PUNJABMAILUSA.COM

ਬਿਜਲੀ ਮਹਿਕਮੇ ਦਾ ਸਰਕਾਰੀ ਅਦਾਰਿਆਂ ਵੱਲ 260 ਕਰੋੜ ਬਕਾਇਆ

ਬਿਜਲੀ ਮਹਿਕਮੇ ਦਾ ਸਰਕਾਰੀ ਅਦਾਰਿਆਂ ਵੱਲ 260 ਕਰੋੜ ਬਕਾਇਆ

ਬਿਜਲੀ ਮਹਿਕਮੇ ਦਾ ਸਰਕਾਰੀ ਅਦਾਰਿਆਂ ਵੱਲ 260 ਕਰੋੜ ਬਕਾਇਆ
September 09
21:38 2017

ਅੰਮ੍ਰਿਤਸਰ, 9 ਸਤੰਬਰ (ਪੰਜਾਬ ਮੇਲ)– ਆਮ ਤੌਰ ‘ਤੇ ਇਹ ਵੇਖਣ ਨੂੰ ਮਿਲਦਾ ਹੈ ਕਿ ਜੇਕਰ ਕੋਈ ਵਿਅਕਤੀ ਆਪਣੇ ਘਰ ਦਾ ਬਿਜਲੀ ਦਾ ਬਿਲ ਸਮੇਂ ਸਿਰ ਨਹੀਂ ਭਰਦਾ ਤਾਂ ਬਿਜਲੀ ਮਹਿਕਮੇ ਦੇ ਅਧਿਕਾਰੀ ਉਸ ਦੇ ਘਰ ਦਾ ਕੁਨੈਕਸ਼ਨ ਕੱਟ ਦਿੰਦੇ ਹਨ ਅਤੇ ਜਦੋਂ ਤੱਕ ਜ਼ੁਰਮਾਨੇ ਸਮੇਤ ਬਿਲ ਨਾ ਭਰਿਆ ਜਾਵੇ ਉਦੋਂ ਤੱਕ ਹਨੇਰੇ ਵਿੱਚ ਹੀ ਬੈਠ ਕੇ ਗੁਜ਼ਾਰਾ ਕਰਨਾ ਪੈਂਦਾ ਹੈ। ਪਰ ਤੁਹਾਨੂੰ ਜਾਣ ਕੇ ਹੈਰਾਨੀ ਹੋਵੇਗੀ ਕਿ ਸਿਰਫਞ ਅੰਮ੍ਰਿਤਸਰ ਬਾਰਡਰ ਜ਼ੋਨ ਦੇ ਅਧੀਨ ਆਉਂਦੇ ਅੰਮ੍ਰਿਤਸਰ ਸਿਟੀ ਸਰਕਲ, ਸਬ ਅਰਬਨ ਸਰਕਲ, ਗੁਰਦਸਪੂਰ ਅਤੇ ਤਰਨ ਤਾਰਨ ਦੇ ਸਰਕਾਰੀ ਅਦਾਰਿਆਂ ਦਾ 260 ਕਰੋੜ ਦੇ ਬਿਜਲੀ ਦਾ ਬਿਲ ਬਕਾਇਆ ਰਹਿੰਦਾ ਹੈ। ਪੰਜਾਬ ਪਾਵਰਕਾਮ ਦੇ ਬਾਰਡਰ ਜ਼ੋਨ ਦਫ਼ਤਰ ਤੋਂ ਮਿਲੀ ਜਾਣਕਾਰੀ ਮੁਤਾਬਕ ਗੁਰਦਾਸਪੁਰ ਅਤੇ ਸਿਟੀ ਸਰਕਲ ਅਧੀਨ ਆਉਂਦੇ ਸਰਕਾਰੀ ਵਿਭਾਗਾਂ ਦਾ 3.35 ਲੱਖ ਰੁਪਏ ਬਿਜਲੀ ਬਿੱਲ ਬਕਾਇਆ ਹੈ। ਜਦਕਿ ਡੀ.ਸੀ. ਦਫ਼ਤਰ ਦਾ ਕੁੱਲ 113.18 ਲੱਖ, ਪੀ.ਆਰ.ਟੀ.ਸੀ. ਦਾ 76.86 ਲੱਖ, ਪੰਜਾਬ ਪੁਲਿਸ ਦਾ 73.51 ਲੱਖ, ਨਿਗਮ ਅਤੇ ਵਾਟਰ ਸਪਲਾਈ ਵਿਭਾਗ ਦਾ 3457.16 ਲੱਖ, ਪਬਲਿਕ ਹੈਲਥ ਦਾ 7948.34 ਲੱਖ ਦੇ ਬਿਲ ਅਦਾ ਕਰਨੇ ਰਹਿੰਦੇ ਹਨ। ਇਸ ਤੋਂ ਇਲਾਵਾ ਐਸ.ਡੀ.ਐਮ. ਦਫ਼ਤਰ ਦਾ 9259.84 ਲੱਖ ਦਾ ਬਿੱਲ ਬਕਾਇਆ ਹੈ। ਇਸੇ ਤਰਾਂ PWD ਇਲੈਕਟ੍ਰੀਸਿਟੀ ਵਿਭਾਗ ਦਾ ਬਿਜਲੀ ਬਿੱਲ 5.66 ਲੱਖ, PWD ਬੀ.ਐਂਡ.ਆਰ. ਦਾ 34.46 ਲੱਖ, ਸਰਕਾਰੀ ਸਕੂਲ, ਆਈ.ਟੀ.ਆਈ. ਦਾ 78.52 ਲੱਖ, ਮਿਊਂਸਿਪਲ ਕਮੇਟੀ ਲੋਕਲ ਬਾਡੀਜ਼ ਦਾ 3603.34 ਲੱਖ, ਪਸ਼ੂ ਪਾਲਾਣ ਵਿਭਾਗ ਦਾ 0.64 ਲੱਖ, ਪੰਚਾਇਤੀ ਰਾਜ ਦਾ 450.37 ਲੱਖ, ਫੂਡ ਸਪਲਾਈ ਵਿਭਾਗ ਦਾ 0.54 ਲੱਖ, ਸੀਵਰੇਜ ਵਿਭਾਗ ਦਾ 96.04 ਲੱਖ, ਰੈਵੀਨਿਊ ਵਿਭਾਗ ਦਾ 7.98 ਲੱਖ, ਸਿਵਿਲ ਕੋਰਟ ਦਾ 71.48 ਲੱਖ, ਕੇਂਦਰੀ ਜੇਲ ਦਾ 82.79 ਲੱਖ ਰੁਪਏ ਦਾ ਬਿਜਲੀ ਬਿੱਲ ਬਕਾਇਆ ਹੈ। ਇਸ ਤੋਂ ਇਲਾਵਾ ਕਈ ਹੋਰ ਸਰਕਾਰੀ ਵਿਭਾਗਾਂ ਦਾ 278.09 ਲੱਖ ਰੁਪਏ ਦਾ ਬਿੱਲ ਬਕਾਇਆ ਹੈ। ਜਿੱਥੇ ਸੂਬਾ ਸਰਕਾਰ ਅਧੀਨ ਚੱਲਣ ਵਾਲੇ ਸਰਕਾਰੀ ਅਦਾਰਿਆਂ ਤੇ ਕਰੋੜਾਂ ਦਾ ਬਿਜਲੀ ਬਿੱਲ ਬਕਾਇਆ ਹੈ ਓਥੇ ਹੀ ਕੁਝ ਵਿਭਾਗ ਅਜਿਹੇ ਵੀ ਹਨ ਜਿਨ੍ਹਾਂ ਨੇ ਬਿਜਲੀ ਦੇ ਬਿੱਲ ਸਹੀ ਸਮੇਂ ‘ਤੇ ਭਰੇ ਹਨ। ਇਨ੍ਹਾਂ ਵਿਭਾਗਾਂ ਵਿੱਚ ਖੇਤੀਬਾੜੀ, ਪੁੱਡਾ ਕੰਪਲੈਕਸ, ਜ਼ਿਲ੍ਹਾ ਖੇਡ ਦਫ਼ਤਰ, ਪਨਸਪ ਅਤੇ ਸੀ.ਆਈ.ਡੀ. ਵਿਭਾਗ ਆਦਿ ਸ਼ਾਮਿਲ ਹਨ।

About Author

Punjab Mail USA

Punjab Mail USA

Related Articles

ads

Latest Category Posts

    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article