PUNJABMAILUSA.COM

ਬੁਰਾੜੀ ਕਾਂਡ : ਪ੍ਰੇਮ ਸਬੰਧਾਂ ਦਾ ਮਾਮਲਾ ਆਇਆ ਸਾਹਮਣੇ

ਬੁਰਾੜੀ ਕਾਂਡ : ਪ੍ਰੇਮ ਸਬੰਧਾਂ ਦਾ ਮਾਮਲਾ ਆਇਆ ਸਾਹਮਣੇ

ਬੁਰਾੜੀ ਕਾਂਡ : ਪ੍ਰੇਮ ਸਬੰਧਾਂ ਦਾ ਮਾਮਲਾ ਆਇਆ ਸਾਹਮਣੇ
July 09
11:56 2018

ਨਵੀਂ ਦਿੱਲੀ, 9 ਜੁਲਾਈ (ਪੰਜਾਬ ਮੇਲ)- ਬੁਰਾੜੀ ਦੇ ਸੰਤ ਨਗਰ ਵਿਚ ਭਾਟੀਆ ਪਰਿਵਾਰ ਦੇ 11 ਲੋਕਾਂ ਦੀ ਮੌਤ ਦੇ ਮਾਮਲੇ ਵਿਚ ਪੁਲਿਸ ਨੂੰ ਇੱਕ ਨਵੀਂ ਡਾਇਰੀ ਮਿਲੀ ਹੈ। ਇਹ ਲਲਿਤ ਦੀ ਭਾਣਜੀ ਪ੍ਰਿਅੰਕਾ ਦੀ ਨਿੱਜੀ ਡਾਇਰੀ ਹੈ ਜਿਸ ਦੇ ਪੰਨਿਆਂ ਨੇ ਮੌਤ ਦੀ ਗੁੱਥੀ ਨੂੰ ਹੋਰ ਉਲਝਾ ਦਿੱਤਾ ਹੈ। ਪੁਲਿਸ ਦੁਆਰਾ ਕੀਤੀ ਗਈ ਜਾਂਚ ਵਿਚ ਹੁਣ ਤੰਤਰ ਮੰਤਰ ਅਤੇ ਆਤਮਾ ਤੋਂ ਇਲਾਵਾ ਪ੍ਰੇਮ ਸਬੰਧਾਂ ਦਾ ਨਵਾਂ ਪਹਿਲੂ ਸਾਹਮਣੇ ਆਇਆ ਹੈ।
ਡਾਇਰੀ ਦੇ ਕਵਰ ਪੇਜ ‘ਤੇ ਸੁੰਦਰ ਲੜਕੀ ਲਿਖਿਆ ਹੈ ਅਤੇ ਇਹ ਪੇਜ ਦਿਲ ਦੇ ਆਕਾਰ ਵਿਚ ਕੱਟਿਆ ਹੈ। ਕਟੇ ਹੋਏ ਦਿਲ ਦੇ ਆਕਾਰ ਨੂੰ ਸਿਲਵਰ ਪੇਪਰ ਨਾਲ ਸਜਾਇਆ ਗਿਆ ਹੈ ਅਤੇ ਅੰਦਰ ਦੇ ਪੰਨਿਆਂ ਵਿਚ ਪ੍ਰਿਅੰਕਾ ਨੇ ਅਪਣੇ ਜੀਵਨ ਦੇ ਬਾਰੇ ਵਿਚ ਪਰਤ ਦਰ ਪਰਤ ਬਿਆਨ ਕੀਤਾ ਹੈ। ਉਸ ਨੇ ਮਾਡਲ ਟਾਊਨ ਵਿਚ ਰਹਿਣ ਵਾਲੇ ਇਕ ਨੌਜਵਾਨ ਨਾਲ ਦੋਸਤੀ ਅਤੇ ਪ੍ਰੇਮ ਸਬੰਧਾਂ ਦਾ ਜ਼ਿਕਰ ਕਰਦੇ ਹੋਏ ਅਪਣੇ ਮਾਮਾ ਲਲਿਤ ਕੋਲੋਂ ਇਸ ਦੇ ਲਈ ਮੁਆਫ਼ੀ ਵੀ ਮੰਗੀ ਹੈ। ਬੇਹੱਦ ਸੋਹਣੇ ਅਤੇ ਅਕਾਰ ਵਿਚ ਛੋਟੀ ਡਾਇਰੀ ਵਿਚ ਪ੍ਰਿਅੰਕਾ ਨੇ ਸ਼ੁਰੂਆਤ ਇਸ ਤੋਂ ਗੱਲ ਤੋਂ ਕੀਤੀ ਹੈ ਕਿ ਮੈਂ ਜੋ ਗੱਲ ਆਪ ਨੂੰ ਦੱਸਣ ਜਾ ਰਹੀ ਹਾਂ ਉਸ ਨਾਲ ਮੈਂ ਆਪ ਦੀ ਨਜ਼ਰਾਂ ਤੋਂ ਡਿੱਗ ਸਕਦੀ ਹਾਂ। ਅਗਲੇ ਪੇਜ ‘ਤੇ ਉਹ ਮਾਡਲ ਟਾਊਨ ਵਿਚ ਰਹਿਣ ਵਾਲੇ ਇਕ ਮੁੰਡੇ ਦਾ ਨਾਂ ਲਿਖਦੇ ਹੋਏ ਉਸ ਨੂੰ ਅਪਣਾ ਦੋਸਤ ਦੱਸਦੀ ਹੈ ਅਤੇ ਇਹ ਵੀ ਲਿਖਿਆ ਕਿ ਹੁਣ ਉਹ ਘਰ ਖਾਲੀ ਕਰਕੇ ਜਾ ਚੁੱਕਾ ਹੈ। ਇਸ ਤੋਂ ਬਾਅਦ ਅਗਲੇ ਪੇਜ ‘ਤੇ ਪ੍ਰਿਅੰਕਾ ਜੀਵਨ ਦੇ ਬਾਰੇ ਵਿਚ ਮਾਮਾ ਲਲਿਤ ਦੁਆਰਾ ਦਿੱਤੀਆਂ ਨਸੀਹਤਾਂ ਦਾ ਜ਼ਿਕਰ ਕਰਦੀ ਹੈ। ਇਹ ਵੀ ਭਰੋਸਾ ਦਿਵਾਉਣ ਦੀ ਕੋਸ਼ਿਸ਼ ਕਰਦੀ ਹੈ ਕਿ ਉਹ ਵਿਆਹ ਤੋਂ ਬਾਅਦ ਅਪਣੇ ਸਹੁਰਿਆਂ ਵਿਚ ਠੀਕ ਠਾਕ ਰਹੇਗੀ। ਉਥੇ ਸਭ ਤੋਂ ਖੁਸ਼ ਰੱਖੇਗੀ ਅਤੇ ਕਿਸੇ ਨੂੰ ਸ਼ਿਕਾਇਤ ਦਾ ਮੌਕਾ ਨਹੀਂ ਦੇਵੇਗੀ। ਇਸ ਡਾਇਰੀ ਦੇ ਅਖਰੀ ਵਾਲੇ ਕੁਝ ਪੇਜ ਖਾਲੀ ਹਨ।
ਪੁਲਿਸ ਸੂਤਰਾਂ ਅਨੁਸਾਰ ਨਵੀਂ ਡਾਇਰੀ ਦੇ ਸਾਹਮਣੇ ਆਉਣ ਤੋਂ ਬਾਅਦ ਜਾਂਚ ਨੂੰ ਨਵੀਂ ਦਿਸ਼ਾ ਮਿਲ ਸਕਦੀ ਹੈ। ਹੁਣ ਤੱਕ ਲਲਿਤ ਦੇ ਸਰੀਰ ਵਿਚ ਪਿਤਾ ਦੀ ਆਤਮਾ ਆਉਣ, ਤੰਤਰ ਮੰਤਰ ਆਦਿ ‘ਤੇ ਧਿਆਨ ਕੇਂਦਰਤ ਕਰਕੇ ਹੀ ਜਾਂਚ ਕੀਤੀ ਜਾ ਰਹੀ ਸੀ। ਹੁਣ ਪ੍ਰੇਮ ਸਬੰਧਾਂ ਦੇ ਨਜ਼ਰੀਏ ਦੇ ਮਾਮਲੇ ਦੀ ਜਾਂਚ ਕੀਤੀ ਜਾ ਸਕਦੀ ਹੈ। ਪੁਲਿਸ ਦਾ ਕਹਿਣਾ ਹੈ ਕਿ ਉਸ ਦੇ ਦੋਸਤ ਨੂੰ ਬੁਲਾ ਕੇ ਵੀ ਪੁਛਗਿੱਛ ਕਰ ਸਕਦੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਭਾਰਤ ‘ਚ ਜਮਹੂਰੀਅਤ ਦੇ ਨਾਂ ‘ਤੇ ਚੱਲ ਰਹੀ ਰਜਵਾੜਾਸ਼ਾਹੀ

ਭਾਰਤ ‘ਚ ਜਮਹੂਰੀਅਤ ਦੇ ਨਾਂ ‘ਤੇ ਚੱਲ ਰਹੀ ਰਜਵਾੜਾਸ਼ਾਹੀ

Read Full Article
    ਕੈਲੀਫੋਰਨੀਆ ਦੀ ਵੋਟਰ ਸੂਚੀ ਪੰਜਾਬੀ ਜ਼ੁਬਾਨ ਵਿਚ ਕਰਾਉਣ ਲਈ ਏਜੰਡਾ ਪੇਸ਼

ਕੈਲੀਫੋਰਨੀਆ ਦੀ ਵੋਟਰ ਸੂਚੀ ਪੰਜਾਬੀ ਜ਼ੁਬਾਨ ਵਿਚ ਕਰਾਉਣ ਲਈ ਏਜੰਡਾ ਪੇਸ਼

Read Full Article
    ਅਮਰੀਕਾ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਈਸਟਰ ਮੌਕੇ ਸ੍ਰੀਲੰਕਾ ‘ਚ ਹੋਏ ਹਮਲਿਆਂ ਦੀ ਨਿੰਦਾ

ਅਮਰੀਕਾ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਈਸਟਰ ਮੌਕੇ ਸ੍ਰੀਲੰਕਾ ‘ਚ ਹੋਏ ਹਮਲਿਆਂ ਦੀ ਨਿੰਦਾ

Read Full Article
    ਪੰਜਾਬੀ ਸਾਹਿਤ ਸਭਾ ਕੈਲੀਫੋਰਨੀਆ 19ਵੀਂ ਅੰਤਰਰਾਸ਼ਟਰੀ ਕਾਨਫਰੰਸ 28 ਅਪ੍ਰੈਲ ਨੂੰ

ਪੰਜਾਬੀ ਸਾਹਿਤ ਸਭਾ ਕੈਲੀਫੋਰਨੀਆ 19ਵੀਂ ਅੰਤਰਰਾਸ਼ਟਰੀ ਕਾਨਫਰੰਸ 28 ਅਪ੍ਰੈਲ ਨੂੰ

Read Full Article
    ਸਿਆਟਲ ਵਿਚ ਖਾਲਸਾ ਸਾਜਣਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ 4 ਮਈ ਨੂੰ; ਤਿਆਰੀਆਂ ਮੁਕੰਮਲ

ਸਿਆਟਲ ਵਿਚ ਖਾਲਸਾ ਸਾਜਣਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ 4 ਮਈ ਨੂੰ; ਤਿਆਰੀਆਂ ਮੁਕੰਮਲ

Read Full Article
    ਅਮਰੀਕਾ ‘ਚ ਗ਼ੈਰਕਾਨੂੰਨੀ ਤਰੀਕੇ ਨਾਲ ਦਾਖ਼ਲ ਹੋਣ ਦੀ ਕੋਸ਼ਿਸ਼ ਦੌਰਾਨ 2 ਪੰਜਾਬੀ ਗ੍ਰਿਫ਼ਤਾਰ

ਅਮਰੀਕਾ ‘ਚ ਗ਼ੈਰਕਾਨੂੰਨੀ ਤਰੀਕੇ ਨਾਲ ਦਾਖ਼ਲ ਹੋਣ ਦੀ ਕੋਸ਼ਿਸ਼ ਦੌਰਾਨ 2 ਪੰਜਾਬੀ ਗ੍ਰਿਫ਼ਤਾਰ

Read Full Article
    ਹੈਲਥ ਕੇਅਰ ਫਰਾਡ ‘ਚ ਭਾਰਤੀ ਮੂਲ ਦੀ ਡਾਕਟਰ ਨੂੰ 2 ਸਾਲ ਦੀ ਕੈਦ

ਹੈਲਥ ਕੇਅਰ ਫਰਾਡ ‘ਚ ਭਾਰਤੀ ਮੂਲ ਦੀ ਡਾਕਟਰ ਨੂੰ 2 ਸਾਲ ਦੀ ਕੈਦ

Read Full Article
    ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

Read Full Article
    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article