PUNJABMAILUSA.COM

ਬਾਬਰੀ ਮਸਜਿਦ ਕੇਸ; ਅਡਵਾਨੀ, ਜੋਸ਼ੀ ਤੇ ਊਮਾ ਭਾਰਤੀ ਸਮੇਤ 12 ਦੋਸ਼ੀਆਂ ‘ਤੇ ਦੋਸ਼ ਆਇਦ

ਬਾਬਰੀ ਮਸਜਿਦ ਕੇਸ; ਅਡਵਾਨੀ, ਜੋਸ਼ੀ ਤੇ ਊਮਾ ਭਾਰਤੀ ਸਮੇਤ 12 ਦੋਸ਼ੀਆਂ ‘ਤੇ ਦੋਸ਼ ਆਇਦ

ਬਾਬਰੀ ਮਸਜਿਦ ਕੇਸ; ਅਡਵਾਨੀ, ਜੋਸ਼ੀ ਤੇ ਊਮਾ ਭਾਰਤੀ ਸਮੇਤ 12 ਦੋਸ਼ੀਆਂ ‘ਤੇ ਦੋਸ਼ ਆਇਦ
May 31
10:02 2017

* 6 ਜਣਿਆਂ ਨੂੰ ਮਿਲੀ ਨਿੱਜੀ ਮੁਚਲਕਿਆਂ ‘ਤੇ ਜ਼ਮਾਨਤ
ਲਖਨਊ, 31 ਮਈ (ਪੰਜਾਬ ਮੇਲ)- ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ਨੇ ਭਾਜਪਾ ਦੇ ਸੀਨੀਅਰ ਆਗੂਆਂ ਐੱਲ.ਕੇ. ਅਡਵਾਨੀ, ਮੁਰਲੀ ਮਨੋਹਰ ਜੋਸ਼ੀ ਅਤੇ ਊਮਾ ਭਾਰਤੀ ਖ਼ਿਲਾਫ਼ 1992 ‘ਚ ਬਾਬਰੀ ਮਸਜਿਦ ਢਾਹੁਣ ਦੇ ਮਾਮਲੇ ਵਿਚ ਸਾਜਿਸ਼ ਘੜਨ ਦੇ ਦੋਸ਼ ਆਇਦ ਕੀਤੇ ਹਨ। ਇਸਦੇ ਨਾਲ ਹੀ ਅਦਾਲਤ ਨੇ ਇਨ੍ਹਾਂ ਤਿੰਨਾਂ ਸਮੇਤ 6 ਜਣਿਆਂ ਨੂੰ 50 -50 ਹਜ਼ਾਰ ਦੇ ਨਿੱਜੀ ਮੁਚੱਲਕਿਆਂ ‘ਤੇ ਜ਼ਮਾਨਤ ਦੇ ਦਿੱਤੀ।
ਇਸ ਤੋਂ ਪਹਿਲਾਂ ਅਦਾਲਤ ਨੇ ਇਨ੍ਹਾਂ ਦੀ ਡਿਸਚਾਰਜ ਅਰਜ਼ੀ ਖਾਰਜ ਕੀਤੀ ਅਤੇ ਮਗਰੋਂ ਉਪਰੋਕਤ ਆਗੂਆਂ ਤੋਂ ਇਲਾਵਾ ਤਿੰਨ ਹੋਰਨਾਂ ਖ਼ਿਲਾਫ਼ ਧਾਰਾ 120(ਬੀ) ਤਹਿਤ ਦੋਸ਼ ਆਇਦ ਕੀਤੇ। ਹੋਰਨਾਂ ਤਿੰਨ ਆਗੂਆਂ ਵਿਚ ਵਿਨੈ ਕਟਿਯਾਰ, ਵਿਸ਼ਵ ਹਿੰਦੂ ਪ੍ਰੀਸ਼ਦ ਦੇ ਹਰੀ ਡਾਲਮੀਆ ਅਤੇ ਸਾਧਵੀ ਰਿਤੰਭਰਾ ਸ਼ਾਮਲ ਹਨ। ਇਨ੍ਹਾਂ ਨੇ ਆਪਣੇ ਖ਼ਿਲਾਫ਼ ਦੋਸ਼ ਆਇਦ ਕਰਨ ਦਾ ਵਿਰੋਧ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਵਿਵਾਦਤ ਢਾਂਚਾ ਢਾਹੇ ਜਾਣ ਵਿਚ ਕੋਈ ਭੂਮਿਕਾ ਨਹੀਂ ਸੀ। ਉਹ ਤਾਂ ਅਜਿਹਾ ਕਰਨ ਵਾਲਿਆਂ ਨੂੰ ਰੋਕ ਰਹੇ ਸੀ ਪਰ ਜੱਜ ਨੇ ਉਨ੍ਹਾਂ ਦੀ ਦਲੀਲ ਨਾ ਮੰਨਦਿਆਂ ਡਿਸਚਾਰਜ ਪਟੀਸ਼ਨ ਰੱਦ ਕਰ ਦਿੱਤੀ।
ਜ਼ਿਕਰਯੋਗ ਹੈ ਕਿ ਅਦਾਲਤ 16ਵੀਂ ਸਦੀ ਦੀ ਮਸਜਿਦ ਢਾਹੁਣ ਸਬੰਧੀ ਦੋ ਵੱਖ-ਵੱਖ ਮਾਮਲਿਆਂ ਦੀ ਸੁਣਵਾਈ ਕਰ ਰਹੀ ਹੈ। ਦੂਜੇ ਮਾਮਲੇ ਦੇ ਕਥਿਤ ਦੋਸ਼ੀਆਂ ਵਿਚ ਰਾਮਵਿਲਾਸ ਵੇਦਾਂਤੀ, ਬੈਕੁੰਠ ਲਾਲ ਸ਼ਰਮਾ, ਚੰਪਤ ਰਾਇ ਬੰਸ, ਮਹੰਤ ਨ੍ਰਿਤਿਆ ਗੋਪਾਲ ਦਾਸ, ਧਰਮ ਦਾਸ ਅਤੇ ਸਤੀਸ਼ ਪ੍ਰਧਾਨ ਸ਼ਾਮਲ ਹਨ। ਇਨ੍ਹਾਂ ਖ਼ਿਲਾਫ਼ ਵੀ ਸਾਜ਼ਿਸ਼ ਘੜਨ, ਫਿਰਕਿਆਂ ਵਿਚ ਧਰਮ ਤੇ ਨਸਲ ਦੇ ਆਧਾਰ ‘ਤੇ ਦੁਸ਼ਮਣੀ ਪੈਦਾ ਕਰਨ ਦੇ ਦੋਸ਼ ਆਇਦ ਕੀਤੇ ਗਏ ਹਨ। ਇਸ ਦੇ ਨਾਲ ਹੀ ਵੇਦਾਂਤੀ ਤੇ ਪੰਜ ਹੋਰਨਾਂ ਖਿਲਾਫ਼ ਕੌਮੀ ਅਖੰਡਤਾ ਭੰਗ ਕਰਨ, ਧਾਰਮਿਕ ਭਾਵਨਾਵਾਂ ਭੜਕਾਉਣ, ਗੈਰ ਕਾਨੂੰਨੀ ਇਕੱਠ ਕਰਨ ਅਤੇ ਲੋਕਾਂ ਨੂੰ ਭੜਕਾਉਣ ਦੀਆਂ ਧਾਰਾਵਾਂ ਹੇਠ ਦੋਸ਼ ਆਇਦ ਕੀਤੇ ਗਏ ਹਨ।
ਜ਼ਿਕਰਯੋਗ ਹੈ ਕਿ ਅਦਾਲਤ ਵਿਚ ਪੇਸ਼ ਹੋਣ ਤੋਂ ਪਹਿਲਾਂ ਲਾਲ ਕ੍ਰਿਸ਼ਨ ਅਡਵਾਨੀ ਨੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਆਨਾਥ ਨਾਲ ਮੁਲਾਕਾਤ ਕੀਤੀ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article