PUNJABMAILUSA.COM

ਬਹੁਤੇ ਗੁਰਦੁਆਰਿਆਂ ਦੀ ਥਾਂ ਇਕ ਗੁਰਦੁਆਰਾ ਕਰਨ ’ਤੇ ਹੀ ਮਿਲੇਗੀ ਮੱਦਦ-ਭਾਈ ਲੌਂਗੋਵਾਲ

ਬਹੁਤੇ ਗੁਰਦੁਆਰਿਆਂ ਦੀ ਥਾਂ ਇਕ ਗੁਰਦੁਆਰਾ ਕਰਨ ’ਤੇ ਹੀ ਮਿਲੇਗੀ ਮੱਦਦ-ਭਾਈ ਲੌਂਗੋਵਾਲ

ਬਹੁਤੇ ਗੁਰਦੁਆਰਿਆਂ ਦੀ ਥਾਂ ਇਕ ਗੁਰਦੁਆਰਾ ਕਰਨ ’ਤੇ ਹੀ ਮਿਲੇਗੀ ਮੱਦਦ-ਭਾਈ ਲੌਂਗੋਵਾਲ
March 14
18:40 2018

ਮਾਲਵੇ ਦੇ ਪਿੰਡ ਧੂੜਕੋਟ ਵਿਖੇ ਦੋ ਤੋਂ ਇਕ ਗੁਰਦੁਆਰਾ ਕਰਨ ਲਈ ਸੰਗਤ ਦਾ ਕੀਤਾ ਧੰਨਵਾਦ
ਭਾਈ ਲੌਂਗੋਵਾਲ ਨੇ ਪਿੰਡ ਮਾਨੋਚਾਹਲ ਵਿਖੇ ਗੁਰਦੁਆਰਾ ਸਾਹਿਬ ਅੰਦਰ ਹੋਏ ਝਗੜੇ ਨੂੰ ਮੰਦਭਾਗਾ ਕਰਾਰ ਦਿੱਤਾ
ਅੰਮ੍ਰਿਤਸਰ, 14 ਮਾਰਚ (ਪੰਜਾਬ ਮੇਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਮਾਲਵੇ ਦੇ ਪਿੰਡ ਧੂੜਕੋਟ ਵਿਖੇ ਦੋ ਤੋਂ ਇਕ ਗੁਰਦੁਆਰਾ ਸਾਹਿਬ ਕਰਨ ਲਈ ਪਿੰਡ ਦੀਆਂ ਸੰਗਤਾਂ ਦਾ ਧੰਨਵਾਦ ਕੀਤਾ ਹੈ। ਦਫ਼ਤਰ ਤੋਂ ਜਾਰੀ ਇਕ ਬਿਆਨ ਵਿਚ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ‘ਇਕ ਪਿੰਡ ਇਕ ਗੁਰਦੁਆਰਾ ਸਾਹਿਬ’ ਮੁਹਿੰਮ ਆਰੰਭੀ ਗਈ ਹੈ, ਜਿਸ ਤਹਿਤ ਸ਼੍ਰੋਮਣੀ ਕਮੇਟੀ ਉਨ੍ਹਾਂ ਪਿੰਡਾਂ ਨੂੰ ਸਨਮਾਨਿਤ ਕਰੇਗੀ ਜਿਹੜੇ ਬਹੁਤੇ ਗੁਰਦੁਆਰਿਆਂ ਦੀ ਥਾਂ ਤੇ ਇਕ ਗੁਰਦੁਆਰਾ ਸਾਹਿਬ ਲਈ ਅੱਗੇ ਆਉਣਗੇ। ਭਾਈ ਲੌਂਗੋਵਾਲ ਨੇ ਇਸ ਬਾਰੇ ਸਪੱਸ਼ਟ ਕੀਤਾ ਕਿ ‘ਇਕ ਪਿੰਡ ਇਕ ਗੁਰਦੁਆਰਾ’ ਤਹਿਤ ਬਹੁਤੇ ਗੁਰਦੁਆਰਿਆਂ ਤੋਂ ਕੇਵਲ ਇਕ ਗੁਰਦੁਆਰਾ ਸਾਹਿਬ ਕਰਨ ਵਾਲੇ ਪਿੰਡਾਂ ਨੂੰ ਹੀ ਮਾਇਕ ਸਹਾਇਤਾ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਸੰਗਤਾਂ ਅਜਿਹਾ ਕਰਦੀਆਂ ਹਨ ਤਾਂ ਸ਼੍ਰੋਮਣੀ ਕਮੇਟੀ ਹਰ ਤਰ੍ਹਾਂ ਦੇ ਸਹਿਯੋਗ ਲਈ ਤਿਆਰ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਜਿਨ੍ਹਾਂ ਪਿੰਡਾਂ ਵਿਚ ਪਹਿਲਾਂ ਹੀ ਕੇਵਲ ਇਕ ਗੁਰਦੁਆਰਾ ਸਾਹਿਬ ਹੈ, ਉਨ੍ਹਾਂ ਪਿੰਡਾਂ ਦੀਆਂ ਸੰਗਤਾਂ ਦੀ ਸੋਚ ਦਾ ਸਵਾਗਤ ਹੈ ਅਤੇ ਉਨ੍ਹਾਂ ਵਲ ਵੇਖ ਕੇ ਹੋਰਨਾਂ ਪਿੰਡਾਂ ਨੂੰ ਵੀ ਪ੍ਰੇਰਣਾ ਲੈਣੀ ਚਾਹੀਦੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਗੁਰੂ ਸਾਹਿਬਾਨ ਨੇ ਸਰਬ ਸਾਂਝੀਵਾਲਤਾ ਦਾ ਉਪਦੇਸ਼ ਦਿੱਤਾ ਹੈ, ਜਿਸ ਤੋਂ ਅਗਵਾਈ ਲੈਂਦਿਆਂ ਸਾਨੂੰ ਗੁਰੂ ਘਰਾਂ ਨੂੰ ਜਾਤ-ਪਾਤ ਦੇ ਆਧਾਰ ’ਤੇ ਵੰਡਣਾ ਨਹੀਂ ਚਾਹੀਦਾ। ਭਾਈ ਲੌਂਗੋਵਾਲ ਨੇ ਜਾਤ ਅਧਾਰਤ ਗੁਰਦੁਆਰਾ ਸਾਹਿਬਾਨ ਦੀ ਸਥਾਪਨਾ ਨੂੰ ਗਲਤ ਕਰਾਰ ਦਿੰਦਿਆਂ ਕਿਹਾ ਕਿ ਇਹ ਚਲਣ ਸਿੱਖ ਸਿਧਾਂਤਾਂ ਨੂੰ ਖੋਰਾ ਲਗਾਉਣ ਵਾਲਾ ਹੈ। ਦੂਜੇ ਪਾਸੇ ਉਨ੍ਹਾਂ ਇਹ ਵੀ ਕਿਹਾ ਕਿ ਪ੍ਰਧਾਨਗੀਆਂ ਤੇ ਅਹੁਦੇਦਾਰੀਆਂ ਖ਼ਾਤਰ ਵੱਖਰੇ ਗੁਰਦੁਆਰਾ ਸਾਹਿਬ ਬਣਾਉਣੇ ਵੀ ਠੀਕ ਨਹੀਂ। ਉਨ੍ਹਾਂ ਕਿਹਾ ਕਿ ਅੱਜ ਜਦੋਂ ਅਸੀਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਮਨਾਉਣ ਜਾ ਰਹੇ ਹਾਂ ਤਾਂ ਸਾਨੂੰ ਗੁਰੂ ਸਾਹਿਬ ਦੀ ਸੋਚ ’ਤੇ ਵੀ ਪਹਿਰਾ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪਹਿਲੇ ਪਾਤਸ਼ਾਹ ਜੀ ਨੇ ਦੇਸ਼ ਦੁਨੀਆ ਦਾ ਭਰਮਣ ਕਰਨ ਸਮੇਂ ਕੁਲ ਆਲਮ ਨੂੰ ਰੱਬੀ ਅਤੇ ਮਨੁੱਖੀ ਏਕਤਾ ਦਾ ਸੁਨੇਹਾ ਦਿੱਤਾ ਸੀ, ਪਰ ਅਸੀਂ ਗੁਰੂ ਸਾਹਿਬ ਦੀ ਵਿਚਾਰਧਾਰਾ ਨੂੰ ਵਿਸਾਰ ਕੇ ਵੰਡੀਆਂ ਦੇ ਰਾਹ ਤੁਰੇ ਹੋਏ ਹਾਂ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਪਾਰਟੀਬਾਜ਼ੀ ਤੋਂ ਉਪਰ ਉਠ ਕੇ ‘ਇਕ ਪਿੰਡ ਇਕ ਗੁਰਦੁਆਰਾ’ ਮੁਹਿੰੰਮ ਨੂੰ ਬਲ ਦੇਣ ਲਈ ਅੱਗੇ ਆਉਣ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਨੇ ਤਰਨ ਤਾਰਨ ਜ਼ਿਲ੍ਹੇ ਦੇ ਪਿੰਡ ਮਾਨੋਚਾਹਲ ਵਿਖੇ ਗੁਰਦੁਆਰਾ ਸਾਹਿਬ ਅੰਦਰ ਹੋਏ ਝਗੜੇ ਨੂੰ ਮੰਦਭਾਗਾ ਕਰਾਰ ਦਿੰਦਿਆਂ ਕਿਹਾ ਕਿ ਗੁਰਦੁਆਰਾ ਸਾਹਿਬ ਵਿਚ ਆਪਸੀ ਝਗੜੇ ਕਿਸੇ ਤਰ੍ਹਾਂ ਵੀ ਜਾਇਜ਼ ਨਹੀਂ ਹਨ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਦੀ ਮਾਣ-ਮਰਿਯਾਦਾ ਨੂੰ ਠੇਸ ਪਹੁੰਚਾਉਣ ਵਾਲੇ ਲੋਕਾਂ ਵਿਰੁੱਧ ਪੁਲਿਸ ਪ੍ਰਸ਼ਾਸਨ ਨੂੰ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ।

About Author

Punjab Mail USA

Punjab Mail USA

Related Articles

ads

Latest Category Posts

    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article
    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article
    ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

Read Full Article
    ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

Read Full Article
    ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

Read Full Article
    ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

Read Full Article
    ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

Read Full Article
    ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

Read Full Article
    ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

Read Full Article
    ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

Read Full Article
    ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

Read Full Article