PUNJABMAILUSA.COM

ਬਾਦਲਾਂ ਦੇ ਹਲਕੇ ਬਠਿੰਡਾ ਤੋਂ ਚੋਣ ਲੜਨ ਦੀ ਤਿਆਰੀ ਵਿੱਚ ਭਗਵੰਤ ਮਾਨ

ਬਾਦਲਾਂ ਦੇ ਹਲਕੇ ਬਠਿੰਡਾ ਤੋਂ ਚੋਣ ਲੜਨ ਦੀ ਤਿਆਰੀ ਵਿੱਚ ਭਗਵੰਤ ਮਾਨ

ਬਾਦਲਾਂ ਦੇ ਹਲਕੇ ਬਠਿੰਡਾ ਤੋਂ ਚੋਣ ਲੜਨ ਦੀ ਤਿਆਰੀ ਵਿੱਚ ਭਗਵੰਤ ਮਾਨ
April 08
21:16 2018

ਬਠਿੰਡਾ, 8 ਅਪ੍ਰੈਲ (ਪੰਜਾਬ ਮੇਲ)- ਸੰਗਰੂਰ ਤੋਂ ਮੈਂਬਰ ਲੋਕ ਸਭਾ ਅਤੇ ‘ਆਪ’ ਦੇ ਆਗੂ ਭਗਵੰਤ ਮਾਨ ਅਗਲੀ ਚੋਣ ਬਾਦਲਾਂ ਦੇ ਹਲਕੇ ਬਠਿੰਡਾ ਤੋਂ ਲੜਨ ਦੀ ਤਿਆਰੀ ਖਿੱਚ ਚੁੱਕੇ ਹਨ। ਅੰਦਰਲੇ ਭੇਤੀ ਉੱਤੇ ਯਕੀਨ ਕਰੀਏ ਤਾਂ ਭਗਵੰਤ ਮਾਨ ‘ਮਿਸ਼ਨ-2019’ ਵਿੱਚ ਕੇਂਦਰੀ ਮੰਤਰੀ ਹਰਸਿਮਰਤ ਬਾਦਲ ਖ਼ਿਲਾਫ਼ ਉੱਤਰਨ ਦਾ ਮਨ ਬਣਾਈ ਬੈਠੇ ਹਨ। ਅੰਦਰੋਂ ਅੰਦਰੀਂ ਉਨ੍ਹਾਂ ਨੇ ਤਿਆਰੀ ਵਿੱਢ ਦਿੱਤੀ ਹੈ। ਬਠਿੰਡਾ ਤੋਂ ‘ਆਪ’ ਵਿਧਾਇਕ ਵੀ ਭਗਵੰਤ ਮਾਨ ਦੇ ਨਾਲ ਇੱਕਸੁਰ ਹਨ।
ਵੇਰਵਿਆਂ ਅਨੁਸਾਰ ਭਗਵੰਤ ਮਾਨ ਨੇ ਪਿਛਲੇ ਸਮੇਂ ਤੋਂ ਬਠਿੰਡਾ ਸੰਸਦੀ ਹਲਕੇ ਦੇ ਗੰਭੀਰ ਰੋਗਾਂ ਤੋਂ ਪੀੜਤ ਮਰੀਜ਼ਾਂ ਨੂੰ ਅੰਦਰਖਾਤੇ ‘ਪ੍ਰਧਾਨ ਮੰਤਰੀ ਰਾਹਤ ਫ਼ੰਡ’ ਚੋਂ ਮਾਲੀ ਇਮਦਾਦ ਦਿਵਾਉਣ ਦੀ ਮੁਹਿੰਮ ਵਿੱਢੀ ਹੋਈ ਹੈ। ਆਉਂਦੇ ਦਿਨਾਂ ਵਿੱਚ ਉਹ ਇਨ੍ਹਾਂ ਜ਼ਿਲ੍ਹਿਆਂ ਵਿੱਚ ਪ੍ਰੋਗਰਾਮ ਵੀ ਰੱਖ ਰਹੇ ਹਨ। ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੁਆਰਾ ਫ਼ਿਰੋਜ਼ਪੁਰ ਤੋਂ ਚੋਣ ਲੜਣ ਦੀ ਚਰਚਾ ਚੱਲ ਰਹੀ ਹੈ। ਫਾਜ਼ਿਲਕਾ ਤੋਂ ਮਰਹੂਮ ਗੈਂਗਸਟਰ ਰੌਕੀ ਦੀ ਭੈਣ ਨੂੰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਕਰਨਾ ਵੀ ਇਹੋ ਸੰਕੇਤ ਕਰਦਾ ਹੈ। ਸੂਤਰ ਦੱਸਦੇ ਹਨ ਕਿ ਅਕਾਲੀ ਦਲ ਬਠਿੰਡਾ ਤੋਂ ਵਿਰੋਧੀ ਧਿਰਾਂ ਦੇ ਉਮੀਦਵਾਰਾਂ ਦੇ ਹਿਸਾਬ ਨਾਲ ਫ਼ੈਸਲਾ ਲਵੇਗਾ। ਹਰਸਿਮਰਤ ਨੇ ਪਿਛਲੇ ਦਿਨੀਂ ਬੁਢਲਾਡਾ ਦੇ ਇੱਕ ਜਨਤਕ ਸਮਾਗਮ ਵਿੱਚ ਦਾਅਵਾ ਕੀਤਾ ਹੈ ਕਿ ਉਹ ਬਠਿੰਡਾ ਹਲਕੇ ਤੋਂ ਹੀ ਚੋਣ ਲੜਨਗੇ। ਪਰ ਉਹ ਇਹ ਇਸ਼ਾਰਾ ਵੀ ਕਰ ਗਏ, ‘ਬਾਕੀ ਵਾਹਿਗੁਰੂ ਨੇ ਜਿੱਥੋਂ ਦਾ ਦਾਣਾ ਪਾਣੀ ਲਿਖਿਆ, ਉੱਥੇ ਜਾਣਾ ਪੈਣਾ।’ ਬਠਿੰਡਾ ਦੇ 9 ਵਿਧਾਨ ਸਭਾ ਹਲਕਿਆਂ ਚੋਂ ਪੰਜ ਉੱਤੇ ‘ਆਪ’ ਦੇ ਵਿਧਾਇਕ ਕਾਬਜ਼ ਹਨ। ਭਗਵੰਤ ਮਾਨ ਦਾ ਨਵਾਂ ਫੈਸਲਾ ਬਾਦਲਾਂ ਲਈ ਘਬਰਾਹਟ ਵਾਲਾ ਵੀ ਹੋ ਸਕਦਾ ਹੈ। ਸਿਆਸੀ ਮਾਹਿਰ ਆਖਦੇ ਹਨ ਕਿ ਤਿਕੋਣਾ ਮੁਕਾਬਲਾ ਅਕਾਲੀ ਉਮੀਦਵਾਰ ਲਈ ਰਾਹ ਪੱਧਰਾ ਕਰੇਗਾ। ਅਹਿਮ ਸੂਤਰਾਂ ਨੇ ਦੱਸਿਆ ਕਿ ਭਗਵੰਤ ਮਾਨ ਨਵੇਂ ਉਪਜੇ ਹਾਲਾਤ ਵਿੱਚ ਦੋ ਹਲਕਿਆਂ ਤੋਂ ਵੀ ਕਾਗ਼ਜ਼ ਦਾਖਲ ਕਰ ਸਕਦੇ ਹਨ। ਬਠਿੰਡਾ, ਮਾਨਸਾ ਦੇ ਲੋਕ ਭਾਵੁਕ ਸੁਭਾਅ ਅਤੇ ਇਨਕਲਾਬੀ ਸੁਰ ਵਾਲੇ ਹਨ, ਜਿਸ ਦਾ ਫ਼ਾਇਦਾ ਭਗਵੰਤ ਮਾਨ ਲੈਣਾ ਚਾਹੁੰਦਾ ਹੈ। ਸੂਤਰ ਆਖਦੇ ਹਨ ਕਿ ਉਹ ਅਗਲੀ ਚੋਣ ‘ਆਪ’ ਤਰਫ਼ੋਂ ਹੀ ਲੜਨਗੇ। ਪਿਛਲੇ ਕੁੱਝ ਸਮੇਂ ਤੋਂ ਭਗਵੰਤ ਮਾਨ ਸਿਆਸੀ ਤੌਰ ਉੱਤੇ ਠੰਢੇ ਚੱਲ ਰਹੇ ਹਨ ਅਤੇ ਉਹ ਇਕਦਮ ਨਵੀਂ ਪਹਿਲਕਦਮੀ ਨਾਲ ਮੋੜਾ ਦੇਣ ਦੇ ਰੌਂਅ ਵਿੱਚ ਹਨ। ਮੌੜ ਤੋਂ ‘ਆਪ’ ਵਿਧਾਇਕ ਜਗਦੇਵ ਕਮਾਲੂ ਨੇ ਨਿੱਜੀ ਰਾਇ ਦਿੰਦੇ ਹੋਏ ਆਖਿਆ ਕਿ ਬਾਦਲਾਂ ਨੂੰ ਸਭ ਤੋਂ ਸਖ਼ਤ ਟੱਕਰ ਭਗਵੰਤ ਮਾਨ ਹੀ ਦੇ ਸਕਦਾ ਹੈ, ਜੇ ਉਹ ਬਠਿੰਡਾ ਤੋਂ ਚੋਣ ਲੜਨ ਲਈ ਮੰਨ ਜਾਵੇ ਤਾਂ ਪਾਰਟੀ ਦੀ ਝੋਲੀ ਇਹ ਸੀਟ ਆਸਾਨੀ ਨਾਲ ਪੈ ਜਾਵੇਗੀ। ਉਨ੍ਹਾਂ ਆਖਿਆ ਕਿ ਉਹ ਭਗਵੰਤ ਮਾਨ ਨੂੰ ਇਸ ਬਾਰੇ ਬੇਨਤੀ ਵੀ ਕਰ ਚੁੱਕੇ ਹਨ। ਇਸੇ ਤਰ੍ਹਾਂ ਬੁਢਲਾਡਾ ਹਲਕੇ ਤੋਂ ‘ਆਪ’ ਵਿਧਾਇਕ ਬੁੱਧ ਰਾਮ ਨੇ ਨਿੱਜੀ ਰਾਇ ਰੱਖੀ ਕਿ ਲੋਕ ਭਗਵੰਤ ਮਾਨ ਨੂੰ ਚਾਹੁੰਦੇ ਹਨ ਅਤੇ ਪਿਛਲੇ ਦਿਨੀਂ ਬੁਢਲਾਡਾ ਵਿੱਚ ਰੱਖੀਆਂ ਮੀਟਿੰਗਾਂ ਵਿਚ ਲੋਕਾਂ ਨੇ ਭਗਵੰਤ ਨੂੰ ਬਠਿੰਡਾ ਤੋਂ ਚੋਣ ਲੜਨ ਲਈ ਆਖਿਆ ਸੀ। ਬਠਿੰਡਾ (ਦਿਹਾਤੀ) ਤੋਂ ‘ਆਪ’ ਵਿਧਾਇਕ ਰੁਪਿੰਦਰ ਰੂਬੀ ਦਾ ਪ੍ਰਤੀਕਰਮ ਸੀ ਕਿ ਪਾਰਟੀ ਜਿਸ ਨੂੰ ਵੀ ਬਠਿੰਡਾ ਤੋਂ ਉਤਾਰੇਗੀ, ਉਸ ਦੀ ਡਟ ਕੇ ਹਮਾਇਤ ਕੀਤੀ ਜਾਵੇਗੀ।
ਦਾਣੇ ਪਾਣੀ ਦੀ ਗੱਲ ਆ: ਭਗਵੰਤ ਮਾਨ
ਬਠਿੰਡਾ ਲੋਕ ਸਭਾ ਹਲਕੇ ਤੋਂ ਚੋਣ ਲੜਨ ਬਾਰੇ ਭਗਵੰਤ ਮਾਨ ਦਾ ਪ੍ਰਤੀਕਰਮ ਸੀ ਕਿ ਉਸ ਨੇ ਸੰਗਰੂਰ ਸੰਸਦੀ ਹਲਕੇ ਵਿੱਚ ਰਿਕਾਰਡ ਕੰਮ ਕੀਤੇ ਹਨ ਅਤੇ ਪੇਂਡੂ ਸ਼ਹਿਰੀ ਵਿਕਾਸ ਲਈ ਖੁੱਲ੍ਹੇ ਫ਼ੰਡ ਵੰਡੇ ਹਨ। ਖ਼ਰਚ ਕੀਤਾ ਪੈਸਾ ਹੁਣ ਨਜ਼ਰ ਵੀ ਪੈਣ ਲੱਗਾ ਹੈ ਅਤੇ ਹਲਕੇ ਦੇ ਲੋਕਾਂ ਦਾ ਉਸ ਉੱਤੇ ਪੂਰਨ ਭਰੋਸਾ ਹੈ। ਉਨ੍ਹਾਂ ਆਖਿਆ ਕਿ ‘ ਸੰਗਰੂਰ ਹਲਕੇ ਨਾਲ ਚੰਗਾ ਪਿਆਰ ਬਣਿਆ ਹੋਇਆ ਹੈ ਤੇ ਉਹ ਸੰਗਰੂਰ ਤੋਂ ਹੀ ਅਗਲੀ ਚੋਣ ਲੜਨਗੇ, ਬਾਕੀ ਦਾਣੇ ਪਾਣੀ ਦੀ ਵੀ ਗੱਲ ਹੁੰਦੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article
    ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

Read Full Article