PUNJABMAILUSA.COM

ਬਿਹਾਰ ‘ਚ ਨਹੀਂ ਚੱਲਿਆ ਮੋਦੀ ਦਾ ਜਾਦੂ

ਬਿਹਾਰ ‘ਚ ਨਹੀਂ ਚੱਲਿਆ ਮੋਦੀ ਦਾ ਜਾਦੂ

ਬਿਹਾਰ ‘ਚ ਨਹੀਂ ਚੱਲਿਆ ਮੋਦੀ ਦਾ ਜਾਦੂ
November 09
03:19 2015

laloo
* 243 ‘ਚੋਂ 178 ਸੀਟਾਂ ਦੀ ਵੱਡੀ ਜਿੱਤ * ਭਾਜਪਾ ਨੂੰ ਸਿਰਫ 58 ਸੀਟਾਂ * ਲਾਲੂ ਦੀ ਪਾਰਟੀ ਨੂੰ ਸਭ ਤੋਂ ਵੱਧ 80 ਸੀਟਾਂ, ਜੇ.ਡੀ. (ਯੂ) ਨੂੰ 71, 27 ਸੀਟਾਂ ਨਾਲ ਕਾਂਗਰਸ ਦੀ ਸ਼ਾਨਦਾਰ ਵਾਪਸੀ * ਸਮਾਜ ਦੇ ਧਰੁਵੀਕਰਨ ਦੀ ਕੋਸ਼ਿਸ਼ ਰੱਦ ਹੋਈ-ਨਿਤਿਸ਼
ਪਟਨਾ, 8 ਨਵੰਬਰ (ਪੰਜਾਬ ਮੇਲ)- ਬਿਹਾਰ ਵਿਧਾਨ ਸਭਾ ਚੋਣਾਂ ਵਿਚ ਜਨਤਾ ਦਲ (ਯੂ), ਰਾਸ਼ਟਰੀ ਜਨਤਾ ਦਲ ਅਤੇ ਕਾਂਗਰਸ ਦੇ ਮਹਾਂਗੱਠਜੋੜ ਨੇ ਹੂੰਝਾ ਫੇਰ ਜਿੱਤ ਹਾਸਲ ਕਰਦੇ ਹੋਏ ਦੋ ਤਿਹਾਈ ਬਹੁਮਤ ਹਾਸਿਲ ਕਰ ਲਿਆ ਹੈ ਜਿਸ ਨੇ ਨਿਤਿਸ਼ ਕੁਮਾਰ ਦੇ ਤੀਸਰੀ ਵਾਰ ਮੁੱਖ ਮੰਤਰੀ ਬਣਨ ਦਾ ਰਸਤਾ ਸਾਫ ਕਰ ਦਿੱਤਾ ਹੈ ਜਦਕਿ ਭਾਜਪਾ ਦੀ ਅਗਵਾਈ ਵਾਲੇ ਕੌਮੀ ਜ਼ਮਹੂਰੀ ਗੱਠਜੋੜ ਨੂੰ ਨਮੋਸ਼ੀਜਨਕ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਸੂਬੇ ਵਿਚ ਪੰਜ ਪੜਾਵੀ ਹੋਈਆਂ ਚੋਣਾਂ ਵਿਚ ਮਹਾਂਗੱਠਜੋੜ ਨੇ 243 ਸੀਟਾਂ ਚੋਂ 178 ‘ਤੇ ਜਿੱਤ ਹਾਸਲ ਕੀਤੀ ਹੈ ਜਦਕਿ ਭਾਜਪਾ ਦੀ ਅਗਵਾਈ ਵਿਚ ਐਨ. ਡੀ. ਏ.58 ਸੀਟਾਂ ‘ਤੇ ਸੁੰਗੜ ਕੇ ਰਹਿ ਗਿਆ ਹੈ। ਹਿੰਦੀ ਬੋਲਣ ਵਾਲੇ ਮੁੱਖ ਸੂਬੇ ਵਿਚ ਕਰਾਰੀ ਹਾਰ ਨਾਲ ਐਨ. ਡੀ. ਏ. ਦਾ ਸੰਸਦ ਦੇ ਉਪਰਲੇ ਸਦਨ ਵਿਚ ਮੁੱਖ ਸੁਧਾਰਾਂ ਬਿੱਲਾਂ ਨੂੰ ਨਿਰਵਿਘਨ ਪਾਸ ਕਰਵਾਉਣ ਦੇ ਸੁਪਨੇ ਚਕਨਾ ਚੂਰ ਹੋ ਗਏ ਹਨ। ਜਿੱਤ ਪਿੱਛੋਂ ਮਹਾਂਗੱਠਜੋੜ ਦੇ ਹਜ਼ਾਰਾਂ ਹਮਾਇਤੀਆਂ ਨੇ ਪਟਾਕੇ ਚਲਾ ਕੇ ਖੁਸ਼ੀ ਮਨਾਈ ਹੈ। ਰਾਸ਼ਟਰੀ ਜਨਤਾ ਦਲ 80 ਸੀਟਾਂ ਨਾਲ
ਸਭ ਤੋਂ ਵੱਡੀ ਪਾਰਟੀ ਬਣ ਕੇ ਉਭਰਿਆ ਹੈ ਜਦਕਿ ਜਨਤਾ ਦਲ (ਯੂ) ਨੂੰ 71 ਸੀਟਾਂ ਮਿਲੀਆਂ ਹਨ। ਦੋਵਾਂ ਪਾਰਟੀਆਂ ਨੇ 101-101 ਸੀਟਾਂ ‘ਤੇ ਚੋਣ ਲੜੀ ਸੀ। ਕਾਂਗਰਸ ਨੇ 27 ਸੀਟਾਂ ‘ਤੇ ਜਿੱਤ ਪ੍ਰਾਪਤ ਕੀਤੀ ਹੈ। ਭਾਜਪਾ ਦੀ ਅਗਵਾਈ ਵਾਲੇ ਐਨ. ਡੀ. ਏ. ਜਿਸ ਲਈ ਚੋਣ ਪ੍ਰਚਾਰ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 30 ਤੋਂ ਵੀ ਵੱਧ ਰੈਲੀਆਂ ਨੂੰ ਸੰਬੋਧਨ ਕੀਤਾ ਸੀ, ਨੇ ਕੁਲ 58 ਸੀਟਾਂ ਹਾਸਿਲ ਕੀਤੀਆਂ ਹਨ। ਭਾਜਪਾ ਨੇ 157 ਸੀਟਾਂ ‘ਤੇ ਚੋਣ ਲੜੀ ਸੀ ਪਰ ਇਸ ਨੂੰ ਸਿਰਫ 53 ਸੀਟਾਂ ‘ਤੇ ਜਿੱਤ ਹਾਸਿਲ ਹੋਈ ਜਦਕਿ ਇਸ ਦੀਆਂ ਭਾਈਵਾਲ ਪਾਰਟੀ ਦੀ ਕਾਰਗੁਜ਼ਾਰੀ ਬਹੁਤ ਮਾੜੀ ਰਹੀ। ਰਾਮ ਵਿਲਾਸ ਪਾਸਵਾਨ ਦੀ ਅਗਵਾਈ ਵਾਲੀ ਲੋਕ ਜਨਸ਼ਕਤੀ ਅਤੇ ਉਪੇਂਦਰੀ ਕੁਸ਼ਵਾਹਾ ਦੀ ਅਗਵਾਈ ਵਾਲੀ ਆਰ. ਐਲ. ਐਸ. ਪੀ. ਨੇ ਦੋ-ਦੋ ਸੀਟਾਂ ਜਿੱਤੀਆਂ ਹਨ। ਸਾਬਕਾ ਮੁੱਖ ਮੰਤਰੀ ਜੀਤਨ ਰਾਮ ਮਾਂਝੀ ਦੀ ਐਚ. ਏ. ਐਮ. ਨੇ ਇਕ ਸੀਟ ‘ਤੇ ਜਿੱਤ ਪ੍ਰਾਪਤ ਕੀਤੀ ਹੈ। ਉਸ ਦੀ ਪਾਰਟੀ ਨੇ 20 ਸੀਟਾਂ ‘ਤੇ ਚੋਣ ਲੜੀ ਸੀ ਅਤੇ ਸ੍ਰੀ ਮਾਂਝੀ ਨੇ ਖੁਦ ਦੋ ਸੀਟਾਂ ਤੋਂ ਚੋਣ ਲੜੀ ਸੀ ਜਿਸ ਵਿਚੋਂ ਉਹ ਇਕ ‘ਤੇ ਹੀ ਸਫਲ ਹੋਏ ਹਨ। ਪਿਛਲੀਆਂ ਵਿਧਾਨ ਸਭਾ ਸੀਟਾਂ ਵਿਚ ਜਨਤਾ ਦਲ (ਯੂ) ਅਤੇ ਭਾਜਪਾ ਨੇ ਇਕੱਠਿਆਂ ਵਿਧਾਨ ਸਭਾ ਚੋਣ ਲੜੀ ਸੀ ਅਤੇ ਕ੍ਰਮਵਾਰ 115 ਅਤੇ 91 ਸੀਟਾਂ ‘ਤੇ ਜਿੱਤ ਹਾਸਿਲ ਕੀਤੀ ਸੀ ਜਦਕਿ ਰਾਸ਼ਟਰੀ ਜਨਤਾ ਦਲ ਅਤੇ ਕਾਂਗਰਸ ਨੂੰ ਕ੍ਰਮਵਾਰ 22 ਅਤੇ 4 ਸੀਟਾਂ ਮਿਲੀਆਂ ਸਨ। ਬਿਹਾਰ ਚੋਣ ਨਤੀਜੇ ਭਾਜਪਾ ਦੀ ਦਿੱਲੀ ਵਿਧਾਨ ਸਭਾ ਚੋਣਾਂ ਜਿਸ ਵਿਚ ਆਮ ਆਦਮੀ ਪਾਰਟੀ ਨੇ 70 ਵਿੱਚੋਂ 67 ਸੀਟਾਂ ‘ਤੇ ਜਿੱਤ ਹਾਸਲ ਕੀਤੀ ਸੀ ਵਿਚ ਭਾਜਪਾ ਦੇ ਨਮੋਸ਼ੀ ਭਰੀ ਹਾਰ ਪਿੱਛੋਂ 10 ਮਹੀਨਿਆਂ ਦੇ ਅੰਦਰ ਸ੍ਰੀ ਮੋਦੀ ਲਈ ਨਿੱਜੀ ਨੁਕਸਾਨ ਵਜੋਂ ਦੇਖੇ ਜਾ ਰਹੇ ਹਨ। ਲੈਨਿਨਵਾਦੀ ਕਮਿਊਨਿਸਟ ਪਾਰਟੀ ਨੇ ਦੋ ਸੀਟਾਂ ‘ਤੇ ਜਿੱਤ ਹਾਸਿਲ ਕੀਤੀ ਜਦਕਿ ਚਾਰ ‘ਤੇ ਆਜ਼ਾਦ ਉਮੀਦਵਾਰ ਸਫਲ ਹੋਏ ਹਨ। ਅਸਾਦੂਦੀਨ ਓਵੈਸੀ ਦੀ ਆਲ ਇੰਡੀਆ ਮੁਸਲਮੀਨ ਅਤੇ ਲੋਕ ਸਭਾ ਮੈਂਬਰ ਪੱਪੂ ਯਾਦਵ ਦੀ ਜਨਅਧਿਕਾਰ ਪਾਰਟੀ ਦੇ ਖਾਤੇ ਖਾਲੀ ਰਹੇ। ਨਤੀਜਿਆਂ ਪਿੱਛੋਂ ਮੀਡੀਆ ਸਾਹਮਣੇ ਆਏ ਨਿਤਿਸ਼ ਕੁਮਾਰ ਅਤੇ ਲਾਲੂ ਪ੍ਰਸਾਦ ਯਾਦਵ ਨੇ ਕਿਹਾ ਕਿ ਚੋਣ ਨਤੀਜਿਆਂ ਦਾ ਕੌਮੀ ਰਾਜਨੀਤੀ ‘ਤੇ ਅਸਰ ਪਵੇਗਾ ਕਿਉਂਕਿ ਇਸ ਤੋਂ ਪਤਾ ਲਗਦਾ ਹੈ ਕਿ ਲੋਕ ਭਾਜਪਾ ਵਿਰੁੱਧ ਚੰਗਾ ਤੇ ਮਜਬੂਤ ਬਦਲ ਚਾਹੁੰਦੇ ਹਨ। ਨਤੀਜਿਆਂ ਨੂੰ ਮੀਲ ਪੱਥਰ ਦੱਸਦਿਆਂ ਸ੍ਰੀ ਕੁਮਾਰ ਨੇ ਕਿਹਾ ਕਿ ਨਤੀਜੇ ਸਦਭਾਵਨਾ ਲਈ ਅਤੇ ਅਸਹਿਣਸ਼ੀਲਤਾ ਦੇ ਵਿਰੁੱਧ ਹਨ। ਉਨ੍ਹਾਂ ਕਿਹਾ ਕਿ ਧਰੁੱਵੀਕਰਨ ਦੇ ਯਤਨ ਨਾਕਾਮ ਹੋ ਗਏ ਹਨ। ਸ੍ਰੀ ਲਾਲੂ ਪ੍ਰਸਾਦ ਨੇ ਸ੍ਰੀ ਮੋਦੀ ‘ਤੇ ਹਮਲਾ ਕਰਦਿਆਂ ਕਿਹਾ ਕਿ ਗੱਠਜੋੜ ਦਿੱਲੀ ਵੱਲ ਮਾਰਚ ਦੇ ਹਿੱਸੇ ਵਜੋਂ ਭਾਜਪਾ ਖਿਲਾਫ ਮਜਬੂਤ ਦੇਸ਼ਵਿਆਪੀ ਮੁਹਿੰਮ ਸ਼ੁਰੂ ਕਰੇਗਾ ਅਤੇ ਇਸ ਦੀ ਸ਼ੁਰੂਆਤ10 ਦਿਨਾ ਦੇ ਅੰਦਰ ਪ੍ਰਧਾਨ ਮੰਤਰੀ ਦੇ ਹਲਕੇ ਵਾਰਾਣਸੀ ਵਿਚ ਇਕ ਰੈਲੀ ਨਾਲ ਕੀਤੀ ਜਾਵੇਗੀ।
ਮਹਾਗੱਠਜੋੜ ਦੀ ਜਿੱਤ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਭਾਜਪਾ ਪ੍ਰਧਾਨ ਅਮਿਤ ਸ਼ਾਹ, ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਅਤੇ ਪਾਰਟੀ ਦੇ ਉਪ ਪ੍ਰਧਾਨ ਰਾਹੁਲ ਗਾਂਧੀ ਸਮੇਤ ਚੋਟੀ ਦੇ ਨੇਤਾਵਾਂ ਨੇ ਨਿਤਿਸ਼ ਕੁਮਾਰ ਨੂੰ ਵਧਾਈ ਦਿੱਤੀ ਹੈ। ਪਾਰਟੀ ਦੀ ਹਾਰ ਪਿੱਛੋਂ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਦਿੱਲੀ ਵਿਚ ਆਰ. ਐਸ. ਐਸ. ਦੇ ਮੁਖੀ ਮੋਹਨ ਭਾਗਵਤ ਨਾਲ ਮੁਲਾਕਾਤ ਕੀਤੀ।
ਵੋਟਾਂ ਦੇ ਲਿਹਾਜ਼ ਨਾਲ ਭਾਜਪਾ ਦੀ ਇੱਜ਼ਤ ਬਚੀ
ਚੋਣਾਂ ‘ਚ ਜਿੱਤ ਨਾਲ ਨਿਤਿਸ਼ ਕੁਮਾਰ ਦੀ ਅਗਵਾਈ ਵਾਲਾ ਮਹਾਂਗੱਠਜੋੜ ਐਨ. ਡੀ. ਏ. ਦੀਆਂ 34 ਫ਼ੀਸਦੀ ਵੋਟਾਂ ਦੇ ਮੁਕਾਬਲੇ 46 ਫ਼ੀਸਦੀ ਵੋਟਾਂ ਨਾਲ ਸਭ ਤੋਂ ਉੱਪਰ ਰਿਹਾ ਹੈ ਪਰ ਇਕੱਲੀ ਪਾਰਟੀ ਦੇ ਆਧਾਰ ‘ਤੇ ਭਾਜਪਾ ਦਾ ਵੋਟ ਹਿੱਸਾ 24.8 ਫ਼ੀਸਦੀ ਰਿਹਾ ਹੈ ਜਿਹੜਾ ਰਾਸ਼ਟਰੀ ਜਨਤਾ ਦਲ ਅਤੇ ਜਨਤਾ ਦਲ (ਯੂ) ਦੇ ਇਕੱਲੇ-ਇਕੱਲੇ ਹਿੱਸੇ ਨਾਲੋਂ ਵੱਧ ਹੈ। ਐਨ. ਡੀ. ਏ. ਦੂਸਰੀਆਂ ਭਾਈਵਾਲ ਪਾਰਟੀਆਂ ਲੋਕ ਜਨਸ਼ਕਤੀ ਪਾਰਟੀ ਅਤੇ ਹਿੰਦੋਸਤਾਨੀ ਅਵਾਮੀ ਲੀਗ ਦਾ ਵੋਟ ਹਿੱਸਾ ਕ੍ਰਮਵਾਰ ਸਿਰਫ 4.8 ਅਤੇ 2.2 ਫ਼ੀਸਦੀ ਰਿਹਾ ਹੈ। ਕਾਂਗਰਸ ਜਿਸ ਨੇ ਮਹਾਗੱਠਜੋੜ ਦਾ ਹਿੱਸਾ ਬਣ ਕੇ ਚੋਣ ਲੜੀ ਹੈ, ਦਾ ਵੋਟ ਹਿੱਸਾ ਮਾਤਰ 6.7 ਫ਼ੀਸਦੀ ਹੈ। 243 ਵਿਧਾਨ ਸਭਾ ਹਲਕਿਆਂ ਦੀਆਂ ਪੰਜ ਪੜਾਵੀ ਚੋਣਾਂ ਦੌਰਾਨ 6.68 ਕਰੋੜ ਵੋਟਰਾਂ ਨੇ ਆਪਣੇ ਮਤ ਦੀ ਵਰਤੋਂ ਕੀਤੀ ਸੀ।
ਸਮਾਜ ਦੇ ਧਰੁਵੀਕਰਨ ਦੀ ਕੋਸ਼ਿਸ਼ ਰੱਦ ਹੋਈ-ਨਿਤਿਸ਼ ਕੁਮਾਰ
ਬਿਹਾਰ ਵਿਚ ਭਾਰਤੀ ਜਨਤਾ ਪਾਰਟੀ ਨੂੰ ਕਰਾਰੀ ਹਾਰ ਦੇਣ ਤੋਂ ਬਾਅਦ ਮਹਾਂਗਠਜੋੜ ਦੇ ਆਗੂ ਨਿਤਿਸ਼ ਕੁਮਾਰ ਤੇ ਲਾਲੂ ਪ੍ਰਸਾਦ ਯਾਦਵ ਨੇ ਭਾਜਪਾ ਵਿਰੁੱਧ ਰਾਸ਼ਟਰੀ ਪੱਧਰ ‘ਤੇ ਇਕ ਮਜ਼ਬੂਤ ਬਦਲ ਬਣਾਉਣ ਦੀ ਗੱਲ ਕੀਤੀ ਹੈ। ਵਿਧਾਨ ਸਭਾ ਚੋਣਾਂ ਜਿੱਤਣ ਉਪਰੰਤ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਕਿਹਾ ਹੈ ਕਿ ‘ਮੀਲ ਪੱਥਰ’ ਬਿਹਾਰ ਚੋਣਾਂ ‘ਚ ਲੋਕਾਂ ਨੇ ਸਮਾਜ ਦਾ ਧਰੁਵੀਕਰਨ ਕਰਨ ਦੀ ਕੋਸ਼ਿਸ਼ ਰੱਦ ਕਰ ਦਿੱਤੀ ਹੈ ਤੇ ਇਨ੍ਹਾਂ ਚੋਣਾਂ ਤੋਂ ਦੇਸ਼ ਦਾ ਮੂਡ ਝਲਕਦਾ ਕਿ ਦੇਸ਼ ਵਾਸੀ ਰਾਸ਼ਟਰੀ ਪੱਧਰ ‘ਤੇ ਮਜ਼ਬੂਤ ਬਦਲ ਚਾਹੁੰਦੇ ਹਨ। ਸ੍ਰੀ ਨਿਤਿਸ਼ ਨੇ ਕਿਹਾ ਕਿ ਲੋਕਾਂ ਵੱਲੋਂ ਦਿੱਤੇ ਗਏ ਭਾਰੀ ਬਹੁਮਤ ਤੋਂ ਪਤਾ ਲੱਗਦਾ ਹੈ ਕਿ ਉਨ੍ਹਾਂ ਦੀਆਂ ਕੁਝ ਆਸਾਂ ਹਨ ਜਿਨ੍ਹਾਂ ਨੂੰ ਪੂਰਾ ਕਰਨ ਲਈ ਉਹ ਸਿਰਤੋੜ ਕੋਸ਼ਿਸ਼ ਕਰਨਗੇ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

Read Full Article
    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

Read Full Article
    ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

Read Full Article
    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article