ਬੀਮਾਰ ਮਾਂ ਨੂੰ ਮਿਲਣ ਲਈ ਰਾਮ ਰਹੀਮ ਨੂੰ ਹਰਿਆਣਾ ਸਰਕਾਰ ਨੇ ਗੁਪਤ ਤਰੀਕੇ ਨਾਲ ਦਿੱਤੀ ਪੈਰੋਲ

70
Share

ਰੋਹਤਕ, 7 ਨਵੰਬਰ (ਪੰਜਾਬ ਮੇਲ)- ਜਬਰ ਜ਼ਿਨਾਹ ਅਤੇ ਕਤਲ ਮਾਮਲੇ ‘ਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਬੀਤੇ ਦਿਨੀਂ ਇਕ ਦਿਨ ਦੀ ਪੈਰੋਲ ਮਿਲੀ ਸੀ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਦੀ ਅਗਵਾਈ ਵਾਲੀ ਭਾਜਪਾ-ਜੇ.ਜੇ.ਪੀ. ਦੀ ਗਠਜੋੜ ਸਰਕਾਰ ਨੇ 24 ਅਕਤੂਬਰ ਨੂੰ ਇਕ ਦਿਨ ਲਈ ਰਾਮ ਰਹੀਮ ਨੂੰ ਪੈਰੋਲ ਦਿੱਤੀ ਸੀ। ਰਾਮ ਰਹੀਮ ਜਬਰ ਜ਼ਿਨਾਹ ਅਤੇ ਕਤਲ ਮਾਮਲੇ ‘ਚ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਰੋਹਤਕ ਦੀ ਜੇਲ੍ਹ ‘ਚ ਬੰਦ ਹਨ। ਸੂਤਰਾਂ ਨੇ ਦੱਸਿਆ ਕਿ ਰਾਮ ਰਹੀਮ ਨੂੰ ਬੀਮਾਰ ਮਾਂ ਨੂੰ ਮਿਲਣ ਲਈ ਇਕ ਦਿਨ ਦੀ ਪੈਰੋਲ ਮਿਲੀ ਸੀ ਅਤੇ ਉਹ ਗੁਰੂਗ੍ਰਾਮ ਦੇ ਇਕ ਹਸਪਤਾਲ ‘ਚ ਦਾਖ਼ਲ ਹੈ। ਰਾਮ ਰਹੀਮ ਨੂੰ ਸੁਨਾਰੀਆ ਜੇਲ੍ਹ ਤੋਂ ਗੁਰੂਗ੍ਰਾਮ ਹਸਪਤਾਲ ਤੱਕ ਭਾਰੀ ਸੁਰੱਖਿਆ ਦਰਮਿਆਨ ਲਿਜਾਇਆ ਗਿਆ।
ਸੂਤਰਾਂ ਦਾ ਕਹਿਣਾ ਹੈ ਕਿ ਰਾਮ ਰਹੀਮ 24 ਅਕਤੂਬਰ ਦੀ ਸ਼ਾਮ ਤੱਕ ਆਪਣੀ ਮਾਂ ਨਾਲ ਰਹੇ ਸਨ। ਸੂਤਰਾਂ ਅਨੁਸਾਰ ਹਰਿਆਣਾ ਪੁਲਸ ਦੀ ਤਿੰਨ ਟੁੱਕੜੀਆਂ ਤਾਇਨਾਤ ਰਹੀਆਂ। ਇਕ ਟੁੱਕੜੀ ‘ਚ 80 ਤੋਂ 100 ਜਵਾਨ ਸਨ। ਡੇਰਾ ਚੀਫ਼ ਨੂੰ ਜੇਲ ਤੋਂ ਪੁਲਸ ਦੀ ਇਕ ਗੱਡੀ ‘ਚ ਲਿਆਂਦਾ ਗਿਆ। ਦੱਸਿਆ ਜਾ ਰਿਹਾ ਹੈ ਕਿ ਪੁਲਸ ਨੂੰ ਸੁਰੱਖਿਆ ਵਿਵਸਥਾ ਦੀ ਅਪੀਲ ਮਿਲੀ ਸੀ ਅਤੇ 24 ਅਕਤੂਬਰ ਨੂੰ ਸਵੇਰ ਤੋਂ ਲੈ ਕੇ ਸ਼ਾਮ ਤੱਕ ਸੁਰੱਖਿਆ ਉਪਲੱਬਧ ਕਰਵਾਈ ਗਈ ਸੀ। ਦੱਸਿਆ ਜਾ ਰਿਹਾ ਹੈ ਕਿ ਮੁੱਖ ਮੰਤਰੀ ਅਤੇ ਕੁਝ ਸੀਨੀਅਰ ਹਰਿਆਣਾ ਦੇ ਸਰਕਾਰੀ ਅਧਿਕਾਰੀਆਂ ਨੂੰ ਹੀ ਇਸ ਦੀ ਜਾਣਕਾਰੀ ਸੀ। ਇਸ ਤੋਂ ਪਹਿਲਾਂ ਹੀ ਰਾਮ ਰਹੀਮ ਨੂੰ ਪੈਰੋਲ ਦੇਣ ਦੀਆਂ ਗੱਲਾਂ ਸਾਹਮਣੇ ਆਈਆਂ ਸਨ। ਹਾਲਾਂਕਿ ਸਰਕਾਰ ਨੇ ਪੈਰੋਲ ਦੇਣ ਤੋਂ ਇਨਕਾਰ ਕੀਤਾ ਸੀ ਪਰ ਹੁਣ ਪੈਰੋਲ ਦੇਣ ਦੇ ਤਰੀਕੇ ‘ਤੇ ਸਵਾਲ ਉੱਠ ਰਹੇ ਹਨ।


Share