PUNJABMAILUSA.COM

ਬੀ.ਐਸ.ਐਫ. ਜਵਾਨ ਸਮੇਤ ਆਈ.ਐਸ.ਆਈ. ਨਾਲ ਜੁੜੇ ਪੰਜ ਕਾਬੂ

ਬੀ.ਐਸ.ਐਫ. ਜਵਾਨ ਸਮੇਤ ਆਈ.ਐਸ.ਆਈ. ਨਾਲ ਜੁੜੇ ਪੰਜ ਕਾਬੂ

ਬੀ.ਐਸ.ਐਫ. ਜਵਾਨ ਸਮੇਤ ਆਈ.ਐਸ.ਆਈ. ਨਾਲ ਜੁੜੇ ਪੰਜ ਕਾਬੂ
November 29
21:54 2015

isis
ਨਵੀਂ ਦਿੱਲੀ, 29 ਨਵੰਬਰ (ਪੰਜਾਬ ਮੇਲ)- ਦੇਸ਼ ‘ਚ ਅੱਤਵਾਦੀ ਹਮਲਿਆਂ ਦੇ ਖਤਰੇ ਨੂੰ ਵੇਖਦੇ ਹੋਏ ਵਧਾਈ ਚੌਕਸੀ ਤਹਿਤ ਦਿੱਲੀ ਪੁਲਿਸ ਨੇ ਖੁਫੀਆ ਸੂਚਨਾ ਮਿਲਣ ‘ਤੇ ਪਾਕਿਸਤਾਨ ਦੀ ਖੁਫੀਆ ਏਜੰਸੀ ਆਈ.ਐਸ.ਆਈ. ਨਾਲ ਜੁੜੇ ਦੋ ਏਜੰਟਾਂ ਨੂੰ ਗਿ੍ਫਤਾਰ ਕੀਤਾ ਹੈ, ਇਨ੍ਹਾਂ ‘ਚ ਇਕ ਬੀ.ਐਸ.ਐਫ. ਦਾ ਜਵਾਨ ਵੀ ਸ਼ਾਮਿਲ ਹੈ | ਇਸ ਦੌਰਾਨ ਕੋਲਕਾਤਾ ਪੁਲਿਸ ਦੀ ਸਪੈਸ਼ਲ ਟਾਸਕ ਫੋਰਸ (ਐਸ.ਟੀ.ਐਫ.) ਨੇ ਵੀ ਸ਼ਹਿਰ ਦੇ ਦੱਖਣੀ ਭਾਗ ਤੋਂ ਆਈ.ਐਸ.ਆਈ. ਨਾਲ ਸਬੰਧ ਰੱਖਣ ਵਾਲੇ ਤਿੰਨ ਲੋਕਾਂ ਨੂੰ ਗਿ੍ਫਤਾਰ ਕੀਤਾ | ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਐਸ.ਪੀ. ਕੇ.ਪੀ.ਐਸ. ਮਲਹੋਤਰਾ ਦੀ ਅਗਵਾਈ ‘ਚ ਕਰਾਈਮ ਬ੍ਰਾਂਚ ਦੀ ਟੀਮ ਨੇ ਕੈਫਇਤੁਲਾਹ ਖਾਨ ਉਰਫ ਮਾਸਟਰ ਰਾਜਾ ਤੇ ਅਬਦੁਲ ਰਸ਼ੀਦ ਨਾਂਅ ਦੇ ਦੋ ਪਾਕਿਸਤਾਨ ਏਜੰਟਾਂ ਨੂੰ ਗਿ੍ਫਤਾਰ ਕੀਤਾ | ਮਾਸਟਰ ਰਾਜਾ ਜੰਮੂ ਕਸ਼ਮੀਰ ਦੇ ਰਾਜੌਰੀ ਦਾ ਰਹਿਣ ਵਾਲਾ ਹੈ ਜਦੋਂ ਕਿ ਅਬਦੁਲ ਰਸ਼ੀਦ ਰਾਜੌਰੀ ‘ਚ ਬੀ.ਐਸ.ਐਫ. ਦੇ ਇੰਟੈਲੀਜੈਂਸ ਵਿੰਗ ‘ਚ ਹੌਲਦਾਰ ਦੇ ਅਹੁਦੇ ‘ਤੇ ਤੈਨਾਤ ਹੈ | ਦੋਨਾਂ ਏਜੰਟਾਂ ਕੋਲੋਂ ਰਾਸ਼ਟਰੀ ਸੁਰੱਖਿਆ ਨਾਲ ਜੁੜੇ ਕਈ ਅਹਿਮ ਦਸਤਾਵੇਜ਼ ਬਰਾਮਦ ਹੋਏ ਹਨ | 26 ਨਵੰਬਰ ਨੂੰ ਕੈਫਇਤੁਲਾਹ ਨੇ ਜੰਮੂ ਤੋਂ ਭੁਪਾਲ ਲਈ ਗੱਡੀ ਫੜੀ ਸੀ | ਖੁਫੀਆ ਸੂਚਨਾ ਦੇ ਆਧਾਰ ‘ਤੇ ਉਸ ਨੂੰ ਰੇਲਵੇ ਸਟੇਸ਼ਨ ਤੋਂ ਹੀ ਗਿ੍ਫਤਾਰ ਕਰ ਲਿਆ ਗਿਆ | ਪੁੱਛ ਗਿੱਛ ਦੌਰਾਨ ਉਸ ਨੇ ਦੱਸਿਆ ਕਿ 2013 ‘ਚ ਉਹ ਪਾਕਿਸਤਾਨ ਗਿਆ ਸੀ ਤੇ ਇਸ ਸਮੇਂ ਹੀ ਆਈ.ਐਸ.ਆਈ. ਦੇ ਸੰਪਰਕ ‘ਚ ਆ ਗਿਆ |
ਪੈਸਿਆਂ ਦੇ ਲਾਲਚ ‘ਚ ਕੀਤਾ ਇਕਰਾਰ-ਕੈਪਇਤੁਲਾਹ ਨੇ ਪੁਲਿਸ ਨੂੰ ਦੱਸਿਆ ਕਿ ਉਹ ਰਾਜੌਰੀ ਦੇ ਇਕ ਸਕੂਲ ‘ਚ ਲਾਇਬ੍ਰੇਰੀ ਸਹਾਇਕ ਵੱਜੋਂ ਕੰਮ ਕਰਦਾ ਹੈ | ਪਾਕਿਸਤਾਨ ਦੀ ਯਾਤਰਾ ਦੌਰਾਨ ਆਈ.ਐਸ.ਆਈ. ਨੇ ਉਸ ਨੂੰ ਪੈਸਿਆਂ ਦਾ ਲਾਲਚ ਦਿੱਤਾ ਸੀ, ਜਿਸ ਦੇ ਇਵਜ਼ ਵੱਜੋਂ ਉਸ ਨੇ ਦੇਸ਼ ਦੀ ਖੁਫੀਆ ਜਾਣਕਾਰੀ ਗੁਆਂਢੀ ਮੁਲਕ ਨੂੰ ਸੌਾਪਣ ਦਾ ਇਕਰਾਰ ਕੀਤਾ | ਉਸ ਨੇ ਦੱਸਿਆ ਕਿ ਇਸ ਨੂੰ ਅੰਜਾਮ ਦੇਣ ਲਈ ਉਸ ਨੇ ਬੀ.ਐਸ.ਐਫ. ਤੇ ਸੈਨਾ ‘ਚ ਆਪਣੀ ਪਛਾਣ ਬਣਾਉਣੀ ਸ਼ੁਰੂ ਕੀਤੀ ਅਤੇ ਇਸ ਕੰਮ ਲਈ ਉਸ ਨੇ ਬੀ.ਐਸ.ਐਫ. ‘ਚ ਤੈਨਾਤ ਹੌਲਦਾਰ ਅਬਦੁਲ ਰਸ਼ੀਦ ਨੂੰ ਵੀ ਪੈਸਿਆਂ ਦਾ ਲਾਲਚ ਦੇ ਕੇ ਆਪਣੇ ਨਾਲ ਮਿਲਾ ਲਿਆ ਤੇ ਪੀ. ਆਈ. ਓ. (ਪਾਕਿਸਤਾਨ ਇੰਟੈਲੀਜੈਂਸ ਆਪਰੇਟਿਵ) ਤੱਕ ਦੇਸ਼ ਦੀ ਰਾਸ਼ਟਰੀ ਸੁਰੱਖਿਆ ਨਾਲ ਜੁੜੀਆਂ ਅਹਿਮ ਜਾਣਕਾਰੀਆਂ ਪਹੁੰਚਾਉਂਦਾ ਰਿਹਾ | ਇਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕੈਪਇਤੁਲਾਹ ਖਾਨ ਈ.ਮੇਲ, ਵਟਸਐਪ ਤੇ ਵਾਈਬਰ ਨੈਟਵਰਕ ਜ਼ਰੀਏ ਪਾਕਿਸਤਾਨ ਦੀ ਖੁਫੀਆ ਏਜੰਸੀ ਨੂੰ ਸੂਚਨਾਵਾਂ ਭੇਜਦਾ ਸੀ |
ਕੋਲਕਾਤਾ ‘ਚ ਵੀ ਤਿੰਨ ਗਿ੍ਫ਼ਤਾਰ
ਕੋਲਕਾਤਾ,ਐਸ.ਟੀ.ਐਫ. ਦੇ ਇਕ ਵਿਸ਼ੇਸ਼ ਅਧਿਕਾਰੀ ਨੇ ਦੱਸਿਆ ਕਿ ਸ਼ਹਿਰ ਦੇ ਦੱਖਣੀ ਭਾਗ ‘ਚ ਇਕਬਾਲਪੁਰ ਥਾਣੇ ਦੇ ਡਾਕਟਰ ਸੁਧੀਰ ਬੋਸ ਮਾਰਗ ਤੋਂ ਇਰਸ਼ਾਦ ਅੰਸਾਰੀ (51), ਉਸ ਦੇ ਲੜਕੇ ਅਸ਼ਫਾਕ ਅੰਸਾਰੀ (23) ਤੇ ਉਸ ਦੇ ਰਿਸ਼ਤੇਦਾਰ ਮੁਹੰਮਦ ਜਹਾਂਗੀਰ ਨੂੰ ਗਿ੍ਫਤਾਰ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਆਈ.ਐਸ.ਆਈ. ਨਾਲ ਸਬੰਧਾਂ ਦਾ ਖੁਲਾਸਾ ਕਰਨ ਵਾਲੇ ਕਈ ਦਸਤਾਵੇਜ਼ਾਂ ਦੇ ਇਲਾਵਾ ਐਸ.ਟੀ.ਐਫ. ਨੇ ਇਰਸ਼ਾਦ ਕੋਲੋਂ 2 ਲੱਖ ਰੁਪਏ ਦੇ ਜਾਅਲੀ ਨੋਟ, ਉਸ ਦੇ ਲੜਕੇ ਅਸ਼ਫਾਕ ਤੇ ਜਹਾਂਗੀਰ ਕੋਲੋਂ ਕਰਮਵਾਰ ਡੇਢ-ਡੇਢ ਲੱਖ ਰੁਪਏ ਦੇ ਜਾਅਲੀ ਨੋਟ ਬਰਾਮਦ ਹੋਏ ਹਨ | ਪੁਲਿਸ ਨੇ ਦਾਅਵਾ ਕੀਤਾ ਕਿ ਇਰਸ਼ਾਦ ਤੇ ਜਹਾਂਗੀਰ ਦੋਨੋਂ10 ਸਾਲਾਂ ਦੇ ਜ਼ਿਆਦਾ ਸਮੇਂ ਤੋਂ ਆਈ.ਐਸ.ਆਈ. ਲਈ ਕੰਮ ਕਰ ਰਹੇ ਸਨ ਤੇ ਰਾਸ਼ਟਰੀ ਸੁਰੱਖਿਆ ਨਾਲ ਸਬੰਧਤ ਜਾਣਕਾਰੀਆਂ ਆਈ. ਐਸ. ਆਈ. ਨੂੰ ਭੇਜ ਰਹੇ ਸਨ | ਉਨ੍ਹਾਂ ਦੱਸਿਆ ਕਿ ਅਸ਼ਫਾਕ ਦੀ ਭੂਮਿਕਾ ਬਾਰੇ ਅਜੇ ਤੱਕ ਪਤਾ ਨਹੀ ਲੱਗ ਸਕਿਆ | ਅਧਿਕਾਰੀਆਂ ਨੇ ਦੱਸਿਆ ਕਿ ਉਹ ਕਈ ਸਾਲਾਂ ਤੋਂ ਪਾਕਿਸਤਾਨ ਜਾ ਰਹੇ ਹਨ ਤੇ ਉਥੇ ਉਨ੍ਹਾਂ ਨੂੰ ਵਿਸ਼ੇਸ਼ ਸੇਵਾਵਾਂ ਲਈ ਆਈ. ਐਸ. ਆਈ. ਵੱਲੋਂ ਸਿਖਲਾਈ ਦਿੱਤੀ ਗਈ | ਇਹ ਪੁੱਛੇ ਜਾਣ ‘ਤੇ ਕਿ ਕੀ ਇਨ੍ਹਾਂ ਤਿੰਨਾਂ ਦਾ ਸਬੰਧ ਮੇਰਠ ‘ਚ ਗਿ੍ਫਤਾਰ ਕੀਤੇ ਗਏ ਏਜੰਟ ਨਾਲ ਹੈ ਤਾਂ ਅਧਿਕਾਰੀ ਨੇ ਕਿਹਾ ਕਿ ਅਸੀਂ ਇਸ ਗੱਲ ਤੋਂ ਇਨਕਾਰ ਨਹੀਂ ਕਰ ਸਕਦੇ ਤੇ ਇਸ ਬਾਰੇ ਉਤਰ ਪ੍ਰਦੇਸ਼ ਦੀ ਐਸ.ਟੀ.ਐਫ. ਨਾਲ ਸੰਪਰਕ ਕਰਾਂਗੇ |

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

Read Full Article
    ਅੱਤਵਾਦੀਆਂ ਲਈ ਪਾਕਿਸਤਾਨ ਸਵਰਗ  : ਅਮਰੀਕਾ

ਅੱਤਵਾਦੀਆਂ ਲਈ ਪਾਕਿਸਤਾਨ ਸਵਰਗ : ਅਮਰੀਕਾ

Read Full Article
    ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

Read Full Article
    ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

Read Full Article
    ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

Read Full Article
    ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

Read Full Article
    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
    ਕਰਤਾਰਪੁਰ ਸਾਹਿਬ ਦੇ ਲਾਂਘੇ ਉੱਤੇ ਸਿਆਸਤ ਕਿਉਂ?

ਕਰਤਾਰਪੁਰ ਸਾਹਿਬ ਦੇ ਲਾਂਘੇ ਉੱਤੇ ਸਿਆਸਤ ਕਿਉਂ?

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article