PUNJABMAILUSA.COM

ਬਿਨਾਂ ਟਰੀਟ ਕੀਤਾ ਸੀਵਰੇਜ ਤੇ ਸਨਅਤੀ ਪਾਣੀ ਦਰਿਆਵਾਂ ਵਿੱਚ ਨਹੀਂ ਸੁੱਟਣ ਦਿਆਂਗੇ: ਸੋਨੀ

ਬਿਨਾਂ ਟਰੀਟ ਕੀਤਾ ਸੀਵਰੇਜ ਤੇ ਸਨਅਤੀ ਪਾਣੀ ਦਰਿਆਵਾਂ ਵਿੱਚ ਨਹੀਂ ਸੁੱਟਣ ਦਿਆਂਗੇ: ਸੋਨੀ

ਬਿਨਾਂ ਟਰੀਟ ਕੀਤਾ ਸੀਵਰੇਜ ਤੇ ਸਨਅਤੀ ਪਾਣੀ ਦਰਿਆਵਾਂ ਵਿੱਚ ਨਹੀਂ ਸੁੱਟਣ ਦਿਆਂਗੇ: ਸੋਨੀ
June 20
18:37 2018

ਵਾਤਾਵਰਣ ਮੰਤਰੀ ਨੇ ਦਰਿਆਵਾਂ ਨੂੰ ਸਾਫ਼ ਕਰਨ ਦੇ ਤਰੀਕਿਆਂ ਬਾਰੇ ਉੱਚ ਤਾਕਤੀ ਕਮੇਟੀ ਦੀ ਪਲੇਠੀ ਮੀਟਿੰਗ ਦੀ ਕੀਤੀ ਪ੍ਰਧਾਨਗੀ
ਚੰਡੀਗੜ੍ਹ, 20 ਜੂਨ (ਪੰਜਾਬ ਮੇਲ)- ਪੰਜਾਬ ਦੇ ਦਰਿਆਵਾਂ ਨੂੰ ਪ੍ਰਦੂਸ਼ਣ ਤੋਂ ਮੁਕਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਬਣਾਈ ਉੱਚ ਪੱਧਰੀ ਕਮੇਟੀ ਦੀ ਅੱਜ ਪਲੇਠੀ ਮੀਟਿੰਗ ਵਾਤਾਵਰਣ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਦੀ ਪ੍ਰਧਾਨਗੀ ਵਿੱਚ ਹੋਈ।
ਮੀਟਿੰਗ ਦੌਰਾਨ ਦਰਿਆਵਾਂ ਤੇ ਹੋਰ ਕੁਦਰਤੀ ਜਲ ਸਰੋਤਾਂ ਨੂੰ ਸ਼ਹਿਰਾਂ ਦੇ ਸੀਵਰੇਜ ਤੇ ਸਨਅਤੀ ਪ੍ਰਦੂਸ਼ਣ ਤੋਂ ਮੁਕਤ ਕਰਨ ਉਤੇ ਚਰਚਾ ਹੋਈ। ਇਸ ਮੌਕੇ ਸ੍ਰੀ ਸੋਨੀ ਨੇ ਕਿਹਾ ਕਿ ਸ਼ਹਿਰਾਂ ਦਾ ਸੀਵਰੇਜ ਬਿਨਾਂ ਟਰੀਟ ਕੀਤਿਆਂ ਦਰਿਆਵਾਂ ਵਿੱਚ ਸੁੱਟਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਜਿਹੜੀਆਂ ਨਗਰ ਨਿਗਮਾਂ ਪ੍ਰਦੂਸ਼ਤ ਪਾਣੀ ਦਰਿਆਵਾਂ ਵਿੱਚ ਸੁੱਟਣ ਦੀਆਂ ਜ਼ਿੰਮੇਵਾਰ ਪਾਈਆਂ ਗਈਆਂ, ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਹੋਵੇਗੀ। ਦਰਿਆਵਾਂ ਦਾ ਪਾਣੀ ਸਾਫ਼ ਕਰਨ ਦੇ ਤਰੀਕੇ ਸੁਝਾਉਣ ਲਈ ਕਾਇਮ ਕੀਤੀ ਇਸ ਕਮੇਟੀ ਦੀ ਮੀਟਿੰਗ ਵਿੱਚ ਸ਼ਹਿਰਾਂ ਦੇ ਸੀਵਰੇਜ ਅਤੇ ਸਨਅਤੀ ਜ਼ਹਿਰੀਲੇ ਪਾਣੀ ਨੂੰ ਦਰਿਆਵਾਂ ਤੇ ਹੋਰ ਕੁਦਰਤੀ ਸਰੋਤਾਂ ਵਿੱਚ ਨਾ ਸੁੱਟਣ ਉਤੇ ਚਰਚਾ ਕੀਤੀ ਗਈ।
ਵਾਤਾਵਰਣ ਮੰਤਰੀ ਨੂੰ ਦੱਸਿਆ ਗਿਆ ਕਿ ਸਤਲੁਜ ਦਰਿਆ ਦੇ ਕੰਢਿਆਂ ਉਤੇ 19 ਸ਼ਹਿਰ ਪੈਂਦੇ ਹਨ। ਇਨ੍ਹਾਂ ਸ਼ਹਿਰਾਂ ਵਿੱਚ 33 ਸੀਵਰੇਜ ਟਰੀਟਮੈਂਟ ਪਲਾਂਟ ਲਾਉਣ ਦੀ ਲੋੜ ਹੈ, ਜਦੋਂ ਕਿ 31 ਪਲਾਂਟ ਲਾਏ ਜਾ ਚੁੱਕੇ ਹਨ ਅਤੇ ਦੋ ਪਲਾਂਟ ਲਾਉਣੇ ਬਾਕੀ ਹਨ। ਉਨ੍ਹਾਂ ਕਿਹਾ ਕਿ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਨੰਗਲ ਤੋਂ ਲੈ ਕੇ ਹੁਸੈਨੀਵਾਲਾ ਤੱਕ ਸਤਲੁਜ ਦਰਿਆ ਵਿੱਚੋਂ ਨਮੂਨੇ ਲਏ ਸਨ, ਜਿਨ੍ਹਾਂ ਤੋਂ ਪਤਾ ਚੱਲਿਆ ਕਿ ਲੁਧਿਆਣਾ ਤੇ ਜਲੰਧਰ ਸਣੇ ਕਈ ਸ਼ਹਿਰਾਂ ਤੋਂ ਬਿਨਾਂ ਟਰੀਟ ਕੀਤਾ ਪਾਣੀ ਸਤਲੁਜ ਦਰਿਆ ਵਿੱਚ ਸੁੱਟਿਆ ਜਾ ਰਿਹਾ ਹੈ, ਜਿਸ ਕਾਰਨ ਸਥਿਤੀ ਗੰਭੀਰ ਬਣੀ ਹੋਈ ਹੈ। ਉਨ੍ਹਾਂ ਕਿਹਾ ਕਿ ਬਿਆਸ ਦਰਿਆ ਦੇ ਕੰਢਿਆਂ ਉਤੇ 11 ਸ਼ਹਿਰ ਬਣਦੇ ਹਨ। ਇਨ੍ਹਾਂ ਸ਼ਹਿਰਾਂ ਵਿੱਚ 11 ਸੀਵਰੇਜ ਟਰੀਟਮੈਂਟ ਪਲਾਂਟ ਲਾਉਣ ਦੀ ਲੋੜ ਹੈ, ਜਿਨ੍ਹਾਂ ਵਿੱਚੋਂ 9 ਪਲਾਂਟ ਲੱਗੇ ਹੋਏ ਹਨ ਅਤੇ ਦੋ ਲਾਉਣੇ ਬਾਕੀ ਹਨ। ਉਨ੍ਹਾਂ ਕਿਹਾ ਕਿ ਬਿਆਸ ਵਿੱਚੋਂ 10 ਥਾਵਾਂ ਤੋਂ ਪਾਣੀ ਦੇ ਨਮੂਨੇ ਲਏ ਗਏ, ਜਿਹੜੇ ਤਸੱਲੀਬਖ਼ਸ਼ ਪਾਏ ਗਏ।
ਸ੍ਰੀ ਸੋਨੀ ਨੇ ਦੱਸਿਆ ਕਿ ਬਿਆਸ ਤੇ ਰਾਵੀ ਦਾ ਪਾਣੀ ਮੱਛੀਆਂ ਤੇ ਹੋਰ ਜੀਵਾਂ ਲਈ ਸੁਰੱਖਿਅਤ ਹੈ। ਬਿਆਸ ਦਰਿਆ ਵਿੱਚ ਸਨਅਤਾਂ ਦਾ ਕੋਈ ਜ਼ਹਿਰੀਲਾ ਪਾਣੀ ਨਹੀਂ ਪਾਇਆ ਗਿਆ। ਅੰਮ੍ਰਿਤਸਰ ਵਿੱਚ ਇਕ ਸੀਵਰੇਜ ਟਰੀਟਮੈਂਟ ਪਲਾਂਟ ਸ਼ੁਰੂ ਹੋ ਗਿਆ ਹੈ ਅਤੇ ਦੂਜਾ ਇਕ ਜਾਂ ਡੇਢ ਮਹੀਨੇ ਵਿੱਚ ਸ਼ੁਰੂ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਡੇਰਾਬੱਸੀ ਨੇੜੇ ਸਥਿਤ ਫੈਕਟਰੀਆਂ ਦਾ ਪਾਣੀ ਘੱਗਰ ਵਿੱਚ ਸੁੱਟਣ ਤੋਂ ਰੋਕਿਆ ਗਿਆ ਹੈ।
ਇਸ ਉੱਚ ਪੱਧਰੀ ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਸਾਇੰਸ ਤੇ ਤਕਨਾਲੋਜੀ ਵਿਭਾਗ ਸ੍ਰੀ ਸਰਬਜੀਤ ਸਿੰਘ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਸ੍ਰੀ ਕਾਹਨ ਸਿੰਘ ਪੰਨੂ, ਚੀਫ ਇੰਜਨੀਅਰ ਡਰੇਨੇਜ਼ ਵਿਨੋਦ ਚੌਧਰੀ, ਪੇਡਾ ਦੇ ਡਾਇਰੈਕਟਰ ਬਲੌਰ ਸਿੰਘ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਮੈਂਬਰ ਸਕੱਤਰ ਪਵਨ ਗਰਗ ਅਤੇ ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਚੀਫ ਇੰਜਨੀਅਰ ਕੇ.ਪੀ. ਗੋਇਲ ਹਾਜ਼ਰ ਸਨ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

Read Full Article
    ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

Read Full Article
    ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

Read Full Article
    ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

Read Full Article
    ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

Read Full Article
    ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

Read Full Article
    ਅਮਰੀਕਾ ਮੈਕਸਿਕੋ ਦੀ ਦੱਖਣੀ ਸਰਹੱਦ ਪਾਰ ਕਰਕੇ ਆਉਣ ਵਾਲਿਆਂ ਨੂੰ ਨਹੀਂ ਦੇਵੇਗਾ ਪਨਾਹ

ਅਮਰੀਕਾ ਮੈਕਸਿਕੋ ਦੀ ਦੱਖਣੀ ਸਰਹੱਦ ਪਾਰ ਕਰਕੇ ਆਉਣ ਵਾਲਿਆਂ ਨੂੰ ਨਹੀਂ ਦੇਵੇਗਾ ਪਨਾਹ

Read Full Article
    2017 ‘ਚ ਅਮਰੀਕਾ ਜਾਣ ਵਾਲੇ ਭਾਰਤੀਆਂ ਦੀ ਗਿਣਤੀ ‘ਚ ਹੋਇਆ 6 ਫੀਸਦੀ ਵਾਧਾ

2017 ‘ਚ ਅਮਰੀਕਾ ਜਾਣ ਵਾਲੇ ਭਾਰਤੀਆਂ ਦੀ ਗਿਣਤੀ ‘ਚ ਹੋਇਆ 6 ਫੀਸਦੀ ਵਾਧਾ

Read Full Article
    ਪ੍ਰੈੱਸ ਕਾਨਫਰੰਸ ਦੌਰਾਨ ਟਰੰਪ ਨੇ ਪੱਤਰਕਾਰ ‘ਤੇ ਲਾਇਆ ਨਸਲੀ ਸਵਾਲ ਪੁੱਛਣ ਦਾ ਦੋਸ਼

ਪ੍ਰੈੱਸ ਕਾਨਫਰੰਸ ਦੌਰਾਨ ਟਰੰਪ ਨੇ ਪੱਤਰਕਾਰ ‘ਤੇ ਲਾਇਆ ਨਸਲੀ ਸਵਾਲ ਪੁੱਛਣ ਦਾ ਦੋਸ਼

Read Full Article
    ਡੋਨਲਡ ਟਰੰਪ ਜਲਦੀ ਕਰ ਸਕਦੇ ਨੇ ਆਪਣੀ ਕੈਬਨਿਟ ਤੇ ਪ੍ਰਸ਼ਾਸਨ ‘ਚ ਤਬਦੀਲੀ

ਡੋਨਲਡ ਟਰੰਪ ਜਲਦੀ ਕਰ ਸਕਦੇ ਨੇ ਆਪਣੀ ਕੈਬਨਿਟ ਤੇ ਪ੍ਰਸ਼ਾਸਨ ‘ਚ ਤਬਦੀਲੀ

Read Full Article
    ਹਾਲੀਵੁੱਡ ਅਭਿਨੇਤਰੀ ਜੇਨ ਫੌਂਡਾ ਨੇ ਟਰੰਪ ਨੂੰ ਦੱਸਿਆ ‘ਹਿਟਲਰ’!

ਹਾਲੀਵੁੱਡ ਅਭਿਨੇਤਰੀ ਜੇਨ ਫੌਂਡਾ ਨੇ ਟਰੰਪ ਨੂੰ ਦੱਸਿਆ ‘ਹਿਟਲਰ’!

Read Full Article
    ਟਰੰਪ ਵੱਲੋਂ ਗਰਮਾ-ਗਰਮ ਬਹਿਸ ਪਿੱਛੋਂ ਸੀ.ਐੱਨ.ਐੱਨ. ਪੱਤਰਕਾਰ ਦੀ ਮਾਨਤਾ ਰੱਦ

ਟਰੰਪ ਵੱਲੋਂ ਗਰਮਾ-ਗਰਮ ਬਹਿਸ ਪਿੱਛੋਂ ਸੀ.ਐੱਨ.ਐੱਨ. ਪੱਤਰਕਾਰ ਦੀ ਮਾਨਤਾ ਰੱਦ

Read Full Article
    ਟਰੰਪ ਨੇ ਤੋੜੀ 15 ਸਾਲ ਪੁਰਾਣੀ ਰਵਾਇਤ, ਵਾਈਟ ਹਾਊਸ ‘ਚ ਇਸ ਵਾਰ ਦੀਵਾਲੀ ਨਹੀਂ ਮਨਾਈ ਗਈ

ਟਰੰਪ ਨੇ ਤੋੜੀ 15 ਸਾਲ ਪੁਰਾਣੀ ਰਵਾਇਤ, ਵਾਈਟ ਹਾਊਸ ‘ਚ ਇਸ ਵਾਰ ਦੀਵਾਲੀ ਨਹੀਂ ਮਨਾਈ ਗਈ

Read Full Article
    ਅਗਲੇ ਹਫ਼ਤੇ ਅਮਰੀਕੀ ਉਪ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ ਮੋਦੀ

ਅਗਲੇ ਹਫ਼ਤੇ ਅਮਰੀਕੀ ਉਪ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ ਮੋਦੀ

Read Full Article
    ਰਾਸ਼ਟਰਪਤੀ ਟਰੰਪ ਨਾਲ ਝੜਪ ਤੋਂ ਬਾਅਦ ਪੱਤਰਕਾਰ ਦਾ ਪ੍ਰੈੱਸ ਪਾਸ ਰੱਦ

ਰਾਸ਼ਟਰਪਤੀ ਟਰੰਪ ਨਾਲ ਝੜਪ ਤੋਂ ਬਾਅਦ ਪੱਤਰਕਾਰ ਦਾ ਪ੍ਰੈੱਸ ਪਾਸ ਰੱਦ

Read Full Article