PUNJABMAILUSA.COM

ਬੇਅਦਬੀ ਦੇ ਮਾਮਲਿਅਾਂ ’ਚ ਦੋ ਗ੍ਰੰਥੀ ਤੇ ਮਹਿਲਾ ਕਾਬੂ

ਬੇਅਦਬੀ ਦੇ ਮਾਮਲਿਅਾਂ ’ਚ ਦੋ ਗ੍ਰੰਥੀ ਤੇ ਮਹਿਲਾ ਕਾਬੂ

ਬੇਅਦਬੀ ਦੇ ਮਾਮਲਿਅਾਂ ’ਚ ਦੋ ਗ੍ਰੰਥੀ ਤੇ ਮਹਿਲਾ ਕਾਬੂ
October 19
21:30 2015

kabu
ਨਵੀਂ ਦਿੱਲੀ/ਚੰਡੀਗਡ਼੍ਹ, 19 ਅਕਤੂਬਰ (ਪੰਜਾਬ ਮੇਲ) – ਪੰਜਾਬ ’ਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਅਾਂ ਘਟਨਾਵਾਂ ਤੋਂ ਬਾਅਦ ਫੈਲੇ ਲੋਕ ਰੋਹ ਨੂੰ ਦੇਖਦਿਅਾਂ ਕੇਂਦਰ ਵੱਲੋਂ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। ਕੇਂਦਰ ਸਰਕਾਰ ਨੇ ਪੰਜਾਬ ਦੇ ਹਾਲਾਤ ’ਤੇ ਚਿੰਤਾ ਜ਼ਾਹਰ ਕਰਦਿਅਾਂ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਾਂਤੀ ਬਹਾਲੀ ਲੲੀ ਲੋਡ਼ੀਂਦੇ ਸਖ਼ਤ ਕਦਮ ਚੁੱਕਣ ਦੀ ਹਦਾੲਿਤ ਕੀਤੀ ਹੈ। ੳੁਧਰ ਸਿੱਖ ਜਥੇਬੰਦੀਅਾਂ ਦੀ ਅਗਵਾੲੀ ਹੇਠ ਲੋਕਾਂ ਵੱਲੋਂ ਅੱਜ ਵੀ ਕੲੀ ਥਾਵਾਂ ’ਤੇ ਸਡ਼ਕਾਂ ਜਾਮ ਕਰਕੇ ਰਾਜਮਾਰਗਾਂ ਨੂੰ ਠੱਪ ਕੀਤਾ ਗਿਅਾ। ੳੁਂਜ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਨਿੱਜਰਪੁਰਾ ਅਤੇ ਲੁਧਿਅਾਣਾ ਜ਼ਿਲ੍ਹੇ ਦੇ ਪਿੰਡ ਘਵੱਦੀ ’ਚ ਗੁਰੂ ਗ੍ਰੰਥ ਸਾਹਿਬ ਦੇ ਪੱਤਰੇ ਪਾਡ਼ਨ ਦੇ ਮਾਮਲੇ ’ਚ ਦੋ ਗ੍ਰੰਥੀਅਾਂ ਤੇ ੲਿਕ ਮਹਿਲਾ ਨੂੰ ਗ੍ਰਿਫ਼ਤਾਰ ਕੀਤਾ ਗਿਅਾ ਹੈ। ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਅੱਜ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨਾਲ ਫੋਨ ’ਤੇ ਗੱਲਬਾਤ ਕਰਕੇ ਸੂਬੇ ਦੇ ਹਾਲਾਤ ਦਾ ਜਾੲਿਜ਼ਾ ਲਿਅਾ। ੳੁਨ੍ਹਾਂ ਸ੍ਰੀ ਬਾਦਲ ਨੂੰ ਕੇਂਦਰ ਵੱਲੋਂ ਹਰਸੰਭਵ ਸਹਾੲਿਤਾ ਦੇਣ ਦਾ ਭਰੋਸਾ ਦਿੱਤਾ ਤਾਂ ਜੋ ਅਮਨ-ਕਾਨੂੰਨ ਦੀ ਹਾਲਤ ਹੋਰ ਨਾ ਵਿਗਡ਼ੇ। ਸ੍ਰੀ ਰਾਜਨਾਥ ਸਿੰਘ ਨੇ ਟਵੀਟ ਕਰਕੇ ੲਿਹ ਜਾਣਕਾਰੀ ਦਿੱਤੀ। ੲਿਸ ਤੋਂ ਬਾਅਦ ੳੁਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸੂਬੇ ਦੇ ਹਾਲਾਤ ਤੋਂ ਜਾਣੂ ਕਰਾੲਿਅਾ ਅਤੇ ਸ੍ਰੀ ਬਾਦਲ ਨਾਲ ਹੋੲੀ ਗੱਲਬਾਤ ਦੇ ਵੇਰਵੇ ਦਿੱਤੇ। ਸੂਤਰਾਂ ਨੇ ਕਿਹਾ ਕਿ ਸ੍ਰੀ ਰਾਜਨਾਥ ਸਿੰਘ ਨੇ ਮੁੱਖ ਮੰਤਰੀ ਨੂੰ ਗੱਲਬਾਤ ਦੌਰਾਨ ਦੱਸਿਅਾ ਕਿ ਕੇਂਦਰ ਸਰਕਾਰ ਪੰਜਾਬ ਦੇ ਹਾਲਾਤ ਤੋਂ ਫਿਕਰਮੰਦ ਹੈ। ੳੁਨ੍ਹਾਂ ਸ੍ਰੀ ਬਾਦਲ ਨੂੰ ਕਿਹਾ ਕਿ ਸੂਬੇ ’ਚ ਅਮਨ-ਕਾਨੂੰਨ ਦੀ ਹਾਲਤ ਯਕੀਨੀ ਬਣਾੳੁਣ ਲੲੀ ਲੋਡ਼ੀਂਦੇ ਕਦਮ ਚੁੱਕੇ ਜਾਣ। ੳੁਨ੍ਹਾਂ ਵਾਅਦਾ ਕੀਤਾ ਕਿ ਕੇਂਦਰ ਤਣਾਅ ਨੂੰ ਘਟਾੳੁਣ ਲੲੀ ਹਰ ਤਰ੍ਹਾਂ ਦੀ ਸਹਾੲਿਤਾ ਦੇਣ ਲੲੀ ਤਿਅਾਰ ਹੈ।
ਪੁਲੀਸ ਨੇ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਨਿੱਜਰਪੁਰਾ ਅਤੇ ਲੁਧਿਅਾਣਾ ਜ਼ਿਲ੍ਹੇ ਦੇ ਪਿੰਡ ਘਵੱਦੀ ’ਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਅਾਂ ਵਾਪਰੀਅਾਂ ਘਟਨਾਵਾਂ ਦੇ ਮਾਮਲੇ ’ਚ ਦੋ ਗ੍ਰੰਥੀਅਾਂ ਅਤੇ ੲਿਕ ਮਹਿਲਾ ਨੂੰ ਗ੍ਰਿਫ਼ਤਾਰ ਕੀਤਾ ਹੈ। ਅੰਮ੍ਰਿਤਸਰ ਦੇ ਅੈਸਅੈਸਪੀ (ਦਿਹਾਤੀ) ਜਸਦੀਪ ਸਿੰਘ ਸੈਣੀ ਨੇ ਦੱਸਿਅਾ ਕਿ ਅੈਤਵਾਰ ਦੇਰ ਰਾਤ ਨੂੰ ਨਿੱਜਰਪੁਰਾ ਦੇ ਗੁਰਦੁਅਾਰੇ ਦੇ ਗ੍ਰੰਥੀ ਵੱਲੋਂ ਫੋਨ ’ਤੇ ਸ਼ਿਕਾੲਿਤ ਕੀਤੀ ਗੲੀ ਕਿ ਤਿੰਨ ਵਿਅਕਤੀਅਾਂ ਨੇ ਗੁਰਦੁਅਾਰੇ ’ਚ ਜਬਰੀ ਦਾਖ਼ਲ ਹੋ ਕੇ ਗੁਰੂ ਗ੍ਰੰਥ ਸਾਹਿਬ ਦੇ ਪੱਤਰੇ ਪਾਡ਼ ਦਿੱਤੇ ਹਨ। ੳੁਨ੍ਹਾਂ ਕਿਹਾ ਕਿ ਗ੍ਰੰਥੀ ਦਾ ਬਿਅਾਨ ਝੂਠਾ ਜਾਪਿਅਾ ਅਤੇ ਜਦੋਂ ਸਖ਼ਤੀ ਨਾਲ ਪੁਛਗਿੱਛ ਕੀਤੀ ਗੲੀ ਤਾਂ ੳੁਸ ਨੇ ਸਾਰੀ ਸਾਜ਼ਿਸ਼ ਦਾ ਖ਼ੁਲਾਸਾ ਕਰ ਦਿੱਤਾ। ਅੈਸਅੈਸਪੀ ਨੇ ਦਾਅਵਾ ਕੀਤਾ ਕਿ ਗ੍ਰੰਥੀ ਜਗਦੀਪ ਸਿੰਘ (30) ਨੇ ਜੁਰਮ ਕਬੂਲਦਿਅਾਂ ਕਿਹਾ ਕਿ ੳੁਸ ਨੇ ਪੁਲੀਸ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ ਸੀ।
ਲੁਧਿਅਾਣਾ ਪੁਲੀਸ ਕਮਿਸ਼ਨਰ ਪਰਮਰਾਜ ਸਿੰਘ ੳੁਮਰਾਨੰਗਲ ਨੇ ਦੱਸਿਅਾ ਕਿ ਘਵੱਦੀ ਪਿੰਡ ’ਚ ਹੋੲੀ ਘਟਨਾ ਲੲੀ ਸਫ਼ਾੲੀ ਸੇਵਿਕਾ ਬਲਵਿੰਦਰ ਕੌਰ (45) ਅਤੇ ਗ੍ਰੰਥੀ ਸਿਕੰਦਰ ਸਿੰਘ (46) ਨੂੰ ਗ੍ਰਿਫ਼ਤਾਰ ਕੀਤਾ ਗਿਅਾ ਹੈ।
ਮਾਲਵੇ, ਮਾਝੇ ਅਤੇ ਦੋਅਾਬੇ ’ਚ ਸਿੱਖਾਂ ਵੱਲੋਂ ਪ੍ਰਦਰਸ਼ਨਾਂ ਦਾ ਦੌਰ ਲਗਾਤਾਰ ਜਾਰੀ ਹੈ। ਫਿਰੋਜ਼ਪੁਰ, ਫਰੀਦਕੋਟ, ਬਠਿੰਡਾ, ਮੋਗਾ, ਮਾਨਸਾ, ਸੰਗਰੂਰ, ਜਲੰਧਰ, ਲੁਧਿਅਾਣਾ, ਅੰਮ੍ਰਿਤਸਰ, ਤਰਨ ਤਾਰਨ, ਅਬੋਹਰ, ਹੁਸ਼ਿਅਾਰਪੁਰ, ਫਗਵਾਡ਼ਾ, ਪਟਿਅਾਲਾ ਅਤੇ ਹੋਰ ਥਾਵਾਂ ’ਤੇ ਧਰਨੇ ਦੇ ਕੇ ਲੋਕਾਂ ਨੇ ਅਾਵਾਜਾੲੀ ਠੱਪ ਕੀਤੀ। ਮੁਜ਼ਾਹਰਾਕਾਰੀਅਾਂ ਵੱਲੋਂ ‘ਸਤਿਨਾਮ ਵਾਹਿਗੁਰੂ’ ਦਾ ਜਾਪ ਲਗਾਤਾਰ ਜਾਰੀ ਰਿਹਾ। ਮੋਗਾ ’ਚ ਸ਼ਾਂਤੀ ਬਹਾਲੀ ਲੲੀ ਲੋਕਾਂ ਨੇ ਮਾਰਚ ਕੱਢਿਅਾ ਜਿਸ ਦੀ ਅਗਵਾੲੀ ਡਿਪਟੀ ਕਮਿਸ਼ਨਰ ਪਰਮਿੰਦਰ ਸਿੰਘ ਗਿੱਲ ਨੇ ਕੀਤੀ। ਮੋਗਾ ਸ਼ਹਿਰ ’ਚ ਸਾਰੇ ਵਿਦਿਅਕ ਅਦਾਰੇ ਛੇਵੇਂ ਦਿਨ ਵੀ ਬੰਦ ਰਹੇ। ਧਰਨਿਅਾਂ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਅਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਜ਼ਰੂਰੀ ਵਸਤਾਂ ਦੀ ਅਾਮਦ ’ਤੇ ਵੀ ਅਸਰ ਪੈਣ ਲੱਗ ਪਿਅਾ ਹੈ।
ਰਾਜਨਾਥ ਨੇ ਕਮਲ ਸ਼ਰਮਾ ਨਾਲ ਕੀਤੀ ਗੱਲਬਾਤ
ਚੰਡੀਗੜ੍ਹ – ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਅੱਜ ਆਪਣੀ ਪਾਰਟੀ ਦੇ ਸੂਬਾ ਪ੍ਰਧਾਨ ਕਮਲ ਸ਼ਰਮਾ ਨਾਲ ਗੱਲਬਾਤ ਕਰਕੇ ਸੂਬੇ ਦੀ ਸਥਿਤੀ ਦਾ ਜਾਇਜ਼ਾ ਲਿਆ। ਸ੍ਰੀ ਸ਼ਰਮਾ ਨੇ ਇਸ ਗੱਲਬਾਤ ਦੀ ਪੁਸ਼ਟੀ ਕੀਤੀ ਹੈ। ਕੇਂਦਰੀ ਗ੍ਰਹਿ ਮੰਤਰੀ ਨੇ ਪੂਰੇ ਰਾਜ ਵਿੱਚ ਪਿਛਲੇ ਦਿਨਾਂ ਦੌਰਾਨ ਵਾਪਰੀਆਂ ਘਟਨਾਵਾਂ ਦਾ ਵਿਸਥਾਰ ’ਚ ਬਿਊਰਾ ਲਿਆ। ਸੂਤਰਾਂ ਦਾ ਦੱਸਣਾ ਹੈ ਕਿ ਰਾਜ ਅੰਦਰ ਵਾਪਰ ਰਹੀਆਂ ਘਟਨਾਵਾਂ ਤੋਂ ਕੇਂਦਰ ਸਰਕਾਰ ਚਿੰਤਤ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article