PUNJABMAILUSA.COM

ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ, ਭਾਜਪਾ ਨਾਲ ਮਿਲ ਕੇ ਸਰਕਾਰ ਬਣਾਉਣ ਦਾ ਐਲਾਨ

ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ, ਭਾਜਪਾ ਨਾਲ ਮਿਲ ਕੇ ਸਰਕਾਰ ਬਣਾਉਣ ਦਾ ਐਲਾਨ

ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ, ਭਾਜਪਾ ਨਾਲ ਮਿਲ ਕੇ ਸਰਕਾਰ ਬਣਾਉਣ ਦਾ ਐਲਾਨ
July 27
06:53 2017

ਪਟਨਾ, 27 ਜੁਲਾਈ (ਪੰਜਾਬ ਮੇਲ)- ਬਿਹਾਰ ਵਿੱਚ ਅੱਜ ਨਾਟਕੀ ਘਟਨਾਕ੍ਰਮ ਦੌਰਾਨ ਰਾਜ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਅਹੁਦੇ ਤੋਂ ਅਸਤੀਫ਼ਾ ਦਿੰਦਿਆਂ ਮੁੜ ਭਾਜਪਾ ਨਾਲ ਮਿਲ ਕੇ ਸਰਕਾਰ ਬਣਾਉਣ ਦਾ ਐਲਾਨ ਕਰ ਦਿੱਤਾ। ਇਸ ਨਾਲ ਸੂਬੇ ਵਿੱਚ ਸ੍ਰੀ ਨਿਤੀਸ਼ ਕੁਮਾਰ ਦੀ ਜੇਡੀ(ਯੂ), ਆਰਜੇਡੀ ਤੇ ਕਾਂਗਰਸ ਦੀ 20 ਮਹੀਨੇ ਪੁਰਾਣੀ ‘ਮਹਾਂਗੱਠਜੋੜ’ ਕੁਲੀਸ਼ਨ ਸਰਕਾਰ ਤੇ ਇਸ ਗੱਠਜੋੜ ਦਾ ਅੰਤ ਹੋ ਗਿਆ। ਆਰਜੇਡੀ ਮੁਖੀ ਲਾਲੂ ਪ੍ਰਸਾਦ ਯਾਦਵ ਦੇ ਪੁੱਤਰ ਤੇ ਉਪ ਮੁੱਖ ਮੰਤਰੀ ਤੇਜਸਵੀ ਯਾਦਵ ਖ਼ਿਲਾਫ਼ ਪਿਛਲੇ ਦਿਨੀਂ ਸੀਬੀਆਈ ਵੱਲੋਂ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤੇ ਜਾਣ ਤੋਂ ਬਾਅਦ ਹੀ ਗੱਠਜੋੜ ਵਿੱਚ ਤਰੇੜਾਂ ਆਉਣੀਆਂ ਸ਼ੁਰੂ ਹੋ ਗਈਆਂ ਸਨ।
ਸ੍ਰੀ ਨਿਤੀਸ਼ ਕੁਮਾਰ ਨੇ ਅੱਜ ਸ਼ਾਮੀਂ ਪਹਿਲਾਂ ਰਾਜਪਾਲ ਕੇਸਰੀ ਨਾਥ ਤ੍ਰਿਪਾਠੀ ਨੂੰ ਮਿਲ ਕੇ ਅਸਤੀਫ਼ਾ ਸੌਂਪਿਆ ਅਤੇ ਬਾਅਦ ਵਿੱਚ ਭਾਰਤੀ ਜਨਤਾ ਪਾਰਟੀ ਵੱਲੋਂ ਹਮਾਿੲਤ ਕਰਨ ’ਤੇ ਮੁੜ ਸ੍ਰੀ ਤਿ੍ਰਪਾਠੀ ਨਾਲ ਰਾਤ ਨੂੰ ਮੁਲਾਕਾਤ ਕੀਤੀ ਅਤੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰ ਦਿੱਤਾ। ਹੁਣ ਉਹ ਭਲਕੇ ਮੁੱਖ ਮੰਤਰੀ ਵਜੋਂ ਹਲਫ਼ ਲੈਣਗੇ। ਉਨ੍ਹਾਂ ਦੇ ਨਾਲ 27 ਹੋਰ ਮੰਤਰੀ ਵੀ ਹਲਫ਼ ਲੈਣਗੇ। ਇਸੇ ਦੌਰਾਨ ਰਾਸ਼ਟਰੀ ਜਨਤਾ ਦਲ ਦੇ ਮੁਖੀ ਲਾਲੂ ਪ੍ਰਸਾਦ ਯਾਦਵ ਨੇ ਕਿਹਾ ਹੈ ਿਕ ਨਿਤੀਸ਼ ਕੁਮਾਰ ਨੂੰ ਨਵੇਂ ਸਿਰਿਓਂ ਲੋਕ ਫਤਵਾ ਲੈਣਾ ਚਾਹੀਦਾ ਹੈ। ਇਸ ਤੋਂ ਪਹਿਲਾਂ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ, ‘‘ਮੈਂ ਵਧੀਆ ਪ੍ਰਸ਼ਾਸਨ ਦੇਣ ਲਈ ਪੂਰੀ ਵਾਹ ਲਾ ਰਿਹਾ ਸਾਂ… ਪਰ ਹਾਲਾਤ ਅਜਿਹੇ ਪੈਦਾ ਹੋ ਗਏ ਕਿ ਮੇਰੇ ਵਰਗੇ ਬੰਦੇ ਲਈ ਸੱਤਾ ਵਿੱਚ ਬਣਿਆ ਰਹਿਣਾ ਮੁਸ਼ਕਲ ਹੋ ਗਿਆ।’’ ਸ੍ਰੀ ਨਿਤੀਸ਼ ਕੁਮਾਰ ਦੇ ਅਸਤੀਫ਼ੇ ਤੋਂ ਬਾਅਦ ਭਾਜਪਾ ਨੇ ਉਨ੍ਹਾਂ ਨੂੰ ਤੁਰੰਤ ਹਮਾਇਤ ਕਰਨ ਦਾ ਐਲਾਨ ਕਰ ਦਿੱਤਾ।
ਬਿਹਾਰ ਭਾਜਪਾ ਦੇ ਸੀਨੀਅਰ ਆਗੂ ਸੁਸ਼ੀਲ ਮੋਦੀ, ਜੋ ਪਹਿਲਾਂ ਵੀ ਜੇਡੀ(ਯੂ) ਤੇ ਭਾਜਪਾ ਦੀ ਸਾਂਝੀ ਸਰਕਾਰ ਦੌਰਾਨ ਸ੍ਰੀ ਨਿਤੀਸ਼ ਕੁਮਾਰ ਨਾਲ ਉਪ ਮੁੱਖ ਮੰਤਰੀ ਰਹਿ ਚੁੱਕੇ ਹਨ, ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਸਣੇ ਐਨਡੀਏ ਦੀਆਂ ਦੂਜੀਆਂ ਦੋ ਭਾਈਵਾਲ ਪਾਰਟੀਆਂ ਅਤੇ ਜੇਡੀ(ਯੂ) ਦੇ ਵਿਧਾਇਕਾਂ ਦੀ ਇਕ ਸਾਂਝੀ ਮੀਟਿੰਗ ਦੌਰਾਨ ਸ੍ਰੀ ਨਿਤੀਸ਼ ਕੁਮਾਰ ਨੂੰ ਆਗੂ ਚੁਣਿਆ ਜਾਵੇਗਾ।
ਿੲਸੇ ਦੌਰਾਨ ਸ੍ਰੀ ਲਾਲੂ ਪ੍ਰਸਾਦ ਯਾਦਵ ਦੇ ਪੁੱਤਰ ਤੇਜਸਵੀ ਯਾਦਵ ਨੇ ਕਿਹਾ ਹੈ ਕਿ ਉਨ੍ਹਾਂ ਦੀ ਪਾਰਟੀ ਸਦਨ ਵਿੱਚ ਸਭ ਤੋਂ ਵੱਡੀ ਪਾਰਟੀ ਹੋਣ ਦੇ ਨਾਤੇ ਆਪਣਾ ਦਾਅਵਾ ਪੇਸ਼ ਕਰੇਗੀ। ਯਾਦ ਰਹੇ ਕਿ ਜਨਤਾ ਦਲ (ਯੂ.), ਭਾਜਪਾ ਅਤੇ ਸਾਥੀ ਪਾਰਟੀਆਂ ਦੇ ਕੁੱਲ 129 ਮੈਂਬਰ ਬਣਦੇ ਹਨ ਅਤੇ ਬਹੁਮਤ ਦੀ ਲੋੜ 122 ਮੈਂਬਰਾਂ ਦੀ ਹੈ।
ਸੀਬੀਆਈ ਵੱਲੋਂ ਉਪ ਮੁੱਖ ਮੰਤਰੀ ਤੇਜਸਵੀ ਯਾਦਵ, ਉਨ੍ਹਾਂ ਦੇ ਪਿਤਾ ਲਾਲੂ ਪ੍ਰਸਾਦ ਯਾਦਵ ਅਤੇ ਭੈਣ ਮੀਸਾ ਯਾਦਵ ਉਤੇ ਭ੍ਰਿਸ਼ਟਾਚਾਰ ਦੇ ਦੋਸ਼ ਹੇਠ ਕੇਸ ਦਰਜ ਕੀਤੇ ਜਾਣ ਤੋਂ ਬਾਅਦ ਸ੍ਰੀ ਨਿਤੀਸ਼ ਯਾਦਵ ਉਤੇ ਤੇਜਸਵੀ ਨੂੰ ਮੰਤਰੀ ਮੰਡਲ ਤੋਂ ਬਰਤਰਫ਼ ਕਰਨ ਲਈ ਦਬਾਅ ਬਣਿਆ ਹੋਇਆ ਸੀ। ਦੂਜੇ ਪਾਸੇ ਆਰਜੇਡੀ ਨੇ ਇਸ ਤੋਂ ਸਾਫ਼ ਨਾਂਹ ਕਰ ਦਿੱਤੀ। ਅੱਜ ਵੀ ਆਰਜੇਡੀ ਦੇ ਵਿਧਾਇਕ ਦਲ ਦੀ ਮੀਟਿੰਗ ਤੋਂ ਬਾਅਦ ਸ੍ਰੀ ਲਾਲੂ ਪ੍ਰਸਾਦ ਯਾਦਵ ਨੇ ਸਾਫ਼ ਐਲਾਨ ਕੀਤਾ ਕਿ ਤਜਸਵੀ ਨਾ ਤਾਂ ਅਸੀਤਫ਼ਾ ਦੇਵੇਗਾ ਤੇ ਨਾ ਹੀ ਇਸ ਸਬੰਧੀ ਉਹ ਜੇਡੀ(ਯੂ) ਨੂੰ ਕੋਈ ਸਫ਼ਾਈ ਦੇਣਗੇ। ਇਸ ਤੋਂ ਬਾਅਦ ਸ੍ਰੀ ਨਿਤੀਸ਼ ਕੁਮਾਰ ਨੇ ਮੁੜ ਭਾਜਪਾ ਨਾਲ ਹੱਥ ਮਿਲਾਉਣਾ ਬਿਹਤਰ ਸਮਝਿਆ। ਉਨ੍ਹਾਂ 2014 ਦੀਆਂ ਲੋਕ ਸਭਾ ਚੋਣਾਂ ਲਈ ਸ੍ਰੀ ਨਰਿੰਦਰ ਮੋਦੀ ਨੂੰ ਚੋਣ ਪ੍ਰਚਾਰ ਕਮੇਟੀ ਦਾ ਮੁਖੀ ਬਣਾਏ ਜਾਣ ’ਤੇ ਭਾਜਪਾ ਤੋਂ ਤੋੜ-ਵਿਛੋੜਾ ਕਰ ਲਿਆ ਸੀ।
ਨਵੀਂ ਦਿੱਲੀ: ਸ੍ਰੀ ਨਿਤੀਸ਼ ਕੁਮਾਰ ਵੱਲੋਂ ਅਸਤੀਫ਼ਾ ਦਿੱਤੇ ਜਾਣ ’ਤੇ ਕਾਂਗਰਸ ਨੇ ਨਿਰਾਸ਼ਾ ਜ਼ਾਹਰ ਕੀਤੀ ਹੈ। ਪਾਰਟੀ ਦੇ ਮੁੱਖ ਤਰਜਮਾਨ ਰਣਦੀਪ ਸੂਰਜੇਵਾਲਾ ਨੇ ਇਥੇ ਕਿਹਾ, ‘‘ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਦੇ ਅਸਤੀਫ਼ੇ ਦੀ ਖ਼ਬਰ ਤੋਂ ਅਸੀਂ ਬਹੁਤ ਨਿਰਾਸ਼ ਹਾਂ।’’

About Author

Punjab Mail USA

Punjab Mail USA

Related Articles

ads

Latest Category Posts

    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article
    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article
    ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

Read Full Article
    ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

Read Full Article
    ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

Read Full Article
    ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

Read Full Article
    ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

Read Full Article
    ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

Read Full Article
    ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

Read Full Article
    ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

Read Full Article
    ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

Read Full Article