PUNJABMAILUSA.COM

ਬੀਸੀਸੀਆੲੀ ਵੱਲੋਂ ਚੰਦੀਲਾ ’ਤੇ ਉਮਰ ਭਰ ਲਈ ਪਾਬੰਦੀ

ਬੀਸੀਸੀਆੲੀ ਵੱਲੋਂ ਚੰਦੀਲਾ ’ਤੇ ਉਮਰ ਭਰ ਲਈ ਪਾਬੰਦੀ

ਬੀਸੀਸੀਆੲੀ ਵੱਲੋਂ ਚੰਦੀਲਾ ’ਤੇ ਉਮਰ ਭਰ ਲਈ ਪਾਬੰਦੀ
January 18
21:04 2016

chandila
ਮੁੰਬਈ, 18 ਜਨਵਰੀ (ਪੰਜਾਬ ਮੇਲ) – ਭਾਰਤੀ ਕ੍ਰਿਕਟ ਬੋਰਡ ਨੇ ਆਈਪੀਐਲ 2013 ਸਪਾਟ ਫਿਕਸਿੰਗ ਮਾਮਲੇ ਵਿੱਚ ਹਰਿਆਣਾ ਦੇ ਆਫ ਸਪਿੰਨਰ ਅਜੀਤ ਚੰਦੀਲਾ ’ਤੇ ਉਮਰ ਭਰ ਲਈ ਜਦਕਿ ਮੁੰਬਈ ਦੇ ਬੱਲੇਬਾਜ਼ ਹਿਕੇਨ ਸ਼ਾਹ ’ਤੇ ਪੰਜ ਸਾਲ ਦੀ ਪਾਬੰਦੀ ਲਾ ਦਿੱਤੀ ਹੈ। ਬੀਸੀਸੀਆਈ ਦੀ ਅਨੁਸ਼ਾਸਨ ਕਮੇਟੀ ਨੇ ਅੱਜ ਇਥੇ ਮੀਟਿੰਗ ਤੋਂ ਬਾਅਦ ਇਹ ਸਜ਼ਾ ਸੁਣਾਈ। ਬੀਸੀਸੀਆੲੀ ਦੇ ਪ੍ਰਧਾਨ ਸ਼ਸ਼ਾਂਕ ਮਨੋਹਰ ਦੀ ਅਗਵਾਈ ਵਿੱਚ ਹੋਈ ਮੀਟਿੰਗ ਵਿੱਚ ਜਯੋਤਿਰਦਿਤਿਆ ਸਿੰਧੀਆ ਤੇ ਨਿਰੰਜਨ ਸ਼ਾਹ ਵੀ ਸ਼ਾਮਲ ਸਨ। ਕਮੇਟੀ ਨੇ ਪਾਕਿਸਤਾਨੀ ਅੰਪਾੲਿਰ ਅਸਦ ਰੌਫ਼ ’ਤੇ ਫੈਸਲਾ ਫ਼ਿਲਹਾਲ 12 ਫਰਵਰੀ ਤਕ ਟਾਲ ਦਿੱਤਾ ਹੈ। ਰੌਫ਼ ਨੂੰ ਉਸ ਦਾ ਜਵਾਬ ਦਾਖ਼ਲ ਕਰਨ ਲਈ 9 ਫਰਵਰੀ ਤਕ ਦੀ ਮੋਹਲਤ ਦਿੱਤੀ ਗਈ ਹੈ। ਯਾਦ ਰਹੇ ਕਿ ਚੰਦੀਲਾ ਆਈਪੀਅੈਲ ਦੌਰਾਨ ਰਾਜਸਥਾਨ ਰਾਇਲਜ਼ ਵੱਲੋਂ ਖੇਡਦਿਆਂ ਸਪਾਟ ਫਿਕਸਿੰਗ ਦਾ ਦੋਸ਼ੀ ਪਾਇਆ ਗਿਆ ਸੀ। ਉਸ ’ਤੇ ਰਿਸ਼ਵਤ ਲੈਣ, ਫਿਕਸਿੰਗ, ਜਾਣਬੁਝ ਕੇ ਖ਼ਰਾਬ ਖੇਡਣ ਤੇ ਸਪਾਟ ਫਿਕਸਿੰਗ ਲਈ ਸਾਥੀ ਖਿਡਾਰੀਆਂ ਨਾਲ ਰਾਬਤਾ ਕਰਨ ਦੇ ਦੋਸ਼ ਲੱਗੇ ਸਨ। ਬੀਸੀਸੀਆਈ ਦੇ ਸਕੱਤਰ ਅਨੁਰਾਗ ਠਾਕੁਰ ਨੇ ਇਕ ਬਿਆਨ ਵਿੱਚ ਕਿਹਾ,‘ਬੋਰਡ ਦੀ ਅਨੁਸ਼ਾਸਨ ਕਮੇਟੀ ਵੱਲੋਂ ਚੰਦੀਲਾ ਨੂੰ ਬੀਸੀਸੀਆਈ ਦੀ ਭ੍ਰਿਸ਼ਟਾਚਾਰ ਨਿਰੋਧਕ ਕੋਡ ਦੀਆਂ ਵੱਖ ਵੱਖ ਧਾਰਾਵਾਂ ਤਹਿਤ ਦੋਸ਼ੀ ਪਾਇਆ ਗਿਆ ਹੈ।’ ਠਾਕੁਰ ਮੁਤਾਬਕ ਚੰਦੀਲਾ ਬੋਰਡ ਜਾਂ ਇਸ ਦੀਆਂ ਮੈਂਬਰ ਇਕਾਈਆਂ ਵੱਲੋਂ ਕਰਵਾਏ ਜਾਣ ਵਾਲੀ ਕਿਸੇ ਤਰ੍ਹਾਂ ਦੀ ਕ੍ਰਿਕਟ ਸਰਗਰਮੀ ਵਿੱਚ ਹੁਣ ਉਮਰ ਭਰ ਲਈ ਹਿੱਸਾ ਨਹੀਂ ਲੈ ਸਕੇਗਾ। ਠਾਕੁਰ ਨੇ ਕਿਹਾ ਕਿ ਬੋਰਡ ਦਾ ਮੰਤਵ ਕ੍ਰਿਕਟ ਨੂੰ ਪਾਕ ਸਾਫ਼ ਰੱਖਣਾ ਹੈ। ਉਧਰ ਬੱਲੇਬਾਜ਼ ਹਿਕੇਨ ਸ਼ਾਹ ’ਤੇ ਘਰੇਲੂ ਕ੍ਰਿਕਟ ਦੌਰਾਨ ਮੁੰਬਈ ਦੇ ਸਾਥੀ ਖਿਡਾਰੀ ਨੂੰ ਭ੍ਰਿਸ਼ਟਾਚਾਰ ਦੀ ਪੇਸ਼ਕਸ਼ ਕਰਨ ਦਾ ਦੋਸ਼ ਹੈ। ਬੋਰਡ ਨੇ ਉਸ ਨੂੰ ਵੀ ਕਈ ਧਾਰਾਵਾਂ ਤਹਿਤ ਦੋਸ਼ੀ ਪਾਇਆ ਹੈ। ਬੋਰਡ ਵੱਲੋਂ ਲਾੲੀ ਪਾਬੰਦੀ ਕਰਕੇ ਹੁਣ ਉਹ ਪੰਜ ਸਾਲ ਲੲੀ ਬੋਰਡ ਨਾਲ ਸਬੰਧਤ ਕ੍ਰਿਕਟ ਦੀ ਕਿਸੇ ਵੀ ਵੰਨਗੀ ਜਾਂ ਸਰਗਰਮੀ ਵਿੱਚ ਹਿੱਸਾ ਨਹੀਂ ਲੈ ਸਕੇਗਾ। ਇਸ ਦੌਰਾਨ ਅਨੁਸ਼ਾਸਨ ਕਮੇਟੀ ਨੇ ਰੌਫ਼ ਮਾਮਲੇ ਵਿੱਚ ਅੱਜ ਸੁਣਵਾਈ ਕਰਨੀ ਸੀ, ਪਰ ਪਾਕਿਸਤਾਨੀ ਅੰਪਾਇਰ ਗੈਰਹਾਜ਼ਰ ਰਿਹਾ। ਉਂਜ ਰੌਫ਼ ਨੇ ਬੋਰਡ ਕੋਲ ਦਾਖ਼ਲ ਕੀਤੇ ਆਪਣੇ ਪਹਿਲੇ ਜਵਾਬ ਵਿੱਚ ਇਸ ਮਾਮਲੇ ਦੀ ਨਿਰਪੱਖ ਜਾਂਚ ਨਾ ਹੋਣ ਦੀ ਗੱਲ ਕਹਿੰਦਿਆਂ ਦੂਜਾ ਜਾਂਚ ਅਧਿਕਾਰੀ ਲਾੲੇ ਜਾਣ ਦੀ ਮੰਗ ਕੀਤੀ ਸੀ, ਪਰ ਕਮੇਟੀ ਨੇ ਇਸ ਮੰਗ ਨੂੰ ਖਾਰਜ ਕਰ ਦਿੱਤਾ। ਕਮੇਟੀ ਨੇ ਹੁਣ ਰੌਫ਼ ਨੂੰ 9 ਫਰਵਰੀ ਤਕ ਲਿਖਤੀ ਜਵਾਬ ਦਾਖ਼ਲ ਕਰਨ ਦਾ ਆਖਰੀ ਮੌਕਾ ਦਿੱਤਾ ਹੈ। ਇਸ ਮਾਮਲੇ ਦੀ ਸੁਣਵਾੲੀ ਹੁਣ 12 ਫਰਵਰੀ ਨੂੰ ਹੋਵੇਗੀ ਤੇ ਉਸੇ ਦਿਨ ਫੈਸਲਾ ਦਿੱਤੇ ਜਾਣ ਦੀ ੳੁਮੀਦ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਭਾਰਤ ‘ਚ ਜਮਹੂਰੀਅਤ ਦੇ ਨਾਂ ‘ਤੇ ਚੱਲ ਰਹੀ ਰਜਵਾੜਾਸ਼ਾਹੀ

ਭਾਰਤ ‘ਚ ਜਮਹੂਰੀਅਤ ਦੇ ਨਾਂ ‘ਤੇ ਚੱਲ ਰਹੀ ਰਜਵਾੜਾਸ਼ਾਹੀ

Read Full Article
    ਕੈਲੀਫੋਰਨੀਆ ਦੀ ਵੋਟਰ ਸੂਚੀ ਪੰਜਾਬੀ ਜ਼ੁਬਾਨ ਵਿਚ ਕਰਾਉਣ ਲਈ ਏਜੰਡਾ ਪੇਸ਼

ਕੈਲੀਫੋਰਨੀਆ ਦੀ ਵੋਟਰ ਸੂਚੀ ਪੰਜਾਬੀ ਜ਼ੁਬਾਨ ਵਿਚ ਕਰਾਉਣ ਲਈ ਏਜੰਡਾ ਪੇਸ਼

Read Full Article
    ਅਮਰੀਕਾ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਈਸਟਰ ਮੌਕੇ ਸ੍ਰੀਲੰਕਾ ‘ਚ ਹੋਏ ਹਮਲਿਆਂ ਦੀ ਨਿੰਦਾ

ਅਮਰੀਕਾ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਈਸਟਰ ਮੌਕੇ ਸ੍ਰੀਲੰਕਾ ‘ਚ ਹੋਏ ਹਮਲਿਆਂ ਦੀ ਨਿੰਦਾ

Read Full Article
    ਪੰਜਾਬੀ ਸਾਹਿਤ ਸਭਾ ਕੈਲੀਫੋਰਨੀਆ 19ਵੀਂ ਅੰਤਰਰਾਸ਼ਟਰੀ ਕਾਨਫਰੰਸ 28 ਅਪ੍ਰੈਲ ਨੂੰ

ਪੰਜਾਬੀ ਸਾਹਿਤ ਸਭਾ ਕੈਲੀਫੋਰਨੀਆ 19ਵੀਂ ਅੰਤਰਰਾਸ਼ਟਰੀ ਕਾਨਫਰੰਸ 28 ਅਪ੍ਰੈਲ ਨੂੰ

Read Full Article
    ਸਿਆਟਲ ਵਿਚ ਖਾਲਸਾ ਸਾਜਣਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ 4 ਮਈ ਨੂੰ; ਤਿਆਰੀਆਂ ਮੁਕੰਮਲ

ਸਿਆਟਲ ਵਿਚ ਖਾਲਸਾ ਸਾਜਣਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ 4 ਮਈ ਨੂੰ; ਤਿਆਰੀਆਂ ਮੁਕੰਮਲ

Read Full Article
    ਅਮਰੀਕਾ ‘ਚ ਗ਼ੈਰਕਾਨੂੰਨੀ ਤਰੀਕੇ ਨਾਲ ਦਾਖ਼ਲ ਹੋਣ ਦੀ ਕੋਸ਼ਿਸ਼ ਦੌਰਾਨ 2 ਪੰਜਾਬੀ ਗ੍ਰਿਫ਼ਤਾਰ

ਅਮਰੀਕਾ ‘ਚ ਗ਼ੈਰਕਾਨੂੰਨੀ ਤਰੀਕੇ ਨਾਲ ਦਾਖ਼ਲ ਹੋਣ ਦੀ ਕੋਸ਼ਿਸ਼ ਦੌਰਾਨ 2 ਪੰਜਾਬੀ ਗ੍ਰਿਫ਼ਤਾਰ

Read Full Article
    ਹੈਲਥ ਕੇਅਰ ਫਰਾਡ ‘ਚ ਭਾਰਤੀ ਮੂਲ ਦੀ ਡਾਕਟਰ ਨੂੰ 2 ਸਾਲ ਦੀ ਕੈਦ

ਹੈਲਥ ਕੇਅਰ ਫਰਾਡ ‘ਚ ਭਾਰਤੀ ਮੂਲ ਦੀ ਡਾਕਟਰ ਨੂੰ 2 ਸਾਲ ਦੀ ਕੈਦ

Read Full Article
    ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

Read Full Article
    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article