PUNJABMAILUSA.COM

ਬਿਜਲੀ ਦਰਾਂ ਬਾਰੇ ਸਰਕਾਰ ਅਤੇ ਪਾਵਰਕੌਮ ਦਰਮਿਆਨ ਭਾਰੀ ਕਸ਼ਮਕਸ਼

ਬਿਜਲੀ ਦਰਾਂ ਬਾਰੇ ਸਰਕਾਰ ਅਤੇ ਪਾਵਰਕੌਮ ਦਰਮਿਆਨ ਭਾਰੀ ਕਸ਼ਮਕਸ਼

ਬਿਜਲੀ ਦਰਾਂ ਬਾਰੇ ਸਰਕਾਰ ਅਤੇ ਪਾਵਰਕੌਮ ਦਰਮਿਆਨ ਭਾਰੀ ਕਸ਼ਮਕਸ਼
August 19
14:29 2017

* ਪੰਜਾਬ ਦੇ ਖਪਤਕਾਰਾਂ ’ਤੇ ਕੜਕਣ ਲੱਗੀ ਬਿਜਲੀ
ਚੰਡੀਗੜ੍ਹ, 19 ਅਗਸਤ (ਪੰਜਾਬ ਮੇਲ)-ਪੰਜਾਬ ਰਾਜ ਬਿਜਲੀ ਰੈਗੂਲੇਟਰੀ ਅਥਾਰਟੀ ਨੇ ਚਾਲੂ ਮਾਲੀ ਸਾਲ ਲਈ ਬਿਜਲੀ ਦਰਾਂ ਤੈਅ ਕਰਨ ਦਾ ਅਮਲ ਸ਼ੁਰੂ ਕਰ ਦਿੱਤਾ ਹੈ। ਅਥਾਰਟੀ ਦੀ ਚੇਅਰਪਰਸਨ ਬੀਬੀ ਕੁਸੁਮਜੀਤ ਕੌਰ ਸਿੱਧੂ ਨੇ ਦਰਾਂ ਤੈਅ ਕਰਨ ਲਈ ਜਨਤਕ ਸੁਣਵਾਈ ਲਈ ਖਪਤਕਾਰਾਂ ਦੀਆਂ ਸਾਰੀਆਂ ਧਿਰਾਂ ਅਤੇ ਪਾਵਰਕੌਮ ਦੇ ਨੁਮਾਇੰਦਿਆਂ ਨੂੰ ਸੱਦਿਆ ਹੈ। ਬੀਬੀ ਸਿੱਧੂ ਦਾ ਕਹਿਣਾ ਹੈ ਕਿ ਨਵੀਆਂ ਦਰਾਂ ਸਤੰਬਰ ਮਹੀਨੇ ਦੇ ਅੰਤ ਤੱਕ ਐਲਾਨੇ ਜਾਣ ਦੀ ਸੰਭਾਵਨਾ ਹੈ। ਜੇ ਬਿਜਲੀ ਦਰਾਂ ਵਿੱਚ ਵਾਧਾ ਹੁੰਦਾ ਹੈ ਤਾਂ ਉਹ ਪਹਿਲੀ ਅਪਰੈਲ ਤੋਂ ਲਾਗੂ ਹੋਵੇਗਾ ਅਤੇ ਖਪਤਕਾਰਾਂ ਨੂੰ ਅਕਤੂਬਰ 2017 ਤੋਂ 31 ਮਾਰਚ 2018 ਤੱਕ ਦੇ ਛੇ ਮਹੀਨਿਆਂ ਦੇ ਸਮੇਂ ਦੌਰਾਨ ਹੀ ਪੂਰੇ ਮਾਲੀ ਸਾਲ ਦੇ ਵਾਧੇ ਦੀ ਅਦਾਇਗੀ ਕਰਨੀ ਪਵੇਗੀ।
ਇਹ ਵੀ ਗੱਲ ਸਾਹਮਣੇ ਆਈ ਹੈ ਕਿ ਬਿਜਲੀ ਦਰਾਂ ਬਾਰੇ ਸਰਕਾਰ ਅਤੇ ਪਾਵਰਕੌਮ ਦਰਮਿਆਨ ਭਾਰੀ ਕਸ਼ਮਕਸ਼ ਹੈ। ਕੈਪਟਨ ਸਰਕਾਰ ਨੇ ਬਿਜਲੀ ਸਸਤੀ ਕਰਨ ਦਾ ਵਾਅਦਾ ਕੀਤਾ ਹੈ, ਜਦੋਂ ਕਿ ਪਾਵਰਕੌਮ ਨੂੰ ਬਿਜਲੀ ਦਰਾਂ ਵਧਣ ਦੀ ਉਮੀਦ ਹੈ। ਪਾਵਰਕੌਮ ਦੇ ਅਧਿਕਾਰੀਆਂ ਵੱਲੋਂ ਕੀਤੇ ਜਾਂਦੇ ਦਾਅਵਿਆਂ ਮੁਤਾਬਕ ਪੰਜਾਬ ਦੇ ਲੋਕਾਂ ਨੂੰ ਬਿਜਲੀ ਦਾ ਵੱਡਾ ਝਟਕਾ ਲੱਗਣ ਦੀ ਉਮੀਦ ਹੈ। ਪੰਜਾਬ ਵਿੱਚ ਇਸ ਸਮੇਂ ਬਿਜਲੀ ਦਾ ਪ੍ਰਤੀ ਯੂਨਿਟ ਔਸਤਨ ਭਾਅ 6.25 ਰੁਪਏ (ਹਰ ਤਰ੍ਹਾਂ ਦੇ ਖਪਤਕਾਰਾਂ ਦਾ ਔਸਤ) ਪ੍ਰਤੀ ਯੂਨਿਟ ਦੇ ਕਰੀਬ ਹੈ। ਇਹ ਭਾਅ ਦੇਸ਼ ਦੇ ਜ਼ਿਆਦਾਤਰ ਸੂਬਿਆਂ ੋਂ ਵਧੇਰੇ ਮੰਨਿਆ ਜਾਂਦਾ ਹੈ।ਅਥਾਰਟੀ ਵੱਲੋਂ ਜੇ ਬਿਜਲੀ ਦਰਾਂ ਵਧਾਈਆਂ ਜਾਂਦੀਆਂ ਹਨ ਤਾਂ ਵਿੱਤੀ ਸੰਕਟ ਵਿੱਚੋਂ ਲੰਘ ਰਹੀ ਕੈਪਟਨ ਸਰਕਾਰ ਲਈ ਝਟਕਾ ਹੋਵੇਗਾ ਕਿਉਂਕਿ ਖੇਤੀ ਖੇਤਰ ਅਤੇ ਗਰੀਬ ਪਰਿਵਾਰਾਂ ਨੂੰ ਦਿੱਤੀ ਜਾਂਦੀ ਮੁਫ਼ਤ ਬਿਜਲੀ ਦੀ ਅਦਾਇਗੀ ਸਰਕਾਰ ਨੇ ਖ਼ਜ਼ਾਨੇ ਵਿੱਚੋਂ ਹੀ ਕਰਨੀ ਹੁੰਦੀ ਹੈ। ਪੰਜਾਬ ਵਿੱਚ ਸਾਲ 2015-2016 ਦੌਰਾਨ ਬਿਜਲੀ ਦਰਾਂ ਵਧਾਈਆਂ ਨਹੀਂ ਗਈਆਂ, ਜਦੋਂ ਕਿ ਪਿਛਲੇ ਮਾਲੀ ਸਾਲ ਦੌਰਾਨ ਵਿਧਾਨ ਸਭਾ ਚੋਣਾਂ ਸਿਰ ’ਤੇ ਹੋਣ ਕਰ ਕੇ ਕਮਿਸ਼ਨ ਨੇ ਬਿਜਲੀ ਦਰਾਂ ਵਿੱਚ ਰਾਹਤ ਦਿੱਤੀ ਸੀ। ਪਾਵਰਕੌਮ ਦੇ ਅਧਿਕਾਰੀਆਂ ਦਾ ਦੱਸਣਾ ਹੈ ਕਿ ਪਿਛਲੇ ਸਾਲ ਦਰਾਂ ਵਿੱਚ 1.5 ਫੀਸਦੀ ਦੀ ਰਾਹਤ ਦਿੱਤੇ ਜਾਣ ਕਾਰਨ ਨਿਗਮ ਨੂੰ 250 ਕਰੋੜ ਰੁਪਏ ਦਾ ਘਾਟਾ ਪਿਆ। ਪੰਜਾਬ ਰਾਜ ਬਿਜਲੀ ਰੈਗੂਲੇਟਰੀ ਅਥਾਰਟੀ ਦੇ ਸਾਬਕਾ ਚੇਅਰਮੈਨ ਧਨਬੀਰ ਸਿੰਘ ਬੈਂਸ ਨੇ ਭਾਵੇਂ ਚਾਲੂ ਮਾਲੀ ਸਾਲ ਲਈ ਬਿਜਲੀ ਦਰਾਂ ਤੈਅ ਕਰਨ ਦਾ ਅਮਲ ਮੁਕੰਮਲ ਕਰ ਲਿਆ ਸੀ ਪਰ ਕਾਂਗਰਸ ਸਰਕਾਰ ਦਾ ਰੁਖ਼ ਦੇਖਣ ਤੋਂ ਬਾਅਦ ਉਨ੍ਹਾਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ।
ਕੈਪਟਨ ਸਰਕਾਰ ਨੇ ਅਥਾਰਟੀ ਦੇ ਚੇਅਰਮੈਨ ਵਜੋਂ ਕੁਸੁਮਜੀਤ ਕੌਰ ਸਿੱਧੂ ਸਮੇਤ ਇਕ ਹੋਰ ਮੈਂਬਰ ਦੀ ਨਿਯੁਕਤੀ ਕੁੱਝ ਦਿਨ ਪਹਿਲਾਂ ਹੀ ਕੀਤੀ ਹੈ। ਚੇਅਰਪਰਸਨ ਦਾ ਕਹਿਣਾ ਹੈ ਕਿ ਸਾਬਕਾ ਚੇਅਰਮੈਨ ਨੇ ਬੇਸ਼ੱਕ ਅਮਲ ਪੂਰਾ ਕਰ ਲਿਆ ਸੀ ਪਰ ਦਰਾਂ ਦਾ ਹੁਕਮ ਪਹਿਲਾਂ ਵਾਲਾ ਨਹੀਂ ਸੁਣਾਇਆ ਜਾ ਸਕਦਾ ਕਿਉਂਕਿ ਦੋ ਨਵੀਆਂ ਨਿਯੁਕਤੀਆਂ ਹੋ ਗਈਆਂ ਹਨ। ਉਨ੍ਹਾਂ ਕਿਹਾ ਕਿ ਸਤੰਬਰ ਮਹੀਨੇ ਦੇ ਪਹਿਲੇ ਹਫ਼ਤੇ ਖਪਤਕਾਰ ਧਿਰਾਂ ਦੀ ਸੁਣਵਾਈ ਕੀਤੀ ਜਾਵੇਗੀ। ਪਾਵਰਕੌਮ ਵੱਲੋਂ ਸਾਲ 2016 ਦੌਰਾਨ ਹੀ ਸਾਲਾਨਾ ਮਾਲੀਆ ਰਿਪੋਰਟ ਕਮਿਸ਼ਨ ਨੂੰ ਪੇਸ਼ ਕਰ ਦਿੱਤੀ ਸੀ।
‘ਪਾਵਰਕੌਮ ਨੇ 20 ਫੀਸਦੀ ਵਾਧਾ ਮੰਗਿਆ’
ਸੂਤਰਾਂ ਮੁਤਾਬਕ ਪਾਵਰਕੌਮ ਨੇ ਬਿਜਲੀ ਦਰਾਂ ਵਿੱਚ ਤਕਰੀਬਨ 20 ਫੀਸਦੀ ਦਾ ਵਾਧਾ ਮੰਗਿਆ ਹੈ। ਪਾਵਰਕੌਮ ਨੂੰ ਇਸ ਵਾਰੀ ਵੱਧ ਮਾਲੀਆ ਮਿਲਣ ਦੇ ਆਸਾਰ ਹਨ ਕਿਉਂਕਿ ਪਿਛਲੇ ਦੋ ਸਾਲਾਂ ਦੌਰਾਨ ਬਿਜਲੀ ਦਰਾਂ ਵਿੱਚ ਕੋਈ ਵਾਧਾ ਨਹੀਂ ਹੋਇਆ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article
    ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

Read Full Article
    ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

Read Full Article