PUNJABMAILUSA.COM

ਬਾਬਰੀ ਮਸਜਿਦ ਮਾਮਲਾ: ਸੁਪਰੀਮ ਕੋਰਟ ਵੱਲੋਂ 5 ਦਸੰਬਰ ਤੋਂ ਅੰਤਿਮ ਸੁਣਵਾਈ ਸ਼ੁਰੂ ਕਰਨ ਦਾ ਫ਼ੈਸਲਾ

ਬਾਬਰੀ ਮਸਜਿਦ ਮਾਮਲਾ: ਸੁਪਰੀਮ ਕੋਰਟ ਵੱਲੋਂ 5 ਦਸੰਬਰ ਤੋਂ ਅੰਤਿਮ ਸੁਣਵਾਈ ਸ਼ੁਰੂ ਕਰਨ ਦਾ ਫ਼ੈਸਲਾ

ਬਾਬਰੀ ਮਸਜਿਦ ਮਾਮਲਾ: ਸੁਪਰੀਮ ਕੋਰਟ ਵੱਲੋਂ 5 ਦਸੰਬਰ ਤੋਂ ਅੰਤਿਮ ਸੁਣਵਾਈ ਸ਼ੁਰੂ ਕਰਨ ਦਾ ਫ਼ੈਸਲਾ
August 11
18:00 2017

ਨਵੀਂ ਦਿੱਲੀ, 11 ਅਗਸਤ (ਪੰਜਾਬ ਮੇਲ)- ਸੁਪਰੀਮ ਕੋਰਟ ਨੇ ਰਾਮ ਜਨਮਭੂਮੀ-ਬਾਬਰੀ ਮਸਜਿਦ ਵਿਵਾਦਤ ਮਾਮਲੇ ਦੀ ਅੰਤਿਮ ਸੁਣਵਾਈ 5 ਦਸੰਬਰ ਤੋਂ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਹੈ। ਸਿਖਰਲੀ ਅਦਾਲਤ ਨੇ ਸਾਫ਼ ਕਰ ਦਿੱਤਾ ਹੈ ਕਿ ਸੁਣਵਾਈ ਨੂੰ ਕਿਸੇ ਵੀ ਹਾਲਤ ’ਚ ਅੱਗੇ ਨਹੀਂ ਪੈਣ ਦਿੱਤਾ ਜਾਵੇਗਾ। ਸੁਪਰੀਮ ਕੋਰਟ ਨੇ ਡੇਢ ਘੰਟੇ ਦੀ ਵਿਚਾਰ ਚਰਚਾ ਤੋਂ ਬਾਅਦ ਅਲਾਹਾਬਾਦ ਹਾਈ ਕੋਰਟ ਵੱਲੋਂ 2010 ਵਿੱਚ ਇਸ ਵਿਵਾਦਤ ਮਾਮਲੇ ਬਾਰੇ ਸੁਣਾਏ ਫ਼ੈਸਲੇ ਖ਼ਿਲਾਫ਼ ਇਕ ਦੂਜੇ ਵੱਲੋਂ ਦਾਖ਼ਲ ਅਪੀਲਾਂ ’ਤੇ ਸਰਬਸੰਮਤੀ ਨਾਲ ਸੁਣਵਾਈ ਕਰਨ ਦਾ ਫ਼ੈਸਲਾ ਕੀਤਾ ਹੈ। ਯਾਦ ਰਹੇ ਕਿ ਅਲਾਹਾਬਾਦ ਹਾਈ ਕੋਰਟ ਨੇ ਆਪਣੇ ਫ਼ੈਸਲੇ ’ਚ ਅਯੁੱਧਿਆ ਵਿਚਲੇ ਇਸ 2.77 ਏਕੜ ਰਕਬੇ ਵਾਲੇ ਵਿਵਾਦਤ ਖੇਤਰ ਨੂੰ ਤਿੰਨ ਧਿਰਾਂ ਸੁੰਨੀ ਵਕਫ਼ ਬੋਰਡ, ਨਿਰਮੋਹੀ ਅਖਾੜਾ ਤੇ ਰਾਮ ਲੱਲਾ ਵਿੱਚ ਵੰਡਣ ਲਈ ਕਿਹਾ ਸੀ।
ਜਸਟਿਸ ਦੀਪਕ ਮਿਸ਼ਰਾ ਦੀ ਅਗਵਾਈ ਵਾਲੇ ਵਿਸ਼ੇਸ਼ ਤੌਰ ’ਤੇ ਸਥਾਪਤ ਬੈਂਚ ਨੇ ਸਾਰੀਆਂ ਧਿਰਾਂ ਨੂੰ ਕੇਸ ਨਾਲ ਜੁੜੇ ਦਸਤਾਵੇਜ਼ਾਂ ਦੇ ਅਨੁਵਾਦ ਨਾਲ ਸਬੰਧਤ ਸਾਰਾ ਕੰਮਕਾਜ 12 ਹਫ਼ਤਿਆਂ ’ਚ ਮੁਕੰਮਲ ਕਰਨ ਲਈ ਕਿਹਾ ਹੈ। ਇਹ ਦਸਤਾਵੇਜ਼ ਅੱਠ ਵੱਖ ਵੱਖ ਭਾਸ਼ਾਵਾਂ ’ਚ ਹਨ। ਬੈਂਚ ਵਿੱਚ ਸ਼ਾਮਲ ਜਸਟਿਸ ਅਸ਼ੋਕ ਭੂਸ਼ਨ ਤੇ ਅਬਦੁਲ ਨਜ਼ੀਰ ਨੇ ਉੱਤਰ ਪ੍ਰਦੇਸ਼ ਸਰਕਾਰ ਨੂੰ ਰਿਕਾਰਡ ਵਿੱਚ ਦਰਜ ਦਸਤਾਵੇਜ਼ਾਂ ਦੇ ਅੰਗਰੇਜ਼ੀ ਤਰਜਮੇ ਲਈ ਦਸ ਹਫ਼ਤਿਆਂ ਦਾ ਸਮਾਂ ਦਿੱਤਾ ਹੈ। ਬੈਂਚ ਨੇ ਸਪਸ਼ਟ ਕਰ ਦਿੱਤਾ ਹੈ ਕਿ ਸਾਰੀਆਂ ਧਿਰਾਂ ਨੂੰ ਉਸ ਵੱਲੋਂ ਨਿਰਧਾਰਿਤ ਸਮੇਂ ਸੀਮਾ ਦਾ ਸਖ਼ਤੀ ਨਾਲ ਪਾਲਣ ਕਰਨਾ ਹੋਵੇਗਾ ਤੇ ਕਿਸੇ ਵੀ ਹਾਲਤ ਵਿੱਚ ਸੁਣਵਾਈ ਹੁਣ ਅੱਗੇ ਨਹੀਂ ਪਏਗੀ। ਭਗਵਾਨ ਰਾਮ ਲੱਲਾ ਵੱਲੋਂ ਪੇਸ਼ ਸੀਨੀਅਰ ਵਕੀਲ ਸੀ.ਐਸ.ਵੈਦਿਆਨਾਥਨ ਤੇ ਯੂਪੀ ਸਰਕਾਰ ਵੱਲੋਂ ਪੇਸ਼ ਵਧੀਕ ਸੌਲਿਸਟਰ ਜਨਰਲ ਤੁਸ਼ਾਰ ਮਹਿਤਾ ਕੇਸ ਦੀ ਸੁਣਵਾਈ ਜਲਦ ਸ਼ੁਰੂ ਕਰਨ ਦੀ ਅਪੀਲ ਕੀਤੀ ਸੀ ਜਦਕਿ ਹੋਰਨਾਂ ਧਿਰਾਂ ਵੱਲੋਂ ਪੇਸ਼ ਸੀਨੀਅਰ ਵਕੀਲ ਕਪਿਲ ਸਿੱਬਲ ਸਮੇਤ ਹੋਰ ਸੁਣਵਾਈ ਅਗਲੇ ਸਾਲ ਜਨਵਰੀ ਤੋਂ ਪਹਿਲਾਂ ਸ਼ੁਰੂ ਨਾ ਕੀਤੇ ਜਾਣ ਦੇ ਹੱਕ ਵਿੱਚ ਸਨ।

About Author

Punjab Mail USA

Punjab Mail USA

Related Articles

ads

Latest Category Posts

    ਈਰਾਨ ਦੇ ਫ਼ੌਜੀ ਕੰਪਿਊਟਰ ਸਿਸਟਮ ‘ਤੇ ਅਮਰੀਕਾ ਦਾ ਸਾਈਬਰ ਹਮਲਾ

ਈਰਾਨ ਦੇ ਫ਼ੌਜੀ ਕੰਪਿਊਟਰ ਸਿਸਟਮ ‘ਤੇ ਅਮਰੀਕਾ ਦਾ ਸਾਈਬਰ ਹਮਲਾ

Read Full Article
    ਨਾਸਾ ਦੇ ਕਿਊਰਿਓਸਿਟੀ ਰੋਵਰ ਜਹਾਜ਼ ਨੇ ਮੰਗਲ ਗ੍ਰਹਿ ‘ਤੇ ਗੈਸਾਂ ਦਾ ਦੇਖਿਆ ਬੁਲਬੁਲਾ

ਨਾਸਾ ਦੇ ਕਿਊਰਿਓਸਿਟੀ ਰੋਵਰ ਜਹਾਜ਼ ਨੇ ਮੰਗਲ ਗ੍ਰਹਿ ‘ਤੇ ਗੈਸਾਂ ਦਾ ਦੇਖਿਆ ਬੁਲਬੁਲਾ

Read Full Article
    ਅਮਰੀਕਾ ਵੱਲੋਂ ਪਾਕਿ ਨੂੰ ਕੁਫਰ ਤੋਲਣ ਦੇ ਮਾਮਲੇ ‘ਚ ਬੰਦ ਧਾਰਮਿਕ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਰਿਹਾਅ ਕਰਨ ਦੀ ਮੰਗ

ਅਮਰੀਕਾ ਵੱਲੋਂ ਪਾਕਿ ਨੂੰ ਕੁਫਰ ਤੋਲਣ ਦੇ ਮਾਮਲੇ ‘ਚ ਬੰਦ ਧਾਰਮਿਕ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਰਿਹਾਅ ਕਰਨ ਦੀ ਮੰਗ

Read Full Article
    ਨਿਊਯਾਰਕ ’ਚ ਰਹਿਣ ਵਾਲੀ ਲੇਖਿਕਾ ਨੇ ਟਰੰਪ ’ਤੇ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼

ਨਿਊਯਾਰਕ ’ਚ ਰਹਿਣ ਵਾਲੀ ਲੇਖਿਕਾ ਨੇ ਟਰੰਪ ’ਤੇ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼

Read Full Article
    ਅਮਰੀਕੀ ਰਿਟੇਲ ਕੰਪਨੀ ਵਾਲਮਾਰਟ ਰਿਸ਼ਵਤ ਦੇ ਕੇਸਾਂ ਨੂੰ ਬੰਦ ਕਰਨ ਲਈ ਦੇਵੇਗੀ 28.2 ਕਰੋੜ ਡਾਲਰ

ਅਮਰੀਕੀ ਰਿਟੇਲ ਕੰਪਨੀ ਵਾਲਮਾਰਟ ਰਿਸ਼ਵਤ ਦੇ ਕੇਸਾਂ ਨੂੰ ਬੰਦ ਕਰਨ ਲਈ ਦੇਵੇਗੀ 28.2 ਕਰੋੜ ਡਾਲਰ

Read Full Article
    ਟਰੰਪ ਨੇ ਮਾਰਕ ਐਸਪਰ ਨੂੰ ਨਵਾਂ ਰੱਖਿਆ ਮੰਤਰੀ ਕੀਤਾ ਨਿਯੁਕਤ

ਟਰੰਪ ਨੇ ਮਾਰਕ ਐਸਪਰ ਨੂੰ ਨਵਾਂ ਰੱਖਿਆ ਮੰਤਰੀ ਕੀਤਾ ਨਿਯੁਕਤ

Read Full Article
    ਇੰਡੀਆਨਾ ਪੁਲਿਸ ‘ਚ ਭਰਤੀ ਹੋਇਆ ਸਿੱਖ ਨੌਜਵਾਨ

ਇੰਡੀਆਨਾ ਪੁਲਿਸ ‘ਚ ਭਰਤੀ ਹੋਇਆ ਸਿੱਖ ਨੌਜਵਾਨ

Read Full Article
    ਅਮਰੀਕਾ ਨੇ 5 ਚੀਨੀ ਸਮੂਹਾਂ ਨੂੰ ਕਾਲੀ ਸੂਚੀ ਵਿਚ ਪਾਇਆ

ਅਮਰੀਕਾ ਨੇ 5 ਚੀਨੀ ਸਮੂਹਾਂ ਨੂੰ ਕਾਲੀ ਸੂਚੀ ਵਿਚ ਪਾਇਆ

Read Full Article
    ਅਣਉਚਿਤ ਵਿਵਹਾਰ ਗਤੀਵਿਧੀਆਂ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਕਰ ਸਕਦੈ ਭਾਰਤ ਖਿਲਾਫ ਕਾਰਵਾਈ; ਦਿੱਤੀ ਚਿਤਾਵਨੀ

ਅਣਉਚਿਤ ਵਿਵਹਾਰ ਗਤੀਵਿਧੀਆਂ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਕਰ ਸਕਦੈ ਭਾਰਤ ਖਿਲਾਫ ਕਾਰਵਾਈ; ਦਿੱਤੀ ਚਿਤਾਵਨੀ

Read Full Article
    ਓਹਾਇਓ ‘ਚ ਦੋ ਇੰਜਣਾਂ ਵਾਲੇ ਜਹਾਜ਼ ਦੇ ਦੁਰਘਟਨਾਗ੍ਰਸਤ ਹੋਣ ਕਾਰਨ 9 ਲੋਕਾਂ ਦੀ ਮੌਤ

ਓਹਾਇਓ ‘ਚ ਦੋ ਇੰਜਣਾਂ ਵਾਲੇ ਜਹਾਜ਼ ਦੇ ਦੁਰਘਟਨਾਗ੍ਰਸਤ ਹੋਣ ਕਾਰਨ 9 ਲੋਕਾਂ ਦੀ ਮੌਤ

Read Full Article
    ਟਰੰਪ ਦੀ ਧਮਕੀ ‘ਤੇ ਈਰਾਨ ਨੇ ਦਿੱਤੀ ਚਿਤਾਵਨੀ

ਟਰੰਪ ਦੀ ਧਮਕੀ ‘ਤੇ ਈਰਾਨ ਨੇ ਦਿੱਤੀ ਚਿਤਾਵਨੀ

Read Full Article
    ਅਮਰੀਕੀ ਸਪੇਸ ਏਜੰਸੀ ਨਾਸਾ ਹੋਈ ਹੈਕਿੰਗ ਦਾ ਸ਼ਿਕਾਰ

ਅਮਰੀਕੀ ਸਪੇਸ ਏਜੰਸੀ ਨਾਸਾ ਹੋਈ ਹੈਕਿੰਗ ਦਾ ਸ਼ਿਕਾਰ

Read Full Article
    ਐਚ1ਬੀ ਵੀਜ਼ਾ; ਸਾਲਾਨਾ 10 ਤੋਂ 15 ਫੀਸਦੀ ਕੋਟਾ ਹੀ ਮਿਲੇਗਾ ਭਾਰਤੀ ਨਾਗਰਿਕਾਂ ਨੂੰ

ਐਚ1ਬੀ ਵੀਜ਼ਾ; ਸਾਲਾਨਾ 10 ਤੋਂ 15 ਫੀਸਦੀ ਕੋਟਾ ਹੀ ਮਿਲੇਗਾ ਭਾਰਤੀ ਨਾਗਰਿਕਾਂ ਨੂੰ

Read Full Article
    ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

Read Full Article
    ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

Read Full Article