਂਬਰ ਹਰਸ਼ ਧੁਰੀ, ਪ੍ਰਦੀਪ ਕਲੇਰ ਅਤੇ ਸੰਦੀਪ ਬਰੇਟਾ ਅਜੇ ਤੱਕ ਨਹੀਂ ਲੱਭੇ। ਇਹ ਸਾਰੇ ਹੁਣ ਹਰਿਆਣਾ ਦੇ ਵਸਨੀਕ ਦੱਸੇ ਜਾ ਰਹੇ ਹਨ। ਡੀ.ਆਈ.ਜੀ. ਰਣਬੀਰ ਸਿੰਘ ਖੱਟੜਾ ਦੀ ਅਗਵਾਈ ਵਾਲੀ ਜਾਂਚ ਟੀਮ ਇਨ੍ਹਾਂ ਮੁਲਜ਼ਮਾਂ ਦੀ ਭਾਲ ਲਈ ਪੰਜਾਬ, ਹਰਿਆਣਾ ਤੇ ਰਾਜਸਥਾਨ ‘ਚ ਛਾਪੇ ਮਾਰ ਚੁੱਕੀ ਹੈ।


Share