ਬਾਬਾ ਬਲਵਿੰਦਰ ਸਿੰਘ ਜੀ ਕਾਰ ਸੇਵਾ ਖਡੂਰ ਸਾਹਿਬ ਵਾਲੇ ਪੰਜ ਤੱਤਾਂ ‘ਚ ਹੋਏ ਵਲੀਨ

ਬਾਬਾ ਬਲਵਿੰਦਰ ਸਿੰਘ ਜੀ, ਕਾਰ ਸੇਵਾ ਖਡੂਰ ਸਾਹਿਬ ਵਾਲਿਆਂ ਦਾ ਹੋਇਆ ਅੰਤਿਮ ਸੰਸਕਾਰ
-ਸੰਗਤਾਂ ਹਜ਼ਾਰਾਂ ਦੀ ਗਿਣਤੀ ਵਿਚ ਪੁੱਜੀਆਂ-
ਖਡੂਰ ਸਾਹਿਬ, 30 ਦਸੰਬਰ (ਪੰਜਾਬ ਮੇਲ)- ਕਾਰ ਸੇਵਾ ਖਡੂਰ ਸਾਹਿਬ ਵਾਲੇ ਬਾਬਾ ਬਲਵਿੰਦਰ ਸਿੰਘ ਜੀ ਧੁਰ ਦਰਗਾਹ ਤੋਂ ਬਖਸ਼ਿਸ਼ ਕੀਤੀ ਹੋਈ ਸੁਵਾਸਾ ਦੀ ਪੂੰਜੀ ਨੂੰ ਭੋਗਦੇ ਹੋਏ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਅਕਾਲ ਚਲਾਣਾ ਕਰ ਗਏ । ਬਾਬਾ ਬਲਵਿੰਦਰ ਸਿੰਘ ਜੀ ਬਾਬਾ ਉੱਤਮ ਸਿੰਘ ਜੀ ਕਾਰ ਸੇਵਾ ਵਾਲਿਆਂ ਕੋਲ ਲਗਭਗ 12 ਸਾਲ ਦੀ ਉਮਰ ਵਿਚ ਹੀ ਸੇਵਾ ਵਿਚ ਆ ਗਏ ਸਨ । ਉਹਨਾਂ ਨੇ ਲਗਭਗ 30 ਸਾਲ ਲੋਕਾਂ ਦੇ ਘਰਾਂ ਵਿਚੋਂ ਸੰਗਤਾਂ ਵਾਸਤੇ ਦੁੱਧ ਪ੍ਰਸ਼ਾਦੇ ਲਿਆਉਣ ਦੀ ਸੇਵਾ ਕੀਤੀ । ਉਹਨਾਂ ਦਾ ਸਮੁੱਚਾ ਜੀਵਨ ਹੀ ਕਾਰ ਸੇਵਾ ਲਈ ਸਮਰਪਿਤ ਰਿਹਾ ।
ਉਹਨਾਂ ਦੇ ਅੰਤਿਮ ਸੰਸਕਾਰ ਕਰਨ ਮੌਕੇ ਅਰਦਾਸ ਕਰਨ ਸੇਵਾ ਸ੍ਰੀ ਅਕਾਲ ਤਖਤ ਸਾਹਿਬ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਨਿਭਾਈ । ਇਸ ਮੌਕੇ ‘ਤੇ ਹਜ਼ਾਰਾਂ ਦੀ ਗਿਣਤੀ ਸ਼ਰਧਾਲੂ ਸੰਗਤਾਂ ਨੇ ਉਹਨਾਂ ਦੇ ਅੰਤਿਮ ਦਰਸ਼ਨ ਕੀਤੇ ।
ਇਸ ਮੌਕੇ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਨਰਲ ਸਕੱਤਰ ਗੁਰਬਚਨ ਸਿੰਘ ਕਰਮੂਵਾਲ, ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ, ਬਾਬਾ ਹਰਨਾਮ ਸਿੰਘ ਧੁੰਮਾ ਦਮਦਮੀ ਟਕਸਾਲ, ਬਾਬਾ ਗੱਜਣ ਸਿੰਘ ਬਾਬਾ ਬਕਾਲਾ, ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲੇ, ਬਾਬਾ ਨੰਦ ਸਿੰਘ ਮੁੰਡਾ ਪਿੰਡ ਵਾਲੇ, ਜੱਸਾ ਸਿੰਘ ਮੈਨੇਜਰ ਗੁ. ਬਾਉਲੀ ਸਾਹਿਬ, ਅਮਰਜੀਤ ਸਿੰਘ ਭਲਾਈਪੁਰ ਮੈਂਬਰ ਐਸ.ਜੀ.ਪੀ.ਸੀ, ਬਾਬਾ ਸੁੱਖਾ ਸਿੰਘ ਦੀਨਪੁਰ, ਬਾਬਾ ਮੁਖਤਾਰ ਸਿੰਘ ਸਰਹਾਲੀ ਵਾਲੇ, ਬਾਬਾ ਕਰਮ ਸਿੰਘ ਜੀ ਦੁਬਰਜੀ ਵਾਲੇ, ਬਾਬਾ ਪ੍ਰਭਜੀਤ ਸਿੰਘ ਬੀੜ ਸਾਹਿਬ ਵਾਲੇ, ਬਾਬਾ ਪੂਰਨ ਸਿੰਘ ਨਿਰਮਲ ਆਸ਼ਰਮ, ਬਾਬਾ ਬਿੱਕਰ ਸਿੰਘ, ਬਾਬਾ ਸੁਖਵੰਤ ਸਿੰਘ ਜੀ, ਬਾਬਾ ਦਰਸ਼ਨ ਸਿੰਘ ਟਾਹਲਾ ਸਾਹਿਬ ਵਾਲੇ, ਹਲਕਾ ਵਿਧਾਇਕ ਰਮਜੀਤ ਸਿੰਘ ਸਿੱਕੀ, ਬਾਬਾ ਬਕਾਲਾ ਦੇ ਵਿਧਾਇਕ ਸੰਤੋਖ ਸਿੰਘ ਭਲਾਈਪੁਰ, ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ, ਤਹਿਸੀਲਦਾਰ ਸੀਮਾ ਸਿੰਘ, ਸਰਬਜੀਤ ਸਿੰਘ ਪ੍ਰਧਾਨ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ, ਸਕੱਤਰ ਅਵਤਾਰ ਸਿੰਘ ਬਾਜਵਾ, ਭਾਈ ਵਰਿਆਮ ਸਿੰਘ, ਬਲਦੇਵ ਸਿੰਘ ਸੰਧੂ, ਸ. ਪਿਆਰਾ ਸਿੰਘ, ਸਾਬਕਾ ਮੇਜਰ ਜਨਰਲ ਆਰ.ਐਸ.ਛੱਤਵਾਲ, ਇਕਬਾਲ ਸਿੰਘ ਸੰਧੂ ਸਾਬਕਾ ਮੈਂਬਰ ਐਸ.ਐਸ.ਬੋਰਡ, ਸਵਿੰਦਰ ਸਿੰਘ ਜ਼ਿਲ੍ਹਾ ਪ੍ਰਧਾਨ ਕਿਸਾਨ ਯੂਨੀਅਨ ਤੋਂ ਇਲਾਵਾ ਸੰਗਤਾਂ ਵੱਡੀ ਗਿਣਤੀ ਵਿਚ ਹਾਜ਼ਰ ਸਨ ।
ਉਹਨਾਂ ਦੀ ਅੰਤਿਮ ਅਰਦਾਸ ਮਿਤੀ 8 ਜਨਵਰੀ 2018 ਨੂੰ ਹੋਵੇਗੀ । ਸੋ ਸਾਰੀਆਂ ਸੰਗਤਾਂ ਨੂੰ ਬੇਨਤੀ ਹੈ ਕਿ ਪਹੁੰਚਣ ਦੀ ਕ੍ਰਿਪਾਲਤਾ ਕਰਨੀ ਜੀ ।
ਫੋਟੋ ਕੈਪਸ਼ਨ : ਬਾਬਾ ਬਲਵਿੰਦਰ ਸਿੰਘ ਜੀ ਦੀ ਫਾਈਲ ਫੋਟੋ, ਅੰਤਿਮ ਸੰਸਕਾਰ ਕਰਨ ਮੌਕੇ ‘ਤੇ ਵੱਖ-ਵੱਖ ਸੰਪਰਦਾਵਾਂ ਦੇ ਮੁਖੀ , ਸਿਆਸੀ ਆਗੂ ਅਤੇ ਵੱਡੀ ਗਿਣਤੀ ‘ਚ ਸੰਗਤਾਂ ਦਾ ਇਕੱਠ।