PUNJABMAILUSA.COM

ਬਾਬਾ ਗੁਰਮੁਖ ਸਿੰਘ ਬਾਬਾ ਉੱਤਮ ਸਿੰਘ ਸੀਨੀਅਰ ਸੈਕੰਡਰੀ ਸਕੂਲ ‘ਚ ਸਾਲਾਨਾ ਇਨਾਮ ਵੰਡ ਸਮਾਗਮ

ਬਾਬਾ ਗੁਰਮੁਖ ਸਿੰਘ ਬਾਬਾ ਉੱਤਮ ਸਿੰਘ ਸੀਨੀਅਰ ਸੈਕੰਡਰੀ ਸਕੂਲ ‘ਚ ਸਾਲਾਨਾ ਇਨਾਮ ਵੰਡ ਸਮਾਗਮ

ਬਾਬਾ ਗੁਰਮੁਖ ਸਿੰਘ ਬਾਬਾ ਉੱਤਮ ਸਿੰਘ ਸੀਨੀਅਰ ਸੈਕੰਡਰੀ ਸਕੂਲ ‘ਚ ਸਾਲਾਨਾ ਇਨਾਮ ਵੰਡ ਸਮਾਗਮ
November 26
05:37 2017

ਖਡੂਰ ਸਾਹਿਬ, 26 ਨਵੰਬਰ (ਪੰਜਾਬ ਮੇਲ)- ਬਾਬਾ ਸੇਵਾ ਸਿੰਘ ਜੀ ਕਾਰ ਸੇਵਾ, ਖਡੂਰ ਸਾਹਿਬ ਵਾਲਿਆਂ ਦੀ ਸਰਪ੍ਰਸਤੀ ਹੇਠ ਚੱਲ ਰਹੇ ਬਾਬਾ ਗੁਰਮੁਖ ਸਿੰਘ ਬਾਬਾ ਉੱਤਮ ਸਿੰਘ ਸੀਨੀਅਰ ਸੈਕੰਡਰੀ ਸਕੂਲ ਵਿੱਚ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਮੁੱਖ ਮਹਿਮਾਨ ਵਜੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਰਿਟਾ ਜੱਜ ਸੁਰਿੰਦਰ ਸਿੰਘ ਸਾਰੋਂ ਪਹੁੰਚੇ। ਵਿਸ਼ੇਸ਼ ਮਹਿਮਾਨ ਸ੍ਰੀ ਚੰਦਰ ਮੋਹਨ ਜੀ, ਸਾਬਕਾ ਡੀ.ਜੀ.ਪੀ. ਮਹਿਲ ਸਿੰਘ ਭੁੱਲਰ, ਗੁਰਬੀਰ ਸਿੰਘ ਮਾਂਗਟ ਪਹੁੰਚੇ। ਪ੍ਰੋਗਰਾਮ ਆਰੰਭ ਕਰਨ ਤੋਂ ਪਹਿਲਾਂ ਵਿਦਿਆਰੀਥਆਂ ਨੇ ਸ਼ਬਦ ਗਾਇਨ ਕੀਤਾ, ਉਪਰੰਤ ਸਕੂਲ ਦੇ ਡਾਇਰੈਕਟਰ ਸ. ਗੁਰਦਿਆਲ ਸਿੰਘ ਗਿੱਲ ਨੇ ਆਏ ਹੋਏ ਮਹਿਮਾਨਾਂ ਨੂੰ ਜੀ ਆਇਆਂ ਕਿਹਾ ਅਤੇ ਸਕੂਲ ਦੀ ਸਾਲਾਨਾ ਰਿਪੋਰਟ ਪੇਸ਼ ਕੀਤੀ। ਇਸ ਪ੍ਰੋਗਰਾਮ ਵਿੱਚ ਸਕੂਲ ਦੇ ਵਿਦਿਆਰਥੀਆਂ ਵੱਲੋਂ ਵਾਤਰਵਰਨ, ਧਰਮ ਅਤੇ ਰਹਿਤ ਬਾਰੇ ਨਾਟਕ, ਗੀਤ ਅਤੇ ਗੱਤਕੇ ਆਦਿ ਦੀਆਂ ਵੱਖ-ਵੱਖ ਪ੍ਰਭਾਵਸ਼ਾਲੀ ਪੇਸ਼ਕਾਰੀਆਂ ਕੀਤੀਆਂ ਗਈਆਂ।
ਸ. ਇੰਦਰਜੀਤ ਸਿੰਘ ਥਿੰਦ ਵੱਲੋਂ ਸੱਤ ਲੱਖ ਰੁਪਏ ਅਤੇ ਸ. ਕੁਲਵੰਤ ਸਿੰਘ ਨਿੱਜਰ ਅਮਰੀਕਾ ਵਾਲਿਆਂ ਵੱਲੋਂ ਇੱਕ ਲੱਖ ਰੁਪਏ ਦੀ ਰਾਸ਼ੀ ਦਸਵੀਂ ਅਤੇ ਬਾਰਵੀਂ ਕਲਾਸ ਦੀ ਪ੍ਰੀਖਿਆ ਵਿੱਚੋਂ ਮੈਰਿਟ ਵਿਚ ਆਏ ਵਿਦਿਆਰਥੀਆਂ, ਹਾਕੀ ਖਿਡਾਰੀਆਂ ਅਤੇ ਸੰਬਧਿਤ ਸਟਾਫ ਨੂੰ ਨਗਦ ਇਨਾਮ ਦੇ ਰੂਪ ਵਿਚ ਦਿੱਤੀ ਗਈ। ਉਪਰੰਤ ਵਿਦਿਅਕ, ਖੇਡਾਂ ਅਤੇ ਹੋਰ ਗਤੀਵਿਧੀਆਂ ਵਿੱਚ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ ਗਏ।
ਇਸ ਮੌਕੇ ‘ਤੇ ਸਕੂਲ ਦਾ ਸਾਲਾਨਾ ਮੈਗਜ਼ੀਨ ‘ਚੜ੍ਹਦੀ ਕਲ੍ਹਾ’ ਮੁੱਖ ਮਹਿਮਾਨ ਦੁਆਰਾ ਰਿਲੀਜ਼ ਕੀਤਾ ਗਿਆ।
ਇਸ ਸਮਾਗਮ ਦੇ ਪ੍ਰ੍ਰਧਾਨ ਸ੍ਰੀ ਚੰਦਰ ਮੋਹਨ ਜੀ ਨੇ ਕਿਹਾ ਮੈਂ 30 ਸਾਲ ਦੇ ਬਆਦ ਖਡੂਰ ਸਾਹਿਬ ਆਇਆਂ ਹਾਂ । ਬਾਬਾ ਜੀ ਨੇ ਜੋ ਇਲਾਕੇ ਵਿਚ ਕੰਮ ਕੀਤੇ ਉਹ ਚਮਤਕਾਰ ਤੋਂ ਘੱਟ ਨਹੀਂ ਹਨ। ਇਹਨਾਂ ਦੁਆਰਾ ਚਲਾਏ ਜਾ ਰਹੇ ਇੰਸਟੀਚਿਊਟ ਪੜ੍ਹਾਈ ਵਿਚ ਬਹੁਤ ਮੱਲਾਂ ਮਾਰ ਰਹੇ ਹਨ। ਉਹਨਾਂ ਨੇ ਬੱਚਿਆਂ ਦੇ ਮਾਪਿਆਂ ਨੂੰ ਕਿਹਾ ਕਿ ਤਹਾਨੂੰ ਆਪਣੇ ਬੱਚਿਆਂ ਵੱਲ ਜ਼ਿਆਦਾ ਧਿਆਨ ਦੇਣ ਦੀ ਲੋੜ ਹੈ ਕਿਉਂਕਿ ਤੁਹਾਡੀ ਅਸਲੀ ਪੂੰਜੀ ਤੁਹਾਡੇ ਬੱਚੇ ਹਨ।
ਸੁਰਿੰਦਰ ਸਿੰਘ ਸਾਰੋਂ ਜਸਟਿਸ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਬਾਬਾ ਜੀ ਦੁਆਰਾ ਵਾਤਾਵਰਨ ਦੀ ਸੰਭਾਲ ਦੇ ਨਾਲ-ਨਾਲ ਰਾਸ਼ਟਰੀ ਪੱਧਰ ਦੇ ਇਮਤਿਹਾਨਾਂ ਦੀ ਤਿਆਰੀ ਦਾ ਪ੍ਰਬੰਧ ਕਰਕੇ ਸ਼ਲਾਘਾਯੋਗ ਕਾਰਜ ਕੀਤਾ ਹੈ। ਉਹਨਾਂ ਨੇ ਕਿਹਾ ਮੈਂ ਕਾਰ ਸੇਵਾ ਖਡੂਰ ਸਾਹਿਬ ਦੇ ਸਮਾਜ ਭਲਾਈ ਦੇ ਕਾਰਜ਼ਾਂ ਤੋਂ ਬਹੁਤ ਪ੍ਰਭਾਵਿਤ ਹੋਇਆ ਹਾਂ।
ਬਾਬਾ ਸੇਵਾ ਸਿੰਘ ਜੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਵਿਦਿਆਰਥੀ ਇੱਕ ਸੰਤੁਲਿਤ ਆਚਰਣ ਦੇ ਧਾਰਨੀ ਬਣ ਕੇ ਦੇਸ਼ ਕੌਮ ਦੀ ਵੱਡੀ ਸੇਵਾ ਕਰ ਸਕਦੇ ਹਨ। ਅਖੀਰ ਵਿੱਚ ਆਏ ਹੋਏ ਮਹਿਮਾਨਾਂ ਨੂੰ ਸਨਮਾਨਿਤ ਵੀ ਕੀਤਾ ਗਿਆ।
ਇਸ ਮੌਕੇ ‘ਤੇ ਹਰਪ੍ਰੀਤ ਕੌਰ ਰੰਧਾਵਾ ਸ਼ੈਸ਼ਨ ਜੱਜ ਤਰਨ ਤਾਰਨ, ਅਜੀਤਪਾਲ ਸਿੰਘ ਸਿਵਲ ਜੱਜ, ਮੈਡਮ, ਵਿਸ਼ਵਜੋਤੀ ਸਿਵਲ ਜੱਜ, ਪ੍ਰਿੰਸੀਪਲ ਦਲਜੀਤ ਸਿੰਘ ਖਹਿਰਾ, ਗੁਰਨਾਮ ਸਿੰਘ ਐਸ.ਪੀ. ਤਰਨ ਤਾਰਨ, ਸੱਜਣ ਸਿੰਘ ਚੀਮਾ ਅਰਜਨਾ ਐਵਾਰਡੀ, ਪ੍ਰਹਿਲਾਦ ਸਿੰਘ ਡੀ.ਐਸ.ਪੀ ਤਰਨ ਤਾਰਨ, ਜਥੇ. ਰਣਜੀਤ ਸਿੰਘ ਕਾਹਲੋਂ ਮੈਂਬਰ ਐਸ.ਜੀ.ਪੀ.ਸੀ, ਬਲਬੀਰ ਸਿੰਘ ਐਸ.ਡੀ.À. ਬਾਗਬਾਨੀ ਵਿਭਾਗ ਚੰਡੀਗੜ੍ਹ, ਪ੍ਰਭਜੋਤ ਸਿਘ ਬੈਂਸ ਕਨੇਡਾ, ਰਣਧੀਰ ਸਿੰਘ ਯੂ.ਕੇ, ਨਰੰਜਣ ਸਿੰਘ ਕਨੇਡਾ, ਸਕੱਤਰ ਅਵਤਾਰ ਸਿੰਘ ਬਾਜਵਾ, ਸ. ਵਰਿਆਮ ਸਿੰਘ, ਪ੍ਰਿੰਸੀਪਲ ਸੁਰਿੰਦਰ ਬੰਗੜ, ਮੈਡਮ ਸਿਮਰਪ੍ਰੀਤ ਕੌਰ, ਪ੍ਰਿੰਸੀਪਲ ਪਰਮਿੰਦਰ ਕੌਰ ਵਾਲੀਆ, ਰਿਟਾ ਮੇਜਰ ਜਨਰਲ ਆਰ.ਐਸ. ਛੱਤਵਾਲ, ਪ੍ਰਿੰਸੀਪਲ ਕਾਲਾ ਸਿੰਘ ਅਤੇ ਸਕੂਲ ਕਮੇਟੀ ਦੇ ਸਾਰੇ ਮੈਂਬਰ ਸਾਹਿਬਾਨ ਅਤੇ ਸਮੂਹ ਸਟਾਫ ਹਾਜ਼ਰ ਸਨ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਵੱਲੋਂ  ਕਰਤਾਰਪੁਰ ਲਾਂਘਾ ਖੁੱਲਣ ਦਾ ਜ਼ੋਰਦਾਰ ਸਵਾਗਤ

ਅਮਰੀਕਾ ਵੱਲੋਂ ਕਰਤਾਰਪੁਰ ਲਾਂਘਾ ਖੁੱਲਣ ਦਾ ਜ਼ੋਰਦਾਰ ਸਵਾਗਤ

Read Full Article
    ਟੈਕਸਸ ‘ਚ ਸਿੱਖ ਜੋੜੇ ਦਾ ਗੋਲੀਆਂ ਮਾਰ ਕੇ ਕਤਲ

ਟੈਕਸਸ ‘ਚ ਸਿੱਖ ਜੋੜੇ ਦਾ ਗੋਲੀਆਂ ਮਾਰ ਕੇ ਕਤਲ

Read Full Article
    ਅਮਰੀਕਾ ਵਿਚ ਐਚ-1ਬੀ ਵੀਜ਼ਾ ਧਾਰਕਾਂ ਦੇ ਜੀਵਨ ਸਾਥੀਆਂ ਨੂੰ ਜਾਰੀ ਰਹਿਣਗੇ ਵਰਕ ਪਰਮਿਟ

ਅਮਰੀਕਾ ਵਿਚ ਐਚ-1ਬੀ ਵੀਜ਼ਾ ਧਾਰਕਾਂ ਦੇ ਜੀਵਨ ਸਾਥੀਆਂ ਨੂੰ ਜਾਰੀ ਰਹਿਣਗੇ ਵਰਕ ਪਰਮਿਟ

Read Full Article
    ਅਮਰੀਕੀ ਸੀਨੀਅਰ ਸਾਂਸਦਾਂ ਵੱਲੋਂ ਸਿੱਖ ਭਾਈਚਾਰੇ ਦੇ ਸਨਮਾਨ ‘ਚ ਅਮਰੀਕੀ ਕਾਂਗਰਸ ‘ਚ ਪ੍ਰਸਤਾਵ ਪੇਸ਼

ਅਮਰੀਕੀ ਸੀਨੀਅਰ ਸਾਂਸਦਾਂ ਵੱਲੋਂ ਸਿੱਖ ਭਾਈਚਾਰੇ ਦੇ ਸਨਮਾਨ ‘ਚ ਅਮਰੀਕੀ ਕਾਂਗਰਸ ‘ਚ ਪ੍ਰਸਤਾਵ ਪੇਸ਼

Read Full Article
    ਦੁਨੀਆਂ ਭਰ ਦੇ 11 ਹਜ਼ਾਰ ਵਿਗਿਆਨਕਾਂ ਨੇ ਐਲਾਨੀ ‘ਕਲਾਈਮੇਟ ਐਮਰਜੈਂਸੀ’

ਦੁਨੀਆਂ ਭਰ ਦੇ 11 ਹਜ਼ਾਰ ਵਿਗਿਆਨਕਾਂ ਨੇ ਐਲਾਨੀ ‘ਕਲਾਈਮੇਟ ਐਮਰਜੈਂਸੀ’

Read Full Article
    ਭਾਰਤੀ ਮੂਲ ਦੇ ਵਿਗਿਆਨੀ ਨੇ ਖੂਨ ਦੀਆਂ ਨਾੜੀਆਂ ਵਾਲੀ ਸਕਿਨ ਥ੍ਰੀ-ਡੀ ਪ੍ਰਿੰਟਿੰਗ ਨਾਲ ਕੀਤੀ ਵਿਕਸਿਤ

ਭਾਰਤੀ ਮੂਲ ਦੇ ਵਿਗਿਆਨੀ ਨੇ ਖੂਨ ਦੀਆਂ ਨਾੜੀਆਂ ਵਾਲੀ ਸਕਿਨ ਥ੍ਰੀ-ਡੀ ਪ੍ਰਿੰਟਿੰਗ ਨਾਲ ਕੀਤੀ ਵਿਕਸਿਤ

Read Full Article
    ਰਾਸ਼ਟਰਪਤੀ ਟਰੰਪ ‘ਤੇ ਅਮਰੀਕੀ ਅਦਾਲਤ ਨੇ ਲਾਇਆ 20 ਲੱਖ ਡਾਲਰ ਦਾ ਜੁਰਮਾਨਾ

ਰਾਸ਼ਟਰਪਤੀ ਟਰੰਪ ‘ਤੇ ਅਮਰੀਕੀ ਅਦਾਲਤ ਨੇ ਲਾਇਆ 20 ਲੱਖ ਡਾਲਰ ਦਾ ਜੁਰਮਾਨਾ

Read Full Article
    ਕੈਲੀਫੋਰਨੀਆ ‘ਚ ਛੋਟਾ ਜਹਾਜ਼ ਹਾਦਸਾਗ੍ਰਸਤ, ਪਾਇਲਟ ਦੀ ਮੌਤ

ਕੈਲੀਫੋਰਨੀਆ ‘ਚ ਛੋਟਾ ਜਹਾਜ਼ ਹਾਦਸਾਗ੍ਰਸਤ, ਪਾਇਲਟ ਦੀ ਮੌਤ

Read Full Article
    ਅਮਰੀਕਾ ‘ਚ 140 ਸੱਪਾਂ ਨਾਲ ਰਹਿਣ ਵਾਲੀ ਔਰਤ ਦੀ ਹੋਈ ਮੌਤ

ਅਮਰੀਕਾ ‘ਚ 140 ਸੱਪਾਂ ਨਾਲ ਰਹਿਣ ਵਾਲੀ ਔਰਤ ਦੀ ਹੋਈ ਮੌਤ

Read Full Article
    ਲਾਂਘਾ ਖੁੱਲਣ ਦਾ ਸੁਹਾਵਾ ਮੌਕਾ ਆਣ ਪੁੱਜਾ

ਲਾਂਘਾ ਖੁੱਲਣ ਦਾ ਸੁਹਾਵਾ ਮੌਕਾ ਆਣ ਪੁੱਜਾ

Read Full Article
    ਯੂਬਾ ਸਿਟੀ ‘ਚ ਗੁਰਤਾਗੱਦੀ ਦਿਵਸ ਦੌਰਾਨ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ

ਯੂਬਾ ਸਿਟੀ ‘ਚ ਗੁਰਤਾਗੱਦੀ ਦਿਵਸ ਦੌਰਾਨ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ

Read Full Article
    ਮੂਲ ਨਾਨਕਸ਼ਾਹੀ ਕੈਲੰਡਰ ਬਾਰੇ ਜਥੇਦਾਰ ਸ੍ਰੀ ਅਕਾਲ ਤਖਤ ਨਾਲ ਹੋਈ ਸੁਹਿਰਦ ਮੀਟਿੰਗ

ਮੂਲ ਨਾਨਕਸ਼ਾਹੀ ਕੈਲੰਡਰ ਬਾਰੇ ਜਥੇਦਾਰ ਸ੍ਰੀ ਅਕਾਲ ਤਖਤ ਨਾਲ ਹੋਈ ਸੁਹਿਰਦ ਮੀਟਿੰਗ

Read Full Article
    ਉਸਤਾਦ ਲਾਲ ਚੰਦ ਯਮਲਾ ਜੱਟ ਮੇਲਾ ਯਾਦਗਾਰੀ ਹੋ ਨਿਬੜਿਆ

ਉਸਤਾਦ ਲਾਲ ਚੰਦ ਯਮਲਾ ਜੱਟ ਮੇਲਾ ਯਾਦਗਾਰੀ ਹੋ ਨਿਬੜਿਆ

Read Full Article
    ‘ਜਸ਼ਨ-ਏ-ਦਿਵਾਲੀ 2019’ ਪ੍ਰੋਗਰਾਮ ਦੌਰਾਨ ਫਰਿਜ਼ਨੋ ‘ਚ ਲੱਗੀਆਂ ਰੌਣਕਾਂ

‘ਜਸ਼ਨ-ਏ-ਦਿਵਾਲੀ 2019’ ਪ੍ਰੋਗਰਾਮ ਦੌਰਾਨ ਫਰਿਜ਼ਨੋ ‘ਚ ਲੱਗੀਆਂ ਰੌਣਕਾਂ

Read Full Article
    ਅਮਰੀਕਾ ‘ਚ ਟਰੱਕਿੰਗ ਕਾਰੋਬਾਰ ਹੋਇਆ ਮੰਦੀ ਦਾ ਸ਼ਿਕਾਰ

ਅਮਰੀਕਾ ‘ਚ ਟਰੱਕਿੰਗ ਕਾਰੋਬਾਰ ਹੋਇਆ ਮੰਦੀ ਦਾ ਸ਼ਿਕਾਰ

Read Full Article