PUNJABMAILUSA.COM

ਬਾਬਾ ਰਾਮਦੇਵ ਨੇ ਲਾਂਚ ਕੀਤੀ ‘ਪਤੰਜਲੀ ਸਿਮ’

ਬਾਬਾ ਰਾਮਦੇਵ ਨੇ ਲਾਂਚ ਕੀਤੀ ‘ਪਤੰਜਲੀ ਸਿਮ’

ਬਾਬਾ ਰਾਮਦੇਵ ਨੇ ਲਾਂਚ ਕੀਤੀ ‘ਪਤੰਜਲੀ ਸਿਮ’
May 28
10:30 2018

ਉਤਰਾਖੰਡ, 28 ਮਈ (ਪੰਜਾਬ ਮੇਲ)- ਪਤੰਜਲੀ ਪ੍ਰਾਡਕਟਸ ਨਾਲ ਬਾਜ਼ਾਰ ‘ਚ ਹਲਚਲ ਮਚਾਉਣ ਵਾਲੇ ਬਾਬਾ ਰਾਮਦੇਵ ਹੁਣ ਮੋਬਾਇਲ ਫੋਨ ਬਾਜ਼ਾਰ ‘ਚ ਵੀ ਹੱਥ ਅਜਮਾਉਣ ਜਾ ਰਹੇ ਹਨ। ਰਿਪੋਰਟਾਂ ਮੁਤਾਬਕ ਬਾਬਾ ਰਾਮਦੇਵ ਨੇ ਇਕ ਸਿਮ ਲਾਂਚ ਕੀਤੀ ਹੈ, ਜਿਸ ‘ਚ ਸਿਰਫ 144 ਰੁਪਏ ਦੇ ਰੀਚਾਰਜ ‘ਚ 2 ਜੀਬੀ ਡਾਟਾ ਅਤੇ ਦੇਸ਼ ਭਰ ‘ਚ ਕਿਸੇ ਵੀ ਨੈੱਟਵਰਕ ‘ਤੇ ਅਨਲਿਮਟਿਡ ਕਾਲਿੰਗ ਦੀ ਸੁਵਿਧਾ ਮਿਲੇਗੀ, ਨਾਲ ਹੀ ਪਤੰਜਲੀ ਦੇ ਸਾਮਾਨਾਂ ‘ਤੇ 10 ਫੀਸਦੀ ਦੀ ਛੋਟ ਵੀ ਮਿਲੇਗੀ।
ਇਸ ਸਿਮ ਕਾਰਡ ਦਾ ਨਾਮ ‘ਸਵਦੇਸ਼ੀ ਸਮਰਿਧੀ ਸਿਮ ਕਾਰਡ’ ਰੱਖਿਆ ਗਿਆ ਹੈ। ਇਸ ਨੂੰ ਬੀ. ਐੱਸ. ਐੱਨ. ਐੱਲ. ਅਤੇ ਪਤੰਜਲੀ ਨੇ ਮਿਲ ਕੇ ਲਾਂਚ ਕੀਤਾ ਹੈ। ਹਾਲਾਂਕਿ ਇਹ ਸਿਮ ਪਹਿਲਾਂ ਸਿਰਫ ਪਤੰਜਲੀ ਦੇ ਵਰਕਰਾਂ ਲਈ ਹੀ ਉਪਲੱਬਧ ਹੋਵੇਗੀ ਪਰ ਜਦੋਂ ਇਸ ਨੂੰ ਸਭ ਲਈ ਲਾਂਚ ਕੀਤਾ ਜਾਵੇਗਾ ਤਾਂ ਇਸ ਸਿਮ ਕਾਰਡ ਨਾਲ ਪਤੰਜਲੀ ਸਾਮਾਨਾਂ ‘ਤੇ 10 ਫੀਸਦੀ ਛੋਟ ਪ੍ਰਾਪਤ ਕੀਤੀ ਜਾ ਸਕੇਗੀ।
ਸਿਮ ‘ਤੇ ਮਿਲੇਗਾ ਬੀਮਾ ਕਵਰ
ਇਸ ਸਿਮ ਕਾਰਡ ‘ਤੇ ਸਿਹਤ, ਦੁਰਘਟਨਾ ਅਤੇ ਜੀਵਨ ਬੀਮਾ ਕਵਰ ਵੀ ਮਿਲੇਗਾ। ਸਿਮ ਲਾਂਚਿੰਗ ਦੇ ਮੌਕੇ ‘ਤੇ ਮੀਡੀਆ ਨਾਲ ਗੱਲ ਕਰਦੇ ਹੋਏ ਬਾਬਾ ਰਾਮਦੇਵ ਨੇ ਕਿਹਾ ਕਿ ਬੀ. ਐੱਸ. ਐੱਨ. ਐੱਲ. ਇਕ ਸਵਦੇਸ਼ੀ ਨੈੱਟਵਰਕ ਹੈ, ਪਤੰਜਲੀ ਅਤੇ ਬੀ. ਐੱਸ. ਐੱਨ. ਐੱਲ. ਦੋਹਾਂ ਦਾ ਟੀਚਾ ਦੇਸ਼ ਦੀ ਸੇਵਾ ਕਰਨਾ ਹੈ। ਰਾਮਦੇਵ ਨੇ ਕਿਹਾ ਕਿ ਬੀ. ਐੱਸ. ਐੱਨ. ਐੱਲ. ਦੇ 5 ਲੱਖ ਕਾਊਂਟਰ ਹਨ ਅਤੇ ਲੋਕ ਜਲਦ ਹੀ ਇਨ੍ਹਾਂ ਕਾਊਂਟਰ ਤੋਂ ਪਤੰਜਲੀ ਸਵਦੇਸ਼ੀ ਸਮਰਿਧੀ ਸਿਮ ਕਾਰਡ ਖਰੀਦ ਸਕਣਗੇ। ਕੰਪਨੀ ਦੇ ਮਕਸਦ ਬਾਰੇ ਦੱਸਦੇ ਹੋਏ ਬਾਬਾ ਰਾਮਦੇਵ ਨੇ ਅੱਗੇ ਕਿਹਾ ਕਿ ਇਸ ਸਿਮ ਕਾਰਡ ‘ਤੇ 2.5 ਲੱਖ ਰੁਪਏ ਤਕ ਦਾ ਮੈਡੀਕਲ ਅਤੇ 5 ਲੱਖ ਰੁਪਏ ਤਕ ਦਾ ਜੀਵਨ ਬੀਮਾ ਕਵਰ ਮਿਲੇਗਾ। ਹਾਲਾਂਕਿ ਇਹ ਬੀਮਾ ਸਿਰਫ ਸੜਕ ਦੁਰਘਟਨਾ ਨੂੰ ਹੀ ਕਵਰ ਕਰੇਗਾ। ਪਤੰਜਲੀ ਦੇ ਵਰਕਰਾਂ ਨੂੰ ਸਿਮ ਲੈਣ ਲਈ ਸਿਰਫ ਆਪਣਾ ਪਛਾਣ ਪੱਤਰ ਦਿਖਾਉਣਾ ਹੋਵੇਗਾ ਅਤੇ ਕੁਝ ਕਾਗਜ਼ੀ ਕੰਮ ਪੂਰੇ ਹੁੰਦੇ ਹੀ ਸਿਮ ਜਲਦ ਚਾਲੂ ਹੋ ਜਾਵੇਗੀ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article
    ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

Read Full Article
    ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

Read Full Article
    ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

Read Full Article
    ਪੰਜਾਬੀ ਨੌਜਵਾਨ ਰਿੱਕ ਝੱਜ ਬਣੇ ਕੈਰਨ ਕਾਊਂਟੀ ਦੇ ਪਲਾਨਿੰਗ ਕਮਿਸ਼ਨਰ

ਪੰਜਾਬੀ ਨੌਜਵਾਨ ਰਿੱਕ ਝੱਜ ਬਣੇ ਕੈਰਨ ਕਾਊਂਟੀ ਦੇ ਪਲਾਨਿੰਗ ਕਮਿਸ਼ਨਰ

Read Full Article
    ਗੁਰਜਤਿੰਦਰ ਸਿੰਘ ਰੰਧਾਵਾ ਦਾ ਜਲੰਧਰ ਪਹੁੰਚਣ ਤੇ ਨਿੱਘਾ ਸੁਆਗਤ

ਗੁਰਜਤਿੰਦਰ ਸਿੰਘ ਰੰਧਾਵਾ ਦਾ ਜਲੰਧਰ ਪਹੁੰਚਣ ਤੇ ਨਿੱਘਾ ਸੁਆਗਤ

Read Full Article
    ਪ੍ਰਵਾਸੀ ਪੰਜਾਬੀਆਂ ਨਾਲ ਸੰਬੰਧਤ ਤਿੰਨ ਕਿਤਾਬਾਂ ਲੋਕ ਅਰਪਣ

ਪ੍ਰਵਾਸੀ ਪੰਜਾਬੀਆਂ ਨਾਲ ਸੰਬੰਧਤ ਤਿੰਨ ਕਿਤਾਬਾਂ ਲੋਕ ਅਰਪਣ

Read Full Article