PUNJABMAILUSA.COM

ਬਾਲੀਵੁੱਡ ਅਭਿਨੇਤਰੀ ਸ਼੍ਰੀਦੇਵੀ ਦੀ ਮੌਤ ਦੇ ਮਾਮਲੇ ‘ਚ ਨਵਾਂ ਮੋੜ!

ਬਾਲੀਵੁੱਡ ਅਭਿਨੇਤਰੀ ਸ਼੍ਰੀਦੇਵੀ ਦੀ ਮੌਤ ਦੇ ਮਾਮਲੇ ‘ਚ ਨਵਾਂ ਮੋੜ!

ਬਾਲੀਵੁੱਡ ਅਭਿਨੇਤਰੀ ਸ਼੍ਰੀਦੇਵੀ ਦੀ ਮੌਤ ਦੇ ਮਾਮਲੇ ‘ਚ ਨਵਾਂ ਮੋੜ!
May 14
17:30 2018

ਮੁੰਬਈ, 14 ਮਈ (ਪੰਜਾਬ ਮੇਲ)- ਬਾਲੀਵੁੱਡ ਅਭਿਨੇਤਰੀ ਸ਼੍ਰੀਦੇਵੀ ਦੀ ਮੌਤ ਦੇ ਮਾਮਲੇ ‘ਚ ਨਵਾਂ ਮੋੜ ਆਇਆ ਹੈ। ਦਿੱਲੀ ਪੁਲਿਸ ਦੇ ਸਾਬਕਾ ਏ. ਸੀ. ਪੀ. ਤੇ ਉਸ ਦੀ ਨਿੱਜੀ ਜਾਂਚ ਏਜੰਸੀ ਨੇ ਦਾਅਵਾ ਕੀਤਾ ਹੈ ਕਿ ਸ਼੍ਰੀਦੇਵੀ ਦੀ ਮੌਤ ਸਿਰਫ ਹਾਦਸਾ ਨਹੀਂ ਸੀ। ਏਜੰਸੀ ਦਾ ਕਹਿਣਾ ਹੈ ਕਿ ਬਾਲੀਵੁੱਡ ਅਭਿਨੇਤਰੀ ਸੋਚੀ ਸਮਝੀ ਸਾਜ਼ਿਸ਼ ਦਾ ਸ਼ਿਕਾਰ ਹੋਈ ਹੈ। ਜਾਂਚ ਏਜੰਸੀ ਦੇ ਮੁਖੀ ਸਾਬਕਾ ਏ. ਸੀ. ਪੀ. ਵੇਦ ਭੂਸ਼ਣ ਦਾ ਕਹਿਣਾ ਹੈ ਕਿ ਸਵਰਗੀ ਅਭਿਨੇਤਰੀ ਦੀ ਮੌਤ ਦੀ ਜਾਂਚ ਬਹੁਤ ਹੀ ਲਾਪਰਵਾਹੀ ਨਾਲ ਕਰਕੇ ਛੇਤੀ ਹੀ ਦੁਬਈ ਪੁਲਿਸ ਨਤੀਜੇ ‘ਤੇ ਪਹੁੰਚ ਗਈ।
ਵੇਦ ਭੂਸ਼ਣ ਦਾ ਕਹਿਣਾ ਹੈ ਕਿ ਸ਼੍ਰੀਦੇਵੀ ਦੇਸ਼ ਦੀ ਵੱਡੀ ਅਦਾਕਾਰਾ ਸੀ। ਇਸ ਲਈ ਉਸ ਦੀ ਮੌਤ ਦੇ ਰਹੱਸ ਤੋਂ ਪਰਦਾ ਚੁੱਕਣਾ ਚਾਹੀਦਾ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਛੇਤੀ ਹੀ ਮਾਮਲੇ ਦੀ ਦੁਬਾਰਾ ਜਾਂਚ ਲਈ ਉਨ੍ਹਾਂ ਦੀ ਜਾਂਚ ਏਜੰਸੀ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ ਕਰਨ ਵਾਲੀ ਹੈ।
ਜਾਂਚ ਕਰਨ ਦੁਬਈ ਗਈ ਸੀ ਸਾਬਕਾ ਏ. ਸੀ. ਪੀ. ਦੀ ਟੀਮ
ਸਾਬਕਾ ਏ. ਸੀ. ਪੀ. ਨੇ ਦੱਸਿਆ ਕਿ 24 ਫਰਵਰੀ, 2018 ਨੂੰ ਇਕ ਵਿਆਹ ਸਮਾਰੋਹ ‘ਚ ਹਿੱਸਾ ਲੈਣ ਦੁਬਈ ਗਈ ਸ਼੍ਰੀਦੇਵੀ ਦੀ ਭੇਦਭਰੇ ਹਾਲਾਤ ‘ਚ ਮੌਤ ਹੋ ਗਈ ਸੀ। ਮੌਤ ਤੋਂ ਬਾਅਦ ਕਈ ਤਰ੍ਹਾਂ ਦੀਆਂ ਅਟਕਲਾਂ ਲਗਾਈਆਂ ਜਾਣ ਲੱਗੀਆਂ। ਕਿਸੇ ਨੇ ਜ਼ਿਆਦਾ ਸ਼ਰਾਬ ਪੀਣ ਦੀ ਗੱਲ ਆਖੀ ਤਾਂ ਕਿਸੇ ਨੇ ਦਿਲ ਦਾ ਦੌਰਾ ਦੱਸਿਆ ਪਰ 26 ਫਰਵਰੀ ਨੂੰ ਦੁਬਈ ਦੀਆਂ ਜਾਂਚ ਏਜੰਸੀਆਂ ਨੇ ਸ਼੍ਰੀਦੇਵੀ ਦੀ ਮੌਤ ਨੂੰ ਹਾਦਸਾ ਦੱਸਦਿਆਂ ਨਹਾਉਣ ਵਾਲੇ ਟੱਬ ‘ਚ ਡੁੱਬਣ ਨਾਲ ਮੌਤ ਦੀ ਗੱਲ ਦੱਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਜਾਂਚ ਏਜੰਸੀ ‘ਪੁਲਿਸ ਸਲਿਊਸ਼ਨ ਇੰਡੀਆ’ ਦੀ ਟੀਮ ਦੁਬਈ ਦੇ ਉਸੇ ਹੋਟਲ ‘ਚ ਜਾਂਚ ਕਰਨ ਪਹੁੰਚੀ। ਹੋਟਲ ਜੁਮੇਰਾਹ ਐਮੀਰੇਟਸ ਟਾਵਰਸ ਦੇ 2201 ਨੰਬਰ ਦੇ ਜਿਹੜੇ ਕਮਰੇ ‘ਚ ਸ਼੍ਰੀਦੇਵੀ ਰੁਕੀ ਸੀ, ਉਸ ਦੇ ਠੀਕ ਉਪਰ ਵਾਲੇ 2208 ਨੰਬਰ ਕਮਰੇ ‘ਚ ਉਨ੍ਹਾਂ ਦੀ ਮੌਤ ਦਾ ਸੀਨ ਦੁਹਰਾਇਆ ਗਿਆ। ਜਿਸ ਟੱਬ ‘ਚ ਸ਼੍ਰੀਦੇਵੀ ਦੇ ਡੁੱਬਣ ਦੀ ਗੱਲ ਕੀਤੀ ਜਾ ਰਹੀ ਸੀ, ਉਸ ਦੀ ਡੂੰਘਾਈ ਤੇ ਲੰਬਾਈ ਮਿਣੀ ਗਈ।
ਉਨ੍ਹਾਂ ਨੇ ਖੁਲਾਸਾ ਕੀਤਾ ਕਿ ਸ਼੍ਰੀਦੇਵੀ ਦੀ ਲੰਬਾਈ 5 ਫੁੱਟ 6 ਇੰਚ ਸੀ ਪਰ ਜਦੋਂ ਟੱਬ ਦੀ ਜਾਂਚ ਕੀਤੀ ਗਈ ਤਾਂ ਪਤਾ ਲੱਗਾ ਕਿ ਜਿਸ ਟੱਬ ‘ਚ ਸ਼੍ਰੀਦੇਵੀ ਦੇ ਡੁੱਬਣ ਦੀ ਗੱਲ ਕੀਤੀ ਜਾ ਰਹੀ ਹੈ, ਉਥੇ ਉਹ ਕਿਸੇ ਹਾਦਸੇ ਦੌਰਾਨ ਡਿੱਗਣ ਨਾਲ ਵੀ ਨਹੀਂ ਡੁੱਬ ਸਕਦੀ। ਸੀਨ ਦੁਹਰਾਉਣ ਲਈ ਬਾਕਾਇਦਾ ਉਸੇ ਲੰਬਾਈ ਦੀ ਇਕ ਡੰਮੀ ਦਾ ਇੰਤਜ਼ਾਮ ਕਰਕੇ ਮੌਤ ਦੇ ਕਾਲਪਨਿਕ ਦ੍ਰਿਸ਼ ਨੂੰ ਦੁਰਹਾਇਆ ਗਿਆ। ਇਹ ਸਭ ਕਰਨ ਤੋਂ ਬਾਅਦ ਅਜਿਹਾ ਲੱਗਦਾ ਹੈ ਕਿ ਉਹ ਕਿਸੇ ਸਾਜ਼ਿਸ਼ ਦਾ ਸ਼ਿਕਾਰ ਹੋਈ ਹੈ। ਉਨ੍ਹਾਂ ਦਾ ਦਾਅਵਾ ਹੈ ਕਿ ਹੁਣ ਤਕ ਜਿਹੜੀਆਂ ਪੋਸਟਮਾਰਟਮ ਰਿਪੋਰਟਾਂ ਪੇਸ਼ ਕੀਤੀਆਂ ਗਈਆਂ ਹਨ, ਉਨ੍ਹਾਂ ‘ਚ ਸ਼੍ਰੀਦੇਵੀ ਦੇ ਕਿਸੇ ਵੀ ਅੰਗ ਦਾ ਕੋਈ ਜ਼ਿਕਰ ਨਹੀਂ ਕੀਤਾ ਗਿਆ ਸੀ। ਇਸ ਕਾਰਨ ਕਈ ਰਹੱਸ ਪੈਦਾ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਸੱਚ ਤੋਂ ਪਰਦਾ ਚੁੱਕਣ ਲਈ ਛੇਤੀ ਹੀ ਉਹ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ ਕਰਨਗੇ ਤੇ ਸਾਰੀ ਸੱਚਾਈ ਸਾਹਮਣੇ ਲਿਆਉਣ ਦੀ ਕੋਸ਼ਿਸ਼ ਕੀਤੀ ਜਾਵੇਗੀ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article
    ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

Read Full Article
    ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

Read Full Article
    ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

Read Full Article
    ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

Read Full Article
    ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

Read Full Article
    9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

Read Full Article
    9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

Read Full Article
    ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

Read Full Article