PUNJABMAILUSA.COM

ਬਾਦਲਾਂ ਦੀ ਤਰਜ਼ ਉਪਰ ਹੁਣ ਕੈਪਟਨ ਅਮਰਿੰਦਰ ਸਿੰਘ ਵੀ ਬਦਲਾਖੋਰੀ ਦੇ ਰਾਹ ਪਏ : ਖਹਿਰਾ

 Breaking News

ਬਾਦਲਾਂ ਦੀ ਤਰਜ਼ ਉਪਰ ਹੁਣ ਕੈਪਟਨ ਅਮਰਿੰਦਰ ਸਿੰਘ ਵੀ ਬਦਲਾਖੋਰੀ ਦੇ ਰਾਹ ਪਏ : ਖਹਿਰਾ

ਬਾਦਲਾਂ ਦੀ ਤਰਜ਼ ਉਪਰ ਹੁਣ ਕੈਪਟਨ ਅਮਰਿੰਦਰ ਸਿੰਘ ਵੀ ਬਦਲਾਖੋਰੀ ਦੇ ਰਾਹ ਪਏ : ਖਹਿਰਾ
November 02
05:33 2017

ਚੰਡੀਗੜ੍ਹ, 2 ਨਵੰਬਰ (ਪੰਜਾਬ ਮੇਲ)-ਆਮ ਆਦਮੀ ਪਾਰਟੀ (ਆਪ) ਦੇ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਨੇ ਦੋਸ਼ ਲਾਇਆ ਕਿ ਬਾਦਲਾਂ ਦੀ ਤਰਜ਼ ਉਪਰ ਹੁਣ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਬਦਲਾਖੋਰੀ ਦੇ ਰਾਹ ਪੈ ਗਏ ਹਨ।
ਸ਼੍ਰੀ ਖਹਿਰਾ ਨੇ ਕਿਹਾ ਕਿ ਫਾਜ਼ਿਲਕਾ ਅਦਾਲਤ ਵੱਲੋਂ ਉਨ੍ਹਾਂ ਨੂੰ ਧਾਰਾ 319 ਤਹਿਤ ਗਲਤ ਸੰਮਨ ਭੇਜਣ ਦੀ ਕਾਰਵਾਈ ਕੈਪਟਨ ਦੀ ਸ਼ਹਿ ਉਪਰ ਹੋਈ ਹੈ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਵੱਲੋਂ ਉਨ੍ਹਾਂ ਖ਼ਿਲਾਫ਼ ਲਾਏ ਦੋਸ਼ ਭ੍ਰਿਸ਼ਟਾਚਾਰ ਤੇ ਗਲਤ ਕੰਮਾਂ ਖ਼ਿਲਾਫ਼ ਉੱਠ ਰਹੀ ਆਵਾਜ਼ ਨੂੰ ਦਬਾਉਣ ਦੀ ਇਕ ਹੋਰ ਕੋਸ਼ਿਸ਼ ਹੈ। ਉਹ ਇਸ ਕਾਰਵਾਈ ਨੂੰ ਹਾਈ ਕੋਰਟ ਵਿਚ ਚੁਣੌਤੀ ਦੇਣਗੇ। ਸ਼੍ਰੀ ਖਹਿਰਾ ਨੇ ਕਿਹਾ ਕਿ ਇਹ ਬਹੁਤ ਦੁਖਦਾਈ ਹੈ ਕਿ ਜਿੱਥੇ ਡਰੱਗ ਮਾਫੀਆ ਨਾਲ ਸਬੰਧਾਂ ਬਾਰੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਖ਼ਿਲਾਫ਼ ਸਬੂਤ ਹੋਣ ਦੇ ਬਾਵਜੂਦ ਕੈਪਟਨ ਉਸ ਨੂੰ ਸ਼ਰੇਆਮ ਬਚਾ ਰਹੇ ਹਨ, ਜਦੋਂ ਕਿ ਉਸ (ਖਹਿਰਾ) ਨੂੰ ਝੂਠਾ ਫਸਾਇਆ ਜਾ ਰਿਹਾ ਹੈ। ਉਨ੍ਹਾਂ ਹੈਰਾਨੀ ਜਤਾਈ ਕਿ ਫਾਜ਼ਿਲਕਾ ਦਾ ਵਧੀਕ ਸਰਕਾਰੀ ਵਕੀਲ ਉਨ੍ਹਾਂ ਨੂੰ ਸੰਮਨ ਭੇਜਣ ਦੀ ਅਰਜ਼ੀ ਕਿਵੇਂ ਦੇ ਸਕਦਾ ਹੈ, ਜਦੋਂ ਕਿ ਉਨ੍ਹਾਂ ਦਾ ਨਾਂ ਨਾ ਐੱਫ.ਆਈ.ਆਰ. ਵਿਚ ਹੈ, ਨਾ ਚਾਰਜਸ਼ੀਟ ਵਿਚ ਹੈ ਅਤੇ ਨਾ ਕਿਸੇ ਗਵਾਹ ਦੇ ਬਿਆਨਾਂ ਵਿਚ ਹੈ। ਉਨ੍ਹਾਂ ਕਿਹਾ ਕਿ ਮਾਰਚ 2015 ਵਿਚ ਡਰੱਗ ਘਪਲੇ ਦਾ ਖੁਲਾਸਾ ਹੋਣ ਤੋਂ ਬਾਅਦ ਉਸ ਵੇਲੇ ਦੀ ਬਾਦਲ ਸਰਕਾਰ ਨੇ ਆਈ.ਜੀ. ਬਠਿੰਡਾ ਜ਼ੋਨ ਦੀ ਅਗਵਾਈ ਵਿਚ ਵਿਸ਼ੇਸ਼ ਜਾਂਚ ਟੀਮ (ਸਿੱਟ) ਕਾਇਮ ਕੀਤੀ ਸੀ। ਸਿੱਟ ਨੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਪਰ ਉਨ੍ਹਾਂ ਖ਼ਿਲਾਫ਼ ਕੋਈ ਸਬੂਤ ਨਹੀਂ ਮਿਲਿਆ। ਅਦਾਲਤ ਉਨ੍ਹਾਂ ਨੂੰ ਕਿਵੇਂ ਸੰਮਨ ਭੇਜ ਸਕਦੀ ਹੈ, ਜਦੋਂ ਕਿ ਇਸ ਕੇਸ ਵਿਚ ਸੁਣਵਾਈ ਖ਼ਤਮ ਹੋ ਚੁੱਕੀ ਹੈ। ਇਹ ਵੀ ਹੈਰਾਨੀ ਦੀ ਗੱਲ ਹੈ ਕਿ ਉਨ੍ਹਾਂ ਨੂੰ ਫੋਨ ਕਾਲ ਰਿਕਾਰਡ ਦੇ ਆਧਾਰ ਉਪਰ ਤਲਬ ਕੀਤਾ ਗਿਆ ਹੈ, ਜਿਸ ਵਿਚ ਸਰਕਾਰੀ ਵਕੀਲ ਨੇ ਫਾਜ਼ਿਲਕਾ ਕੋਰਟ ਵਿਚ ਉਨ੍ਹਾਂ ਉਪਰ 78 ਵਾਰ ਫੋਨ ਕਰਨ ਦਾ ਦੋਸ਼ ਲਾਇਆ, ਜਦੋਂ ਕਿ ਕਾਲ ਰਿਕਾਰਡ ਦੀ ਜਾਂਚ ਕਰਨ ਉਤੇ ਇਹ ਨਾਮਾਤਰ ਪਾਏ ਗਏ। ਵਿਰੋਧੀ ਧਿਰ ਦੇ ਨੇਤਾ ਨੇ ਕਿਹਾ ਕਿ ਕੀ ਪੰਜਾਬ ਦੀਆਂ ਵੱਖ-ਵੱਖ ਅਦਾਲਤਾਂ ਵਿਚ ਚੱਲ ਰਹੇ ਨਸ਼ਿਆਂ ਸਬੰਧੀ ਕੇਸਾਂ ਵਿਚ ਬਿਕਰਮ ਮਜੀਠੀਆ ਨੂੰ ਤਲਬ ਕਰਨ ਲਈ ਧਾਰਾ 319 ਤਹਿਤ ਅਰਜ਼ੀ ਦਾਖ਼ਲ ਕੀਤੀ ਗਈ? ਜੇ ਕਿਸੇ ਵਿਅਕਤੀ ਨੂੰ ਮਿਲਣਾ ਜਾਂ ਫੋਨ ਕਰਨਾ ਗੰਭੀਰ ਅਪਰਾਧ ਹੈ ਤਾਂ ਕੈਪਟਨ ਨੂੰ ਵੀ ਗ੍ਰਿਫ਼ਤਾਰ ਕਰ ਕੇ ਕੌਮਾਂਤਰੀ ਡਿਫਾਲਟਰ ਪੀਟਰ ਵਿਰਦੀ ਨਾਲ ਆਪਣੀਆਂ ਮੀਟਿੰਗਾਂ ਤੇ ਲਿੰਕਾਂ ਆਦਿ ਦਾ ਖੁਲਾਸਾ ਕਰਨਾ ਚਾਹੀਦਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

Read Full Article
    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article