PUNJABMAILUSA.COM

ਬੇਅਦਬੀ ਕਾਂਡ : ਸੀ.ਬੀ.ਆਈ. ਵਲੋਂ ਕੇਸ ਵਾਪਸ ਲੈਣ ਮਗਰੋਂ ਹੋਵੇਗਾ ਐੱਸ.ਆਈ.ਟੀ. ਦਾ ਗਠਨ

ਬੇਅਦਬੀ ਕਾਂਡ : ਸੀ.ਬੀ.ਆਈ. ਵਲੋਂ ਕੇਸ ਵਾਪਸ ਲੈਣ ਮਗਰੋਂ ਹੋਵੇਗਾ ਐੱਸ.ਆਈ.ਟੀ. ਦਾ ਗਠਨ

ਬੇਅਦਬੀ ਕਾਂਡ : ਸੀ.ਬੀ.ਆਈ. ਵਲੋਂ ਕੇਸ ਵਾਪਸ ਲੈਣ ਮਗਰੋਂ ਹੋਵੇਗਾ ਐੱਸ.ਆਈ.ਟੀ. ਦਾ ਗਠਨ
September 05
10:27 2018

ਚੰਡੀਗੜ੍ਹ, 5 ਸਤੰਬਰ (ਪੰਜਾਬ ਮੇਲ)-ਪੰਜਾਬ ਸਰਕਾਰ ਵਲੋਂ ਬੇਅਦਬੀ ਮਾਮਲਿਆਂ ਦੀ ਜਾਂਚ ਲਈ ਬਣਾਏ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀਆਂ ਸਿਫ਼ਾਰਸ਼ਾਂ ‘ਤੇ ਜਾਂਚ ਦਾ ਕੰਮ ਸੀ.ਬੀ.ਆਈ. ਤੋਂ ਵਾਪਸ ਲੈ ਕੇ ਪੰਜਾਬ ਪੁਲਿਸ ਦੀ ਐੱਸ.ਆਈ.ਟੀ. ਤੋਂ ਕਰਾਉਣ ਦਾ ਫ਼ੈਸਲਾ ਤਾਂ ਲਿਆ ਗਿਆ ਪਰ ਜਦੋਂ ਤੱਕ ਸਬੰਧਿਤ ਮਾਮਲੇ ਸੀ.ਬੀ.ਆਈ. ਤੋਂ ਵਾਪਸ ਲੈ ਕੇ ਐੱਸ.ਆਈ.ਟੀ. ਨੂੰ ਨਹੀਂ ਸੌਂਪੇ ਜਾਂਦੇ, ਉਦੋਂ ਤੱਕ ਜਾਂਚ ਦਾ ਕੰਮ ਲਟਕਿਆ ਹੀ ਰਹੇਗਾ। ਸੂਤਰਾਂ ਅਨੁਸਾਰ ਸਰਕਾਰ ਸੀ.ਬੀ.ਆਈ. ਵਲੋਂ ਬੇਅਦਬੀ ਨਾਲ ਜੁੜੇ ਕੇਸ ਨੂੰ ਵਾਪਸ ਲੈਣ ਮਗਰੋਂ ਹੀ ਐੱਸ.ਆਈ.ਟੀ. ਦਾ ਗਠਨ ਕਰੇਗੀ, ਕਿਉਂਕਿ ਉਸ ਤੋਂ ਪਹਿਲਾਂ ਐੱਸ.ਆਈ.ਟੀ. ਜਾਂਚ ਸ਼ੁਰੂ ਹੀ ਨਹੀਂ ਕਰ ਸਕੇਗੀ। ਮੌਜੂਦਾ ਹਾਲਾਤਾਂ ‘ਤੇ ਨਜ਼ਰ ਮਾਰੀਏ, ਤਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬੀਤੇ ਦਿਨੀਂ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਪੰਜਾਬ ਦੇ ਸੁਰੱਖਿਆ ਸਬੰਧੀ ਮੁੱਦਿਆਂ ਨੂੰ ਲੈ ਕੇ ਮੁਲਾਕਾਤ ਵੀ ਕਰ ਚੁੱਕੇ ਹਨ। ਦੱਸਿਆ ਜਾ ਰਿਹਾ ਹੈ ਕਿ ਇਸ ਮੀਟਿੰਗ ‘ਚ ਕੈਪਟਨ ਵਲੋਂ ਹੋਰਨਾਂ ਮਸਲਿਆਂ ਤੋਂ ਇਲਾਵਾ ਸੀ.ਬੀ.ਆਈ. ਨੂੰ ਦਿੱਤਾ ਕੇਸ ਵਾਪਸ ਲੈਣ ਲਈ ਕੇਂਦਰ ਸਰਕਾਰ ਤੋਂ ਸਹਿਯੋਗ ਵੀ ਮੰਗਿਆ ਗਿਆ। ਹਾਲਾਂਕਿ ਮੁੱਖ ਮੰਤਰੀ ਵਲੋਂ ਵਿਧਾਨ ਸਭਾ ‘ਚ ਸੀ.ਬੀ.ਆਈ. ਤੋਂ ਜਾਂਚ ਵਾਪਸ ਲੈ ਕੇ ਐੱਸ.ਆਈ.ਟੀ. ਦੇ ਗਠਨ ਦਾ ਐਲਾਨ ਕਰ ਦਿੱਤਾ ਗਿਆ ਹੈ ਪਰ ਸੀ.ਬੀ.ਆਈ. ਤੋਂ ਕੇਸ ਵਾਪਸ ਹੋ ਜਾਣ, ਮਗਰੋਂ ਹੀ ਸਰਕਾਰ ਮਾਮਲੇ ਦੀ ਜਾਂਚ ਐੱਸ.ਆਈ.ਟੀ. ਨੂੰ ਸੌਂਪ ਸਕੇਗੀ। ਉਧਰ ਸਰਕਾਰ ਦੇ ਐਡਵੋਕੇਟ ਜਰਨਲ ਵਲੋਂ ਇਸ ਸਬੰਧ ‘ਚ ਸਰਕਾਰ ਨੂੰ ਦਿੱਤੀ ਕਾਨੂੰਨੀ ਰਾਏ ‘ਚ ਕਿਹਾ ਗਿਆ ਹੈ ਕਿ ਸਰਕਾਰ ਸੀ.ਬੀ.ਆਈ. ਤੋਂ ਕੇਸ ਵਾਪਸ ਲੈ ਸਕਦੀ ਹੈ ਕਿਉਂਕਿ ਸੀ.ਬੀ.ਆਈ. ਨੇ ਹੁਣ ਤੱਕ ਇਸ ਕੇਸ ‘ਚ ਕਾਰਵਾਈ ਵੀ ਸ਼ੁਰੂ ਨਹੀਂ ਕੀਤੀ ਹੈ ਅਤੇ ਨਾ ਹੀ ਸਬੰਧਿਤ ਮਾਮਲਿਆਂ ‘ਚ ਕੋਈ ਐੱਫ.ਆਈ.ਆਰ. ਹੀ ਦਰਜ ਕੀਤੀ ਗਈ ਹੈ। ਜਿੱਥੇ ਸੀ.ਬੀ.ਆਈ. ਤੋਂ ਕੇਸ ਵਾਪਸ ਲੈਣ ਦੇ ਮਾਮਲੇ ਦਾ ਅਕਾਲੀ ਦਲ ਵਲੋਂ ਵਿਰੋਧ ਕੀਤਾ ਜਾ ਰਿਹਾ ਹੈ, ਉੱਥੇ ਵਿਰੋਧੀ ਧਿਰ ਆਮ ਆਦਮੀ ਪਾਰਟੀ ਤੇ ਹੋਰ ਸਿੱਖ ਸੰਗਠਨਾਂ ਨੇ ਰਾਜ ਸਰਕਾਰ ‘ਤੇ ਦਬਾਅ ਬਣਾਉਣਾ ਸ਼ੁਰੂ ਕਰ ਦਿੱਤਾ ਹੈ ਕਿ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ‘ਚ ਜਿਨ੍ਹਾਂ ਦਾ ਵੀ ਨਾਂਅ ਸ਼ਾਮਿਲ ਹੈ, ਉਨ੍ਹਾਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ। ਦੂਜੇ ਪਾਸੇ ਮੁੱਖ ਮੰਤਰੀ ਦਫ਼ਤਰ ਦੇ ਆਲਾ ਅਧਿਕਾਰੀ ਵੀ ਇਸ ਮਾਮਲੇ ‘ਤੇ ਕੁਝ ਵੀ ਬੋਲਣ ਨੂੰ ਤਿਆਰ ਨਹੀਂ ਹਨ।

About Author

Punjab Mail USA

Punjab Mail USA

Related Articles

ads

Latest Category Posts

    ਕੈਨੇਡਾ ਦੇ ਦੋ ਪੰਜਾਬੀ ਨੌਜਵਾਨਾਂ ‘ਤੇ ਅਮਰੀਕਾ ‘ਚ ਸਾਈਬਰ ਧੋਖਾਧੜੀ ਦਾ ਲੱਗਾ ਦੋਸ਼

ਕੈਨੇਡਾ ਦੇ ਦੋ ਪੰਜਾਬੀ ਨੌਜਵਾਨਾਂ ‘ਤੇ ਅਮਰੀਕਾ ‘ਚ ਸਾਈਬਰ ਧੋਖਾਧੜੀ ਦਾ ਲੱਗਾ ਦੋਸ਼

Read Full Article
    ਸੜਕ ਹਾਦਸੇ ‘ਚ ਪਰਿਵਾਰ ਗੁਆਉਣ ਵਾਲੇ ਜ਼ਖਮੀ ਬੱਚੇ ਲਈ ਸਿੱਖ ਭਾਈਚਾਰੇ ਨੇ ਜੁਟਾਏ 1 ਲੱਖ 75 ਹਜ਼ਾਰ ਡਾਲਰ

ਸੜਕ ਹਾਦਸੇ ‘ਚ ਪਰਿਵਾਰ ਗੁਆਉਣ ਵਾਲੇ ਜ਼ਖਮੀ ਬੱਚੇ ਲਈ ਸਿੱਖ ਭਾਈਚਾਰੇ ਨੇ ਜੁਟਾਏ 1 ਲੱਖ 75 ਹਜ਼ਾਰ ਡਾਲਰ

Read Full Article
    ਚੀਨ ਖਿਲਾਫ ਮੇਰੀਆਂ ਨੀਤੀਆਂ ਕਾਰਨ ਅਮਰੀਕੀਆਂ ਨੂੰ ਆਰਥਿਕ ਮੋਰਚੇ ‘ਤੇ ਹੋ ਸਕਦੀ ਹੈ ਦਿੱਕਤ : ਟਰੰਪ

ਚੀਨ ਖਿਲਾਫ ਮੇਰੀਆਂ ਨੀਤੀਆਂ ਕਾਰਨ ਅਮਰੀਕੀਆਂ ਨੂੰ ਆਰਥਿਕ ਮੋਰਚੇ ‘ਤੇ ਹੋ ਸਕਦੀ ਹੈ ਦਿੱਕਤ : ਟਰੰਪ

Read Full Article
    ਇਰਾਨ ‘ਤੇ ਲੱਗੀਆਂ ਅਮਰੀਕੀ ਪਾਬੰਦੀਆਂ ਦੀ ਉਲੰਘਣਾ ਨਹੀਂ ਕਰ ਰਿਹਾ ਭਾਰਤ

ਇਰਾਨ ‘ਤੇ ਲੱਗੀਆਂ ਅਮਰੀਕੀ ਪਾਬੰਦੀਆਂ ਦੀ ਉਲੰਘਣਾ ਨਹੀਂ ਕਰ ਰਿਹਾ ਭਾਰਤ

Read Full Article
    ਗ੍ਰੀਨਲੈਂਡ ਨੂੰ ਵੇਚਣ ਤੋਂ ਡੈੱਨਮਾਰਕ ਦੀ ਪ੍ਰਧਾਨ ਮੰਤਰੀ ਦੇ ਇਨਕਾਰ ‘ਤੇ ਟਰੰਪ ਵੱਲੋਂ ਯਾਤਰਾ ਰੱਦ

ਗ੍ਰੀਨਲੈਂਡ ਨੂੰ ਵੇਚਣ ਤੋਂ ਡੈੱਨਮਾਰਕ ਦੀ ਪ੍ਰਧਾਨ ਮੰਤਰੀ ਦੇ ਇਨਕਾਰ ‘ਤੇ ਟਰੰਪ ਵੱਲੋਂ ਯਾਤਰਾ ਰੱਦ

Read Full Article
    ਹੁਣ ਹੜ੍ਹਾਂ ਦੀ ਮਾਰ ਹੇਠ ਪੰਜਾਬ ਦੇ ਲੋਕ

ਹੁਣ ਹੜ੍ਹਾਂ ਦੀ ਮਾਰ ਹੇਠ ਪੰਜਾਬ ਦੇ ਲੋਕ

Read Full Article
    ਯੂਬਾ ਸਿਟੀ ਨਿਵਾਸੀ ਸਰਬਜੀਤ ਸਿੰਘ ਸੜਕ ਹਾਦਸੇ ‘ਚ ਹਲਾਕ

ਯੂਬਾ ਸਿਟੀ ਨਿਵਾਸੀ ਸਰਬਜੀਤ ਸਿੰਘ ਸੜਕ ਹਾਦਸੇ ‘ਚ ਹਲਾਕ

Read Full Article
    ਐਲਕ ਗਰੋਵ ਦਾ ਮੇਲਾ 24 ਅਗਸਤ ਨੂੰ

ਐਲਕ ਗਰੋਵ ਦਾ ਮੇਲਾ 24 ਅਗਸਤ ਨੂੰ

Read Full Article
    ਸਤਿੰਦਰ ਸਰਤਾਜ਼ ਦਾ ਸ਼ੋਅ ਯਾਦਗਾਰੀ ਹੋ ਨਿਬੜਿਆ

ਸਤਿੰਦਰ ਸਰਤਾਜ਼ ਦਾ ਸ਼ੋਅ ਯਾਦਗਾਰੀ ਹੋ ਨਿਬੜਿਆ

Read Full Article
    ਗਦਰੀ ਬਾਬਿਆਂ ਦਾ ਯਾਦ ‘ਚ ਕਰਵਾਏ ਜਾਣ ਵਾਲੇ ਮੇਲੇ ਦੀਆਂ ਤਿਆਰੀਆਂ ਮੁਕੰਮਲ

ਗਦਰੀ ਬਾਬਿਆਂ ਦਾ ਯਾਦ ‘ਚ ਕਰਵਾਏ ਜਾਣ ਵਾਲੇ ਮੇਲੇ ਦੀਆਂ ਤਿਆਰੀਆਂ ਮੁਕੰਮਲ

Read Full Article
    ਪੰਜਾਬੀ ਕਲਚਰਲ ਸੈਂਟਰ ਯੂ.ਐੱਸ.ਏ. ਵਿਖੇ ਸਿਹਤ ਕੈਂਪ ਦੌਰਾਨ ਕੁਦਰਤੀ ਢੰਗ ਨਾਲ ਰਿਸ਼ਟ-ਪੁਸ਼ਟ ਰਹਿਣ ਦੇ ਢੰਗ ਦੱਸੇ

ਪੰਜਾਬੀ ਕਲਚਰਲ ਸੈਂਟਰ ਯੂ.ਐੱਸ.ਏ. ਵਿਖੇ ਸਿਹਤ ਕੈਂਪ ਦੌਰਾਨ ਕੁਦਰਤੀ ਢੰਗ ਨਾਲ ਰਿਸ਼ਟ-ਪੁਸ਼ਟ ਰਹਿਣ ਦੇ ਢੰਗ ਦੱਸੇ

Read Full Article
    ਸਿਆਟਲ ‘ਚ ਫੁਲਕਾਰੀ ਤੀਆਂ ਦੇ ਮੇਲੇ ‘ਚ ਲੱਗੀਆਂ ਰੌਣਕਾਂ

ਸਿਆਟਲ ‘ਚ ਫੁਲਕਾਰੀ ਤੀਆਂ ਦੇ ਮੇਲੇ ‘ਚ ਲੱਗੀਆਂ ਰੌਣਕਾਂ

Read Full Article
    ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਆਗਮਨ ਗੁਰਪੁਰਬ ‘ਤੇ ਪਹੁੰਚਣ ਲਈ ਪਾਕਿ ਵਫਦ ਵੱਲੋਂ ਖੁੱਲ੍ਹਾ ਸੱਦਾ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਆਗਮਨ ਗੁਰਪੁਰਬ ‘ਤੇ ਪਹੁੰਚਣ ਲਈ ਪਾਕਿ ਵਫਦ ਵੱਲੋਂ ਖੁੱਲ੍ਹਾ ਸੱਦਾ

Read Full Article
    ਟਰੰਪ ਨੇ ਕਸ਼ਮੀਰ ਮੁੱਦੇ ‘ਤੇ ਫਿਰ ਕੀਤੀ ਵਿਚੋਲਗੀ ਦੀ ਪੇਸ਼ਕਸ਼

ਟਰੰਪ ਨੇ ਕਸ਼ਮੀਰ ਮੁੱਦੇ ‘ਤੇ ਫਿਰ ਕੀਤੀ ਵਿਚੋਲਗੀ ਦੀ ਪੇਸ਼ਕਸ਼

Read Full Article
    ਵਰਜੀਨੀਆ ਵਿਖੇ ਕਾਰ ਸੜਕ ਹਾਦਸੇ ‘ਚ ਨਿਊਜਰਸੀ ’ਚ ਰਹਿੰਦੇ ਇੱਕੋ ਹੀ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਵਰਜੀਨੀਆ ਵਿਖੇ ਕਾਰ ਸੜਕ ਹਾਦਸੇ ‘ਚ ਨਿਊਜਰਸੀ ’ਚ ਰਹਿੰਦੇ ਇੱਕੋ ਹੀ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

Read Full Article