PUNJABMAILUSA.COM

ਬੇਅਦਬੀ ਕੇਸਾਂ ਦੀ ਜਾਂਚ ‘ਚ ਸੁਮੇਧ ਸੈਣੀ ਦਾ ਨਾਂ ਆਇਆ ਸਾਹਮਣੇ

ਬੇਅਦਬੀ ਕੇਸਾਂ ਦੀ ਜਾਂਚ ‘ਚ ਸੁਮੇਧ ਸੈਣੀ ਦਾ ਨਾਂ ਆਇਆ ਸਾਹਮਣੇ

ਬੇਅਦਬੀ ਕੇਸਾਂ ਦੀ ਜਾਂਚ ‘ਚ ਸੁਮੇਧ ਸੈਣੀ ਦਾ ਨਾਂ ਆਇਆ ਸਾਹਮਣੇ
November 08
10:15 2017

ਚੰਡੀਗੜ੍ਹ, 8 ਨਵੰਬਰ (ਪੰਜਾਬ ਮੇਲ)- ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਕੇਸਾਂ ਦੀ ਜਾਂਚ ਕਰ ਰਹੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਵੱਲੋਂ ਜਾਂਚ ਦੌਰਾਨ ਦਰਜ ਬਿਆਨਾਂ ਵਿਚ ਪੰਜਾਬ ਪੁਲਿਸ ਦੇ ਡੀ.ਜੀ.ਪੀ. ਰੈਂਕ ਦੇ ਅਫ਼ਸਰ ਸੁਮੇਧ ਸਿੰਘ ਸੈਣੀ ਦਾ ਨਾਂ ਸਾਹਮਣੇ ਆਉਣ ‘ਤੇ ਕਮਿਸ਼ਨ ਨੇ ਉਨ੍ਹਾਂ ਨੂੰ ਆਪਣਾ ਪੱਖ ਰੱਖਣ ਲਈ ਪੇਸ਼ ਹੋਣ ਦਾ ਸੱਦਾ ਦਿੱਤਾ ਸੀ। ਸ਼੍ਰੀ ਸੈਣੀ ਨੂੰ ਕਮਿਸ਼ਨ ਨੇ ਅੱਜ ਤੱਕ ਖ਼ੁਦ ਜਾਂ ਨੁਮਾਇੰਦੇ ਰਾਹੀਂ ਪੇਸ਼ ਹੋ ਕੇ ਪੱਖ ਸਪੱਸ਼ਟ ਕਰਨ ਲਈ ਆਖਿਆ ਸੀ ਤੇ ਹਲਫ਼ਨਾਮਾ ਦੇਣ ਦਾ ਮੌਕਾ ਵੀ ਦਿੱਤਾ ਸੀ।
ਗ਼ੌਰਤਲਬ ਹੈ ਕਿ ਦੋ ਸਾਲ ਪਹਿਲਾਂ ਸੂਬੇ ਵਿਚ ਵੱਡੀ ਪੱਧਰ ‘ਤੇ ਗੁਰੂ ਗ੍ਰੰਥ ਸਾਹਿਬ ਦੀਆਂ ਬੀੜਾਂ ਦੀ ਬੇਅਦਬੀ ਦੀਆਂ ਘਟਨਾਵਾਂ ਵਾਪਰੀਆਂ ਸਨ। ਇਨ੍ਹਾਂ ਦਾ ਵਿਰੋਧ ਕਰ ਰਹੇ ਲੋਕਾਂ ਉਤੇ ਪੁਲਿਸ ਵੱਲੋਂ ਫਰੀਦਕੋਟ ਜ਼ਿਲ੍ਹੇ ਦੇ ਪਿੰਡ ਬਹਿਬਲ ਕਲਾਂ ਵਿਚ ‘ਬਿਨਾਂ ਭੜਕਾਹਟ’ ਗੋਲੀ ਚਲਾਏ ਜਾਣ ਕਾਰਨ ਦੋ ਮੁਜ਼ਾਹਰਾਕਾਰੀਆਂ ਦੀ ਜਾਨ ਜਾਂਦੀ ਰਹੀ ਸੀ। ਜਾਣਕਾਰੀ ਮੁਤਾਬਕ ਸ਼੍ਰੀ ਸੈਣੀ ਨੇ ਕਮਿਸ਼ਨ ਦੇ ਸੁਨੇਹਿਆਂ ਦਾ ਕੋਈ ਜਵਾਬ ਨਹੀਂ ਦਿੱਤਾ, ਜਿਸ ਕਾਰਨ ਕਮਿਸ਼ਨ ਹੁਣ ਸ਼੍ਰੀ ਸੈਣੀ ਦੇ ਪੱਖ ਤੋਂ ਬਿਨਾਂ ਹੀ ਅਗਲੀ ਕਾਰਵਾਈ ਕਰ ਸਕਦਾ ਹੈ।ਕਮਿਸ਼ਨ ਵੱਲੋਂ ਸ਼੍ਰੀ ਸੈਣੀ ਨੂੰ ਭੇਜੇ ਪੱਤਰਾਂ ਦੇ ਵੇਰਵੇ ਨਹੀਂ ਮਿਲ ਸਕੇ, ਕਿਉਂਕਿ 1982 ਬੈਚ ਦੇ ਆਈ.ਪੀ.ਐੱਸ. ਅਫ਼ਸਰ ਸ਼੍ਰੀ ਸੈਣੀ ਦੀ ਮੁਹਾਲੀ ਸਥਿਤ ਰਿਹਾਇਸ਼ ‘ਤੇ ਭੇਜੇ ਗਏ ਪੱਤਰਾਂ ਨੂੰ ‘ਗੁਪਤ’ ਵਜੋਂ ਵਰਗੀਕ੍ਰਿਤ ਕੀਤਾ ਗਿਆ ਹੈ। ਸਮਝਿਆ ਜਾਂਦਾ ਹੈ ਕਿ ਸ਼੍ਰੀ ਸੈਣੀ ਦਾ ਨਾਂ 2015 ‘ਚ ਪਵਿੱਤਰ ਬੀੜਾਂ ਦੀ ਬੇਅਦਬੀ ਤੋਂ ਬਾਅਦ ਦੀਆਂ ਘਟਨਾਵਾਂ ਦੇ ਮੁਤੱਲਕ ਬੋਲਿਆ ਹੈ। ਇਨ੍ਹਾਂ ਘਟਨਾਵਾਂ ਕਾਰਨ ਸ਼੍ਰੀ ਸੈਣੀ ਨੂੰ ਅਕਤੂਬਰ 2015 ‘ਚ ਪੰਜਾਬ ਪੁਲਿਸ ਮੁਖੀ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ। ਹੁਣ ਉਹ ਪੰਜਾਬ ਹਾਊਸਿੰਗ ਕਾਰਪੋਰੇਸ਼ਨ ਦੇ ਚੇਅਰਮੈਨ ਦੇ ਅਹੁਦੇ ਉਤੇ ਤਾਇਨਾਤ ਹਨ।
ਕਮਿਸ਼ਨ ਨੇ ਹਾਲ ਹੀ ਵਿਚ ਇਸ ਮਾਮਲੇ ‘ਚ ਮੋਗਾ ਦੇ ਸਾਬਕਾ ਐੱਸ.ਐੱਸ.ਪੀ. ਚਰਨਜੀਤ ਸ਼ਰਮਾ ਤੋਂ ਵੀ ਪੁੱਛ-ਪੜਤਾਲ ਕੀਤੀ ਸੀ। ਦੱਸਿਆ ਜਾਂਦਾ ਹੈ ਕਿ ਸ਼੍ਰੀ ਸ਼ਰਮਾ ਨੇ ਕਮਿਸ਼ਨ ਨੂੰ ਇਹ ਵੀ ਦੱਸਿਆ ਕਿ ਮੌਕੇ ਦੇ ਡੀ.ਜੀ.ਪੀ. (ਸ਼੍ਰੀ ਸੈਣੀ) ਨੇ ਉਨ੍ਹਾਂ (ਸ਼੍ਰੀ ਸ਼ਰਮਾ) ਨੂੰ ਇਸ ਮਾਮਲੇ ‘ਚ ਮੁਅੱਤਲ ਕਰਨ ਲਈ ਅਫ਼ਸੋਸ ਜ਼ਾਹਰ ਕਰਦਿਆਂ ਇਨ੍ਹਾਂ ਹੁਕਮਾਂ ਨੂੰ ਆਪਣੀ ਮਜਬੂਰੀ ਕਰਾਰ ਦਿੱਤਾ ਸੀ। ਗ਼ੌਰਤਲਬ ਹੈ ਕਿ ਸ਼੍ਰੀ ਸ਼ਰਮਾ ‘ਤੇ ਬਹਿਬਲ ਕਲਾਂ ‘ਚ ਬਿਨਾਂ ਭੜਕਾਹਟ ਗੋਲੀ ਚਲਾਉਣ ਦੇ ਹੁਕਮ ਦੇਣ ਦੇ ਦੋਸ਼ ਲੱਗੇ ਸਨ। ਸੰਪਰਕ ਕੀਤੇ ਜਾਣ ‘ਤੇ ਜਸਟਿਸ ਰਣਜੀਤ ਸਿੰਘ ਨੇ ਇਸ ਮਾਮਲੇ ‘ਚ ਟਿੱਪਣੀ ਕਰਨ ਤੋਂ ਨਾਂਹ ਕਰ ਦਿੱਤੀ। ਉਨ੍ਹਾਂ ਕਿਹਾ, ”ਕਮਿਸ਼ਨ ਵੱਲੋਂ ਬੇਅਦਬੀ ਦੀਆਂ ਘਟਨਾਵਾਂ, ਇਨ੍ਹਾਂ ਨਾਲ ਸਬੰਧਤ ਮੁੱਦਿਆਂ ਅਤੇ ਇਨ੍ਹਾਂ ਰੋਕਣ ਦੇ ਕਦਮ ਸੁਝਾਉਣ ਸਬੰਧੀ ਜਾਂਚ ਕੀਤੀ ਜਾ ਰਹੀ ਹੈ। ਇਸ ਅਮਲ ‘ਚ ਕਮਿਸ਼ਨ ਵੱਲੋਂ ਲੋੜ ਮੁਤਾਬਕ ਵੱਖ-ਵੱਖ ਵਿਅਕਤੀਆਂ ਨੂੰ ਤਲਬ ਕਰ ਕੇ ਸਬੂਤ ਤੇ ਬਿਆਨ ਦਰਜ ਕੀਤੇ ਜਾ ਰਹੇ ਹਨ। ਇਨ੍ਹਾਂ ਵਿਚ ਪੁਲਿਸ ਅਫ਼ਸਰ ਤੇ ਹੋਰ ਗਵਾਹ ਵੀ ਸ਼ਾਮਲ ਹਨ।”

About Author

Punjab Mail USA

Punjab Mail USA

Related Articles

ads

Latest Category Posts

    ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

Read Full Article
    ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

Read Full Article
    ਸੈਕਰਾਮੈਂਟੋ ਨਿਵਾਸੀ ਵਿਜੇ ਕੁਮਾਰ ਕਈ ਦਿਨਾਂ ਤੋਂ ਲਾਪਤਾ

ਸੈਕਰਾਮੈਂਟੋ ਨਿਵਾਸੀ ਵਿਜੇ ਕੁਮਾਰ ਕਈ ਦਿਨਾਂ ਤੋਂ ਲਾਪਤਾ

Read Full Article
    ਡਾ. ਆਸਿਫ ਮਹਿਮੂਦ ਕੈਲੀਫੋਰਨੀਆ ਮੈਡੀਕਲ ਬੋਰਡ ਦੇ ਮੈਂਬਰ ਨਾਮਜ਼ਦ

ਡਾ. ਆਸਿਫ ਮਹਿਮੂਦ ਕੈਲੀਫੋਰਨੀਆ ਮੈਡੀਕਲ ਬੋਰਡ ਦੇ ਮੈਂਬਰ ਨਾਮਜ਼ਦ

Read Full Article
    ਟਰੰਪ ਗੈਰ ਕਾਨੂੰਨੀ ਸ਼ਰਨਾਰਥੀਆਂ ਨੂੰ ਕੱਢੇਗਾ ਅਮਰੀਕਾ ਤੋਂ ਬਾਹਰ

ਟਰੰਪ ਗੈਰ ਕਾਨੂੰਨੀ ਸ਼ਰਨਾਰਥੀਆਂ ਨੂੰ ਕੱਢੇਗਾ ਅਮਰੀਕਾ ਤੋਂ ਬਾਹਰ

Read Full Article
    ਅਮਰੀਕਾ ‘ਚ ਭਾਰਤੀ ਮੂਲ ਦੇ ਲੋਕਾਂ ਦੀ ਆਬਾਦੀ ‘ਚ ਹੋਇਆ 38 ਫੀਸਦੀ ਦਾ ਵਾਧਾ

ਅਮਰੀਕਾ ‘ਚ ਭਾਰਤੀ ਮੂਲ ਦੇ ਲੋਕਾਂ ਦੀ ਆਬਾਦੀ ‘ਚ ਹੋਇਆ 38 ਫੀਸਦੀ ਦਾ ਵਾਧਾ

Read Full Article
    ਟਰੰਪ ਪ੍ਰਸ਼ਾਸਨ ਨੇ ਐੱਚ-4 ਵੀਜ਼ਾ ਧਾਰਕਾਂ ਪ੍ਰਤੀ ਯੋਜਨਾ ਨੂੰ ਨਹੀਂ ਦਿੱਤਾ ਅੰਤਿਮ ਰੂਪ

ਟਰੰਪ ਪ੍ਰਸ਼ਾਸਨ ਨੇ ਐੱਚ-4 ਵੀਜ਼ਾ ਧਾਰਕਾਂ ਪ੍ਰਤੀ ਯੋਜਨਾ ਨੂੰ ਨਹੀਂ ਦਿੱਤਾ ਅੰਤਿਮ ਰੂਪ

Read Full Article
    ਐਲਬਾਕਰਕੀ ਨਿਊ-ਮੈਕਸੀਕੋ ਸੀਨੀਅਰ ਖੇਡਾਂ ‘ਚ ਫਰਿਜ਼ਨੋ ਦੇ ਗੁਰਬਖਸ਼ ਸਿੱਧੂ ਨੇ ਚਮਕਾਇਆ ਭਾਈਚਾਰੇ ਦਾ ਨਾਮ

ਐਲਬਾਕਰਕੀ ਨਿਊ-ਮੈਕਸੀਕੋ ਸੀਨੀਅਰ ਖੇਡਾਂ ‘ਚ ਫਰਿਜ਼ਨੋ ਦੇ ਗੁਰਬਖਸ਼ ਸਿੱਧੂ ਨੇ ਚਮਕਾਇਆ ਭਾਈਚਾਰੇ ਦਾ ਨਾਮ

Read Full Article
    ਭਾਰਤੀ-ਅਮਰੀਕੀ ਵੱਲੋਂ ਪਰਿਵਾਰ ਦੀ ਹੱਤਿਆ ਤੋਂ ਬਾਅਦ ਖੁਦਕੁਸ਼ੀ

ਭਾਰਤੀ-ਅਮਰੀਕੀ ਵੱਲੋਂ ਪਰਿਵਾਰ ਦੀ ਹੱਤਿਆ ਤੋਂ ਬਾਅਦ ਖੁਦਕੁਸ਼ੀ

Read Full Article
    ਚੀਫ ਆਫ ਸਟਾਫ ਮਿਕ ਨੂੰ ਖੰਘਣ ‘ਤੇ ਟਰੰਪ ਨੇ ਦਫਤਰੋਂ ਕੀਤਾ ਬਾਹਰ

ਚੀਫ ਆਫ ਸਟਾਫ ਮਿਕ ਨੂੰ ਖੰਘਣ ‘ਤੇ ਟਰੰਪ ਨੇ ਦਫਤਰੋਂ ਕੀਤਾ ਬਾਹਰ

Read Full Article
    ਟਰੰਪ ਓਬਾਮਾ ਕੇਅਰ ਦੀ ਜਗ੍ਹਾ ਲਾਗੂ ਕਰਨਗੇ ਨਵੀਂ ਹੈਲਥ ਕੇਅਰ ਯੋਜਨਾ

ਟਰੰਪ ਓਬਾਮਾ ਕੇਅਰ ਦੀ ਜਗ੍ਹਾ ਲਾਗੂ ਕਰਨਗੇ ਨਵੀਂ ਹੈਲਥ ਕੇਅਰ ਯੋਜਨਾ

Read Full Article
    ਅਮਰੀਕਾ ਵਿੱਚ ਪੜ੍ਹਾਈ ਮਗਰੋਂ ਸੈਂਕੜੇ ਵਿਦਿਆਰਥੀਆਂ ਨੂੰ ਵੀਜ਼ਿਆਂ ਦਾ ਇੰਤਜ਼ਾਰ

ਅਮਰੀਕਾ ਵਿੱਚ ਪੜ੍ਹਾਈ ਮਗਰੋਂ ਸੈਂਕੜੇ ਵਿਦਿਆਰਥੀਆਂ ਨੂੰ ਵੀਜ਼ਿਆਂ ਦਾ ਇੰਤਜ਼ਾਰ

Read Full Article
    ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

Read Full Article
    ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ