PUNJABMAILUSA.COM

ਬਾਦਲ ਸਰਕਾਰ ਵਿਰੁੱਧ ਕਾਂਗਰਸ ਨੇ ਪੇਸ਼ ਕੀਤਾ ਬੇਭਰੋਸਗੀ ਮਤਾ

ਬਾਦਲ ਸਰਕਾਰ ਵਿਰੁੱਧ ਕਾਂਗਰਸ ਨੇ ਪੇਸ਼ ਕੀਤਾ ਬੇਭਰੋਸਗੀ ਮਤਾ

ਬਾਦਲ ਸਰਕਾਰ ਵਿਰੁੱਧ ਕਾਂਗਰਸ ਨੇ ਪੇਸ਼ ਕੀਤਾ ਬੇਭਰੋਸਗੀ ਮਤਾ
September 10
09:46 2016

cong
ਸੱਤਾ ਧਿਰ ਮਤੇ ਦਾ ਸਾਹਮਣਾ ਕਰਨ ਲਈ ਤਿਆਰ
ਚੰਡੀਗੜ੍ਹ, 10 ਸਤੰਬਰ (ਪੰਜਾਬ ਮੇਲ)- ਪੰਜਾਬ ਵਿਧਾਨ ਸਭਾ ਸੈਸ਼ਨ ਦੇ ਦੂਜੇ ਦਿਨ ਕਾਂਗਰਸ ਵਿਰੋਧੀ ਧਿਰ ਦੇ ਆਗੂ ਚਰਨਜੀਤ ਸਿੰਘ ਚੰਨੀ ਵੱਲੋਂ ਪੰਜਾਬ ਸਰਕਾਰ ਵਿਰੁੱਧ ਬੇਭਰੋਸਗੀ ਦਾ ਮਤਾ ਪੇਸ਼ ਕੀਤਾ ਗਿਆ ਜਿਸ ਨੂੰ ਸਪੀਕਰ ਵੱਲੋਂ ਬਹਿਸ ਲਈ ਪ੍ਰਵਾਨ ਕਰ ਲਿਆ। ਇਸ ਮਤੇ ‘ਤੇ ਸੋਮਵਾਰ ਨੂੰ ਬਹਿਸ ਹੋਣ ਦੀ ਸੰਭਾਵਨਾ ਹੈ ਅਤੇ ਕਿਹੜੀ ਪਾਰਟੀ ਨੂੰ ਕਿੰਨਾ ਸਮਾਂ ਬੋਲਣ ਲਈ ਦੇਣਾ ਹੈ, ਇਹ ਵੀ ਸੋਮਵਾਰ ਨੂੰ ਸਦਨ ਵਿਚ ਦੱਸਿਆ ਜਾਵੇਗਾ। ਮਤਾ ਪੇਸ਼ ਕਰਦਿਆਂ ਚੰਨੀ ਨੇ ਕਿਹਾ ਕਿ ਸਰਕਾਰ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਨਹੀਂ ਉੱਤਰੀ, ਜਿਸ ਕਾਰਨ ਸਰਕਾਰ ਦੀਆਂ ਕਮਜ਼ੋਰੀਆਂ ਬਾਰੇ ਚਰਚਾ ਹੋਣੀ ਜ਼ਰੂਰੀ ਹੈ। ਚੰਨੀ ਨੇ ਇਹ ਮਤਾ ਪੰਜਾਬ ਦੀ ਮੌਜੂਦਾ ਅਕਾਲੀ-ਭਾਜਪਾ ਗਠਜੋੜ ਦੀ ਸਰਕਾਰ ਦੀਆਂ ਅਸਫਲਤਾਵਾਂ, ਹਰ ਪੱਧਰ ‘ਤੇ ਫੇਲ੍ਹ ਹੋਣ, ਅਮਨ ਕਾਨੂੰਨ ਦੀ ਵਿਵਸਥਾ ਅਤੇ ਲੋਕ ਭਲਾਈ ਦੇ ਮੁੱਦਿਆਂ ਬਾਰੇ ਲਿਆਂਦਾ ਹੈ। ਸਪੀਕਰ ਡਾ. ਚਰਨਜੀਤ ਸਿੰਘ ਅਟਵਾਲ ਨੇ ਇਸ ਬੇਭਰੋਸਗੀ ਮਤੇ ਨੂੰ ਬਹਿਸ ਲਈ ਪ੍ਰਵਾਨ ਕਰਦਿਆਂ ਕਿਹਾ ਕਿ ਸਾਰੀਆਂ ਧਿਰਾਂ ਨਾਲ ਸਲਾਹ ਕਰ ਕੇ ਇਸ ਮਤੇ ‘ਤੇ ਬਹਿਸ ਕਰਨ ਲਈ ਸਮਾਂ ਨਿਸ਼ਚਿਤ ਕੀਤਾ ਜਾਵੇਗਾ। ਦੂਜੇ ਪਾਸੇ ਸੱਤਾ ਧਿਰ ਸ਼੍ਰੋਮਣੀ ਅਕਾਲੀ ਦਲ-ਭਾਜਪਾ ਨੇ ਮਤੇ ‘ਤੇ ਬਹਿਸ ਲਈ ਕਮਰ ਕੱਸ ਲਈ ਹੈ। ਅਕਾਲੀ ਦਲ ਨੇ ਆਪਣੇ ਸਾਰੇ ਵਿਧਾਇਕਾਂ ਨੂੰ ਵਿਪ੍ਹ ਜਾਰੀ ਕਰ ਕੇ ਮੌਜੂਦਾ ਸੈਸ਼ਨ ਦੇ ਆਖ਼ਰੀ ਦਿਨਾਂ 12 ਅਤੇ 14 ਸਤੰਬਰ ਨੂੰ ਸਦਨ ‘ਚ ਪੂਰਾ ਸਮਾਂ ਹਾਜ਼ਰ ਰਹਿਣ ਦੀ ਹਦਾਇਤ ਕੀਤੀ ਹੈ। ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਇਹ ਚੰਗਾ ਹੋਇਆ ਕਿ ਇਸ ਮਤੇ ‘ਤੇ ਬਹਿਸ ਹੋਵੇਗੀ। ਇਸ ਨਾਲ ਦੁੱਧ ਦਾ ਦੁੱਧ ਤੇ ਪਾਣੀ ਦਾ ਪਾਣੀ ਹੋ ਜਾਵੇਗਾ। ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸਾਨੂੰ ਇਹ ਬੜੀ ਖ਼ੁਸ਼ੀ ਹੈ ਕਿ ਸਾਡੀ ਸਰਕਾਰ ਵਿਰੁੱਧ ਬੇਭਰੋਸਗੀ ਦਾ ਮਤਾ ਲਿਆਂਦਾ ਗਿਆ ਹੈ। ਉਨ੍ਹਾਂ ਵਿਰੋਧੀ ਧਿਰ ਨੂੰ ਕਿਹਾ ਕਿ ਹਰ ਵਾਰ ਉਹ ਮਤਾ ਲੈ ਕੇ ਆਉਂਦੇ ਹਨ ਅਤੇ ਆਪਣੇ ਵਿਚਾਰ ਰੱਖਣ ਤੋਂ ਬਾਅਦ ਵਿਚ ਸਦਨ ਵਿਚੋਂ ਬਾਹਰ ਚਲੇ ਜਾਂਦੇ ਹਨ। ਇਸ ਵਾਰ ਅਜਿਹਾ ਨਾ ਕੀਤਾ ਜਾਵੇ। ਵਿਧਾਨ ਸਭਾ ‘ਚ ਵਿਰੋਧੀ ਧਿਰ ਕਾਂਗਰਸ ਵਲੋਂ ਲਿਆਂਦੇ ਗਏ ਬੇਭਰੋਸਗੀ ਮਤੇ ਦਾ ਸਾਹਮਣਾ ਕਰਨ ਲਈ ਪਾਰਟੀ ਦੇ ਚੀਫ ਵ੍ਹਿਪ ਡਾ. ਦਲਜੀਤ ਸਿੰਘ ਚੀਮਾ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੌਜੂਦਾ ਪੰਜਾਬ ਵਿਧਾਨ ਸਭਾ ਦਾ ਆਖ਼ਰੀ ਸੈਸ਼ਨ ਹੋਣ ਕਾਰਨ ਇਸ ਸੈਸ਼ਨ ਵਿਚ ਬਹੁਤ ਅਹਿਮ ਮੁੱਦਿਆਂ ‘ਤੇ ਬਹਿਸ ਹੋਣੀ ਹੈ ਅਤੇ ਵਿਰੋਧੀ ਧਿਰ ਵਲੋਂ ਪੇਸ਼ ਕੀਤੇ ਬੇਭਰੋਸਗੀ ਮਤੇ ‘ਤੇ ਬਹਿਸ ਵੀ ਹੋਣੀ ਹੈ ਅਤੇ ਇਸ ‘ਤੇ ਵੋਟਿੰਗ ਵੀ ਹੋਣੀ ਹੈ। ਇਸ ਲਈ ਅਕਾਲੀ ਦਲ ਦੇ ਸਾਰੇ ਮੈਂਬਰਾਂ ਨੂੰ ਹਾਜ਼ਰ ਰਹਿਣ ਲਈ ਕਿਹਾ ਗਿਆ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article
    ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

Read Full Article
    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article