PUNJABMAILUSA.COM

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

 Breaking News

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ
April 17
13:20 2019

ਲਹਿੰਦੇ ਪੰਜਾਬ ਦੇ ਗਵਰਨਰ ਸਿੱਖ ਸੰਗਤਾਂ ਨੂੰ ਸੱਦਾ ਦੇਣ ਅਮਰੀਕਾ ਆਏ
-ਗੁਰਜਤਿੰਦਰ ਸਿੰਘ ਰੰਧਾਵਾ, ਸੈਕਰਾਮੈਂਟੋ, ਕੈਲੀਫੋਰਨੀਆ, 916-320-9444
ਸਿੱਖ ਪੰਥ ਦੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਨੂੰ ਮਨਾਉਣ ਲਈ ਪਾਕਿਸਤਾਨ ਸਰਕਾਰ ਵੱਲੋਂ ਬੜੀ ਗਰਮਜ਼ੋਸ਼ੀ ਅਤੇ ਉਤਸ਼ਾਹ ਨਾਲ ਕੰਮ ਕੀਤਾ ਜਾ ਰਿਹਾ ਹੈ। ਇਮਰਾਨ ਖਾਨ ਦੇ ਪਾਕਿਸਤਾਨ ਦਾ ਪ੍ਰਧਾਨ ਮੰਤਰੀ ਬਣਨ ਬਾਅਦ ਸ਼ਤਾਬਦੀ ਸਮਾਰੋਹਾਂ ਪ੍ਰਤੀ ਪਾਕਿਸਤਾਨ ਸਰਕਾਰ ਦੇ ਵਤੀਰੇ ਵਿਚ ਵੱਡੀ ਤਬਦੀਲੀ ਆਈ ਹੈ। ਸ਼੍ਰੀ ਇਮਰਾਨ ਖਾਨ ਨੇ ਪ੍ਰਧਾਨ ਮੰਤਰੀ ਬਣਦਿਆਂ ਹੀ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਦੇ ਇਤਿਹਾਸਕ ਫੈਸਲੇ ਨੇ ਸ਼ਤਾਬਦੀ ਸਮਾਰੋਹਾਂ ਨੂੰ ਇਕ ਨਵੀਂ ਦਿਸ਼ਾ ਦਿੱਤੀ ਹੈ। ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਦੇ ਅਖੀਰਲੇ ਕਰੀਬ 18 ਵਰ੍ਹੇ ਕਰਤਾਰਪੁਰ ਸਾਹਿਬ ਵਿਖੇ ਬਿਤਾਏ ਸਨ ਅਤੇ ਸਿੱਖ ਫਲਸਫੇ ਦਾ ਵੱਡਾ ਆਧਾਰ ਇਸ ਜਗ੍ਹਾ ਉਪਰ ਹੀ ਉਚਾਰਿਆ ਗਿਆ ਸੀ। ਗੁਰੂ ਨਾਨਕ ਜੀ ਦਾ ਜਨਮ ਅਸਥਾਨ ਵੀ ਇਸ ਜਗ੍ਹਾ ਤੋਂ ਥੋੜ੍ਹੀ ਵਿੱਥ ਉਪਰ ਪਾਕਿਸਤਾਨ ਵਿਚ ਹੀ ਹੈ। ਪੰਜਾ ਸਾਹਿਬ ਅਤੇ ਕਈ ਹੋਰ ਇਤਿਹਾਸਕ ਥਾਵਾਂ ਵੀ ਪਾਕਿਸਤਾਨ ਵਿਚ ਹਨ। ਕਰਤਾਰਪੁਰ ਵਿਖੇ ਗੁਰਦੁਆਰਿਆਂ ਦੀ ਸਾਂਭ-ਸੰਭਾਲ ਅਤੇ ਆਲੇ-ਦੁਆਲੇ ਨੂੰ ਸਿੱਖ ਪ੍ਰੰਪਰਾ ਅਨੁਸਾਰ ਕੁਦਰਤੀ ਦਿੱਖ ਦੇਣ ਦਾ ਕੰਮ ਤਾਂ ਜੰਗੀ ਪੱਧਰ ਉੱਤੇ ਚੱਲ ਹੀ ਰਿਹਾ ਹੈ ਅਤੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਤੋਂ ਡੇਰਾ ਬਾਬਾ ਨਾਨਕ ਸਰਹੱਦ ਤੱਕ ਲਾਂਘਾ ਵਿਕਸਿਤ ਕਰਨ ਦਾ ਕੰਮ ਵੀ ਬੜੀ ਤੇਜ਼ ਰਫਤਾਰ ਹੋ ਰਿਹਾ ਹੈ। ਕਰਤਾਰਪੁਰ ਸਾਹਿਬ ਵਿਖੇ ਦੁਨੀਆਂ ਭਰ ਤੋਂ ਸੈਲਾਨੀਆਂ ਦੇ ਪੁੱਜਣ ਨੂੰ ਦੇਖਦਿਆਂ ਬਹੁਤ ਸਾਰੇ ਕਾਰੋਬਾਰੀਆਂ ਨੇ ਹੋਟਲ ਅਤੇ ਹੋਰ ਕਾਰੋਬਾਰ ਸਥਾਪਿਤ ਕਰਨ ਬਾਰੇ ਵੀ ਸਰਗਰਮੀ ਆਰੰਭ ਕੀਤੀ ਹੋਈ ਹੈ। ਇਸੇ ਤਰ੍ਹਾਂ ਬਾਬਾ ਨਾਨਕ ਦੇ ਜਨਮ ਅਸਥਾਨ ਨਨਕਾਣਾ ਸਾਹਿਬ ਵਿਚਲੇ ਗੁਰਦੁਆਰਾ ਜਨਮ ਅਸਥਾਨ ਸਮੇਤ ਇਥੇ ਸਥਾਪਿਤ ਹੋਰ ਬਹੁਤ ਸਾਰੇ ਗੁਰਦੁਆਰਿਆਂ ਨੂੰ ਵੀ ਨਵੀਂ ਦਿੱਖ ਦਿੱਤੀ ਜਾ ਰਹੀ ਹੈ। ਪਾਕਿਸਤਾਨ ਸਰਕਾਰ ਨੇ ਸਿੱਖ ਸ਼ਰਧਾਲੂਆਂ ਦੀ ਸਹੂਲਤ ਲਈ ਰੇਲ ਕਿਰਾਇਆ ਵੀ ਅੱਧਾ ਕਰਨ ਦਾ ਐਲਾਨ ਕੀਤਾ ਹੈ। ਪਾਕਿਸਤਾਨ ਵਿਚਲੇ ਸਾਰੇ ਸਿੱਖ ਗੁਰਧਾਮਾਂ ਨੂੰ ਰੇਲ ਲਾਈਨ ਰਾਹੀਂ ਜੋੜਨ ਲਈ ਵਿਸ਼ੇਸ਼ ਉਪਰਾਲੇ ਆਰੰਭ ਕੀਤੇ ਗਏ ਹਨ। ਗੁਰਦੁਆਰਾ ਪੰਜਾ ਸਾਹਿਬ, ਹਸਨ ਅਬਦਾਲ ਵਿਖੇ ਨਵਾਂ ਰੇਲਵੇ ਸਟੇਸ਼ਨ ਉਸਾਰਿਆ ਜਾ ਰਿਹਾ ਹੈ ਤੇ ਇਹ ਸਟੇਸ਼ਨ ਸ਼ਤਾਬਦੀ ਸਮਾਰੋਹਾਂ ਤੋਂ ਪਹਿਲਾਂ-ਪਹਿਲਾਂ ਮੁਕੰਮਲ ਹੋ ਜਾਵੇਗਾ। ਇਸੇ ਤਰ੍ਹਾਂ ਨਨਕਾਣਾ ਸਾਹਿਬ ਦੇ ਰੇਲਵੇ ਸਟੇਸ਼ਨ ਨੂੰ ਵੀ ਨਵੀਂ ਦਿੱਖ ਦੇਣ ਦਾ ਕੰਮ ਬੜੀ ਤੇਜ਼ੀ ਨਾਲ ਆਰੰਭ ਕੀਤਾ ਗਿਆ ਹੈ। ਕਰਤਾਰਪੁਰ ਸਾਹਿਬ ਵਿਖੇ ਨਵਾਂ ਰੇਲਵੇ ਸਟੇਸ਼ਨ ਬਣਾਇਆ ਜਾ ਰਿਹਾ ਹੈ। ਕਰਤਾਰਪੁਰ ਸਾਹਿਬ, ਨਨਕਾਣਾ ਸਾਹਿਬ ਅਤੇ ਪੰਜਾ ਸਾਹਿਬ ਤਿੰਨੇ ਧਾਰਮਿਕ ਅਸਥਾਨਾਂ ਨੂੰ ਰੇਲਵੇ ਸਰਕਟ ਰਾਹੀਂ ਜੋੜਿਆ ਜਾ ਰਿਹਾ ਹੈ। ਇਨ੍ਹਾਂ ਧਾਰਮਿਕ ਥਾਵਾਂ ਉਪਰ ਜਾਣ ਵਾਲੇ ਸ਼ਰਧਾਲੂ ਰੇਲ ਰਾਹੀਂ ਇਕ-ਦੂਜੀ ਥਾਂ ਜਾ ਸਕਣਗੇ। ਕਰਤਾਰਪੁਰ ਸਾਹਿਬ ਵਿਖੇ ਉਸਾਰੇ ਜਾ ਰਹੇ ਰੇਲਵੇ ਸਟੇਸ਼ਨ ਦਾ ਸਿੱਖ ਸੰਗਤਾਂ ਦੀ ਹਾਜ਼ਰੀ ਵਿਚ ਉਦਘਾਟਨ ਕਰਨ ਲਈ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਖੁਦ ਜਾ ਰਹੇ ਹਨ। ਰੇਲਵੇ ਸਟੇਸ਼ਨ ਦਾ ਉਦਘਾਟਨ ਕਰਨ ਲਈ ਪ੍ਰਧਾਨ ਮੰਤਰੀ ਦੇ ਜਾਣ ਤੋਂ ਸੰਕੇਤ ਮਿਲਦਾ ਹੈ ਕਿ ਪਾਕਿਸਤਾਨ ਸਰਕਾਰ ਅਤੇ ਇਸ ਦਾ ਪ੍ਰਸ਼ਾਸਨ ਬਾਬੇ ਨਾਨਕ ਦੇ ਪ੍ਰਕਾਸ਼ ਉਤਸਵ ਦੇ ਸਮਾਗਮਾਂ ਦੀ ਸਫਲਤਾ ਲਈ ਕਿੰਨੀ ਗੰਭੀਰਤਾ ਨਾਲ ਕੰਮ ਕਰ ਰਿਹਾ ਹੈ।
ਇਸ ਸਾਲ ਨਵੰਬਰ ਮਹੀਨੇ ਹੋਣ ਜਾ ਰਹੇ ਸ਼ਤਾਬਦੀ ਸਮਾਰੋਹਾਂ ਵਿਚ ਸਿੱਖ ਸੰਗਤ ਅਤੇ ਪਾਕਿਸਤਾਨੀ ਭਾਈਚਾਰੇ ਨੂੰ ਵੱਡੀ ਗਿਣਤੀ ਵਿਚ ਸ਼ਾਮਲ ਕਰਨ ਲਈ ਵੀ ਪਾਕਿਸਤਾਨ ਸਰਕਾਰ ਵਿਸ਼ੇਸ਼ ਉਪਰਾਲੇ ਕਰ ਰਹੀ ਹੈ। ਪਿਛਲੇ ਹਫਤੇ ਲਹਿੰਦੇ ਪੰਜਾਬ ਦੇ ਰਾਜਪਾਲ ਚੌਧਰੀ ਮੁਹੰਮਦ ਸਰਵਰ ਵਿਸ਼ੇਸ਼ ਤੌਰ ‘ਤੇ ਅਮਰੀਕਾ ਵਿਚ ਆਏ। ਉਨ੍ਹਾਂ ਵੱਲੋਂ ਕੈਲੀਫੋਰਨੀਆ ਵਿਚ ਫਰੀਮਾਂਟ, ਸਟਾਕਟਨ, ਸੈਕਰਾਮੈਂਟੋ, ਸ਼ਿਕਾਗੋ, ਨਿਊਯਾਰਕ, ਬੋਸਟਨ ਅਤੇ ਵਾਸ਼ਿੰਗਟਨ ਡੀ.ਸੀ. ਵਿਖੇ ਸੰਗਤਾਂ ਨਾਲ ਲੰਮੀਆਂ ਮੁਲਾਕਾਤਾਂ ਕੀਤੀਆਂ ਅਤੇ ਗੁਰੂਘਰਾਂ ਵਿਚ ਜਾ ਕੇ ਸਿੱਖ ਸੰਗਤ ਨੂੰ ਜਿੱਥੇ ਪਾਕਿਸਤਾਨ ਵਿਚ ਮਨਾਏ ਜਾ ਰਹੇ ਸ਼ਤਾਬਦੀ ਸਮਾਰੋਹਾਂ ਦੀ ਜਾਣਕਾਰੀ ਦਿੱਤੀ, ਉਥੇ ਸਿੱਖ ਸੰਗਤ ਨੂੰ ਇਨ੍ਹਾਂ ਸਮਾਗਮਾਂ ਵਿਚ ਵੱਡੀ ਗਿਣਤੀ ਵਿਚ ਸ਼ਾਮਲ ਹੋਣ ਦਾ ਸੱਦਾ ਵੀ ਦਿੱਤਾ। ਚੌਧਰੀ ਮੁਹੰਮਦ ਸਰਵਰ 35 ਸਾਲ ਦੇ ਕਰੀਬ ਇੰਗਲੈਂਡ ਵਿਚ ਰਹੇ ਹਨ ਅਤੇ ਬਰਤਾਨਵੀ ਨਾਗਰਿਕ ਵਜੋਂ ਉਹ 2 ਵਾਰ ਬਰਤਾਨੀਆ ਦੀ ਪਾਰਲੀਮੈਂਟ ਲਈ ਵੀ ਚੁਣੇ ਗਏ ਸਨ। ਪਰ ਕੁੱਝ ਸਮਾਂ ਪਹਿਲਾਂ ਉਹ ਬਰਤਾਨੀਆ ਦੀ ਨਾਗਰਿਕਤਾ ਛੱਡ ਕੇ ਆਪਣੇ ਦੇਸ਼ ਪਰਤ ਆਏ ਸਨ ਅਤੇ ਇਸ ਵੇਲੇ ਲਹਿੰਦੇ ਪੰਜਾਬ ਦੇ ਰਾਜਪਾਲ ਵਜੋਂ ਸੇਵਾਵਾਂ ਨਿਭਾ ਰਹੇ ਹਨ। ਚੌਧਰੀ ਸਰਵਰ ਲੰਮਾ ਸਮਾਂ ਵਿਦੇਸ਼ ‘ਚ ਰਹਿਣ ਕਰਕੇ ਪ੍ਰਵਾਸੀ ਲੋਕਾਂ ਦੀਆਂ ਸਮੱਸਿਆਵਾਂ ਅਤੇ ਮਸਲਿਆਂ ਨੂੰ ਚੰਗੀ ਤਰ੍ਹਾਂ ਸਮਝਣ ਵਾਲੇ ਹਨ। ਰਾਜਪਾਲ ਦਾ ਗੁਰੂਘਰਾਂ ਵਿਚ ਸੰਗਤ ਵੱਲੋਂ ਜ਼ੋਰਦਾਰ ਸਵਾਗਤ ਕੀਤਾ ਗਿਆ ਅਤੇ ਵੱਖ-ਵੱਖ ਥਾਈਂ ਸਿੱਖ ਨੁਮਾਇੰਦਿਆਂ ਨਾਲ ਹੋਈਆਂ ਮੀਟਿੰਗਾਂ ਵਿਚ ਉਨ੍ਹਾਂ ਦੇ ਯਤਨਾਂ ਦੀ ਭਰਪੂਰ ਸ਼ਲਾਘਾ ਕੀਤੀ ਗਈ। ਚੌਧਰੀ ਸਰਵਰ ਨੇ ਕਿਹਾ ਕਿ ਬਾਬਾ ਨਾਨਕ ਕਿਸੇ ਇਕ ਕੌਮ ਜਾਂ ਮਜ਼ਹਬ ਦੇ ਰਹਿਬਰ ਨਹੀਂ ਸਨ, ਉਹ ਸਮੁੱਚੇ ਵਿਸ਼ਵ ਅਤੇ ਮਾਨਵਤਾ ਦੇ ਰਹਿਬਰ ਸਨ। ਪਾਕਿਸਤਾਨ ਵਿਚ ਸਿੱਖਾਂ ਵਾਂਗ ਹੀ ਮੁਸਲਮਾਨ ਵੀ ਬਾਬੇ ਨਾਨਕ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦੇ ਹਨ ਅਤੇ ਉਨ੍ਹਾਂ ਦੇ ਫਲਸਫੇ ਤੋਂ ਰਹਿਨੁਮਾਈ ਹਾਸਲ ਕਰਦੇ ਹਨ। ਚੌਧਰੀ ਸਰਵਰ ਦਾ ਇਹ ਵੀ ਕਹਿਣਾ ਸੀ ਕਿ ਅਸੀਂ ਵੱਡੇ ਭਾਗਾਂ ਵਾਲੇ ਹਾਂ ਕਿ ਬਾਬੇ ਨਾਨਕ ਜਿਹੇ ਰਹਿਬਰਾਂ ਦੀ ਸ਼ਤਾਬਦੀ ਮਨਾਉਣ ਵਿਚ ਯੋਗਦਾਨ ਪਾਉਣ ਦਾ ਸਾਨੂੰ ਮੌਕਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਸਰਕਾਰ ਬਾਬੇ ਨਾਨਕ ਦੇ ਪ੍ਰਕਾਸ਼ ਉਤਸਵ ਦੀ ਸ਼ਤਾਬਦੀ ਪੂਰੇ ਜਲੋਅ ਨਾਲ ਮਨਾ ਰਹੀ ਹੈ ਅਤੇ ਕਰਤਾਰਪੁਰ ਦਾ ਲਾਂਘਾ ਖੋਲ੍ਹਣ ਵਿਚ ਕਿਸੇ ਵੀ ਤਰ੍ਹਾਂ ਦੀ ਕੋਈ ਅੜਚਣ ਨਹੀਂ ਆਉਣ ਦਿੱਤੀ ਜਾਵੇਗੀ। ਕਰਤਾਰਪੁਰ ਦੇ ਲਾਂਘੇ ਦਾ ਫੈਸਲਾ ਕਿਸੇ ਵੀ ਤਰ੍ਹਾਂ ਕਿਸੇ ਰਾਜਸੀ ਜਾਂ ਧੜੇਬੰਦੀ ਨਾਲ ਸੰਬੰਧਤ ਨਹੀਂ ਹੈ, ਸਗੋਂ ਇਹ ਫੈਸਲਾ ਲੋਕਾਂ ਦੀਆਂ ਭਾਵਨਾਵਾਂ ਨੂੰ ਸਾਹਮਣੇ ਰੱਖ ਕੇ ਕੀਤਾ ਗਿਆ ਹੈ ਅਤੇ ਇਸ ਨੂੰ ਪੂਰਾ ਕਰਨ ਲਈ ਹਰ ਕਿਸੇ ਦਾ ਸਹਿਯੋਗ ਲਿਆ ਜਾ ਰਿਹਾ ਹੈ।
ਵਰਣਨਯੋਗ ਹੈ ਕਿ ਇਸ ਵੇਲੇ ਭਾਰਤ ਵਾਲੇ ਪਾਸੇ ਵੀ ਕਰਤਾਰਪੁਰ ਦੇ ਲਾਂਘੇ ਲਈ ਤਿਆਰੀਆਂ ਕਾਫੀ ਜ਼ੋਰ-ਸ਼ੋਰ ਨਾਲ ਚੱਲ ਰਹੀਆਂ ਹਨ। ਡੇਰਾ ਬਾਬਾ ਨਾਨਕ ਵਿਖੇ ਲਾਂਘੇ ਲਈ ਸੜਕ ਕੱਢਣ ਵਾਸਤੇ ਕਿਸਾਨਾਂ ਤੋਂ ਜ਼ਮੀਨ ਹਾਸਲ ਕਰ ਲਈ ਗਈ ਹੈ ਅਤੇ ਇਸ ਦੀ ਉਸਾਰੀ ਵੀ ਆਰੰਭ ਹੋ ਚੁੱਕੀ ਹੈ। ਇਸੇ ਤਰ੍ਹਾਂ ਸਰਹੱਦ ਉਪਰ ਸ਼ਰਧਾਲੂ ਸੰਗਤ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਲ ਨਾ ਆਉਣ ਦੇਣ ਅਤੇ ਬਗੈਰ ਕਿਸੇ ਰੁਕਾਵਟ ਜਾਂ ਦੇਰੀ ਦੇ ਅੱਗੇ ਜਾਣ ਲਈ 52 ਚੈੱਕ ਟਰਮੀਨਲ ਬਣਾਏ ਜਾ ਰਹੇ ਹਨ। ਇਨ੍ਹਾਂ ਚੈੱਕ ਟਰਮੀਨਲਾਂ ਉਪਰ ਆਉਣ ਵਾਲੇ ਸ਼ਰਧਾਲੂਆਂ ਨੂੰ ਤੁਰੰਤ ਚੈਕਿੰਗ ਬਾਅਦ ਅੱਗੇ ਜਾਣ ਦੀ ਸਹੂਲਤ ਦਿੱਤੀ ਜਾਵੇਗੀ। ਇਕ ਅਜਿਹਾ ਚੈੱਕ ਟਰਮੀਨਲ ਵੀ ਬਣਾਇਆ ਜਾ ਰਿਹਾ ਹੈ, ਜੋ ਐਮਰਜੰਸੀ ਵਾਲੀਆਂ ਹਾਲਤਾਂ ਵਿਚ ਕੰਮ ਕਰੇਗਾ। ਕਿਸੇ ਦੇ ਬਿਮਾਰ ਹੋਣ, ਸੱਟ ਲੱਗਣ ਜਾਂ ਕੋਈ ਹੋਰ ਪ੍ਰੇਸ਼ਾਨੀ ਆਉਣ ਉੱਤੇ ਅਜਿਹੇ ਸ਼ਰਧਾਲੂਆਂ ਨੂੰ ਇਸ ਟਰਮੀਨਲ ਰਾਹੀਂ ਫਾਰਗ ਕੀਤਾ ਜਾ ਸਕੇਗਾ। ਕਰਤਾਰਪੁਰ ਦੇ ਲਾਂਘੇ ਦੀ ਇਹ ਇਤਿਹਾਸਕ ਘਟਨਾ ਜਿੱਥੇ ਦੁਨੀਆਂ ਭਰ ਵਿਚ ਵੱਸਦੇ ਸਿੱਖਾਂ ਲਈ ਉਤਸ਼ਾਹ ਅਤੇ ਤਸੱਲੀ ਵਾਲੀ ਗੱਲ ਹੈ, ਉਥੇ ਭਾਰਤ ਅਤੇ ਪਾਕਿਸਤਾਨ ਵਿਚਕਾਰ ਆਪਸੀ ਸੰਬੰਧ ਸੁਖਾਵੇਂ ਬਣਾਉਣ ਦਾ ਰਾਹ ਵੀ ਖੋਲ੍ਹ ਸਕਦੀ ਹੈ। ਅਗਲੇ ਡੇਢ ਮਹੀਨੇ ਤੱਕ ਭਾਰਤ ਅੰਦਰ ਨਵੀਂ ਸਰਕਾਰ ਦਾ ਗਠਨ ਹੋ ਜਾਵੇਗਾ। ਪਾਕਿਸਤਾਨ ਸਰਕਾਰ ਪਹਿਲਾਂ ਹੀ ਇਹ ਐਲਾਨ ਕਰ ਚੁੱਕੀ ਹੈ ਕਿ ਭਾਰਤ ਅੰਦਰ ਨਵੀਂ ਸਰਕਾਰ ਬਣਨ ਤੋਂ ਬਾਅਦ ਉਹ ਹੋਰ ਵਡੇਰੇ ਹਿਤਾਂ ਵਾਲੇ ਮਸਲਿਆਂ ਉਪਰ ਵੀ ਗੱਲਬਾਤ ਚਲਾਉਣਗੇ। ਬਾਬੇ ਨਾਨਕ ਦਾ ਸੰਦੇਸ਼ ਵੀ ਭਾਈਚਾਰਕ ਏਕਤਾ, ਅਮਨ ਅਤੇ ਸਾਂਝੀਵਾਲਤਾ ਦਾ ਹੈ। ਦੋਵਾਂ ਦੇਸ਼ਾਂ ਵਿਚ ਜੇਕਰ ਬਾਬੇ ਨਾਨਕ ਦੀ ਇਹ ਫਿਲਾਸਫੀ ਅੱਗੇ ਵੱਧਦੀ ਹੈ ਅਤੇ ਦੋਵੇਂ ਦੇਸ਼ ਅਮਨ, ਸ਼ਾਂਤੀ ਅਤੇ ਭਾਈਚਾਰਕ ਏਕਤਾ ਦੇ ਰਾਹ ਅੱਗੇ ਵੱਧਦਿਆਂ ਸਾਂਝੀਵਾਲਤਾ ਦੀ ਗੱਲ ਕਰਦੇ ਹਨ, ਤਾਂ ਇਸ ਨਾਲ ਦੱਖਣੀ ਏਸ਼ੀਆ ਵਿਚ ਚੱਲਦੀ ਕਸੀਦਗੀ (ਤਣਾਅ) ਵੀ ਦੂਰ ਹੋ ਸਕਦੇ ਹਨ ਅਤੇ ਦੁਨੀਆਂ ਵਿਚ ਇਕ ਪੱਛੜੇ ਖਿੱਤੇ ਵਜੋਂ ਜਾਣੇ ਜਾਂਦੇ ਇਸ ਖਿੱਤੇ ਵਿਚ ਵੀ ਖੁਸ਼ਹਾਲੀ ਦਾ ਦੌਰ ਤੇਜ਼ੀ ਨਾਲ ਅੱਗੇ ਵੱਧ ਸਕਦਾ ਹੈ। ਸਾਡੀ ਇਹੋ ਕਾਮਨਾ ਹੈ ਕਿ ਦੋਹਾਂ ਦੇਸ਼ਾਂ ਵਿਚਕਾਰ ਸ਼ੁਰੂ ਹੋ ਰਿਹਾ ਆਪਸੀ ਅਮਨ, ਏਕਤਾ ਅਤੇ ਭਾਈਚਾਰੇ ਦਾ ਇਹ ਪ੍ਰਵਾਹ ਤੇਜ਼ੀ ਨਾਲ ਅੱਗੇ ਵਧੇ ਅਤੇ ਬਾਬੇ ਨਾਨਕ ਦੇ ਉਪਦੇਸ਼ ਅਤੇ ਫਲਸਫੇ ਅਨੁਸਾਰ ਦੋਵੇਂ ਦੇਸ਼ ਪੂਰੀ ਦੁਨੀਆਂ ਲਈ ਇਕ ਨਵੀਂ ਮਿਸਾਲ ਬਣ ਸਕਣ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ 22 ਸਤੰਬਰ ਨੂੰ ਟਰੰਪ-ਮੋਦੀ ਕਰਨਗੇ ਮੁਲਾਕਾਤ

ਅਮਰੀਕਾ ‘ਚ 22 ਸਤੰਬਰ ਨੂੰ ਟਰੰਪ-ਮੋਦੀ ਕਰਨਗੇ ਮੁਲਾਕਾਤ

Read Full Article
    ਭਾਰਤੀ ਮੂਲ ਦੇ ਡਾਕਟਰ ਜੋੜੇ ਨੇ ਮੈਡੀਕਲ ਕਾਲਜ ਨੂੰ 1775 ਕਰੋੜ ਰੁਪਏ ਦਾਨ ‘ਚ ਦਿੱਤੇ

ਭਾਰਤੀ ਮੂਲ ਦੇ ਡਾਕਟਰ ਜੋੜੇ ਨੇ ਮੈਡੀਕਲ ਕਾਲਜ ਨੂੰ 1775 ਕਰੋੜ ਰੁਪਏ ਦਾਨ ‘ਚ ਦਿੱਤੇ

Read Full Article
    9/11 ‘ਤੇ ਟਰੰਪ ਦੇ ਟਵੀਟ ਨੇ ਮੇਲਾਨੀਆ ਨੂੰ ਦੁਚਿੱਤੀ ‘ਚ ਪਾਇਆ

9/11 ‘ਤੇ ਟਰੰਪ ਦੇ ਟਵੀਟ ਨੇ ਮੇਲਾਨੀਆ ਨੂੰ ਦੁਚਿੱਤੀ ‘ਚ ਪਾਇਆ

Read Full Article
    ਮਾਰਿਆ ਗਿਆ ਹਮਜ਼ਾ ਬਿਨ ਲਾਦੇਨ

ਮਾਰਿਆ ਗਿਆ ਹਮਜ਼ਾ ਬਿਨ ਲਾਦੇਨ

Read Full Article
    ਪ੍ਰਿੰਸ ਜੌਰਜ ਕਾਊਂਟੀ ਵਿਚ ਛੋਟਾ ਜਹਾਜ਼ ਹਾਈਵੇ ‘ਤੇ ਹਾਦਸਾਗ੍ਰਸਤ, ਦੋ ਜ਼ਖਮੀ

ਪ੍ਰਿੰਸ ਜੌਰਜ ਕਾਊਂਟੀ ਵਿਚ ਛੋਟਾ ਜਹਾਜ਼ ਹਾਈਵੇ ‘ਤੇ ਹਾਦਸਾਗ੍ਰਸਤ, ਦੋ ਜ਼ਖਮੀ

Read Full Article
    ਅਮਰੀਕਾ ਵਿਚ ਗੋਲੀਬਾਰੀ ਦੀ ਅਲੱਗ ਅਲੱਗ ਘਟਨਾਵਾਂ ਵਿਚ ਛੇ ਲੋਕਾਂ ਦੀ ਮੌਤ

ਅਮਰੀਕਾ ਵਿਚ ਗੋਲੀਬਾਰੀ ਦੀ ਅਲੱਗ ਅਲੱਗ ਘਟਨਾਵਾਂ ਵਿਚ ਛੇ ਲੋਕਾਂ ਦੀ ਮੌਤ

Read Full Article
    ਅਮਰੀਕਾ ਦੇ ਸਾਰੇ ਸੂਬਿਆਂ ਨੇ ਗੂਗਲ ਦੀ ਸੰਭਾਵੀ ਅਜ਼ਾਰੇਦਾਰੀ ਬਾਰੇ ਜਾਂਚ ਦਾ ਕੀਤਾ ਐਲਾਨ

ਅਮਰੀਕਾ ਦੇ ਸਾਰੇ ਸੂਬਿਆਂ ਨੇ ਗੂਗਲ ਦੀ ਸੰਭਾਵੀ ਅਜ਼ਾਰੇਦਾਰੀ ਬਾਰੇ ਜਾਂਚ ਦਾ ਕੀਤਾ ਐਲਾਨ

Read Full Article
    ਅਮਰੀਕਾ ਨੇ ਪਾਕਿਸਤਾਨ ‘ਚ ਸਰਗਰਮ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ ਦੇ ਸਰਗਨਾ ਮੁਫਤੀ ਨੂਰ ਵਲੀ ਮਸੂਦ ਨੂੰ ਆਲਮੀ ਅੱਤਵਾਦੀ ਐਲਾਨਿਆ

ਅਮਰੀਕਾ ਨੇ ਪਾਕਿਸਤਾਨ ‘ਚ ਸਰਗਰਮ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ ਦੇ ਸਰਗਨਾ ਮੁਫਤੀ ਨੂਰ ਵਲੀ ਮਸੂਦ ਨੂੰ ਆਲਮੀ ਅੱਤਵਾਦੀ ਐਲਾਨਿਆ

Read Full Article
    ਟਰੰਪ ਪ੍ਰਸ਼ਾਸਨ ਨੇ ਈ-ਸਿਗਰਟ ‘ਤੇ ਪਾਬੰਦੀ ਲਗਾਉਣ ਦੀ ਬਣਾਈ ਯੋਜਨਾ

ਟਰੰਪ ਪ੍ਰਸ਼ਾਸਨ ਨੇ ਈ-ਸਿਗਰਟ ‘ਤੇ ਪਾਬੰਦੀ ਲਗਾਉਣ ਦੀ ਬਣਾਈ ਯੋਜਨਾ

Read Full Article
    ਟਰੰਪ ਪ੍ਰਸ਼ਾਸਨ ਨੂੰ ਨਵੇਂ ਸ਼ਰਨਾਰਥੀ ਨਿਯਮਾਂ ਦੀ ਸੁਪਰੀਮ ਕੋਰਟ ਵੱਲੋਂ ਮਨਜ਼ੂਰੀ

ਟਰੰਪ ਪ੍ਰਸ਼ਾਸਨ ਨੂੰ ਨਵੇਂ ਸ਼ਰਨਾਰਥੀ ਨਿਯਮਾਂ ਦੀ ਸੁਪਰੀਮ ਕੋਰਟ ਵੱਲੋਂ ਮਨਜ਼ੂਰੀ

Read Full Article
    ਪੰਜਾਬ ਵੀ ਆਇਆ ਆਰਥਿਕ ਮੰਦੀ ਦੀ ਮਾਰ ਹੇਠ

ਪੰਜਾਬ ਵੀ ਆਇਆ ਆਰਥਿਕ ਮੰਦੀ ਦੀ ਮਾਰ ਹੇਠ

Read Full Article
    ਵਿਦੇਸ਼ੀ ਕਰੰਸੀ ‘ਤੇ ਭਾਰਤ ‘ਚ ਲੱਗੇਗਾ 2 ਫੀਸਦੀ ਟੈਕਸ

ਵਿਦੇਸ਼ੀ ਕਰੰਸੀ ‘ਤੇ ਭਾਰਤ ‘ਚ ਲੱਗੇਗਾ 2 ਫੀਸਦੀ ਟੈਕਸ

Read Full Article
    15ਵੇਂ ਵਿਸ਼ਵ ਕਬੱਡੀ ਕੱਪ ਲਈ ਸਮੁੱਚੀਆਂ ਤਿਆਰੀਆਂ ਮੁਕੰਮਲ

15ਵੇਂ ਵਿਸ਼ਵ ਕਬੱਡੀ ਕੱਪ ਲਈ ਸਮੁੱਚੀਆਂ ਤਿਆਰੀਆਂ ਮੁਕੰਮਲ

Read Full Article
    ਅਮਰੀਕਨ ਸਿੱਖ ਕਾਕਸ ਕਮੇਟੀ ਨੇ ਅਮਰੀਕਨ ਸਿੱਖ ਕਾਂਗਰੈਸ਼ਨਲ ਕਾਕਸ ਨੂੰ ਮੋਦੀ ਦੀ ਅਮਰੀਕਾ ਫੇਰੀ ਦੌਰਾਨ ਮਨੁੱਖੀ ਅਧਿਕਾਰਾਂ ਬਾਰੇ ਪੁੱਛਗਿੱਛ ਕਰਨ ਲਈ ਕਿਹਾ

ਅਮਰੀਕਨ ਸਿੱਖ ਕਾਕਸ ਕਮੇਟੀ ਨੇ ਅਮਰੀਕਨ ਸਿੱਖ ਕਾਂਗਰੈਸ਼ਨਲ ਕਾਕਸ ਨੂੰ ਮੋਦੀ ਦੀ ਅਮਰੀਕਾ ਫੇਰੀ ਦੌਰਾਨ ਮਨੁੱਖੀ ਅਧਿਕਾਰਾਂ ਬਾਰੇ ਪੁੱਛਗਿੱਛ ਕਰਨ ਲਈ ਕਿਹਾ

Read Full Article
    ਸਿੱਖ ਪੰਚਾਇਤ ਨੇ ਹੜ੍ਹਾਂ ਦੇ ਸ਼ਿਕਾਰ ਸਿੱਖਾਂ ਦੀ ਸਹਾਇਤਾ ਲਈ ਖਾਲਸਾ ਏਡ ਨੂੰ 31 ਹਜ਼ਾਰ ਡਾਲਰ ਭੇਜੇ

ਸਿੱਖ ਪੰਚਾਇਤ ਨੇ ਹੜ੍ਹਾਂ ਦੇ ਸ਼ਿਕਾਰ ਸਿੱਖਾਂ ਦੀ ਸਹਾਇਤਾ ਲਈ ਖਾਲਸਾ ਏਡ ਨੂੰ 31 ਹਜ਼ਾਰ ਡਾਲਰ ਭੇਜੇ

Read Full Article