PUNJABMAILUSA.COM

ਬਹਿਬਲ ਗੋਲ਼ੀ ਕਾਂਡ : ਕੈਪਟਨ ਸਰਕਾਰ ਦਾ ਯੂ ਟਰਨ

ਬਹਿਬਲ ਗੋਲ਼ੀ ਕਾਂਡ : ਕੈਪਟਨ ਸਰਕਾਰ ਦਾ ਯੂ ਟਰਨ

ਬਹਿਬਲ ਗੋਲ਼ੀ ਕਾਂਡ : ਕੈਪਟਨ ਸਰਕਾਰ ਦਾ ਯੂ ਟਰਨ
August 09
07:40 2018

ਕੋਟਕਪੂਰਾ, 9 ਅਗਸਤ (ਪੰਜਾਬ ਮੇਲ)- ਬਹਿਬਲ ਗੋਲ਼ੀ ਕਾਂਡ ਦੇ ਜ਼ਿੰਮੇਵਾਰ ਪੁਲਿਸ ਅਫਸਰਾਂ ਖਿਲਾਫ ਕਾਰਵਾਈ ਤੋਂ ਕੈਪਟਨ ਸਰਕਾਰ ਟਾਲਾ ਵੱਟਦੀ ਨਜ਼ਰ ਆ ਰਹੀ ਹੈ। ਪੁਲਿਸ ਤੇ ਕੈਪਟਨ ਸਰਕਾਰ ਦੇ ਇਸ ਰਵੱਈਏ ਤੋਂ ਸਿੱਖ ਜਥੇਬੰਦੀਆਂ ‘ਚ ਰੋਸ ਹੈ। ਦਰਅਸਲ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਜ਼ਿੰਮੇਵਾਰ ਪੁਲਿਸ ਅਫਸਰਾਂ ਦੇ ਨਾਵਾਂ ਦਾ ਖੁਲਾਸਾ ਕਰਨ ਮਗਰੋਂ ਵੀ ਉਨ੍ਹਾਂ ਖਿਲਾਫ ਕੇਸ ਦਰਜ ਨਹੀਂ ਕੀਤਾ ਗਿਆ। ਇਸ ਦੇ ਉਲਟ ਜਸਟਿਸ ਰਣਜੀਤ ਸਿੰਘ (ਸੇਵਾ ਮੁਕਤ) ਕਮਿਸ਼ਨ ਦੀ ਸਿਫਾਰਸ਼ ‘ਤੇ ਫ਼ਰੀਦਕੋਟ ਪੁਲਿਸ ਨੇ ਗੋਲ਼ੀ ਚਲਾਉਣ ਵਾਲੇ ‘ਅਣਪਛਾਤੇ’ ਪੁਲਿਸ ਅਫ਼ਸਰਾਂ ਵਿਰੁੱਧ ਧਾਰਾ 307 (ਕਤਲ ਦੀ ਕੋਸ਼ਿਸ਼), 323, 148 ਤੇ 149 ਤਹਿਤ ਕੇਸ ਦਰਜ ਕੀਤਾ ਹੈ।
ਯਾਦ ਰਹੇ ਅਕਤੂਬਰ 2015 ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਰੋਸ ਵਿੱਚ ਧਰਨਾ ਦੇ ਰਹੇ ਸਿੱਖਾਂ ‘ਤੇ ਪੁਲਿਸ ਨੇ ਗੋਲ਼ੀ ਚਲਾਈ ਸੀ। ਪਿਛਲੇ ਦਿਨੀਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਤੋਂ ਬਾਅਦ ਗੋਲ਼ੀ ਕਾਂਡ ’ਚ ਸ਼ਾਮਲ 10 ਪੁਲਿਸ ਅਫ਼ਸਰਾਂ ਤੇ ਮੁਲਾਜ਼ਮਾਂ ਨੂੰ ਬਾਜਾਖਾਨਾ ਪੁਲੀਸ ਥਾਣੇ ਵਿੱਚ ਦਰਜ ਕੇਸ ਵਿੱਚ ਨਾਮਜ਼ਦ ਕਰਨ ਦਾ ਐਲਾਨ ਕੀਤਾ ਸੀ। ਹੁਣ ਪੁਲੀਸ ਮੁਖੀ ਸੁਰੇਸ਼ ਅਰੋੜਾ ਤੇ ਮੁੱਖ ਮੰਤਰੀ ਨੇ ਵਿਚਕਾਰਲਾ ਰਸਤਾ ਲੈਂਦਿਆਂ ਪੁਲਿਸ ਅਫ਼ਸਰਾਂ ਨੂੰ ਕੇਸ ’ਚ ਨਾਮਜ਼ਦ ਕਰਨ ਦੀ ਥਾਂ ਅਣਪਛਾਤਿਆਂ ‘ਤੇ ਕੇਸ ਦਰਜ ਕਰ, ਮਾਮਲਾ ਠੰਢੇ ਬਸਤੇ ਵਿੱਚ ਪਾ ਦਿੱਤਾ ਹੈ।
ਹਾਲਾਂਕਿ, ਕੈਪਟਨ ਸਰਕਾਰ ਦਾ ਤਰਕ ਹੈ ਕਿ ਬਹਿਬਲ ਕਲਾਂ ਤੇ ਕੋਟਕਪੂਰਾ ਵਿੱਚ ਵਾਪਰੇ ਗੋਲ਼ੀ ਕਾਂਡ ਦੀ ਜਾਂਚ ਸੀਬੀਆਈ ਹਵਾਲੇ ਹੈ ਜਿਸ ਕਰਕੇ ਪੁਲਿਸ ਅਫ਼ਸਰਾਂ ਨੂੰ ਨਾਮਜ਼ਦ ਨਹੀਂ ਕੀਤਾ ਜਾ ਸਕਦਾ। ਕੈਪਟਨ ਸਰਕਾਰ ਦੇ ਯੂ-ਟਰਨ ਤੋਂ ਬਾਅਦ ਬਰਗਾੜੀ ਇਨਸਾਫ਼ ਮੋਰਚਾ ਦੇ ਆਗੂਆਂ ਵਿੱਚ ਰੋਸ ਹੈ। ਮੁਤਵਾਜ਼ੀ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਕਿ ਪਹਿਲਾਂ ਬਾਦਲਾਂ ਨੇ ਅਣਪਛਾਤਿਆਂ ਖ਼ਿਲਾਫ਼ ਕੇਸ ਦਰਜ ਕੀਤਾ ਤੇ ਹੁਣ ਕੈਪਟਨ ਸਰਕਾਰ ਵੀ ਉਸੇ ਰਾਹ ਪੈ ਗਈ ਹੈ। ਧਰਨੇ ‘ਤੇ ਬੈਠੇ ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਕਿ ਕੈਪਟਨ ਸਰਕਾਰ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਜਨਤਕ ਕਰੇ ਤੇ ਕਮਿਸ਼ਨ ਵੱਲੋਂ ਗੋਲ਼ੀ ਕਾਂਡ ਲਈ ਜ਼ਿੰਮੇਵਾਰ ਠਹਿਰਾਏ ਗਏ ਪੁਲੀਸ ਅਧਿਕਾਰੀਆਂ ਤੇ ਮੁਲਾਜ਼ਮਾਂ ਵਿਰੁੱਧ ਤੁਰੰਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸੀਬੀਆਈ ਨੂੰ ਜਾਂਚ ਦੇਣ ਦਾ ਮਤਲਬ ਇਨਸਾਫ਼ ਲਈ ਹੋਰ ਦੇਰੀ ਤੇ ਸਰਕਾਰ ਨੂੰ ਕਾਰਵਾਈ ਕਰਨੀ ਚਾਹੀਦੀ ਹੈ। ਉੱਧਰ, ਅਕਤੂਬਰ 2015 ਦੇ ਧਰਨੇ ਦੌਰਾਨ ਪੁਲਿਸ ਦੀ ਗੋਲ਼ੀ ਕਾਰਨ ਜ਼ਖ਼ਮੀ ਹੋਏ ਬਰਨਾਲਾ ਵਾਸੀ ਅਜੀਤ ਸਿੰਘ ਨੇ ਕਿਹਾ ਕਿ ਉਸ ਦੇ ਬਿਆਨਾਂ ਨੂੰ ਸਹੀ ਤਰੀਕੇ ਨਾਲ ਦਰਜ ਨਹੀਂ ਕੀਤਾ ਗਿਆ ਹੈ। ਉਹ ਪਹਿਲਾਂ ਲੁਧਿਆਣਾ ਵਿੱਚ ਬਿਆਨ ਦਰਜ ਕਰਵਾ ਚੁੱਕਾ ਹੈ, ਪਰ ਪੁਲਿਸ ਨੇ ਲਿਖਿਆ ਹੈ ਕਿ ਅਜੀਤ ਸਿੰਘ ਦੇ ਬਿਆਨ ਪਹਿਲੀ ਵਾਰ ਦਰਜ ਕੀਤੇ ਜਾ ਰਹੇ ਹਨ। ਜਦਕਿ ਡੀਐਸਪੀ ਮਨਬੀਰ ਇੰਦਰ ਸਿੰਘ ਮੁਤਾਬਕ ਅਜੀਤ ਸਿੰਘ ਦੀ ਸਹਿਮਤੀ ਤੋਂ ਬਾਅਦ ਲਿਖਿਆ ਗਿਆ ਹੈ ਕਿ ਉਸ ਦੇ ਪਹਿਲਾਂ ਕਦੇ ਵੀ ਬਿਆਨ ਦਰਜ ਨਹੀਂ ਹੋਏ।

About Author

Punjab Mail USA

Punjab Mail USA

Related Articles

ads

Latest Category Posts

    ਭਾਰਤ ਸਰਕਾਰ ਖਤਮ ਕੀਤੀ ਗਈ ਕਾਲੀ ਸੂਚੀ ਦੇ ਨਾਂ ਨਸ਼ਰ ਕਰੇ

ਭਾਰਤ ਸਰਕਾਰ ਖਤਮ ਕੀਤੀ ਗਈ ਕਾਲੀ ਸੂਚੀ ਦੇ ਨਾਂ ਨਸ਼ਰ ਕਰੇ

Read Full Article
    ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਯੂਨੀਅਨ ਸਿਟੀ ਦਾ 15ਵਾਂ ਵਿਸ਼ਵ ਕਬੱਡੀ ਕੱਪ ਵਿਲੱਖਣ ਇਤਿਹਾਸ ਸਿਰਜ ਗਿਆ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਯੂਨੀਅਨ ਸਿਟੀ ਦਾ 15ਵਾਂ ਵਿਸ਼ਵ ਕਬੱਡੀ ਕੱਪ ਵਿਲੱਖਣ ਇਤਿਹਾਸ ਸਿਰਜ ਗਿਆ

Read Full Article
    ਏ.ਜੀ.ਪੀ.ਸੀ. ਤੇ ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ ਨੇ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਦੀ ਸਾਂਭ-ਸੰਭਾਲ ਬਾਰੇ ਵਿਚਾਰ ਚਰਚਾ ਛੇੜੀ

ਏ.ਜੀ.ਪੀ.ਸੀ. ਤੇ ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ ਨੇ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਦੀ ਸਾਂਭ-ਸੰਭਾਲ ਬਾਰੇ ਵਿਚਾਰ ਚਰਚਾ ਛੇੜੀ

Read Full Article
    ਮਜ਼ੇ ਲਈ 400 ਲੋਕਾਂ ਦਾ ਕਤਲ ਕਰਨ ਦੀ ਧਮਕੀ ਦੇਣ ਵਾਲੀ ਗ੍ਰਿਫ਼ਤਾਰ

ਮਜ਼ੇ ਲਈ 400 ਲੋਕਾਂ ਦਾ ਕਤਲ ਕਰਨ ਦੀ ਧਮਕੀ ਦੇਣ ਵਾਲੀ ਗ੍ਰਿਫ਼ਤਾਰ

Read Full Article
    ਇੰਡੀਅਨ ਅਮਰੀਕਨ ਸੀਨੀਅਰ ਸੁਸਾਇਟੀ ਇੰਡੀਆਨਾ ਵੱਲੋਂ ਬਜ਼ੁਰਗਾਂ ਲਈ ਉਪਰਾਲਾ

ਇੰਡੀਅਨ ਅਮਰੀਕਨ ਸੀਨੀਅਰ ਸੁਸਾਇਟੀ ਇੰਡੀਆਨਾ ਵੱਲੋਂ ਬਜ਼ੁਰਗਾਂ ਲਈ ਉਪਰਾਲਾ

Read Full Article
    ਅਮਰੀਕੀ ਰਾਸ਼ਟਰਪਤੀ ਚੋਣਾਂ; ਤੀਜੀ ਪ੍ਰਾਇਮਰੀ ਬਹਿਸ ‘ਚ ਬਿਡੇਨ ਦੀ ਦਾਅਵੇਦਾਰੀ ਹੋਈ ਮਜ਼ਬੂਤ

ਅਮਰੀਕੀ ਰਾਸ਼ਟਰਪਤੀ ਚੋਣਾਂ; ਤੀਜੀ ਪ੍ਰਾਇਮਰੀ ਬਹਿਸ ‘ਚ ਬਿਡੇਨ ਦੀ ਦਾਅਵੇਦਾਰੀ ਹੋਈ ਮਜ਼ਬੂਤ

Read Full Article
    ਅਮਰੀਕੀ ਸੁਪਰੀਮ ਕੋਰਟ ਵੱਲੋਂ ਟਰੰਪ ਦੀ ਪ੍ਰਵਾਸੀਆਂ ਨੂੰ ਸ਼ਰਨ ਨਾ ਦੇਣ ਦੀ ਨੀਤੀ ਨੂੰ ਹਰੀ ਝੰਡੀ

ਅਮਰੀਕੀ ਸੁਪਰੀਮ ਕੋਰਟ ਵੱਲੋਂ ਟਰੰਪ ਦੀ ਪ੍ਰਵਾਸੀਆਂ ਨੂੰ ਸ਼ਰਨ ਨਾ ਦੇਣ ਦੀ ਨੀਤੀ ਨੂੰ ਹਰੀ ਝੰਡੀ

Read Full Article
    ਅਠਾਰਵੀਂ ਬਰਸੀ ‘ਤੇ ਬਲਬੀਰ ਸਿੰਘ ਸੋਢੀ ਨੂੰ ਸ਼ਰਧਾ ਦੇ ਫੁੱਲ ਭੇਂਟ

ਅਠਾਰਵੀਂ ਬਰਸੀ ‘ਤੇ ਬਲਬੀਰ ਸਿੰਘ ਸੋਢੀ ਨੂੰ ਸ਼ਰਧਾ ਦੇ ਫੁੱਲ ਭੇਂਟ

Read Full Article
    ਇੰਡਸਵੈਲੀ ਅਮਰੀਕਨ ਚੈਂਬਰ ਆਫ ਕਾਮਰਸ ਵੱਲੋਂ ਚਿਰੰਜੀ ਲਾਲ ਦਾ ਸਨਮਾਨ

ਇੰਡਸਵੈਲੀ ਅਮਰੀਕਨ ਚੈਂਬਰ ਆਫ ਕਾਮਰਸ ਵੱਲੋਂ ਚਿਰੰਜੀ ਲਾਲ ਦਾ ਸਨਮਾਨ

Read Full Article
    ਜਨਮੇਜਾ ਸਿੰਘ ਜੌਹਲ ਦਾ ਸੈਕਰਾਮੈਂਟੋ ਵਿਖੇ ਸਨਮਾਨ

ਜਨਮੇਜਾ ਸਿੰਘ ਜੌਹਲ ਦਾ ਸੈਕਰਾਮੈਂਟੋ ਵਿਖੇ ਸਨਮਾਨ

Read Full Article
    ਫਰਿਜ਼ਨੋ ਵਿਖੇ ਹੋਈ 5 ਕੇ ਰੇਸ ‘ਚ ਪੰਜਾਬੀਆਂ ਨੇ ਗੰਡੇ ਝੰਡੇ

ਫਰਿਜ਼ਨੋ ਵਿਖੇ ਹੋਈ 5 ਕੇ ਰੇਸ ‘ਚ ਪੰਜਾਬੀਆਂ ਨੇ ਗੰਡੇ ਝੰਡੇ

Read Full Article
    ਅਮਰਜੀਤ ਸਿੰਘ ਬਰਾੜ ਦਾ ਫਰਿਜ਼ਨੋ ਵਿਖੇ ਵਿਸ਼ੇਸ਼ ਸਨਮਾਨ

ਅਮਰਜੀਤ ਸਿੰਘ ਬਰਾੜ ਦਾ ਫਰਿਜ਼ਨੋ ਵਿਖੇ ਵਿਸ਼ੇਸ਼ ਸਨਮਾਨ

Read Full Article
    ਨਿਊਜਰਸੀ ‘ਚ ਪੰਜਾਬੀ ਨੌਜਵਾਨ ਦੀ ਅਚਾਨਕ ਹੋਈ ਮੌਤ

ਨਿਊਜਰਸੀ ‘ਚ ਪੰਜਾਬੀ ਨੌਜਵਾਨ ਦੀ ਅਚਾਨਕ ਹੋਈ ਮੌਤ

Read Full Article
    ਅਮਰੀਕਾ ‘ਚ 22 ਸਤੰਬਰ ਨੂੰ ਟਰੰਪ-ਮੋਦੀ ਕਰਨਗੇ ਮੁਲਾਕਾਤ

ਅਮਰੀਕਾ ‘ਚ 22 ਸਤੰਬਰ ਨੂੰ ਟਰੰਪ-ਮੋਦੀ ਕਰਨਗੇ ਮੁਲਾਕਾਤ

Read Full Article
    ਭਾਰਤੀ ਮੂਲ ਦੇ ਡਾਕਟਰ ਜੋੜੇ ਨੇ ਮੈਡੀਕਲ ਕਾਲਜ ਨੂੰ 1775 ਕਰੋੜ ਰੁਪਏ ਦਾਨ ‘ਚ ਦਿੱਤੇ

ਭਾਰਤੀ ਮੂਲ ਦੇ ਡਾਕਟਰ ਜੋੜੇ ਨੇ ਮੈਡੀਕਲ ਕਾਲਜ ਨੂੰ 1775 ਕਰੋੜ ਰੁਪਏ ਦਾਨ ‘ਚ ਦਿੱਤੇ

Read Full Article