PUNJABMAILUSA.COM

ਬੇਅਦਬੀ ਮਾਮਲਾ – ਛੋਟੇ ਬਾਦਲ ਅਕਾਲ ਤਖ਼ਤ ‘ਤੇ ਤਲਬ

ਬੇਅਦਬੀ ਮਾਮਲਾ – ਛੋਟੇ ਬਾਦਲ ਅਕਾਲ ਤਖ਼ਤ ‘ਤੇ ਤਲਬ

ਬੇਅਦਬੀ ਮਾਮਲਾ – ਛੋਟੇ ਬਾਦਲ ਅਕਾਲ ਤਖ਼ਤ ‘ਤੇ ਤਲਬ
June 17
21:24 2016

Sukhbir-Singh-Badal_6
ਅੰਮ੍ਰਿਤਸਰ, 17 ਜੂਨ (ਪੰਜਾਬ ਮੇਲ) – ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲਾ ਵਿੱਚ ਉਪ ਮੁੱਖ ਸੁਖਬੀਰ ਬਾਦਲ ਨੂੰ ਸ੍ਰੀ ਅਕਾਲ ਤਖ਼ਤ ‘ਤੇ ਤਲਬ ਕੀਤਾ ਗਿਆ ਹੈ। ਸਰਬੱਤ ਖਾਲਸਾ ਵੱਲੋਂ ਥਾਪੇ ਗਏ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਧਿਆਨ ਸਿੰਘ ਮੰਡ ਨੇ ਆਦੇਸ਼ ਜਾਰੀ ਕਰਦਿਆਂ ਕਿਹਾ ਹੈ ਕਿ ਪੰਜਾਬ ਦੇ ਉਪ ਮੁੱਖ ਸੁਖਬੀਰ ਬਾਦਲ 20 ਜੁਲਾਈ ਨੂੰ ਜਥੇਦਾਰਾਂ ਦੇ ਸਾਹਮਣੇ ਪੇਸ਼ ਹੋ ਕੇ ਬਰਗਾੜੀ ਕਾਂਡ ਤੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਸਬੰਧੀ ਹੁਣ ਤੱਕ ਕੀਤੀ ਗਈ ਜਾਂਚ ਦੀ ਰਿਪੋਰਟ ਪੇਸ਼ ਕਰਨ।
ਸਰਬੱਤ ਖਾਲਸਾ ਵੱਲੋਂ ਥਾਪੇ ਗਏ ਤਿੰਨਾਂ ਤਖਤਾਂ ਦੇ ਜਥੇਦਾਰ ਗਿਆਨੀ ਧਿਆਨ ਸਿੰਘ ਮੰਡ, ਭਾਈ ਬਲਜੀਤ ਸਿੰਘ ਦਾਦੂਵਾਲ ਤੇ ਭਾਈ ਅਮਰੀਕ ਸਿੰਘ ਅੱਜ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਪੁੱਜੇ। ਇਸ ਤੋਂ ਬਾਅਦ ਉਨ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੱਥਾ ਵੀ ਟੇਕਿਆ। ਮੱਥਾ ਟੇਕਣ ਤੋਂ ਕਾਫੀ ਦੇਰ ਬਾਅਦ ਬਾਹਰ ਆਏ ਜਥੇਦਾਰਾਂ ਨੇ ਕਿਹਾ ਅੱਜ ਵਿਸ਼ੇਸ਼ ਬੈਠਕ ਕਰਕੇ ਕਈ ਅਹਿਮ ਗੁਰਮਤੇ ਪਾਸ ਕੀਤੇ ਗਏ ਹਨ।
ਹਰਿਮੰਦਰ ਸਾਹਿਬ ਦੇ ਬਾਹਰ ਖੜ੍ਹੇ ਹੋ ਕੇ ਧਿਆਨ ਸਿੰਘ ਮੰਡ ਨੇ ਗੁਰਮਤੇ ਪੜ੍ਹੇ। ਇਨ੍ਹਾਂ ਗੁਰਮਤਿਆਂ ਵਿੱਚੋਂ ਪਹਿਲਾਂ ਗੁਰਮਤਾ ਇਹ ਸੀ ਕਿ ਬੁਰਜ ਜਵਾਹਰ ਸਿੰਘ ਵਾਲਾ, ਬਰਗਾੜੀ ਤੇ ਪੰਜਾਬ ਵਿੱਚ ਹੋਰ ਥਾਵਾਂ ‘ਤੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲਿਆਂ ਤੇ ਸ਼ਾਂਤਮਈ ਰੋਸ ਪ੍ਰਦਦਰਸ਼ਨ ਕਰ ਰਹੇ ਲੋਕਾਂ ‘ਤੇ ਗੋਲੀ ਚਲਾਉਣ ਦੇ ਮਾਮਲਿਆਂ ਵਿੱਚ ਹੁਣ ਤੱਕ ਕਿਸੇ ਨੂੰ ਵੀ ਗ੍ਰਿਫਤਾਰ ਨਹੀਂ ਕੀਤਾ ਗਿਆ। ਇਸ ਕਰਕੇ ਦੇਸ਼ ਵਿਦੇਸ਼ ਦੇ ਸਿੱਖਾਂ ਦੇ ਮਨਾਂ ਵਿੱਚ ਰੋਸ ਹੈ। ਉਨ੍ਹਾਂ ਸੁਖਬੀਰ ਬਾਦਲ ਨੂੰ ਆਦੇਸ਼ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਦੇ ਗ੍ਰਹਿ ਮੰਤਰਾਲੇ ਦਾ ਮੁਖੀ ਹੋਣ ਦੇ ਨਾਤੇ ਉਹ ਇਸ ਸਾਰੇ ਘਟਨਾਕ੍ਰਮ ਬਾਰੇ ਹੁਣ ਤੱਕ ਕੀਤੀ ਗਈ ਜਾਂਚ ਰਿਪੋਰਟ 20 ਜੁਲਾਈ ਨੂੰ ਸਾਡੇ ਕੋਲ ਪੇਸ਼ ਕਰੇ।
ਇਸ ਤੋਂ ਇਲਾਵਾ ਇੱਕ ਹੋਰ ਗੁਰਮਤੇ ਵਿੱਚ ਉਨ੍ਹਾਂ ਸਿੱਖਾਂ ਨੂੰ ਅਪੀਲ ਕੀਤੀ ਕਿ 21 ਜੂਨ ਨੂੰ ਚੰਡੀਗੜ ਵਿੱਚ ਮਨਾਏ ਜਾ ਰਹੇ ਯੋਗ ਦਿਵਸ ਦਾ ਸਮੁੱਚੀ ਕੌਮ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਜ ਕੀਤੀ ਗਈ ਬੈਠਕ ਵਿੱਚ ਇਹ ਵਿਚਾਰ ਕੀਤਾ ਗਿਆ ਹੈ ਕਿ ਯੋਗ ਦਾ ਸਿੱਖ ਧਰਮ ਵਿੱਚ ਕੋਈ ਸਥਾਨ ਨਹੀਂ ਹੈ। ਇਸ ਲਈ 21 ਜੂਨ ਨੂੰ ਸਾਰੇ ਸਿੱਖ ਤੇ ਪੰਜਾਬੀ ਸਰੀਰਕ ਤੇ ਆਤਮਿਕ ਤੌਰ ਤੇ ਤੰਦਰੁਸਤ ਰਹਿਣ ਲਈ ਗੁਰਬਾਣੀ ਸਿਮਰਨ, ਘੋਲ-ਕਬੱਡੀਆਂ, ਗਤਕਾ, ਘੋੜ ਸਵਾਰੀ, ਸ਼ਸਤਰ ਵਿੱਦਿਆ ਤੇ ਹਰ ਤਰਾਂ ਦੀਆਂ ਖੇਡਾਂ ਅਨੁਸਾਰ ਇਸ ਦਿਨ ਨੂੰ ਮਨਾਉਣ। ਇਨ੍ਹਾਂ ਗੁਰਮਤਿਆਂ ਤੋਂ ਇਲਾਵਾ ਪਾਸ ਕੀਤੇ ਗਏ ਕੁੱਲ 5 ਮਤਿਆਂ ਵਿੱਚ ਦੇਸ਼ ਵਿਦੇਸ਼ ਵਿੱਚ ਅਮ੍ਰਿਤ ਸੰਚਾਰ ਦੀ ਮਰਿਆਦਾ ਨਾਲ ਕੀਤੀ ਜਾ ਰਹੀ ਛੇੜਛਾੜ ਤੇ ਕਈ ਹੋਰ ਪੰਥਕ ਮਸਲਿਆਂ ਤੇ ਗੰਭੀਰ ਵਿਚਾਰ ਕੀਤੇ ਗਏ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਸ਼ਿਕਾਗੋ ‘ਚ ਵਿਅਕਤੀ ਵਲੋਂ ਅੰਨ੍ਹੇਵਾਹ ਗੋਲੀਬਾਰੀ; ਡਾਕਟਰ ਤੇ ਇਕ ਪੁਲਿਸ ਕਰਮਚਾਰੀ ਸਮੇਤ 4 ਦੀ ਮੌਤ

ਸ਼ਿਕਾਗੋ ‘ਚ ਵਿਅਕਤੀ ਵਲੋਂ ਅੰਨ੍ਹੇਵਾਹ ਗੋਲੀਬਾਰੀ; ਡਾਕਟਰ ਤੇ ਇਕ ਪੁਲਿਸ ਕਰਮਚਾਰੀ ਸਮੇਤ 4 ਦੀ ਮੌਤ

Read Full Article
    ਅਮਰੀਕਾ ‘ਚ ਭਾਰਤੀ-ਅਮਰੀਕੀ 8 ਔਰਤਾਂ ਨੂੰ ਕੀਤਾ ਗਿਆ ਸਨਮਾਨਤ

ਅਮਰੀਕਾ ‘ਚ ਭਾਰਤੀ-ਅਮਰੀਕੀ 8 ਔਰਤਾਂ ਨੂੰ ਕੀਤਾ ਗਿਆ ਸਨਮਾਨਤ

Read Full Article
    ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

Read Full Article
    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

Read Full Article
    ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

Read Full Article
    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article