PUNJABMAILUSA.COM

ਬੇਅਦਬੀ ਕਾਂਡਾਂ ਦੀ ਜਾਂਚ ਐੱਸ.ਆਈ.ਟੀ. ਤੋਂ ਕਰਵਾਉਣ ਦਾ ਮਤਾ ਪਾਸ

ਬੇਅਦਬੀ ਕਾਂਡਾਂ ਦੀ ਜਾਂਚ ਐੱਸ.ਆਈ.ਟੀ. ਤੋਂ ਕਰਵਾਉਣ ਦਾ ਮਤਾ ਪਾਸ

ਬੇਅਦਬੀ ਕਾਂਡਾਂ ਦੀ ਜਾਂਚ ਐੱਸ.ਆਈ.ਟੀ. ਤੋਂ ਕਰਵਾਉਣ ਦਾ ਮਤਾ ਪਾਸ
August 29
10:31 2018

ਕਾਂਗਰਸ ਤੇ ‘ਆਪ’ ਵਿਧਾਇਕਾਂ ਨੇ ਇੱਕਸੁਰ ਹੋ ਕੇ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ, ਸਾਬਕਾ ਡੀ.ਜੀ.ਪੀ. ਤੇ ਹੋਰਨਾਂ ਅਧਿਕਾਰੀਆਂ ਖਿਲਾਫ਼ ਕਾਰਵਾਈ ਲਈ ਮੁੱਖ ਮੰਤਰੀ ‘ਤੇ ਪਇਆ ਦਬਾਅ
ਚੰਡੀਗੜ੍ਹ, 29 ਅਗਸਤ (ਪੰਜਾਬ ਮੇਲ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਹੈ ਕਿ ਬਰਗਾੜੀ ‘ਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਘਟਨਾ ਸਮੇਤ ਬਹਿਬਲ ਕਲਾਂ ਅਤੇ ਕੋਟਕਪੂਰਾ ‘ਚ ਪੁਲਿਸ ਗੋਲੀ ਕਾਂਡ ਦੀ ਤਫ਼ਤੀਸ਼ ਸੂਬਾਈ ਪੁਲਿਸ ਅਧਿਕਾਰੀਆਂ ‘ਤੇ ਆਧਾਰਿਤ ਵਿਸ਼ੇਸ਼ ਜਾਂਚ ਟੀਮ (ਐੱਸ.ਆਈ.ਟੀ.) ਕਰੇਗੀ। ਇਸ ਦੌਰਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ‘ਚ ਅਕਾਲੀ-ਭਾਜਪਾ ਦੇ ਸਾਰੇ ਵਿਧਾਇਕਾਂ ਨੇ ਬਹਿਸ ਦਾ ਬਾਈਕਾਟ ਕਰ ਦਿੱਤਾ। ਵਿਧਾਨ ਸਭਾ ‘ਚ ਜਸਟਿਸ (ਸੇਵਾਮੁਕਤ) ਰਣਜੀਤ ਸਿੰਘ ਕਮਿਸ਼ਨ ਵੱਲੋਂ ਬੇਅਦਬੀ ਬਾਰੇ ਘਟਨਾਵਾਂ ਦੀਆਂ ਪੜਤਾਲੀਆਂ ਰਿਪੋਰਟਾਂ ਦੀ ਬਹਿਸ ਦੌਰਾਨ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਇੱਕਸੁਰ ਹੋ ਕੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਡੀ.ਜੀ.ਪੀ. ਅਤੇ ਹੋਰਨਾਂ ਅਧਿਕਾਰੀਆਂ ਖਿਲਾਫ਼ ਕਾਨੂੰਨੀ ਕਾਰਵਾਈ ਲਈ ਮੁੱਖ ਮੰਤਰੀ ‘ਤੇ ਦਬਾਅ ਪਾਇਆ। ਬਹਿਸ ਨੂੰ ਸਮੇਟਦਿਆਂ ਮੁੱਖ ਮੰਤਰੀ ਨੇ ਦਿਹਾਤੀ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੂੰ ਜਾਂਚ ਏਜੰਸੀ ਬਦਲਣ ਸਬੰਧੀ ਮਤਾ ਲਿਆਉਣ ਲਈ ਕਿਹਾ ਅਤੇ ਸ਼੍ਰੀ ਬਾਜਵਾ ਨੇ ਸਦਨ ‘ਚ ਬਰਗਾੜੀ ਬੇਅਦਬੀ ਘਟਨਾ ਅਤੇ ਗੋਲੀਕਾਂਡਾਂ ਦੇ ਮਾਮਲਿਆਂ ਦੀ ਜਾਂਚ ਸੀ.ਬੀ.ਆਈ. ਦੀ ਥਾਂ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਤੋਂ ਕਰਾਉਣ ਦਾ ਮਤਾ ਪੇਸ਼ ਕੀਤਾ। ਇਸ ਮਤੇ ਨੂੰ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਸਰਬਸੰਮਤੀ ਨਾਲ ਪਾਸ ਕਰ ਦਿੱਤਾ। ਮੁੱਖ ਮੰਤਰੀ ਨੇ ਇਨ੍ਹਾਂ ਮਾਮਲਿਆਂ ਦੀ ਸਮਾਂਬੱਧ ਜਾਂਚ ਕਰਾਉਣ ਅਤੇ ਜਾਂਚ ਦੇ ਆਧਾਰ ‘ਤੇ ਦੋਸ਼ੀਆਂ ਖਿਲਾਫ਼ ਕਾਰਵਾਈ ਦਾ ਭਰੋਸਾ ਦਿੱਤਾ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਸੱਤਾ ਸੰਭਾਲਣ ਤੋਂ ਬਾਅਦ ਪਹਿਲੀ ਵਾਰੀ ਪ੍ਰਕਾਸ਼ ਸਿੰਘ ਬਾਦਲ ਉੱਤੇ ਨਿੱਜੀ ਹਮਲੇ ਕੀਤੇ। ਉਨ੍ਹਾਂ ਸਦਨ ਨੂੰ ਸੰਬੋਧਨ ਕਰਦਿਆਂ ਸਾਬਕਾ ਮੁੱਖ ਮੰਤਰੀ ਵਿਰੁੱਧ ਬੁਜ਼ਦਿਲ, ਝੂਠਾ ਤੇ ਡਰਪੋਕ ਜਿਹੇ ਸ਼ਬਦ ਵਰਤੇ। ਉਨ੍ਹਾਂ ਕਿਹਾ ਕਿ ਪੰਜਾਬ ਜਿਨ੍ਹਾਂ ਸਮਾਜਿਕ ਤੇ ਆਰਥਿਕ ਸਮੱਸਿਆਵਾਂ ਨਾਲ ਜੂਝ ਰਿਹਾ ਹੈ, ਉਸ ਦੀ ਜੜ੍ਹ ਪ੍ਰਕਾਸ਼ ਸਿੰਘ ਬਾਦਲ ਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਵਿਅਕਤੀ ਨੇ ਅੱਤਵਾਦ ਦੇ ਸਮੇਂ ਗੱਲਬਾਤ ਨੂੰ ਤਾਰਪੀਡੋ ਕੀਤਾ ਅਤੇ ਆਪਣੇ ਨਿੱਜੀ ਮੁਫ਼ਾਦਾਂ ਲਈ ਰਾਜਨੀਤੀ ਕੀਤੀ। ਸਾਕਾ ਨੀਲਾ ਤਾਰਾ ਲਈ ਵੀ ਕੈਪਟਨ ਨੇ ਪ੍ਰਕਾਸ਼ ਸਿੰਘ ਬਾਦਲ ਨੂੰ ਜ਼ਿੰਮੇਵਾਰ ਠਹਿਰਾਇਆ। ਉਨ੍ਹਾਂ ਕਾਂਗਰਸ ਅਤੇ ‘ਆਪ’ ਵਿਧਾਇਕਾਂ ਵੱਲੋਂ ਬਾਦਲਾਂ ਖਾਲਾਫ਼ ਕਾਰਵਾਈ ਦੀ ਕੀਤੀ ਜਾ ਰਹੀ ਮੰਗ ਦੇ ਜਵਾਬ ਵਿਚ ਕਿਹਾ ”ਬਾਦਲ ਦਾ ਕਿਰਦਾਰ ਹੀ ਅਜਿਹਾ ਹੈ, ਜੋ ਕਿਸੇ ਪ੍ਰਕਾਰ ਦੀ ਰਾਹਤ ਦਾ ਹੱਕਦਾਰ ਨਹੀਂ ਹੈ। ਉਨ੍ਹਾਂ ਕਿਹਾ ਕਿ ਬਾਦਲ ਬਿਮਾਰ ਹੋਣ ਦਾ ਬਹਾਨਾ ਕਰ ਰਿਹਾ ਹੈ, ਅਸਲ ਵਿਚ ਉਸ ਨੂੰ ਪਤਾ ਹੈ ਕਿ ਸਦਨ ਵਿਚ ਬੁਰੀ ਹੋਣੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਤਿਹਾਸ ਇਸ ਵਿਅਕਤੀ ਨੂੰ ਮੁਆਫ਼ ਨਹੀਂ ਕਰੇਗਾ। ਉਨ੍ਹਾਂ ਕਿਹਾ ਕਿ ਅੱਤਵਾਦ ਦੇ ਸਮੇਂ ਅੱਤਵਾਦੀਆਂ ਨੂੰ ਹੱਲਾਸ਼ੇਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਦਿੱਤੀ ਜਾਂਦੀ ਰਹੀ ਹੈ ਤੇ ਆਪਣਾ ਪੁੱਤ ਪੜ੍ਹਨ ਲਈ ਵਿਦੇਸ਼ ਭੇਜ ਦਿੱਤਾ। ਮੁੱਖ ਮੰਤਰੀ ਨੇ ਬਿਕਰਮ ਸਿੰਘ ਮਜੀਠੀਆ ‘ਤੇ ਨਿੱਜੀ ਹਮਲਾ ਕਰਦਿਆਂ ਕਿਹਾ, ‘ਮੈਂ ਇਸ ਦੇ ਪੜਦਾਦੇ ਤੋਂ ਲੈ ਕੇ ਪਿਤਾ ਤੱਕ ਸਾਰੇ ਖਾਨਦਾਨ ਨੂੰ ਜਾਣਦਾ ਹਾਂ। ਇਹ ਇੱਕੋ ਇਹੋ ਅਜਿਹਾ ਵਿਅਕਤੀ ਹੈ, ਜੋ ਖਾਨਦਾਨ ਵਿਚ ਸਭਨਾਂ ਨਾਲੋਂ ਵੱਖਰਾ ਹੈ। ਉਨ੍ਹਾਂ ਇੱਥੋਂ ਤੱਕ ਕਿਹਾ, ‘ਪਤਾ ਨਹੀਂ ਇਹ ਕਿੱਥੋਂ ਆਇਐ’।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਗੱਲ ਵੀ ਸਮਝ ਤੋਂ ਬਾਹਰ ਹੈ ਕਿ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਦੀ ਬੇਅਦਬੀ ਹੋ ਗਈ ਤੇ ਲੋਕ ਰੋਸ ਮਨਾਉਣ ਲਈ ਸੜਕਾਂ ‘ਤੇ ਉਤਰੇ ਹੋਏ ਸਨ ਤੇ ਪ੍ਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਹੁੰਦੇ ਹੋਏ ਘੂਕ ਸੁੱਤੇ ਪਏ ਸਨ। ਉਨ੍ਹਾਂ ਕਿਹਾ ਕਿ ਪੜਤਾਲੀਆ ਰਿਪੋਰਟਾਂ ਤੋਂ ਤਾਂ ਇਸ ਤਰ੍ਹਾਂ ਜਾਪਦਾ ਹੈ ਕਿ ਜਿਵੇਂ ਪ੍ਰਕਾਸ਼ ਸਿੰਘ ਬਦਲ ਗੋਲੀ ਚਲਾਉਣ ਦਾ ਪ੍ਰਬੰਧ ਕਰ ਰਹੇ ਹੋਣ। ਮੁੱਖ ਮੰਤਰੀ ਨੇ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਨੂੰ ਜ਼ਿੰਮੇਵਾਰੀ ਲੈਣੀ ਪਵੇਗੀ ਤੇ ਹੇਠਲੇ ਅਫਸਰਾਂ ‘ਤੇ ਜ਼ਿੰਮੇਵਾਰੀ ਲੱਦ ਦੇਣ ਨਾਲ ਕੰਮ ਨਹੀਂ ਚੱਲਣਾ। ਉਨ੍ਹਾਂ ਕਿਹਾ ਕਿ ਜਦੋਂ ਕੋਟਕਪੂਰਾ ਵਿਚ ਧਰਨੇ ਮੁਜ਼ਾਹਰੇ ਹੋ ਰਹੇ ਸਨ, ਤਾਂ ਹੋਰਨਾਂ ਥਾਵਾਂ ਉੱਤੇ ਵੀ ਕਈ ਧਰਨੇ ਚੱਲ ਰਹੇ ਸਨ ਪਰ ਸਰਕਾਰ ਵੱਲੋਂ ਇਸ ਥਾਂ ‘ਤੇ ਹੀ ਸ਼ਕਤੀ ਦੀ ਵਰਤੋਂ ਕੀਤੀ ਗਈ। ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਇਸ ਤੋਂ ਪਹਿਲਾਂ ਮੁੱਖ ਮੰਤਰੀ ਹੁੰਦਿਆਂ ਵੀ ਬਾਦਲ ਪਰਿਵਾਰ ‘ਤੇ ਭ੍ਰਿਸ਼ਟਾਚਾਰ ਦੇ ਕੇਸ ਦਰਜ ਕੀਤੇ ਸਨ ਪਰ ਸਾਰੇ ਗਵਾਹ ਮੁੱਕਰ ਗਏ ਪਰ ਇਸ ਵਾਰੀ ਪੱਕੇ ਪੈਰੀਂ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ 22 ਸਤੰਬਰ ਨੂੰ ਟਰੰਪ-ਮੋਦੀ ਕਰਨਗੇ ਮੁਲਾਕਾਤ

ਅਮਰੀਕਾ ‘ਚ 22 ਸਤੰਬਰ ਨੂੰ ਟਰੰਪ-ਮੋਦੀ ਕਰਨਗੇ ਮੁਲਾਕਾਤ

Read Full Article
    ਭਾਰਤੀ ਮੂਲ ਦੇ ਡਾਕਟਰ ਜੋੜੇ ਨੇ ਮੈਡੀਕਲ ਕਾਲਜ ਨੂੰ 1775 ਕਰੋੜ ਰੁਪਏ ਦਾਨ ‘ਚ ਦਿੱਤੇ

ਭਾਰਤੀ ਮੂਲ ਦੇ ਡਾਕਟਰ ਜੋੜੇ ਨੇ ਮੈਡੀਕਲ ਕਾਲਜ ਨੂੰ 1775 ਕਰੋੜ ਰੁਪਏ ਦਾਨ ‘ਚ ਦਿੱਤੇ

Read Full Article
    9/11 ‘ਤੇ ਟਰੰਪ ਦੇ ਟਵੀਟ ਨੇ ਮੇਲਾਨੀਆ ਨੂੰ ਦੁਚਿੱਤੀ ‘ਚ ਪਾਇਆ

9/11 ‘ਤੇ ਟਰੰਪ ਦੇ ਟਵੀਟ ਨੇ ਮੇਲਾਨੀਆ ਨੂੰ ਦੁਚਿੱਤੀ ‘ਚ ਪਾਇਆ

Read Full Article
    ਮਾਰਿਆ ਗਿਆ ਹਮਜ਼ਾ ਬਿਨ ਲਾਦੇਨ

ਮਾਰਿਆ ਗਿਆ ਹਮਜ਼ਾ ਬਿਨ ਲਾਦੇਨ

Read Full Article
    ਪ੍ਰਿੰਸ ਜੌਰਜ ਕਾਊਂਟੀ ਵਿਚ ਛੋਟਾ ਜਹਾਜ਼ ਹਾਈਵੇ ‘ਤੇ ਹਾਦਸਾਗ੍ਰਸਤ, ਦੋ ਜ਼ਖਮੀ

ਪ੍ਰਿੰਸ ਜੌਰਜ ਕਾਊਂਟੀ ਵਿਚ ਛੋਟਾ ਜਹਾਜ਼ ਹਾਈਵੇ ‘ਤੇ ਹਾਦਸਾਗ੍ਰਸਤ, ਦੋ ਜ਼ਖਮੀ

Read Full Article
    ਅਮਰੀਕਾ ਵਿਚ ਗੋਲੀਬਾਰੀ ਦੀ ਅਲੱਗ ਅਲੱਗ ਘਟਨਾਵਾਂ ਵਿਚ ਛੇ ਲੋਕਾਂ ਦੀ ਮੌਤ

ਅਮਰੀਕਾ ਵਿਚ ਗੋਲੀਬਾਰੀ ਦੀ ਅਲੱਗ ਅਲੱਗ ਘਟਨਾਵਾਂ ਵਿਚ ਛੇ ਲੋਕਾਂ ਦੀ ਮੌਤ

Read Full Article
    ਅਮਰੀਕਾ ਦੇ ਸਾਰੇ ਸੂਬਿਆਂ ਨੇ ਗੂਗਲ ਦੀ ਸੰਭਾਵੀ ਅਜ਼ਾਰੇਦਾਰੀ ਬਾਰੇ ਜਾਂਚ ਦਾ ਕੀਤਾ ਐਲਾਨ

ਅਮਰੀਕਾ ਦੇ ਸਾਰੇ ਸੂਬਿਆਂ ਨੇ ਗੂਗਲ ਦੀ ਸੰਭਾਵੀ ਅਜ਼ਾਰੇਦਾਰੀ ਬਾਰੇ ਜਾਂਚ ਦਾ ਕੀਤਾ ਐਲਾਨ

Read Full Article
    ਅਮਰੀਕਾ ਨੇ ਪਾਕਿਸਤਾਨ ‘ਚ ਸਰਗਰਮ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ ਦੇ ਸਰਗਨਾ ਮੁਫਤੀ ਨੂਰ ਵਲੀ ਮਸੂਦ ਨੂੰ ਆਲਮੀ ਅੱਤਵਾਦੀ ਐਲਾਨਿਆ

ਅਮਰੀਕਾ ਨੇ ਪਾਕਿਸਤਾਨ ‘ਚ ਸਰਗਰਮ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ ਦੇ ਸਰਗਨਾ ਮੁਫਤੀ ਨੂਰ ਵਲੀ ਮਸੂਦ ਨੂੰ ਆਲਮੀ ਅੱਤਵਾਦੀ ਐਲਾਨਿਆ

Read Full Article
    ਟਰੰਪ ਪ੍ਰਸ਼ਾਸਨ ਨੇ ਈ-ਸਿਗਰਟ ‘ਤੇ ਪਾਬੰਦੀ ਲਗਾਉਣ ਦੀ ਬਣਾਈ ਯੋਜਨਾ

ਟਰੰਪ ਪ੍ਰਸ਼ਾਸਨ ਨੇ ਈ-ਸਿਗਰਟ ‘ਤੇ ਪਾਬੰਦੀ ਲਗਾਉਣ ਦੀ ਬਣਾਈ ਯੋਜਨਾ

Read Full Article
    ਟਰੰਪ ਪ੍ਰਸ਼ਾਸਨ ਨੂੰ ਨਵੇਂ ਸ਼ਰਨਾਰਥੀ ਨਿਯਮਾਂ ਦੀ ਸੁਪਰੀਮ ਕੋਰਟ ਵੱਲੋਂ ਮਨਜ਼ੂਰੀ

ਟਰੰਪ ਪ੍ਰਸ਼ਾਸਨ ਨੂੰ ਨਵੇਂ ਸ਼ਰਨਾਰਥੀ ਨਿਯਮਾਂ ਦੀ ਸੁਪਰੀਮ ਕੋਰਟ ਵੱਲੋਂ ਮਨਜ਼ੂਰੀ

Read Full Article
    ਪੰਜਾਬ ਵੀ ਆਇਆ ਆਰਥਿਕ ਮੰਦੀ ਦੀ ਮਾਰ ਹੇਠ

ਪੰਜਾਬ ਵੀ ਆਇਆ ਆਰਥਿਕ ਮੰਦੀ ਦੀ ਮਾਰ ਹੇਠ

Read Full Article
    ਵਿਦੇਸ਼ੀ ਕਰੰਸੀ ‘ਤੇ ਭਾਰਤ ‘ਚ ਲੱਗੇਗਾ 2 ਫੀਸਦੀ ਟੈਕਸ

ਵਿਦੇਸ਼ੀ ਕਰੰਸੀ ‘ਤੇ ਭਾਰਤ ‘ਚ ਲੱਗੇਗਾ 2 ਫੀਸਦੀ ਟੈਕਸ

Read Full Article
    15ਵੇਂ ਵਿਸ਼ਵ ਕਬੱਡੀ ਕੱਪ ਲਈ ਸਮੁੱਚੀਆਂ ਤਿਆਰੀਆਂ ਮੁਕੰਮਲ

15ਵੇਂ ਵਿਸ਼ਵ ਕਬੱਡੀ ਕੱਪ ਲਈ ਸਮੁੱਚੀਆਂ ਤਿਆਰੀਆਂ ਮੁਕੰਮਲ

Read Full Article
    ਅਮਰੀਕਨ ਸਿੱਖ ਕਾਕਸ ਕਮੇਟੀ ਨੇ ਅਮਰੀਕਨ ਸਿੱਖ ਕਾਂਗਰੈਸ਼ਨਲ ਕਾਕਸ ਨੂੰ ਮੋਦੀ ਦੀ ਅਮਰੀਕਾ ਫੇਰੀ ਦੌਰਾਨ ਮਨੁੱਖੀ ਅਧਿਕਾਰਾਂ ਬਾਰੇ ਪੁੱਛਗਿੱਛ ਕਰਨ ਲਈ ਕਿਹਾ

ਅਮਰੀਕਨ ਸਿੱਖ ਕਾਕਸ ਕਮੇਟੀ ਨੇ ਅਮਰੀਕਨ ਸਿੱਖ ਕਾਂਗਰੈਸ਼ਨਲ ਕਾਕਸ ਨੂੰ ਮੋਦੀ ਦੀ ਅਮਰੀਕਾ ਫੇਰੀ ਦੌਰਾਨ ਮਨੁੱਖੀ ਅਧਿਕਾਰਾਂ ਬਾਰੇ ਪੁੱਛਗਿੱਛ ਕਰਨ ਲਈ ਕਿਹਾ

Read Full Article
    ਸਿੱਖ ਪੰਚਾਇਤ ਨੇ ਹੜ੍ਹਾਂ ਦੇ ਸ਼ਿਕਾਰ ਸਿੱਖਾਂ ਦੀ ਸਹਾਇਤਾ ਲਈ ਖਾਲਸਾ ਏਡ ਨੂੰ 31 ਹਜ਼ਾਰ ਡਾਲਰ ਭੇਜੇ

ਸਿੱਖ ਪੰਚਾਇਤ ਨੇ ਹੜ੍ਹਾਂ ਦੇ ਸ਼ਿਕਾਰ ਸਿੱਖਾਂ ਦੀ ਸਹਾਇਤਾ ਲਈ ਖਾਲਸਾ ਏਡ ਨੂੰ 31 ਹਜ਼ਾਰ ਡਾਲਰ ਭੇਜੇ

Read Full Article