PUNJABMAILUSA.COM

ਬਹੁਚਰਚਿਤ ਆਰੂਸ਼ੀ ਤੇ ਹੇਮਰਾਜ ਕਤਲਕਾਂਡ ਮਾਮਲੇ ‘ਚ ਇਲਾਹਾਬਾਦ ਹਾਈ ਕੋਰਟ ਨੇ ਤਲਵਾੜ ਜੋੜੇ ਨੂੰ ਕੀਤਾ ਬਰੀ

 Breaking News

ਬਹੁਚਰਚਿਤ ਆਰੂਸ਼ੀ ਤੇ ਹੇਮਰਾਜ ਕਤਲਕਾਂਡ ਮਾਮਲੇ ‘ਚ ਇਲਾਹਾਬਾਦ ਹਾਈ ਕੋਰਟ ਨੇ ਤਲਵਾੜ ਜੋੜੇ ਨੂੰ ਕੀਤਾ ਬਰੀ

ਬਹੁਚਰਚਿਤ ਆਰੂਸ਼ੀ ਤੇ ਹੇਮਰਾਜ ਕਤਲਕਾਂਡ ਮਾਮਲੇ ‘ਚ ਇਲਾਹਾਬਾਦ ਹਾਈ ਕੋਰਟ ਨੇ ਤਲਵਾੜ ਜੋੜੇ ਨੂੰ ਕੀਤਾ ਬਰੀ
October 12
21:31 2017

ਨਵੀਂ ਦਿੱਲੀ, 12 ਅਕਤੂਬਰ (ਪੰਜਾਬ ਮੇਲ)- ਨੋਇਡਾ ਦੇ ਬਹੁਚਰਚਿਤ ਆਰੂਸ਼ੀ ਅਤੇ ਹੇਮਰਾਜ ਕਤਲਕਾਂਡ ਮਾਮਲੇ ‘ਚ ਇਲਾਹਾਬਾਦ ਹਾਈ ਕੋਰਟ ਰਾਜੇਸ਼ ਤਲਵਾੜ ਅਤੇ ਨੁਪੁਰ ਤਲਵਾੜ ਦੀ ਅਪੀਲ ‘ਤੇ ਵੀਰਵਾਰ ਨੂੰ ਫੈਸਲਾ ਸੁਣਾਉਂਦੇ ਹੋਏ ਵੱਡੀ ਰਾਹਤ ਦਿੱਤੀ ਹੈ। ਕੋਰਟ ਨੇ ਜਾਂਚ ‘ਚ ਕਮੀਆਂ ਦੱਸਦੇ ਹੋਏ ਤਲਵਾੜ ਜੋੜੇ ਨੂੰ ਬਰੀ ਕਰ ਦਿੱਤਾ। ਜਸਟਿਸ ਏ.ਕੇ. ਮਿਸ਼ਰਾ ਨੇ ਫੈਸਲਾ ਪੜ੍ਹ ਕੇ ਸੁਣਾਇਆ। ਹਾਈ ਕੋਰਟ ਨੇ ਕਿਹਾ ਕਿ ਆਰੂਸ਼ੀ ਨੂੰ ਮੰਮੀ-ਪਾਪਾ ਨੇ ਨਹੀਂ ਮਾਰਿਆ। ਦੱਸਿਆ ਜਾ ਰਿਹਾ ਹੈ ਕਿ ਹਾਈ ਕੋਰਟ ਨੇ ਤਲਵਾੜ ਜੋੜੇ ਨੂੰ ਤੁਰੰਤ ਜੇਲ ਤੋਂ ਰਿਹਾਅ ਕਰਨ ਦਾ ਆਦੇਸ਼ ਦਿੱਤਾ ਹੈ। ਤਲਵਾੜ ਜੋੜੇ ਨੇ ਸੀ.ਬੀ.ਆਈ. ਅਦਾਲਤ ਦੇ ਫੈਸਲੇ ਦੇ ਖਿਲਾਫ ਹਾਈ ਕੋਰਟ ‘ਚ ਅਪੀਲ ਕੀਤੀ ਸੀ। ਆਰੂਸ਼ੀ ਕਤਲਕਾਂਡ ‘ਚ 26 ਨਵੰਬਰ 2013 ਨੂੰ ਗਾਜ਼ੀਆਬਾਦ ਸਥਿਤ ਵਿਸ਼ੇਸ਼ ਸੀ.ਬੀ.ਆਈ. ਅਦਾਲਤ ਨੇ ਰਾਜੇਸ਼ ਅਤੇ ਨੁਪੁਰ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਸੀ। ਆਰੂਸ਼ੀ ਤਲਵਾੜ ਜੋੜੇ ਦੀ ਬੇਟੀ ਸੀ। ਫਿਲਹਾਲ ਦੋਵੇਂ ਗਾਜ਼ੀਆਬਾਦ ਦੀ ਡਾਸਨਾ ਜੇਲ ‘ਚ ਸਜ਼ਾ ਕੱਟ ਰਹੇ ਹਨ। ਜਸਟਿਸ ਬੀ.ਕੇ. ਨਾਰਾਇਣ ਅਤੇ ਜਸਟਿਸ ਏ.ਕੇ. ਮਿਸ਼ਰਾ ਦੀ ਬੈਂਚ ਨੇ ਤਲਵਾੜ ਜੋੜੇ ਦੀ ਅਪੀਲ ‘ਤੇ 7 ਸਤੰਬਰ ਨੂੰ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ ਅਤੇ ਫੈਸਲਾ ਸੁਣਾਉਣ ਦੀ ਤਾਰੀਕ 12 ਅਕਤੂਬਰ ਤੈਅ ਕੀਤੀ ਸੀ।
ਜ਼ਿਕਰਯੋਗ ਹੈ ਕਿ ਮਈ 2008 ‘ਚ ਨੋਇਡਾ ਦੇ ਜਲਵਾਯੂ ਵਿਹਾਰ ਇਲਾਕੇ ‘ਚ 14 ਸਾਲ ਦੀ ਆਰੂਸ਼ੀ ਦੀ ਲਾਸ਼ ਉਸ ਦੇ ਘਰੋਂ ਬਰਾਮਦ ਹੋਈ ਸੀ। ਪਹਿਲਾਂ ਕਤਲ ਦੇ ਸ਼ੱਕ ਦੇ ਘੇਰੇ ‘ਚ ਘਰ ਦਾ ਨੌਕਰ ਹੇਮਰਾਜ ਸੀ ਪਰ ਜਦੋਂ ਪੁਲਸ ਨੇ ਜਾਂਚ ਕੀਤੀ ਤਾਂ 2 ਦਿਨਾਂ ਬਾਅਦ ਤਲਵਾੜ ਜੋੜੇ ਦੇ ਘਰ ਦੀ ਛੱਤ ‘ਤੇ ਉਸ ਦੀ ਲਾਸ਼ ਬਰਾਮਦ ਹੋਈ। 29 ਮਈ 2008 ਨੂੰ ਉੱਤਰ ਪ੍ਰਦੇਸ਼ ਦੀ ਸਾਬਕਾ ਮੁੱਖ ਮੰਤਰੀ ਮਾਇਆਵਤੀ ਨੇ ਮਾਮਲੇ ਦੀ ਜਾਂਚ ਸੀ.ਬੀ.ਆਈ. ਨੂੰ ਸੌਂਪੀ। ਸੀ.ਬੀ.ਆਈ. ਦੀ ਜਾਂਚ ਦੌਰਾਨ ਤਲਵਾੜ ਜੋੜੇ ‘ਤੇ ਕਤਲ ਦਾ ਕੇਸ ਦਰਜ ਹੋਇਆ ਸੀ।

About Author

Punjab Mail USA

Punjab Mail USA

Related Articles

ads

Latest Category Posts

    ਸਿਰਫ ਹੁਨਰਮੰਦ ਲੋਕ ਹੀ ਦੇਸ਼ ਵਿਚ ਆਉਣ : ਡੋਨਾਲਡ ਟਰੰਪ

ਸਿਰਫ ਹੁਨਰਮੰਦ ਲੋਕ ਹੀ ਦੇਸ਼ ਵਿਚ ਆਉਣ : ਡੋਨਾਲਡ ਟਰੰਪ

Read Full Article
    ਟਰੰਪ ਵੱਲੋਂ ਬੱਚਿਆਂ ਨੂੰ ਮਾਤਾ-ਪਿਤਾ ਤੋਂ ਅਲੱਗ ਕਰਨ ਦੀ ਨੀਤੀ ਖਤਮ

ਟਰੰਪ ਵੱਲੋਂ ਬੱਚਿਆਂ ਨੂੰ ਮਾਤਾ-ਪਿਤਾ ਤੋਂ ਅਲੱਗ ਕਰਨ ਦੀ ਨੀਤੀ ਖਤਮ

Read Full Article
    ਪ੍ਰਿਯੰਕਾ ਚੋਪੜਾ ਨੇ ਉਠਾਈ ਸ਼ਰਨਾਰਥੀ ਬੱਚਿਆਂ ਦੀ ਹਮਾਇਤ ‘ਚ ਆਵਾਜ਼

ਪ੍ਰਿਯੰਕਾ ਚੋਪੜਾ ਨੇ ਉਠਾਈ ਸ਼ਰਨਾਰਥੀ ਬੱਚਿਆਂ ਦੀ ਹਮਾਇਤ ‘ਚ ਆਵਾਜ਼

Read Full Article
    ਕੈਂਸਰ ਮਾਮਲੇ ‘ਚ ਫਸੀ ਅਮਰੀਕੀ ਕੰਪਨੀ ਮੋਨਸੈਂਟੋ

ਕੈਂਸਰ ਮਾਮਲੇ ‘ਚ ਫਸੀ ਅਮਰੀਕੀ ਕੰਪਨੀ ਮੋਨਸੈਂਟੋ

Read Full Article
    ਧਾਰਮਿਕ ਨੇਤਾਵਾਂ ਅਤੇ ਸਾਬਕਾ ਜੱਜਾਂ ਵੱਲੋਂ ਟਰੰਪ ਦੇ ਹੋਟਲ ਦਾ ਸ਼ਰਾਬ ਲਾਇਸੈਂਸ ਰੱਦ ਕਰਨ ਦੀ ਮੰਗ

ਧਾਰਮਿਕ ਨੇਤਾਵਾਂ ਅਤੇ ਸਾਬਕਾ ਜੱਜਾਂ ਵੱਲੋਂ ਟਰੰਪ ਦੇ ਹੋਟਲ ਦਾ ਸ਼ਰਾਬ ਲਾਇਸੈਂਸ ਰੱਦ ਕਰਨ ਦੀ ਮੰਗ

Read Full Article
    ਮੇਲਾਨੀਆ ਟਰੰਪ ਕੱਪੜਿਆਂ ਦੇ ਸਟਾਇਲ ਨੂੰ ਲੈ ਕੇ ਆਈ ਆਲੋਚਕਾਂ ਦੇ ਨਿਸ਼ਾਨੇ ‘ਤੇ

ਮੇਲਾਨੀਆ ਟਰੰਪ ਕੱਪੜਿਆਂ ਦੇ ਸਟਾਇਲ ਨੂੰ ਲੈ ਕੇ ਆਈ ਆਲੋਚਕਾਂ ਦੇ ਨਿਸ਼ਾਨੇ ‘ਤੇ

Read Full Article
    ਅਮਰੀਕੀ ਰਾਸ਼ਟਰਪਤੀ ਨੇ ਬਦਲੀ ਆਪਣੀ ਵਿਵਾਦਿਤ ਪ੍ਰਵਾਸੀ ਨੀਤੀ, ਆਪਣੇ ਬੱਚਿਆਂ ਦੇ ਨਾਲ ਰਹਿ ਸਕਣਗੇ ਪ੍ਰਵਾਸੀ

ਅਮਰੀਕੀ ਰਾਸ਼ਟਰਪਤੀ ਨੇ ਬਦਲੀ ਆਪਣੀ ਵਿਵਾਦਿਤ ਪ੍ਰਵਾਸੀ ਨੀਤੀ, ਆਪਣੇ ਬੱਚਿਆਂ ਦੇ ਨਾਲ ਰਹਿ ਸਕਣਗੇ ਪ੍ਰਵਾਸੀ

Read Full Article
    ਸਰੀ (ਕੈਨੇਡਾ) ‘ਚ ਗੈਂਗ ਹਿੰਸਾ ਵਿਰੁੱਧ ਇਕਮੁੱਠ ਹੋਏ ਲੋਕ

ਸਰੀ (ਕੈਨੇਡਾ) ‘ਚ ਗੈਂਗ ਹਿੰਸਾ ਵਿਰੁੱਧ ਇਕਮੁੱਠ ਹੋਏ ਲੋਕ

Read Full Article
    ਅਮਰੀਕਾ ਦੇ ਓਰੇਗਨ ਜੇਲ੍ਹਾਂ ‘ਚ ਬੰਦ ਹਨ 52 ਸਿੱਖ

ਅਮਰੀਕਾ ਦੇ ਓਰੇਗਨ ਜੇਲ੍ਹਾਂ ‘ਚ ਬੰਦ ਹਨ 52 ਸਿੱਖ

Read Full Article
    ਕੈਲੀਫੋਰਨੀਆ ਸਟੇਟ ਦੇ ਹੋ ਸਕਦੇ ਹਨ ਤਿੰਨ ਹਿੱਸੇ

ਕੈਲੀਫੋਰਨੀਆ ਸਟੇਟ ਦੇ ਹੋ ਸਕਦੇ ਹਨ ਤਿੰਨ ਹਿੱਸੇ

Read Full Article
    ਰਾਠੇਸ਼ਵਰ ਸੂਰਾਪੁਰੀ ਦੀ ਕਿਤਾਬ ਲੋਕ ਅਰਪਣ

ਰਾਠੇਸ਼ਵਰ ਸੂਰਾਪੁਰੀ ਦੀ ਕਿਤਾਬ ਲੋਕ ਅਰਪਣ

Read Full Article
    ਐਲਕ ਗਰੋਵ ਮਲਟੀਕਲਚਰ ਕਮੇਟੀ ਲਈ ਵਿਸ਼ੇਸ਼ ਲੀਡਰਸ਼ਿਪ ਸਿੱਖਿਆ ਦਿੱਤੀ ਗਈ

ਐਲਕ ਗਰੋਵ ਮਲਟੀਕਲਚਰ ਕਮੇਟੀ ਲਈ ਵਿਸ਼ੇਸ਼ ਲੀਡਰਸ਼ਿਪ ਸਿੱਖਿਆ ਦਿੱਤੀ ਗਈ

Read Full Article
    ਪੰਜਾਬ ਪ੍ਰੋਡਕਸ਼ਨਜ ਵੱਲੋਂ ਸੈਕਰਾਮੈਂਟੋ ਵਿਖੇ ਕਰਵਾਇਆ ਗਿਆ ‘ਪੰਜਾਬੀ ਮੇਲਾ’ ਰਿਹਾ ਕਾਮਯਾਬ

ਪੰਜਾਬ ਪ੍ਰੋਡਕਸ਼ਨਜ ਵੱਲੋਂ ਸੈਕਰਾਮੈਂਟੋ ਵਿਖੇ ਕਰਵਾਇਆ ਗਿਆ ‘ਪੰਜਾਬੀ ਮੇਲਾ’ ਰਿਹਾ ਕਾਮਯਾਬ

Read Full Article
    ਗੁਰਦੁਆਰਾ ਸਾਹਿਬ ਰੋਜ਼ਵਿਲ ਦੀ ਲਾਇਬ੍ਰੇਰੀ ਨੂੰ ਕਿਤਾਬਾਂ ਭੇਂਟ

ਗੁਰਦੁਆਰਾ ਸਾਹਿਬ ਰੋਜ਼ਵਿਲ ਦੀ ਲਾਇਬ੍ਰੇਰੀ ਨੂੰ ਕਿਤਾਬਾਂ ਭੇਂਟ

Read Full Article
    ਦਰਬਾਰ ਸੰਪਰਦਾਇ ਲੋਪੋਂ ਵੱਲੋਂ ਅਮਰੀਕਾ ‘ਚ ਧਰਮਿਕ ਨੂਰੀ ਦੀਵਾਨਾਂ ਦੀ ਲੜੀ ਸ਼ੁਰੂ

ਦਰਬਾਰ ਸੰਪਰਦਾਇ ਲੋਪੋਂ ਵੱਲੋਂ ਅਮਰੀਕਾ ‘ਚ ਧਰਮਿਕ ਨੂਰੀ ਦੀਵਾਨਾਂ ਦੀ ਲੜੀ ਸ਼ੁਰੂ

Read Full Article