PUNJABMAILUSA.COM

ਬਿਨ੍ਹਾਂ ਕਿਸੇ ਕਾਲ ‘ਤੋਂ ਅੰਮ੍ਰਿਤਸਰ ਰਿਹਾ ਮੁਕੰਮਲ ਬੰਦ

ਬਿਨ੍ਹਾਂ ਕਿਸੇ ਕਾਲ ‘ਤੋਂ ਅੰਮ੍ਰਿਤਸਰ ਰਿਹਾ ਮੁਕੰਮਲ ਬੰਦ

ਬਿਨ੍ਹਾਂ ਕਿਸੇ ਕਾਲ ‘ਤੋਂ ਅੰਮ੍ਰਿਤਸਰ ਰਿਹਾ ਮੁਕੰਮਲ ਬੰਦ
October 19
21:15 2015

amritsar
ਅੰਮ੍ਰਿਤਸਰ, 19 ਅਕਤੂਬਰ (ਪੰਜਾਬ ਮੇਲ) – ਪਾਵਨ ਸਰੂਪਾਂ ਦੀ ਬੇਅਦਬੀ ਦੇ ਰੋਸ ਵਜੋਂ ਅੱਜ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਬਿਨਾਂ ਕਿਸੇ ਸੱਦੇ ’ਤੇ ਮੁਕੰਮਲ ਬੰਦ ਰਿਹਾ। ਦਿਹਾਤੀ ਅਤੇ ਸ਼ਹਿਰੀ ਇਲਾਕਿਆਂ ਵਿੱਚ ਕਾਰੋਬਾਰ, ਵਿਦਿਅਕ ਅਦਾਰੇ, ਪੈਟਰੋਲ ਪੰਪ, ਸੜਕੀ ਆਵਾਜਾਈ ਆਦਿ ਮੁਕੰਮਲ ਬੰਦ ਰਹੇ। ਸਿੱਖ ਕਾਰਕੁਨਾਂ ਵੱਲੋਂ ਸ਼ਹਿਰ ਵਿੱਚ ਦਾਖ਼ਲ ਹੋਣ ਵਾਲੇ ਮੁੱਖ ਮਾਰਗਾਂ ’ਤੇ ਰੋਸ ਧਰਨੇ ਲਾ ਕੇ ਆਵਾਜਾਈ ਨੂੰ ਜਾਮ ਕਰ ਦਿੱਤਾ ਗਿਆ ਸੀ। ਸ਼ਹਿਰ ਵਿੱਚ ਵੀ ਕਰਫਿਊ ਵਰਗੇ ਹਾਲਾਤ ਬਣੇ ਰਹੇ। ਅੱਜ ਤਰਨ ਤਾਰਨ ਜ਼ਿਲ੍ਹੇ ਵਿੱਚ ਵੀ ਪਹਿਲਾਂ ਵਾਂਗ ਹੀ ਸੜਕਾਂ ’ਤੇ ਧਰਨੇ ਜਾਰੀ ਰਹੇ ਹਨ। ਗੁਰਦਾਸਪੁਰ ਜ਼ਿਲ੍ਹੇ ਵਿੱਚ ਬਟਾਲਾ ਤੇ ਗੁਰਦਾਸਪੁਰ ਵਿੱਚ ਵੀ ਰੋਸ ਵਿਖਾਵੇ ਹੋਏ ਹਨ ਤੇ ਸੜਕੀ ਆਵਾਜਾਈ ਵੀ ਰੋਕੀ ਗਈ ਹੈ।
ਅੱਜ ਅੰਮ੍ਰਿਤਸਰ ਸ਼ਹਿਰ ਵਿੱਚ ਅਣਐਲਾਨੇ ਬੰਦ ਦੇ ਸੱਦੇ ਤਹਿਤ ਸਾਰਾ ਦਿਨ ਸ਼ਹਿਰ ਬੰਦ ਰਿਹਾ। ਇਹ ਅਣਐਲਾਨਿਆ ਬੰਦ ਸੋਸ਼ਲ ਸਾੲੀਟ ਤੋਂ ਪ੍ਰਚਾਰਿਆ ਜਾ ਰਿਹਾ ਸੀ। ਸੋਸ਼ਲ ਸਾੲੀਟ ’ਤੇ ਬੰਦ ਦਾ ਸੱਦਾ ਦਮਦਮੀ ਟਕਸਾਲ ਅਤੇ ਫੈਡਰੇਸ਼ਨ ਵੱਲੋਂ ਦਿੱਤਾ ਦੱਸਿਆ ਜਾ ਰਿਹਾ ਸੀ ਜਦੋਂਕਿ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਨੇ ਬੰਦ ਦਾ ਕੋਈ ਸੱਦਾ ਨਹੀਂ ਦਿੱਤਾ ਹੈ। ਬੀਤੇ ਕੱਲ੍ਹ ਤੋਂ ਚੱਲ ਰਹੇ ਅਣਐਲਾਨੇ ਬੰਦ ਦੇ ਸੱਦੇ ਦੇ ਪ੍ਰਚਾਰ ਕਾਰਨ ਅੱਜ ਸਵੇਰ ਤੋਂ ਹੀ ਦੁਕਾਨਾਂ ਅਤੇ ਹੋਰ ਕਾਰੋਬਾਰੀ ਅਦਾਰੇ ਬੰਦ ਸਨ, ਜੋ ਸਾਰਾ ਦਿਨ ਹੀ ਬੰਦ ਰਹੇ। ਗਲੀਆਂ ਮੁਹੱਲਿਆਂ ਵਿਚਲੀਆਂ ਦੁਕਾਨਾਂ ਵੀ ਬੰਦ ਦਿਖਾਈ ਦਿੱਤੀਆਂ। ਜੋ ਇੱਕਾ-ਦੁੱਕਾ ਦੁਕਾਨਾਂ ਖੁਲ੍ਹੀਆਂ ਸਨ, ਉਹ ਮੋਟਰ ਸਾਇਕਲਾਂ ’ਤੇ ਘੁੰਮਦੇ ਨੌਜਵਾਨਾਂ ਦੇ ਜਥਿਆਂ ਵੱਲੋਂ ਬੰਦ ਕਰਵਾ ਦਿੱਤੀਆਂ ਗਈਆਂ। ਸ਼ਹਿਰ ਵਿੱਚ ਸੁਰੱਖਿਆ ਦੇ ਮੱਦੇਨਜ਼ਰ ਚੱਪੇ ਚੱਪੇ ’ਤੇ ਪੁਲੀਸ ਤਾਇਨਾਤ ਸੀ। ਬਾਅਦ ਦੁਪਹਿਰ ਪੁਲੀਸ ਨੇ ਸਖ਼ਤੀ ਵਰਤਦਿਆਂ ਜਬਰੀ ਦੁਕਾਨਾਂ ਤੇ ਹੋਰ ਅਦਾਰੇ ਬੰਦ ਕਰਵਾ ਰਹੇ ਨੌਜਵਾਨਾਂ ਨੂੰ ਹਿਰਾਸਤ ਵਿੱਚ ਵੀ ਲਿਆ। ਵੱਖ ਵੱਖ ਸਕੂਲਾਂ ਤੇ ਕਾਲਜਾਂ ਵੱਲੋਂ ਰਾਤ ਨੂੰ ਹੀ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਸੀ। ਜੇਕਰ ਕੋਈ ਵਿਦਿਅਕ ਅਦਾਰਾ ਸਵੇਰੇ ਖੁੱਲ੍ਹਿਆ ਤਾਂ ਉਹ ਵੀ ਤੁਰੰਤ ਹੀ ਬੰਦ ਕਰ ਦਿੱਤਾ। ਸ਼ਹਿਰ ਵਿੱਚ ਫੋਰਐਸ ਚੌਕ, ਮਜੀਠਾ ਰੋਡ, ਜੀ.ਟੀ ਰੋਡ, ਤਰਨ ਤਾਰਨ ਰੋਡ, ਵੱਲਾ ਬਾਈਪਾਸ, ਹਾਲ ਗੇਟ ਸਮੇਤ ਹੋਰ ਥਾਵਾਂ ’ਤੇ ਧਰਨੇ ਤੇ ਮੁਜ਼ਾਹਰੇ ਕੀਤੇ ਗਏ। ਦਿਹਾਤੀ ਇਲਾਕਿਆ ਅਜਨਾਲਾ, ਰਮਦਾਸ, ਮਜੀਠਾ, ਜੰਡਿਆਲਾ, ਰਈਆ, ਬਾਬਾ ਬਕਾਲਾ ਆਦਿ ਥਾਵਾਂ ’ਤੇ ਵੀ ਦੁਕਾਨਾਂ ਆਦਿ ਬੰਦ ਰਹੀਆਂ। ਇਸੇ ਤਰ੍ਹਾਂ ਰਈਆ ਬਿਆਸ ਵਿੱਚ ਨਿਰੰਤਰ ਚੱਲ ਰਿਹਾ ਧਰਨਾ ਦੂਜੇ ਦਿਨ ਵਿੱਚ ਦਾਖਲ ਹੋ ਗਿਆ ਹੈ। ਸ਼ਹਿਰ ਦੇ ਮੁੱਖ ਮਾਰਗਾਂ ’ਤੇ ਲਾਏ ਗਏ ਧਰਨਿਆਂ ਕਾਰਨ ਬਾਹਰੋਂ ਆਉਣ ਵਾਲੀ ਆਵਾਜਾਈ ਮੁਕੰਮਲ ਤੌਰ ’ਤੇ ਰੁਕ ਗਈ ਹੈ। ਧਰਨਿਆਂ ਕਾਰਨ ਹਰਿਮੰਦਰ ਸਾਹਿਬ ਵਿਖੇ ਵੀ ਯਾਤਰੂਆਂ ਦੀ ਆਮਦ ਅਸਰਅੰਦਾਜ਼ ਹੋਈ ਹੈ।
ਤਰਨ ਤਾਰਨ ਜ਼ਿਲ੍ਹੇ ਵਿੱਚ ਚੱਲ ਰਹੇ ਧਰਨੇ ਤੇ ਰੋਸ ਮੁਜ਼ਾਹਰੇ ਵੀ ਪਹਿਲਾਂ ਵਾਂਗ ਜਾਰੀ ਰਹੇ ਹਨ। ਹਰੀਕੇ ਵਿੱਚ ਚੱਲ ਰਿਹਾ ਧਰਨਾ ਅੱਜ ਵੀ ਜਾਰੀ ਸੀ ਅਤੇ ਵੱਡੀ ਗਿਣਤੀ ਵਿੱਚ ਧਰਨਾਕਾਰੀ ਹਾਜ਼ਰ ਰਹੇ ਹਨ। ਗੁਰਦਾਸਪੁਰ ਜ਼ਿਲ੍ਹੇ ਦੇ ਬਟਾਲਾ ਵਿੱਚ ਰੋਸ ਧਰਨਾ ਦਿੱਤਾ ਗਿਆ ਅਤੇ ਆਵਾਜਾਈ ਵੀ ਰੋਕੀ ਗਈ। ਇਸੇ ਤਰ੍ਹਾਂ ਹਰਗੋਬਿੰਦਪੁਰ, ਕਾਦੀਆਂ, ਹਰਚੋਵਾਲ ਵਿਖੇ ਵੀ ਰੋਸ ਵਿਖਾਵੇ ਕੀਤੇ ਗਏ। ਗੁਰਦਾਸਪੁਰ ਸ਼ਹਿਰ ਵਿੱਚ ਵੀ ਅੱਜ ਕੁਝ ਸਮੇਂ ਲਈ ਰੋਸ ਵਿਖਾਵਾ ਕੀਤਾ ਗਿਆ ਅਤੇ ਆਵਾਜਾਈ ਰੋਕੀ ਗਈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article