PUNJABMAILUSA.COM

ਬਾਗੀਆਂ ਦੀ ਲਲਕਾਰ ਅੱਗੇ ਢਿੱਲਾ ਪਿਆ ‘ਆਪ’ ਦਾ ਦਿੱਲੀ ਧੜਾ!

ਬਾਗੀਆਂ ਦੀ ਲਲਕਾਰ ਅੱਗੇ ਢਿੱਲਾ ਪਿਆ ‘ਆਪ’ ਦਾ ਦਿੱਲੀ ਧੜਾ!

ਬਾਗੀਆਂ ਦੀ ਲਲਕਾਰ ਅੱਗੇ ਢਿੱਲਾ ਪਿਆ ‘ਆਪ’ ਦਾ ਦਿੱਲੀ ਧੜਾ!
August 09
21:55 2018

ਚੰਡੀਗੜ੍ਹ, 9 ਅਗਸਤ (ਪੰਜਾਬ ਮੇਲ)-ਦਿੱਲੀ ਹਾਈਕਮਾਨ ਵੱਲੋਂ ਸੁਖਪਾਲ ਖਹਿਰਾ ਦੀ ‘ਸਫ਼ਲ’ ਹੋ ਚੁੱਕੀ ਬਠਿੰਡਾ ਕਨਵੈਨਵਸ਼ਨ ਦੇ ਜਵਾਬ ਵਿੱਚ ਦਿੱਲੀ ਵਾਲੇ ਧੜੇ ਦੀਆਂ ਰੈਲੀਆਂ ਫਿੱਕੀਆਂ ਪੈਂਦੀਆਂ ਜਾਪ ਰਹੀਆਂ ਹਨ। ਪਹਿਲਾਂ ਇਸ ਮੀਟਿੰਗ ਵਿੱਚ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ ਨੇ ਆਉਣਾ ਸੀ ਪਰ ਹੁਣ ਭਗਵੰਤ ਮਾਨ ਨੇ ਦੱਸਿਆ ਹੈ ਕਿ ਉਹ ਨਹੀਂ ਆ ਰਹੇ। ਇਸ ਤੋਂ ਇਲਾਵਾ ਖਹਿਰਾ ਧੜੇ ਦੀ ਵਧਦੀ ‘ਨਫ਼ਰੀ’ ‘ਤੇ ਮਾਨ ਨੇ ਕਿਹਾ ਕਿ ਛੇਤੀ ਹੀ ਪਤਾ ਲੱਗ ਜਾਵੇਗਾ ਕਿ ਲੋਕ ਆਮ ਆਦਮੀ ਪਾਰਟੀ ਦੇ ਆਖੇ ਲੱਗਣ।’ਆਪ’ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਨੇ ਕਿਹਾ ਕਿ ਦਿੱਲੀ ਵਿਧਾਨ ਸਭਾ ਦਾ ਇਜਲਾਸ ਹੋਣਾ ਹੈ ਤੇ ਦਿੱਲੀ ਸਰਕਾਰ ਦੀਆਂ ਕੁਝ ਹੋਰ ਮੀਟਿੰਗਾਂ ਵਿੱਚ ਮਨੀਸ਼ ਸਿਸੋਦੀਆ ਰੁੱਝੇ ਰਹਿਣਗੇ, ਇਸ ਲਈ ਉਹ ਨਹੀਂ ਆ ਸਕਦੇ। ਮਾਨ ਨੇ ਕਿਹਾ ਮਨੀਸ਼ ਸਿਸੋਦੀਆ ਦਾ ਪੰਜਾਬ ਦਾ ਦੌਰਾ ਰੱਦ ਨਹੀਂ ਹੋਇਆ ਬਲਕਿ ਅੱਗੇ ਪਾ ਦਿੱਤਾ ਗਿਆ ਹੈ। ਮਾਨ ਨੇ ਕਿਹਾ ਕਿ 15 ਅਗਸਤ ਨੂੰ ਕਰਨੈਲ ਸਿੰਘ ਈਸੜੂ ਦੇ ਮੌਕੇ ਆਮ ਆਦਮੀ ਪਾਰਟੀ ਕੋਈ ਰੈਲੀ ਨਹੀਂ ਕਰੇਗੀ, 26 ਤਾਰੀਖ਼ ਨੂੰ ਬਾਬਾ ਬਕਾਲਾ ਵਿਖੇ ਸ਼ਕਤੀ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਦੇ ਨਾਲ ਹੀ ਸੁਖਪਾਲ ਖਹਿਰਾ ਧੜੇ ਵੱਲੋਂ ਕੀਤੀਆਂ ਜਾ ਰਹੀਆਂ ਮੀਟਿੰਗਾਂ ਬਾਰੇ ਭਗਵੰਤ ਮਾਨ ਨੇ ਕਿਹਾ ਕਿ ਜਲਦ ਹੀ ਅਸੀਂ ਪੰਜਾਬ ਦੇ ਲੋਕਾਂ ਨੂੰ ਸਪੱਸ਼ਟ ਕਰ ਦਿਆਂਗੇ ਕਿ ਉਹ ਕਿਹੜੀ ਆਮ ਆਦਮੀ ਪਾਰਟੀ ਦੀ ਗੱਲ ਮੰਨਣ। ਉਂਝ ਮਾਨ ਨੇ ਇਸ਼ਾਰਾ ਕੀਤਾ ਕਿ ਜਲਦ ਹੀ ਆਮ ਆਦਮੀ ਪਾਰਟੀ ਨਾਲ ਬਗਾਵਤ ਕਰਨ ਵਾਲਿਆਂ ਦੇ ਖਿਲਾਫ ਕਾਰਵਾਈ ਕੀਤੀ ਜਾਵੇਗੀ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article