PUNJABMAILUSA.COM

ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਲਈ ਜਸਟਿਸ ਰਣਜੀਤ ਸਿੰਘ ਕਮਿਸ਼ਨ ਵੱਲੋਂ ਪਟਿਆਲਾ ਜ਼ਿਲੇ ਦੇ ਪਿੰਡਾਂ ਦਾ ਦੌਰਾ

ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਲਈ ਜਸਟਿਸ ਰਣਜੀਤ ਸਿੰਘ ਕਮਿਸ਼ਨ ਵੱਲੋਂ ਪਟਿਆਲਾ ਜ਼ਿਲੇ ਦੇ ਪਿੰਡਾਂ ਦਾ ਦੌਰਾ

ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਲਈ ਜਸਟਿਸ ਰਣਜੀਤ ਸਿੰਘ ਕਮਿਸ਼ਨ ਵੱਲੋਂ ਪਟਿਆਲਾ ਜ਼ਿਲੇ ਦੇ ਪਿੰਡਾਂ ਦਾ ਦੌਰਾ
December 18
12:28 2017

ਪਟਿਆਲਾ, 18 ਦਸੰਬਰ (ਪੰਜਾਬ ਮੇਲ)- ਪੰਜਾਬ ਵਿਚ ਪਿਛਲੇ ਸਮੇਂ ਦੌਰਾਨ ਵਾਪਰੀਆਂ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਲਈ ਪੰਜਾਬ ਸਰਕਾਰ ਵੱਲੋਂ ਬਣਾਏ ਜਸਟਿਸ ਰਣਜੀਤ ਸਿੰਘ ਕਮਿਸ਼ਨ ਵੱਲੋਂ ਸੋਮਵਾਰ ਨੂੰ ਪਟਿਆਲਾ ਜ਼ਿਲੇ ਦੀ ਸਬ ਡਵੀਜ਼ਨ ਨਾਭਾ ਵਿਚ ਕਕਰਾਲਾ ਤੇ ਚਹਿਲ ਪਿੰਡਾਂ ਦਾ ਦੌਰਾ ਕਰਕੇ ਉਥੇ ਪਿਛਲੇ ਸਮੇਂ ਦੌਰਾਨ ਧਾਰਮਿਕ ਗ੍ਰੰਥਾਂ ਦੀ ਹੋਈ ਬੇਅਦਬੀ ਦੀਆਂ ਘਟਨਾਵਾਂ ਬਾਰੇ ਵੇਰਵੇ ਹਾਸਲ ਕੀਤੇ ਗਏ। ਇਸ ਮੌਕੇ ਕਮਿਸ਼ਨ ਦੇ ਚੇਅਰਮੈਨ ਜਸਟਿਸ ਰਣਜੀਤ ਸਿੰਘ ਪਿੰਡ ਵਾਸੀਆਂ ਨੂੰ ਮਿਲੇ ਅਤੇ ਦੋਵਾਂ ਘਟਨਾਵਾਂ ਬਾਰੇ ਵਿਸਥਾਰ ਵਿਚ ਵੇਰਵੇ ਇਕੱਤਰ ਕੀਤੇ।
ਦੋਵਾਂ ਪਿੰਡਾਂ ਦੇ ਦੌਰੇ ਉਪਰੰਤ ਨਾਭਾ ਵਿਖੇ ਲੋਕ ਨਿਰਮਾਣ ਵਿਭਾਗ ਦੇ ਗੈਸਟ ਹਾਊਸ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਸਟਿਸ ਰਣਜੀਤ ਸਿੰਘ ਨੇ ਦੱਸਿਆ ਕਿ ਰਾਜ ਸਰਕਾਰ ਵੱਲੋਂ ਸਥਾਪਿਤ ਕੀਤੇ ਇਸ ਕਮਿਸ਼ਨ ਤਹਿਤ ਉਹ ਪਿਛਲੇ ਸਮੇਂ ਦੌਰਾਨ ਪੂਰੇ ਪੰਜਾਬ ਵਿਚ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦੀਆਂ ਵਾਪਰੀਆਂ ਕਰੀਬ 122 ਘਟਨਾਵਾਂ ਦੀ ਜਾਂਚ ਕਰ ਰਹੇ ਹਨ। ਜਸਟਿਸ ਰਣਜੀਤ ਸਿੰਘ ਨੇ ਦੱਸਿਆ ਕਿ ਬਰਗਾੜੀ, ਬਹਿਬਲ ਕਲਾਂ ਘਟਨਾਵਾਂ ਦੀ ਜਾਂਚ ਰਿਪੋਰਟ ਉਹ ਇਸੇ ਮਹੀਨੇ ਪੰਜਾਬ ਸਰਕਾਰ ਨੂੰ ਸੌਂਪ ਦੇਣਗੇ।
ਉਨ੍ਹਾਂ ਦੱਸਿਆ ਕਿ ਫਰੀਦਕੋਟ ਜ਼ਿਲੇ ਦੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ, ਬਠਿੰਡਾ ਜ਼ਿਲੇ ਦੇ ਗੁਰੂਸਰ ਤੇ ਮੋਗਾ ਜ਼ਿਲੇ ਦੇ ਪਿੰਡ ਮਲਕੇ ਵਿਖੇ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਰਿਪੋਰਟ ਵੀ ਇਸੇ ਮਹੀਨੇ ਸੂਬਾ ਸਰਕਾਰ ਨੂੰ ਸੌਪ ਦਿੱਤੀ ਜਾਵੇਗੀ। ਜਸਟਿਸ ਰਣਜੀਤ ਸਿੰਘ ਨੇ ਕਿਹਾ ਕਿ ਹਾਲ ਹੀ ਵਿਚ ਉਨ੍ਹਾਂ ਸ੍ਰੀ ਫਤਹਿਗੜ੍ਹ ਸਾਹਿਬ, ਮੁਹਾਲੀ, ਰੋਪੜ ਤੇ ਪਟਿਆਲਾ ਦਾ ਦੌਰਾ ਕੀਤਾ ਹੈ ਅਤੇ ਬਾਕੀ ਜ਼ਿਲਿਆਂ ਦਾ ਵੀ ਛੇਤੀ ਹੀ ਦੌਰਾ ਕਰਨਗੇ।

About Author

Punjab Mail USA

Punjab Mail USA

Related Articles

ads

Latest Category Posts

    ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ

ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ

Read Full Article
    ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

Read Full Article
    ਲਾਸ ਏਂਜਲਸ ਦੇ ਕੋਰੋਨਾ ਸ਼ਹਿਰ ‘ਚ ਹੋਈ ਗੋਲੀਬਾਰੀ; ਇਕ ਵਿਅਕਤੀ ਦੀ ਮੌਤ, 3 ਜ਼ਖਮੀ

ਲਾਸ ਏਂਜਲਸ ਦੇ ਕੋਰੋਨਾ ਸ਼ਹਿਰ ‘ਚ ਹੋਈ ਗੋਲੀਬਾਰੀ; ਇਕ ਵਿਅਕਤੀ ਦੀ ਮੌਤ, 3 ਜ਼ਖਮੀ

Read Full Article
    ਨਿਊਜਰਸੀ ‘ਚ 14 ਸਾਲਾ ਵਿਦਿਆਰਥੀ ਨੇ ਸਕੂਲ ਦੇ ਪ੍ਰਿੰਸੀਪਲ ‘ਤੇ ਹਮਲਾ ਕਰਕੇ ਕੀਤਾ ਜ਼ਖਮੀ

ਨਿਊਜਰਸੀ ‘ਚ 14 ਸਾਲਾ ਵਿਦਿਆਰਥੀ ਨੇ ਸਕੂਲ ਦੇ ਪ੍ਰਿੰਸੀਪਲ ‘ਤੇ ਹਮਲਾ ਕਰਕੇ ਕੀਤਾ ਜ਼ਖਮੀ

Read Full Article
    ਸੜਕ ਹਾਦਸੇ ‘ਚ ਪੰਜਾਬੀ ਟਰੱਕ ਡਰਾਈਵਰ ਦੀ ਦਰਦਨਾਕ ਮੌਤ

ਸੜਕ ਹਾਦਸੇ ‘ਚ ਪੰਜਾਬੀ ਟਰੱਕ ਡਰਾਈਵਰ ਦੀ ਦਰਦਨਾਕ ਮੌਤ

Read Full Article
    ਕੀ ਟਰੰਪ ਰੂਸ ‘ਤੇ ਦਬਾਅ ਪਾਉਣ ਲਈ ਪੋਲੈਂਡ ‘ਚ ਭੇਜ ਰਹੇ 1000 ਅਮਰੀਕੀ ਫੌਜੀ

ਕੀ ਟਰੰਪ ਰੂਸ ‘ਤੇ ਦਬਾਅ ਪਾਉਣ ਲਈ ਪੋਲੈਂਡ ‘ਚ ਭੇਜ ਰਹੇ 1000 ਅਮਰੀਕੀ ਫੌਜੀ

Read Full Article
    ਚੋਣ ‘ਚ ਵਿਰੋਧੀ ਬਾਰੇ ਵਿਦੇਸ਼ ਤੋਂ ਲਵਾਂਗਾ ਜਾਣਕਾਰੀ : ਟਰੰਪ

ਚੋਣ ‘ਚ ਵਿਰੋਧੀ ਬਾਰੇ ਵਿਦੇਸ਼ ਤੋਂ ਲਵਾਂਗਾ ਜਾਣਕਾਰੀ : ਟਰੰਪ

Read Full Article
    ਪੰਜਾਬ ‘ਚ ਨਹੀਂ ਬੰਦੇ ਦੀ ਕੋਈ ਕੀਮਤ

ਪੰਜਾਬ ‘ਚ ਨਹੀਂ ਬੰਦੇ ਦੀ ਕੋਈ ਕੀਮਤ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ 8ਵੀਂ ਬਰਸੀ ਮਨਾਈ ਗਈ

ਸ਼ਹੀਦ ਗੁਰਪ੍ਰੀਤ ਸਿੰਘ ਦੀ 8ਵੀਂ ਬਰਸੀ ਮਨਾਈ ਗਈ

Read Full Article
    ਸੈਕਰਾਮੈਂਟੋ ‘ਚ ਸਿੱਖ ਪਰਿਵਾਰ ਦੀ ੧੦੦ ਸਾਲ ਪੁਰਾਣੀ ਆਟੇ ਦੀ ਚੱਕੀ ਹਾਲੇ ਵੀ ਹੈ ਮੌਜੂਦ

ਸੈਕਰਾਮੈਂਟੋ ‘ਚ ਸਿੱਖ ਪਰਿਵਾਰ ਦੀ ੧੦੦ ਸਾਲ ਪੁਰਾਣੀ ਆਟੇ ਦੀ ਚੱਕੀ ਹਾਲੇ ਵੀ ਹੈ ਮੌਜੂਦ

Read Full Article
    ਸਤਿੰਦਰਪਾਲ ਸਿੰਘ ਸਿੱਧਵਾਂ ਪੰਜਾਬ ਮੇਲ ਦੇ ਦਫਤਰ ‘ਚ

ਸਤਿੰਦਰਪਾਲ ਸਿੰਘ ਸਿੱਧਵਾਂ ਪੰਜਾਬ ਮੇਲ ਦੇ ਦਫਤਰ ‘ਚ

Read Full Article
    ਹਿਲੇਰੀ ਕਲਿੰਟਨ ਦੇ ਸਭ ਤੋਂ ਛੋਟੇ ਭਰਾ ਟੋਨੀ ਰੋਧਮ ਦਾ ਦੇਹਾਂਤ

ਹਿਲੇਰੀ ਕਲਿੰਟਨ ਦੇ ਸਭ ਤੋਂ ਛੋਟੇ ਭਰਾ ਟੋਨੀ ਰੋਧਮ ਦਾ ਦੇਹਾਂਤ

Read Full Article
    ਸ਼ਰਨਾਰਥੀ ਮਸਲੇ ‘ਤੇ ਅਮਰੀਕਾ ਦਾ ਮੈਕਸੀਕੋ ਨਾਲ ਸਮਝੌਤਾ ਹੋਇਆ : ਟਰੰਪ

ਸ਼ਰਨਾਰਥੀ ਮਸਲੇ ‘ਤੇ ਅਮਰੀਕਾ ਦਾ ਮੈਕਸੀਕੋ ਨਾਲ ਸਮਝੌਤਾ ਹੋਇਆ : ਟਰੰਪ

Read Full Article
    ਹੁਣ ਆਇਲੈੱਟਸ ਦਾ ਕੈਂਸਰ ਚਿੰਬੜਿਆ ਪੰਜਾਬ ਨੂੰ

ਹੁਣ ਆਇਲੈੱਟਸ ਦਾ ਕੈਂਸਰ ਚਿੰਬੜਿਆ ਪੰਜਾਬ ਨੂੰ

Read Full Article
    ਡੈਮੋਕ੍ਰੇਟਿਕ ਕੰਨਵੈਨਸ਼ਨ ‘ਚ ਸਿੱਖਾਂ ਨੇ ਕੀਤੀ ਸ਼ਮੂਲੀਅਤ

ਡੈਮੋਕ੍ਰੇਟਿਕ ਕੰਨਵੈਨਸ਼ਨ ‘ਚ ਸਿੱਖਾਂ ਨੇ ਕੀਤੀ ਸ਼ਮੂਲੀਅਤ

Read Full Article