PUNJABMAILUSA.COM

ਬਾਦਲ ਦੇ ਘਰ ਦਾ ਘਿਰਾਓ ਕਰਨ ਜਾਂਦੇ ਪੰਥਕ ਆਗੂਆਂ ਨੂੰ ਪੁਲਿਸ ਨੇ ਰੋਕਿਆ

ਬਾਦਲ ਦੇ ਘਰ ਦਾ ਘਿਰਾਓ ਕਰਨ ਜਾਂਦੇ ਪੰਥਕ ਆਗੂਆਂ ਨੂੰ ਪੁਲਿਸ ਨੇ ਰੋਕਿਆ

ਬਾਦਲ ਦੇ ਘਰ ਦਾ ਘਿਰਾਓ ਕਰਨ ਜਾਂਦੇ ਪੰਥਕ ਆਗੂਆਂ ਨੂੰ ਪੁਲਿਸ ਨੇ ਰੋਕਿਆ
October 31
05:13 2015

badal
ਚੰਡੀਗੜ੍ਹ ਨੇੜੇ ਲਾਇਆ ਧਰਨਾ ਪੰਥਕ ਧਿਰਾਂ ਨੇ ਦੇਰ ਰਾਤ ਚੁੱਕਿਆ
ਐਸ. ਏ. ਐਸ. ਨਗਰ/ਚੰਡੀਗੜ੍ਹ/ਫ਼ਤਹਿਗੜ੍ਹ ਸਾਹਿਬ, 30 ਅਕਤੂਬਰ (ਪੰਜਾਬ ਮੇਲ)- ਬਹਿਬਲ ਕਲਾਂ ਗੋਲੀ ਕਾਂਡ ਦੇ ਦੋਸ਼ੀ ਪੁਲਿਸ ਅਧਿਕਾਰੀਆਂ ਖਿਲਾਫ਼ ਕਾਰਵਾਈ, ਬੇਅਦਬੀ ਮਾਮਲੇ ‘ਚ ਗਿ੍ਫ਼ਤਾਰ 2 ਸਿੱਖ ਨੌਜਵਾਨਾਂ ਦੀ ਰਿਹਾਈ ਤੇ ਬੇਅਦਬੀ ਮਾਮਲਿਆਂ ਦੀ ਜਾਂਚ ਨਵੀਂ ਵਿਸ਼ੇਸ਼ ਜਾਂਚ ਕਮੇਟੀ ਜਾਂ ਸੁਤੰਤਰ ਕਮਿਸ਼ਨ ਦੇ ਹਵਾਲੇ ਕਰਨ ਦੀਆਂ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਦੀ ਰਿਹਾਇਸ਼ ਘੇਰਨ ਜਾ ਰਹੀਆਂ ਪੰਥਕ ਧਿਰਾਂ ਨੂੰ ਅੱਜ ਚੰਡੀਗੜ੍ਹ ਪੁਲਿਸ ਨੇ ਰਾਜਧਾਨੀ ਦੀ ਹੱਦ ‘ਤੇ ਹੀ ਰੋਕ ਦਿੱਤਾ | ਇਸ ਦੌਰਾਨ ਅੱਜ ਦੇਰ ਰਾਤ ਧਰਨੇ ‘ਤੇ ਬੈਠੀਆਂ ਸੰਗਤਾਂ ਨੇ ਜਦੋਂ ਸਰਕਾਰ ਨਾਲ ਉਨ੍ਹਾਂ
ਦੇ ਨੁਮਾਇੰਦਿਆਂ ਰਾਹੀਂ ਹੋਈਆਂ 3 ਮੀਟਿੰਗਾਂ ਬੇਸਿੱਟਾ ਰਹੀਆਂ ਤਾਂ ਸਮੂਹ ਪ੍ਰਚਾਰਕ ਜਥੇਬੰਦੀਆਂ ਨੇ ਆਪਣਾ-ਆਪਣਾ ਖੂਨ ਕੱਢਣਾ ਸ਼ੁਰੂ ਕਰ ਦਿੱਤਾ ਅਤੇ ਇਸ ਨੂੰ ਇਕ ਬਾਟੇ ਵਿਚ ਇਕੱਠਾ ਕਰ ਲਿਆ | ਸਮੂਹ ਪ੍ਰਬੰਧਕਾਂ ਜਿਸ ਵਿਚ ਸੰਤ ਰਣਜੀਤ ਸਿੰਘ ਢੱਡਰੀਆਂ ਵਾਲੇ, ਸੰਤ ਪੰਥਪ੍ਰੀਤ ਸਿੰਘ ਅਤੇ ਸੰਤ ਬਲਜੀਤ ਸਿੰਘ ਦਾਦੂਵਾਲ ਤੋਂ ਇਲਾਵਾ ਹੋਰਨਾਂ ਨੇ ਇਹ ਫੈਸਲਾ ਕੀਤਾ ਕਿ ਪੰਜਾਬ ਸਰਕਾਰ ਨੇ ਅੱਜ ਦੇ ਧਰਨੇ ਨੂੰ ਅਸਫ਼ਲ ਬਣਾਉਣ ਲਈ ਇਹ ਦੋ ਤਿੰਨ ਮੀਟਿੰਗਾਂ ਇਸ ਕਰਕੇ ਕਰਵਾਈਆਂ ਤਾਂ ਜੋ ਸੰਗਤ ਦਾ ਧਿਆਨ ਹੱਟ ਸਕੇ | ਰੋਹ ਵਿਚ ਆਈਆਂ ਸਮੂਹ ਸੰਗਤਾਂ ਨੇ ਚੰਡੀਗੜ੍ਹ-ਪੰਜਾਬ ਦੀ ਸਰਹੱਦ ‘ਤੇ ਲਗਾਏ ਸ਼ਾਂਤਮਈ ਧਰਨੇ ਦੀ ਸਮਾਪਤੀ ਕੀਤੀ | ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਨਿਰਧਾਰਤ ਦਿੱਤੇ ਪ੍ਰੋਗਰਾਮ ਤਹਿਤ ਸਮੂਹ ਜਥੇਬੰਦੀਆਂ ਧਰਨੇ ਪ੍ਰਦਰਸ਼ਨ ਤੋਂ ਇਲਾਵਾ ਸਮੂਹ ਵਿਧਾਇਕਾਂ, ਸ਼੍ਰੋਮਣੀ ਕਮੇਟੀ ਮੈਂਬਰਾਂ ਅਤੇ ਸਰਕਾਰੀ ਕੋਠੀਆਂ ਦਾ ਘਿਰਾਓ ਕੀਤਾ ਜਾਵੇਗਾ | ਅੱਜ ਵੱਡੀ ਗਿਣਤੀ ਵਿਚ ਸੰਗਤਾਂ ਦੇਰ ਰਾਤ ਤੱਕ ਧਰਨੇ ਵਿਚ ਸ਼ਾਮਿਲ ਹੋਈਆਂ | ਇਸ ਧਰਨੇ ਵਿਚ 500 ਦੇ ਕਰੀਬ ਸਿੱਖ-ਸੰਗਤ, ਜਿਸ ਵਿਚ ਕਈ ਪੰਥ ਪ੍ਰਸਿੱਧ ਕੀਰਤਨੀਏ ਤੇ ਪ੍ਰਚਾਰਕ ਵੀ ਸ਼ਾਮਿਲ ਸਨ, ਫਤਹਿਗੜ੍ਹ ਸਾਹਿਬ ਤੋਂ ਗੁਰਦੁਆਰਾ ਅੰਬ ਸਾਹਿਬ ਮੁਹਾਲੀ ਅਤੇ ਉਥੋਂ ਪੈਦਲ ਮਾਰਚ ਰਾਹੀਂ ਚੰਡੀਗੜ੍ਹ ਰਵਾਨਾ ਹੋਏ, ਪ੍ਰੰਤੂ ਜਿਉਂ ਹੀ ਇਹ ਸ਼ਾਂਤਮਈ ਮਾਰਚ ਚੰਡੀਗੜ੍ਹ ਦੀ ਹੱਦ ‘ਤੇ ਪੁੱਜਾ ਤਾਂ ਉਥੇ ਪਹਿਲਾਂ ਤੋਂ ਹੀ ਵੱਡੀ ਗਿਣਤੀ ‘ਚ ਮੌਜੂਦ ਚੰਡੀਗੜ੍ਹ ਪੁਲਿਸ ਨੇ ਬੈਰੀਕੇਡ ਲਾਕੇ ਨੂੰ ਉਨ੍ਹਾਂ ਨੂੰ ਰੋਕ ਦਿੱਤਾ, ਜਿਸਦੇ ਚੱਲਦਿਆਂ ਮਾਰਚ ਦੀ ਅਗਵਾਈ ਕਰ ਰਹੇ ਸੰਤ ਰਣਜੀਤ ਸਿੰਘ ਢੱਡਰੀਆਂ ਵਾਲੇ, ਭਾਈ ਪੰਥਪ੍ਰੀਤ ਸਿੰਘ, ਸੰਤ ਬਲਜੀਤ ਸਿੰਘ ਦਾਦੂਵਾਲ, ਸੰਤ ਦਲੇਰ ਸਿੰਘ ਖੇੜੀ ਤੇ ਬਾਬਾ ਅਮਰੀਕ ਸਿੰਘ ਅਜਨਾਲਾ ਨੇ ਸੰਗਤਾਂ ਨਾਲ ਉਥੇ ਹੀ ਬੈਠ ਕੇ ‘ਸਤਿਨਾਮ-ਵਾਹਿਗੁਰੂ’ ਦਾ ਜਾਪ ਸ਼ੁਰੂ ਕਰ ਦਿੱਤਾ | ਅੱਧੇ ਕੁ ਘੰਟੇ ਬਾਅਦ ਸੰਸਦ ਮੈਂਬਰ ਸ. ਪ੍ਰੇਮ ਸਿੰਘ ਚੰਦੂਮਾਜਰਾ ਅਤੇ ਵਿੱਤ ਮੰਤਰੀ ਸ. ਪਰਮਿੰਦਰ ਸਿੰਘ ਢੀਂਡਸਾ, ਉਪ ਮੁੱਖ ਮੰਤਰੀ ਦੇ ਓ.ਐਸ.ਡੀ. ਚਰਨਜੀਤ ਸਿੰਘ ਬਰਾੜ, ਮੁਹਾਲੀ ਦੇ ਡਿਪਟੀ ਕਮਿਸ਼ਨਰ ਸ. ਤਜਿੰਦਰਪਾਲ ਸਿੰਘ ਸਿੱਧੂ ਅਤੇ ਐਸ.ਐਸ.ਪੀ. ਮੁਹਾਲੀ ਸ. ਗੁਰਪ੍ਰੀਤ ਸਿੰਘ ਭੁੱਲਰ ਨੇ ਧਰਨੇ ਵਾਲੇ ਸਥਾਨ ‘ਤੇ ਆ ਕੇ ਸੰਗਤ ਦੀ ਹਾਜ਼ਰੀ ‘ਚ ਉਪਰੋਕਤ 5 ਸਿੱਖ ਆਗੂਆਂ ਨਾਲ ਮੁਲਾਕਾਤ ਕੀਤੀ, ਜਿਸ ਵਿਚ ਆਗੂਆਂ ਨੇ ਉਪਰੋਕਤ ਮੰਗਾਂ ਨਾ ਮੰਨੇ ਜਾਣ ਤੱਕ ਧਰਨਾ ਜਾਰੀ ਰੱਖਣ ਦੀ ਗੱਲ ਆਖੀ | ਚੰਦੂਮਾਜਰਾ ਨੇ ਆਗੂਆਂ ਨੂੰ ਭਰੋਸਾ ਦਿੱਤਾ ਕਿ ਉਹ ਇਹ ਮੰਗਾਂ ਸਰਕਾਰ ਨਾਲ ਵਿਚਾਰਕੇ ਜਲਦ ਹੀ ਧਰਨੇ ਵਾਲੇ ਸਥਾਨ ‘ਤੇ ਵਾਪਸ ਆਕੇ ਸਰਕਾਰ ਦੇ ਫੈਸਲੇ ਬਾਰੇ ਦੱਸਣਗੇ | ਡੇਢ ਕੁ ਘੰਟੇ ਮਗਰੋਂ ਸ. ਚੰਦੂਮਾਜਰਾ, ਸ. ਪਰਮਿੰਦਰ ਸਿੰਘ ਢੀਂਡਸਾ ਤੇ ਸ. ਬਰਾੜ ਨੇ ਮੁੜ ਧਰਨੇ ਵਾਲੇ ਸਥਾਨ ‘ਤੇ ਪਹੁੰਚ ਕੇ ਪੰਥਕ ਆਗੂਆਂ ਨਾਲ ਮੁਲਾਕਾਤ ਕੀਤੀ ਤੇ ਮੰਗਾਂ ‘ਤੇ ਕਾਰਵਾਈ ਲਈ ਸਮਾਂ ਮੰਗਿਆ | ਉਨ੍ਹਾਂ ਪੰਥਕ ਆਗੂਆਂ ਨੂੰ ਕਿਹਾ ਕਿ ਸਰਕਾਰ, ਗਿ੍ਫ਼ਤਾਰ ਸਿੱਖ ਨੌਜਵਾਨਾਂ ਦੀ ਜ਼ਮਾਨਤ ਲਈ ਤਿਆਰ ਹੈ, ਪ੍ਰੰਤੂ ਪੰਥਕ ਆਗੂ ਇਸ ਲਈ ਸਹਿਮਤ ਨਾ ਹੋਏ | ਆਗੂਆਂ ਦਾ ਕਹਿਣਾ ਸੀ ਕਿ ਦੋਵੇਂ ਸਿੱਖ ਨੌਜਵਾਨ ਨਿਰਦੋਸ਼ ਹਨ, ਇਸ ਲਈ ਉਨ੍ਹਾਂ ਦੀ ਇਸ ਮਾਮਲੇ ‘ਚ ਤੁਰੰਤ ਰਿਹਾਈ ਹੋਣੀ ਚਾਹੀਦੀ ਹੈ | ਦੋਵਾਂ ਧਿਰਾਂ ‘ਚ ਕੋਈ ਸਹਿਮਤੀ ਨਾ ਬਣਨ ਕਾਰਨ ਸ. ਚੰਦੂਮਾਜਰਾ, ਸ. ਪਰਮਿੰਦਰ ਸਿੰਘ ਢੀਂਡਸਾ ਅਤੇ ਸ. ਬਰਾੜ ਉਥੋਂ ਰਵਾਨਾ ਹੋ ਗਏ, ਜਿਸ ਤੋਂ ਬਾਅਦ ਸੰਗਤਾਂ ਨੇ ਉਥੇ ਬੈਠ ਕੇ ਹੀ ਰਹਿਰਾਸ ਦਾ ਪਾਠ ਆਰੰਭ ਕਰ ਦਿੱਤਾ | ਇਸ ਦੌਰਾਨ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਸ. ਕਰਨੈਲ ਸਿੰਘ ਪੀਰਮੁਹੰਮਦ ਤੇ ਹੋਰ ਪੰਥਕ ਆਗੂਆਂ ਨੇ ਕਿਹਾ ਕਿ ਸਰਕਾਰ ਨੇ ਸਿੱਖ ਸੰਗਤ ਦੀ ਇਕ ਵੀ ਮੰਗ ਨਹੀਂ ਮੰਨੀ, ਇਸ ਲਈ ਧਰਨਾ ਜਾਰੀ ਰੱਖਿਆ ਜਾ ਰਿਹਾ ਹੈ | ਖ਼ਬਰ ਲਿਖੇ ਜਾਣ ਤੱਕ ਧਰਨਾ ਜਾਰੀ ਸੀ |
ਜਾਂਚ ਦਾ ਇੰਤਜ਼ਾਰ ਕਰਨ ਪੰਥਕ ਆਗੂ : ਚੰਦੂਮਾਜਰਾ
ਸ. ਚੰਦੂਮਾਜਰਾ ਨੇ ‘ਅਜੀਤ’ ਨੂੰ ਦੱਸਿਆ ਕਿ ਉਨ੍ਹਾਂ ਵੱਲੋਂ ਮੁੱਖ ਮੰਤਰੀ ਦੇ ਨਿਰਦੇਸ਼ਾਂ ਤਹਿਤ ਪੰਥਕ ਆਗੂਆਂ ਨਾਲ ਮੁਲਾਕਾਤ ਕੀਤੀ ਗਈ ਤੇ ਪੰਥਕ ਆਗੂਆਂ ਨੂੰ ਕਿਹਾ ਗਿਆ ਕਿ ਬੇਅਦਬੀ ਮਾਮਲੇ ਦੀ ਜਾਂਚ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਕਰ ਰਹੀ ਹੈ ਤੇ ਗੋਲੀਬਾਰੀ ਮਾਮਲੇ ਦੀ ਜਾਂਚ ਸਾਬਕਾ ਜੱਜ ਵੱਲੋਂ ਕੀਤੀ ਜਾ ਰਹੀ ਹੈ, ਇਸ ਲਈ ਸੰਗਤਾਂ ਨੂੰ ਜਾਂਚ ਰਿਪੋਰਟ ਆਉਣ ਤੱਕ ਥੋੜ੍ਹਾ ਇੰਤਜ਼ਾਰ ਕਰਨਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਪੰਥਕ ਆਗੂ ਇਹ ਆਖ ਰਹੇ ਹਨ ਕਿ ਮਾਮਲੇ ਦੀ ਸਹੀ ਜਾਂਚ ਹੋਣੀ ਚਾਹੀਦੀ ਹੈ ਤੇ ਅਸਲ ਦੋਸ਼ੀ ਸਾਹਮਣੇ ਲਿਆਉਣੇ ਚਾਹੀਦੇ ਹਨ, ਪ੍ਰੰਤੂ ਸਹੀ ਜਾਂਚ ਲਈ ਜੇ ਨੌਜਵਾਨਾਂ ਦਾ ‘ਲਾਈ ਡਿਟੈਕਟਰ ਟੈਸਟ’ ਕਰਵਾਇਆ ਜਾਂਦਾ ਹੈ ਤਾਂ ਇਸ ਵਿਚ ਕਿਸੇ ਨੂੰ ਇਤਰਾਜ਼ ਨਹੀਂ ਹੋਣਾ ਚਾਹੀਦਾ | ਚੰਦੂਮਾਜਰਾ ਨੇ ਕਿਹਾ ਕਿ ਉਨ੍ਹਾਂ ਗਿ੍ਫ਼ਤਾਰ ਨੌਜਵਾਨਾਂ ਦੀ ਜ਼ਮਾਨਤ ਦੀ ਪੇਸ਼ਕਸ਼ ਕੀਤੀ ਸੀ, ਪ੍ਰੰਤੂ ਧਰਨਾਕਾਰੀਆਂ ਨੇ ਪ੍ਰਵਾਨ ਨਹੀਂ ਕੀਤੀ |
ਫਤਹਿਗੜ੍ਹ ਸਾਹਿਬ ਤੋਂ ਰਵਾਨਾ ਹੋਇਆ ਕਾਫਲਾ
ਭਾਈ ਪੰਥਪ੍ਰੀਤ ਸਿੰਘ, ਸੰਤ ਢੱਡਰੀਆਂ ਵਾਲੇ, ਬਾਬਾ ਦਲੇਰ ਸਿੰਘ, ਸੰਤ ਦਾਦੂਵਾਲ ਤੇ ਸਿਮਰਨਜੀਤ ਸਿੰਘ ਮਾਨ ਨੇ ਕੀਤੀ ਸ਼ਮੂਲੀਅਤ
ਫਤਹਿਗੜ੍ਹ ਸਾਹਿਬ-ਉਲੀਕੇ ਪ੍ਰੋਗਰਾਮ ਅਨੁਸਾਰ ਅੱਜ ਇਥੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਕੇਵਲ ਸਿੰਘ ਦੀ ਅਰਦਾਸ ਉਪਰੰਤ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਦੀ ਕੋਠੀ ਲਈ ਕਾਰਾਂ ਅਤੇ ਬੱਸਾਂ ਰਾਹੀਂ ਇੱਕ ਕਾਫ਼ਲਾ ਰਵਾਨਾ ਹੋਇਆ | ਵਰਨਣਯੋਗ ਹੈ ਕਿ ਕਾਫ਼ਲਾ ਰਵਾਨਾ ਹੋਣ ਤੋਂ ਪਹਿਲਾਂ ਪ੍ਰਬੰਧਕਾਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿਚ ਆਪਸ ਵਿਚ ਵਿਚਾਰ ਵੀ ਕੀਤਾ ਜਿਸ ਕਾਰਨ ਨਿਸ਼ਚਿਤ ਸਮੇਂ ਤੋਂ ਕਾਫ਼ੀ ਸਮਾਂ ਦੇਰੀ ਨਾਲ ਇਹ ਕਾਫ਼ਲਾ ਰਵਾਨਾ ਹੋਇਆ ਜਦੋਂਕਿ ਸੰਗਤਾਂ ਬਾਹਰ ‘ਸਤਿਨਾਮ ਵਾਹਿਗੁਰੂ’ ਦਾ ਜਾਪ ਕਰ ਰਹੀਆਂ ਸਨ | ਇਸ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਕੇਵਲ ਸਿੰਘ, ਦਮਦਮੀ ਟਕਸਾਲ ਦੇ ਭਾਈ ਅਮਰੀਕ ਸਿੰਘ ਅਜਨਾਲਾ, ਸੰਤ ਰਣਜੀਤ ਸਿੰਘ ਢੱਡਰੀਆਂ ਵਾਲੇ, ਸੰਤ ਬਲਜੀਤ ਸਿੰਘ ਦਾਦੂਵਾਲ ਵਾਲੇ, ਸੰਤ ਅਨੂਪ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਸੰਤ ਗੁਰਮੀਤ ਸਿੰਘ ਹਰਿਆਣਾ, ਸਿੱਖ ਮਿਸ਼ਨਰੀ ਪ੍ਰਚਾਰਕ ਭਾਈ ਪੰਥਪ੍ਰੀਤ ਸਿੰਘ, ਬਾਬਾ ਦਲੇਰ ਸਿੰਘ ਖ਼ਾਲਸਾ ਖੇੜੀ ਵਾਲੇ, ਭਾਈ ਅਮਰੀਕ ਸਿੰਘ ਅਜਨਾਲਾ, ਖ਼ਾਲਸਾ ਮਿਸ਼ਨ ਕਮੇਟੀ ਦੇ ਜਨਰਲ ਸਕੱਤਰ ਰਜੀਵ ਸਿੰਘ, ਭਾਈ ਮੋਹਕਮ ਸਿੰਘ, ਰਾਗੀ ਜੋਗਿੰਦਰ ਸਿੰਘ ਰਿਆੜ, ਹਰਜਿੰਦਰ ਸਿੰਘ ਸ੍ਰੀਨਗਰ ਵਾਲੇ, ਸਿੱਖ ਸਟੂਡੈਂਟ ਫੈਡਰੇਸ਼ਨ ਦੇ ਪ੍ਰਧਾਨ ਸ. ਕਰਨੈਲ ਸਿੰਘ ਪੀਰ ਮੁਹੰਮਦ ਸਮੇਤ ਵੱਡੀ ਗਿਣਤੀ ‘ਚ ਸੰਗਤਾਂ ਨੇ ਹਿੱਸਾ ਲਿਆ |
ਸੰਤ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੇ ਸੰਬੋਧਨ ਕੀਤਾ | ਰਾਗੀ ਭਾਈ ਹਰਜਿੰਦਰ ਸਿੰਘ ਸ੍ਰੀਨਗਰ ਵਾਲਿਆਂ ਨੇ ਕਿਹਾ ਕਿ ਅੱਜ ਦੀ ਇਸ ਇਕੱਤਰਤਾ ਸਰਕਾਰ ਤੋਂ ਮੰਗ ਕਰਦੀ ਹੈ ਕਿ ਸਿੱਖ ਸੰਗਤ ਦੇ ਹਿਰਦੇ ਬਹੁਤ ਦੁਖੀ ਹਨ ਤੇ ਉਹ ਕਾਫ਼ੀ ਮਾਨਸਿਕ ਪੀੜਾ ‘ਚ ਹਨ ਜਿਸ ਦਾ ਫ਼ੌਰੀ ਹੱਲ ਕੀਤਾ ਜਾਣਾ ਚਾਹੀਦਾ ਹੈ | ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਬੇਅਦਬੀ ਦੀਆਂ ਘਟਨਾਵਾਂ ਰੋਕਣ ਲਈ ਕਾਰਵਾਈ ਕੀਤੀ ਜਾਵੇ, ਉਨ੍ਹਾਂ ਕਿਹਾ ਕਿ ਅੱਜ ਦੇ ਹਾਲਾਤ ‘ਚ ਸਮੁੱਚੇ ਪ੍ਰਚਾਰਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ | ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਇਨ੍ਹਾਂ ਪੰਥ ਵਿਰੋਧੀ ਮਾਮਲਿਆਂ ਪ੍ਰਤੀ ਸੁਚੇਤ ਹੋ ਕੇ ਸਮੂਹ ਸਿੱਖ ਜਥੇਬੰਦੀਆਂ ਨੂੰ ਇੱਕ ਪਲੇਟ ਫਾਰਮ ‘ਤੇ ਇਕੱਠੇ ਹੋਣ ਦੀ ਅਪੀਲ ਕੀਤੀ | ਕਾਫ਼ਲਾ ਰਵਾਨਾ ਹੋਣ ਤੋਂ ਬਾਅਦ ਭਾਈ ਮੋਹਕਮ ਸਿੰਘ ਨੇ ਦੱਸਿਆ ਕਿ 10 ਨਵੰਬਰ ਦੇ ਬੁਲਾਏ ਸਰਬੱਤ ਖ਼ਾਲਸੇ ਨੂੰ ਮੁੱਖ ਰੱਖ ਕੇ ਪੰਥਕ ਜਥੇਬੰਦੀਆਂ ਦੀ ਅਹਿਮ ਮੀਟਿੰਗ 31 ਅਕਤੂਬਰ ਨੂੰ ਜਲੰਧਰ ਦੇ ਪ੍ਰੀਤ ਨਗਰ ‘ਚ ਸਥਿਤ ਗੁਰਦੁਆਰਾ ਸਿੰਘ ਸਭਾ ਸਾਹਿਬ ਵਿਖੇ ਦੁਪਹਿਰ 11 ਵਜੇ ਹੋਵੇਗੀ, ਜਿਸ ਵਿਚ ਸਰਬੱਤ ਖ਼ਾਲਸੇ ਲਈ ਇੱਕ ਪ੍ਰਬੰਧਕ ਕਮੇਟੀ ਦਾ ਗਠਨ ਕੀਤਾ ਜਾਵੇਗਾ ਤੇ 1 ਨਵੰਬਰ ਤੋਂ ਸਰਬੱਤ ਖ਼ਾਲਸਾ 2015 ਤੇ ਸਰਬੱਤ ਖ਼ਾਲਸਾ 2015 ਜੀ.ਐਮ ਡਾਟ ਕਾਮ ‘ਤੇ ਉਲੀਕੇ ਜਾਣ ਵਾਲੇ ਸਾਰੇ ਪੋ੍ਰਗਰਾਮਾਂ ਦਾ ਵੇਰਵਾ ਪਾ ਦਿੱਤਾ ਜਾਵੇਗਾ ਤੇ ਕੋਈ ਵੀ ਵਿਅਕਤੀ ਇਸ ਉੱਪਰ ਆਪਣੇ ਸੁਝਾਅ ਭੇਜ ਸਕਦਾ ਹੈ | ਉਨ੍ਹਾਂ ਇੱਕ ਸਵਾਲ ਦੇ ਜਵਾਬ ‘ਚ ਕਿਹਾ ਕਿ ਜਦੋਂ ਵੀ ਸਰਬੱਤ ਖ਼ਾਲਸਾ ਬੁਲਾਇਆ ਗਿਆ ਹੈ ਤਾਂ ਕੁੱਝ ਜਥੇਬੰਦੀਆਂ ਨੇ ਹਮੇਸ਼ਾਂ ਹੀ ਵਿਰੋਧ ਕੀਤਾ ਹੈ ਪ੍ਰੰਤੂ ਮੌਜੂਦਾ ਸਮੇਂ ਇਹ ਸਮੇਂ ਦੀ ਸਖ਼ਤ ਜ਼ਰੂਰਤ ਸੀ ਜਿਸ ਕਾਰਨ ਹੀ ਇਹ ਪ੍ਰੋਗਰਾਮ ਉਲੀਕਿਆ ਗਿਆ ਹੈ ਅਤੇ ਇਹ ਸਾਰਾ ਪ੍ਰੋਗਰਾਮ ਸਮੂਹ ਗੁਰਧਾਮਾਂ ਤੇ ਆਨਲਾਈਨ ਵਿਖਾਇਆ ਜਾਵੇਗਾ ਅਤੇ ਇਸ ਮੰਤਵ ਲਈ ਕੰਟਰੋਲ ਰੂਮ ਸਥਾਪਿਤ ਕਰਕੇ 35 ਏਕੜ ਦੇ ਕਰੀਬ ਜਗ੍ਹਾ ਵੀ ਲੈ ਲਈ ਹੈ | ਉਨ੍ਹਾਂ ਦੱਸਿਆ ਕਿ ਸਮੂਹ ਸਿੱਖ ਜਥੇਬੰਦੀਆਂ ਨੂੰ ਇਸ ਵਿਚ ਸ਼ਾਮਿਲ ਹੋਣ ਦਾ ਖੁੱਲ੍ਹਾ ਸੱਦਾ ਦਿੱਤਾ ਗਿਆ ਹੈ | ਉਨ੍ਹਾਂ ਨਾਲ ਖ਼ਾਲਸਾ ਮਿਸ਼ਨ ਕਮੇਟੀ ਦੇ ਜਨਰਲ ਸਕੱਤਰ ਰਜੀਵ ਸਿੰਘ ਵੀ ਮੌਜੂਦ ਸਨ |

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

Read Full Article
    ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

Read Full Article
    ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

Read Full Article
    ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

Read Full Article
    ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

Read Full Article
    ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

Read Full Article
    ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

Read Full Article
    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article
    ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

Read Full Article
    ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ

ਐਲਕ ਗਰੋਵ ਪਾਰਕ ਦੀਆਂ ਤੀਆਂ ਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ

ਐਲਕ ਗਰੋਵ ਪਾਰਕ ਦੀਆਂ ਤੀਆਂ ਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ

Read Full Article
    ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

Read Full Article
    ਸੁੱਚਾ ਸਿੰਘ ਛੋਟੇਪੁਰ ਕੈਲੀਫੋਰਨੀਆ ਦੌਰੇ ‘ਤੇ

ਸੁੱਚਾ ਸਿੰਘ ਛੋਟੇਪੁਰ ਕੈਲੀਫੋਰਨੀਆ ਦੌਰੇ ‘ਤੇ

Read Full Article
    ਡਾ. ਐੱਸ.ਪੀ. ਸਿੰਘ ਓਬਰਾਏ ਅਮਰੀਕਾ ਦੌਰੇ ‘ਤੇ

ਡਾ. ਐੱਸ.ਪੀ. ਸਿੰਘ ਓਬਰਾਏ ਅਮਰੀਕਾ ਦੌਰੇ ‘ਤੇ

Read Full Article