PUNJABMAILUSA.COM

ਬਾਦਲ ਸਰਕਾਰ ਦੀ ਗੁੱਡੀ ਚਾੜ੍ਹਣ ਲਈ ਲੁਟਾਇਆ ਜਾ ਰਿਹੈ ਸਰਕਾਰੀ ਖਜ਼ਾਨਾ

ਬਾਦਲ ਸਰਕਾਰ ਦੀ ਗੁੱਡੀ ਚਾੜ੍ਹਣ ਲਈ ਲੁਟਾਇਆ ਜਾ ਰਿਹੈ ਸਰਕਾਰੀ ਖਜ਼ਾਨਾ

ਬਾਦਲ ਸਰਕਾਰ ਦੀ ਗੁੱਡੀ ਚਾੜ੍ਹਣ ਲਈ ਲੁਟਾਇਆ ਜਾ ਰਿਹੈ ਸਰਕਾਰੀ ਖਜ਼ਾਨਾ
September 28
10:30 2016

akali-dal-bjp_0ਚੰਡੀਗੜ੍ਹ, 28 ਸਤੰਬਰ (ਪੰਜਾਬ ਮੇਲ)- ਪੰਜਾਬ ਦੇ ਲੋਕ ਸੰਪਰਕ ਵਿਭਾਗ ਵੱਲੋਂ ਬਾਦਲ ਸਰਕਾਰ ਦੀ ਗੁੱਡੀ ਚੜ੍ਹਾਉਣ ਲਈ ਸਰਕਾਰੀ ਖ਼ਜ਼ਾਨੇ ਦੀ ਵਰਤੋਂ ਦਿਲ ਖੋਲ੍ਹ ਕੇ ਕੀਤੀ ਜਾ ਰਹੀ ਹੈ। ਚੋਣ ਵਰ੍ਹਾ ਹੋਣ ਕਰ ਕੇ ਸਰਕਾਰ ਦੀ ਇਸ਼ਤਿਹਾਰਬਾਜ਼ੀ ‘ਤੇ ਹੋਣ ਵਾਲਾ ਖ਼ਰਚ ਪਿਛਲੇ ਪੰਜ ਸਾਲਾਂ ਦੇ ਕੁੱਲ ਖ਼ਰਚੇ ਨੂੰ ਵੀ ਪਾਰ ਕਰ ਜਾਵੇਗਾ। ਸਥਾਪਤੀ ਵਿਰੋਧੀ ਲਹਿਰ ਕਾਰਨ ਅਕਾਲੀ-ਭਾਜਪਾ ਗਠਜੋੜ ਸਰਕਾਰ ਨੂੰ ਲੋਕਾਂ ਦੀ ਨਾਰਾਜ਼ਗੀ ਝੱਲਣੀ ਪੈ ਰਹੀ ਹੈ। ਲੋਕਾਂ ਦੇ ਦਿਲਾਂ ਵਿਚ ਬਾਦਲਾਂ ਦੀ ਥਾਂ ਬਣਾਉਣ ਲਈ ਲੋਕ ਸੰਪਰਕ ਵਿਭਾਗ ਨੇ ਮੋਰਚਾ ਸੰਭਾਲਿਆ ਹੈ।
ਇਕ ਅੰਦਾਜ਼ੇ ਮੁਤਾਬਕ ਸਾਲ 2016-17 ਦੌਰਾਨ ਇਸ਼ਤਿਹਾਰਾਂ ਲਈ 100 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਵਿਭਾਗ ਦੇ ਅਧਿਕਾਰੀਆਂ ਦਾ ਦੱਸਣਾ ਹੈ ਕਿ ਚੋਣਾਂ ਦਾ ਐਲਾਨ ਹੋਣ ਵੇਲੇ ਤੱਕ 100 ਕਰੋੜ ਰੁਪਏ ਦੇ ਕਰੀਬ ਹੀ ਖ਼ਰਚ ਹੋਣ ਦਾ ਅਨੁਮਾਨ ਹੈ। ਚੋਣ ਜ਼ਾਬਤਾ ਦਸੰਬਰ ਮਹੀਨੇ ਦੇ ਅੱਧ ਤੱਕ ਲੱਗਣ ਦੇ ਆਸਾਰ ਹਨ। ਇਸ ਦੇ ਉਲਟ ਸਾਲ 2012-13 ਤੋਂ ਲੈ ਕੇ 2015-16 ਦੌਰਾਨ ਚਾਰ ਵਰ੍ਹਿਆਂ ਵਿਚ ਵਿਭਾਗ ਨੇ ਮਹਿਜ਼ 62 ਕਰੋੜ ਰੁਪਏ ਖ਼ਰਚੇ ਸਨ।
ਚਲੰਤ ਮਾਲੀ ਸਾਲ ਦੌਰਾਨ (ਅਗਸਤ ਮਹੀਨੇ ਤੱਕ) 27 ਕਰੋੜ ਰੁਪਏ ਖ਼ਰਚ ਕਰ ਦਿੱਤੇ ਹਨ। ਬਾਦਲ ਸਰਕਾਰ ਵੱਲੋਂ ਆਪਣੀ ਗੁਆਚੀ ਸਾਖ ਬਚਾਉਣ ਲਈ ਖੇਤਰੀ ਅਤੇ ਕੌਮੀ ਮੀਡੀਆ ਦੇ ਨਾਲ-ਨਾਲ ਸੋਸ਼ਲ ਮੀਡੀਆ ਦਾ ਵੀ ਸਹਾਰਾ ਲਿਆ ਜਾ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਨੇ ਸੋਸ਼ਲ ਮੀਡੀਆ ਰਾਹੀਂ ਵੱਖਰੇ ਤੌਰ ‘ਤੇ ਮੁਹਿੰਮ ਵਿੱਢੀ ਹੋਈ ਹੈ।
ਗੈਰ ਸਰਕਾਰੀ ਸੰਸਥਾ ‘ਹੈਲਪ’ ਦੇ ਨੁਮਾਇੰਦੇ ਪਰਵਿੰਦਰ ਸਿੰਘ ਕਿੱਤਣਾ ਵੱਲੋਂ ਲੋਕ ਸੰਪਰਕ ਵਿਭਾਗ ਤੋਂ ਸੂਚਨਾ ਅਧਿਕਾਰ ਕਾਨੂੰਨ ਤਹਿਤ ਮੰਗੀ ਜਾਣਕਾਰੀ ਮੁਤਾਬਕ ਸਰਕਾਰ ਨੇ 2012-13 ਦੌਰਾਨ 8.42 ਕਰੋੜ ਰੁਪਏ ਦੇ ਇਸ਼ਤਿਹਾਰ ਦਿੱਤੇ, ਜਦੋਂ ਕਿ ਸਾਲ 2013-14 ਦੌਰਾਨ 17.68 ਕਰੋੜ ਰੁਪਏ, ਸਾਲ 2014-15 ਦੌਰਾਨ 6.33 ਕਰੋੜ ਰੁਪਏ, ਸਾਲ 2015-16 ਦੌਰਾਨ 31.55 ਕਰੋੜ ਰੁਪਏ ਅਤੇ ਚਲੰਤ ਮਾਲੀ ਸਾਲ ਦੇ ਪਹਿਲੇ ਪੰਜ ਮਹੀਨਿਆਂ ਦੌਰਾਨ ਹੀ ਅਗਸਤ ਤੱਕ 27.1 ਕਰੋੜ ਰੁਪਏ ਦੇ ਇਸ਼ਤਿਹਾਰ ਦਿੱਤੇ ਜਾ ਚੁੱਕੇ ਹਨ। ਇਨ੍ਹਾਂ ਤੱਥਾਂ ਤੋਂ ਇਕ ਗੱਲ ਸਾਹਮਣੇ ਆਉਂਦੀ ਹੈ ਕਿ ਸਰਕਾਰ ਨੇ ਇਸ ਕਾਰਜਕਾਲ ਦੌਰਾਨ ਪਹਿਲੇ ਚਾਰ ਵਿੱਤੀ ਵਰ੍ਹਿਆਂ ਦੌਰਾਨ ਇਸ਼ਤਿਹਾਰਬਾਜ਼ੀ ‘ਤੇ 62 ਕਰੋੜ ਰੁਪਏ ਦਾ ਖ਼ਰਚ ਕਰ ਕੇ ਹੀ ਕੰਮ ਚਲਾ ਲਿਆ ਸੀ। ਤੱਥਾਂ ਮੁਤਾਬਕ ਸਰਕਾਰ ਨੇ ਲੰਘੇ ਮਾਲੀ ਸਾਲ 2015-16 ਦੌਰਾਨ ਹੀ ਇਸ਼ਤਿਹਾਰਾਂ ‘ਤੇ ਖਰਚਾ ਵਧਾ ਦਿੱਤਾ ਸੀ। ਪਿਛਲੇ ਸਾਲ 31.55 ਕਰੋੜ ਰੁਪਏ ਖ਼ਰਚ ਕੀਤੇ ਗਏ ਸਨ।
ਜ਼ਿਕਰਯੋਗ ਹੈ ਕਿ ਪਿਛਲੇ ਸਾਲ ਤੋਂ ਸਰਕਾਰ ਨੂੰ ਲੋਕਾਂ ਦੀ ਸਖ਼ਤ ਨਾਰਾਜ਼ਗੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਕਾਰਨ ਸਰਕਾਰ ਨੂੰ ਨਮੋਸ਼ੀ ਝੱਲਣੀ ਪਈ। ਆਮ ਆਦਮੀ ਪਾਰਟੀ ਅਤੇ ਕਾਂਗਰਸ ਵੱਲੋਂ ਸਰਕਾਰ ਵਿਰੁੱਧ ਕੀਤੇ ਜਾਂਦੇ ਪ੍ਰਚਾਰ ਨੂੰ ਵੀ ਲੋਕ ਸੰਪਰਕ ਵਿਭਾਗ ਦੇ ਇਸ਼ਤਿਹਾਰਾਂ ਰਾਹੀਂ ਹੀ ਖੁੰਢਾ ਕਰਨ ਦੇ ਯਤਨ ਕੀਤੇ ਜਾ ਰਹੇ ਹਨ।
ਪੰਜਾਬ ਅਤੇ ਚੰਡੀਗੜ੍ਹ ਦੇ ਸਿਨੇਮਾਘਰਾਂ ‘ਚ ਵੀ ਸਰਕਾਰੀ ਵਿਭਾਗਾਂ ਦੀ ਕਾਰਗੁਜ਼ਾਰੀ ਸਬੰਧੀ ਦਸਤਾਵੇਜ਼ੀ ਫਿਲਮਾਂ ਦਿਖਾਈਆਂ ਜਾ ਰਹੀਆਂ ਹਨ। ਇਹ ਦਸਤਾਵੇਜ਼ੀ ਫਿਲਮਾਂ ਵਿਸ਼ੇਸ਼ ਤੌਰ ‘ਤੇ ਤਿਆਰ ਕਰਾਈਆਂ ਗਈਆਂ, ਜਿਨ੍ਹਾਂ ਉਤੇ ਤਕਰੀਬਨ ਚਾਰ ਕਰੋੜ ਰੁਪਏ ਖ਼ਰਚੇ ਗਏ। ਲੋਕ ਸੰਪਰਕ ਵਿਭਾਗ ਵੱਲੋਂ ਰੇਡੀਓ, ਟੈਲੀਵਿਜ਼ਨ ਅਤੇ ਮੀਡੀਆ ਦੇ ਹੋਰ ਸਾਧਨਾਂ ਦੀ ਵੀ ਵਰਤੋਂ ਕੀਤੀ ਜਾ ਰਹੀ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

Read Full Article
    ਅੱਤਵਾਦੀਆਂ ਲਈ ਪਾਕਿਸਤਾਨ ਸਵਰਗ  : ਅਮਰੀਕਾ

ਅੱਤਵਾਦੀਆਂ ਲਈ ਪਾਕਿਸਤਾਨ ਸਵਰਗ : ਅਮਰੀਕਾ

Read Full Article
    ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

Read Full Article
    ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

Read Full Article
    ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

Read Full Article
    ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

Read Full Article
    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
    ਕਰਤਾਰਪੁਰ ਸਾਹਿਬ ਦੇ ਲਾਂਘੇ ਉੱਤੇ ਸਿਆਸਤ ਕਿਉਂ?

ਕਰਤਾਰਪੁਰ ਸਾਹਿਬ ਦੇ ਲਾਂਘੇ ਉੱਤੇ ਸਿਆਸਤ ਕਿਉਂ?

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article