PUNJABMAILUSA.COM

ਬੇਅਦਬੀ ਮਾਮਲਾ – ਸਿੱਖ ਸੰਗਤ ਵੱਲੋਂ 25 ਤੱਕ ਪ੍ਰਦਰਸ਼ਨ ਜਾਰੀ ਰੱਖਣ ਦਾ ਅੈਲਾਨ

ਬੇਅਦਬੀ ਮਾਮਲਾ – ਸਿੱਖ ਸੰਗਤ ਵੱਲੋਂ 25 ਤੱਕ ਪ੍ਰਦਰਸ਼ਨ ਜਾਰੀ ਰੱਖਣ ਦਾ ਅੈਲਾਨ

ਬੇਅਦਬੀ ਮਾਮਲਾ – ਸਿੱਖ ਸੰਗਤ ਵੱਲੋਂ 25 ਤੱਕ ਪ੍ਰਦਰਸ਼ਨ ਜਾਰੀ ਰੱਖਣ ਦਾ ਅੈਲਾਨ
October 18
21:43 2015

11
ਚੰਡੀਗੜ੍ਹ, 18 ਅਕਤੂਬਰ (ਪੰਜਾਬ ਮੇਲ) – ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਨਾਲ ਜੁੜੀਆਂ ਘਟਨਾਵਾਂ ਬਾਰੇ ਰੋਸ ਮੱਠਾ ਨਹੀਂ ਪੈ ਰਿਹਾ। ਪੰਜਾਬ ਭਰ ਵਿੱਚ ਲਗਪਗ ਸਾਰੀਆਂ ਮੁੱਖ ਸੜਕਾਂ ਜਾਮ ਹੋਣ ਕਰਕੇ ਜਨਜੀਵਨ ਠੱਪ ਹੋ ਗਿਆ ਹੈ। ਬਹੁਤ ਸਾਰੀਆਂ ਥਾਵਾਂ ਉੱਤੇ ਪੱਕੇ ਧਰਨੇ ਲਗਾਉਣ ਨਾਲ ਲੋਕਾਂ ਨੂੰ ਜ਼ਰੂਰੀ ਵਸਤਾਂ ਦੀ ਸਪਲਾਈ ਦਾ ਸੰਕਟ ਪੈਦਾ ਹੋ ਗਿਆ ਹੈ। ਕਈ ਜਗ੍ਹਾ ਅਖ਼ਬਾਰਾਂ ਵਾਲੀਆਂ ਗੱਡੀਆਂ ਰੋਕਣ ਕਾਰਨ ਲੋਕਾਂ ਤੱਕ ਅਖ਼ਬਾਰ ਨਹੀਂ ਪੁੱਜੇ। ਕੁੱਝ ਪੰਥਕ ਆਗੂਆਂ ਵੱਲੋਂ ਹਰ ਜ਼ਿਲ੍ਹੇ ਵਿੱਚ ਤਿੰਨ ਘੰਟਿਅਾਂ ਲੲੀ ਧਰਨੇ ਦੇਣ ਦੇ ਸੱਦੇ ਨੂੰ ਸੰਗਤ ਨੇ ਹੁੰਗਾਰਾ ਨਹੀਂ ਦਿੱਤਾ। ਬਹੁਤ ਸਾਰੀਆਂ ਥਾਵਾਂ ਉੱਤੇ ਸੱਤਾਧਾਰੀ ਸ਼੍ਰੋਮਣੀ ਅਕਾਲੀ ਦਲ ਦੇ ਨੁਮਾਇੰਦਿਆਂ ਨੂੰ ਲੋਕਾਂ ਦੇ ਗੁੱਸੇ ਦਾ ਸ਼ਿਕਾਰ ਹੋਣਾ ਪਿਆ। ਸੂਬੇ ਵਿੱਚ ਪ੍ਰਸ਼ਾਸਨਕ ਤੰਤਰ ਲਾਚਾਰੀ ਦੇ ਆਲਮ ਵਿੱਚ ਹੈ।
ਮਾਲਵਾ ਖਿੱਤੇ ਵਿੱਚ ਅੱਜ ਆਪ ਮੁਹਾਰੇ ਸੜਕਾਂ ’ਤੇ ਉਤਰੇ ਲੋਕਾਂ ਨੇ ਕਰੀਬ ਪੰਜਾਹ ਥਾਵਾਂ ਆਵਾਜਾਈ ਠੱਪ ਕਰ ਦਿੱਤੀ। ਜ਼ਿਲ੍ਹਾ ਪੱਧਰ ਉੱਤੇ ਤਿੰਨ ਘੰਟੇ ਲਈ ਧਰਨੇ ਦੇਣ ਦਾ ਐਲਾਨ ਕਰਨ ਵਾਲੇ ਭਾਈ ਪੰਥਪ੍ਰੀਤ ਸਿੰਘ ਨਾਲ ਵੀ ਕੋਟਸ਼ਮੀਰ ਨੇੜੇ ਕੁਝ ਲੋਕ ਤਲਖ਼ੀ ਨਾਲ ਵੀ ਪੇਸ਼ ਆਏ। ਯੂਨਾਈਟਿਡ ਅਕਾਲੀ ਦਲ ਅਤੇ ਅਕਾਲੀ ਦਲ (ਅੰਮ੍ਰ੍ਰਿਤਸਰ) ਸਮੇਤ ਕਈ ਪੰਥਕ ਧਿਰਾਂ ਨੇ ਅੱਜ ਫ਼ਰੀਦਕੋਟ ਵਿੱਚ ਸ਼ਾਮ ਨੂੰ ਮੀਟਿੰਗ ਕਰਕੇ ਸਿੱਖ ਸੰਗਤਾਂ ਦੇ ਫ਼ੈਸਲੇ ਦੀ ਹਮਾਇਤ ਦਾ ਐਲਾਨ ਕਰ ਦਿੱਤਾ। ਯੂਨਾਈਟਿਡ ਅਕਾਲੀ ਦਲ ਦੇ ਪ੍ਰਧਾਨ ਭਾਈ ਮੋਹਕਮ ਸਿੰਘ ਅਤੇ ਜਨਰਲ ਸਕੱਤਰ ਗੁਰਦੀਪ ਸਿੰਘ ਨੇ ਆਖਿਆ ਹੈ ਕਿ 25 ਅਕਤੂਬਰ ਤੱਕ ਸਿੱਖ ਸੰਗਤਾਂ ਦੇ ਪ੍ਰਦਰਸ਼ਨ ਜਾਰੀ ਰਹਿਣਗੇ। ਪੰਥਕ ਸੇਵਾ ਲਹਿਰ ਦੇ ਮੁਖੀ ਬਾਬਾ ਬਲਜੀਤ ਸਿੰਘ ਖਾਲਸਾ ਦਾਦੂਵਾਲ ਨੇ ਵੀ ਲਗਾਤਾਰ ਧਰਨਿਆਂ ਦੀ ਹਮਾਇਤ ਦਾ ਐਲਾਨ ਕਰ ਦਿੱਤਾ ਹੈ। ਮਾਨਸਾ ਜ਼ਿਲ੍ਹੇ ਵਿੱਚ ਵੀ ਧਰਨੇ ਪਹਿਲਾਂ ਦੀ ਤਰ੍ਹਾਂ ਜਾਰੀ ਰਹੇ, ਜਦੋਂ ਕਿ ਮੁਕਤਸਰ ਜ਼ਿਲ੍ਹੇ ਵਿੱਚ ਮਲੋਟ, ਬਠਿੰਡਾ ਰੋਡ, ਮਲੋਟ -ਅਬੋਹਰ ਰੋਡ, ਮੁਕਤਸਰ -ਅਬੋਹਰ ਰੋਡ, ਬਠਿੰਡਾ -ਮੁਕਤਸਰ ਰੋਡ, ਮੁਕਤਸਰ- ਜਲਾਲਾਬਾਦ ਰੋਡ ਤੇ ਕਈ ਥਾਵਾਂ ’ਤੇ ਸੜਕੀ ਆਵਾਜਾਈ ਜਾਮ ਰਹੀ। ਮੋਗਾ -ਅੰਮ੍ਰਿਤਸਰ ਰੋਡ ’ਤੇ ਤਾਂ ਸ਼੍ਰੋਮਣੀ ਕਮੇਟੀ ਮੈਂਬਰ ਸਤਪਾਲ ਸਿੰਘ ਦੀ ਗੱਡੀ ਦਾ ਸ਼ੀਸ਼ਾ ਵੀ ਲੋਕਾਂ ਨੇ ਭੰਨ ਦਿੱਤਾ। ਇਸ ਜ਼ਿਲ੍ਹੇ ਵਿੱਚ ਮੋਗਾ, ਅਜੀਤਵਾਲ, ਨਿਹਾਲ ਸਿੰਘ ਵਾਲਾ, ਧਰਮਕੋਟ, ਬਾਘਾ ਪੁਰਾਣਾ ਅਤੇ ਹਿੰਮਤਪੁਰਾ ਵਿੱਚ ਧਰਨਾ ਲੱਗਿਆ। ਫ਼ਰੀਦਕੋਟ ਜ਼ਿਲ੍ਹੇ ਵਿੱਚ ਅੱਜ ਪੂਰਾ ਦਿਨ ਧਰਨੇ ਜਾਰੀ ਰਹੇ। ਇਸ ਜ਼ਿਲ੍ਹੇ ਵਿੱਚ ਬਰਗਾੜੀ, ਬਹਿਬਲ ਕਲਾਂ, ਪੰਜਗਰਾਈ ਤੇ ਪਿਪਲੀ ਵਿੱਚ ਵੱਡੇ ਸੜਕੀ ਜਾਮ ਲੱਗੇ।
ਮਾਝੇ ਦੇ ਤਿੰਨ ਜ਼ਿਲ੍ਹਿਅਾਂ ਅੰਮ੍ਰਿਤਸਰ, ਤਰਨ ਤਾਰਨ ਅਤੇ ਗੁਰਦਾਸਪੁਰ ਵਿੱਚ ਕਈ ਥਾਵਾਂ ’ਤੇ ਸੜਕੀ ਆਵਾਜਾਈ ਰੋਕ ਕੇ ਰੋਸ ਧਰਨੇ ਦਿੱਤੇ ਗਏ। ਕਈ ਥਾਵਾਂ ’ਤੇ ਤਾਂ ਦਿਨ -ਰਾਤ ਲਗਾਤਾਰ ਧਰਨੇ ਚੱਲ ਰਹੇ ਹਨ। ਤਰਨ ਤਾਰਨ ਜ਼ਿਲ੍ਹੇ ਦੇ ਹਰੀਕੇ ਵਿੱਚ ਚੱਲ ਰਹੇ ਧਰਨੇ ਦੌਰਾਨ ਇਕ ਅੱਧਖੜ ਨਿਹੰਗ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ ਹੈ। ਧਰਨਾਕਾਰੀਆਂ ਨੇ ਉਸ ਦੀ ਲਾਸ਼ ਦਾ ਸਸਕਾਰ ਕਰਨ ਤੋਂ ਨਾਂਹ ਕਰ ਦਿੱਤੀ ਹੈ ਅਤੇ ਧਰਨੇ ਵਾਲੀ ਥਾਂ ਨੇੜੇ ਲਾਸ਼ ਇਕ ਫਰੀਜ਼ਰ ਵਿੱਚ ਰੱਖ ਦਿੱਤੀ ਹੈ। ਧਰਨਾਕਾਰੀਆਂ ਨੇ ਅੱਜ ਕਈ ਥਾਵਾਂ ’ਤੇ ਅਖ਼ਬਾਰਾਂ ਦੀਆਂ ਗੱਡੀਆਂ ਲੰਘਣ ਦੀ ਆਗਿਆ ਨਹੀਂ ਦਿੱਤੀ, ਜਿਸ ਕਾਰਨ ਤਰਨ ਤਾਰਨ ਜ਼ਿਲ੍ਹੇ ਦੇ ਵਧੇਰੇ ਇਲਾਕਿਆਂ ਅਤੇ ਰਈਆ- ਬਿਆਸ ਵਿੱਚ ਵੀ ਅਖ਼ਬਾਰਾਂ ਨਹੀਂ ਪੁੱਜੀਆਂ ਹਨ। ਇਸੇ ਤਰ੍ਹਾਂ ਇਕ ਧਰਨੇ ਵਾਲੀ ਥਾਂ ’ਤੇ ਬਰਾਤੀਅਾਂ ਨੂੰ ਵੀ ਰੋਕ ਲਿਆ ਗਿਆ।
ਦੋਆਬੇ ਵਿੱਚ ਜਲੰਧਰ ਸ਼ਹਿਰ ਦੇ ਨਾਲ ਲਗਦੇ ਬਿਲਗਾ ਪਿੰਡ ਨੇੜੇ ਨੈਸ਼ਨਲ ਹਾਈਵੇ ਉੱਤੇ ਜਾਮ ਲਾਇਆ ਗਿਆ। ਇਸ ਦੀ ਅਗਵਾਈ ਜਸਵੀਰ ਸਿੰਘ ਰੋਡੇ ਦੇ ਬੇਟੇ ਸਾਹਿਬ ਸਿੰਘ ਨੇ ਕੀਤੀ। ਕਪੂਰਥਲਾ ਚੌਕ, ਢਿੱਲਵਾਂ-ਬਿਆਸ ਪੁਲ ਉੱਤੇ ਜਾਮ ਲੱਗਾ ਹੋੲਿਅਾ ਹੈ। ਤਲਵੰਡੀ ਚੌਧਰੀਆਂ ਸੜਕ ਉੱਤੇ ਪੱਕਾ ਧਰਨਾ ਹੈ। ੲਿਥੇ ਤਿੰਨ ਬਰਾਤਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਅਖ਼ਬਾਰਾਂ ਵਾਲੀਆਂ ਗੱਡੀਆਂ ਵੀ ਅੱਗੇ ਨਹੀਂ ਜਾਣ ਦਿੱਤੀਆਂ। ਗਿੱਦੜ ਪਿੰਡੀ ਪੁਲ ’ਤੇ ਲੱਗੇ ਧਰਨੇ ਕਾਰਨ ਸਤਲੁਜ ਪੁਲ ਉੱਤੇ ਆਵਾਜਾਈ ਠੱਪ ਹੋ ਗਈ। ਟੋਲ ਪਲਾਜ਼ੇ ਵਾਲਿਆਂ ਨੇ ਵੀ ਆਪਣਾ ਕੰਮ ਠੱਪ ਕਰ ਦਿੱਤਾ। ਸੁਲਤਾਨਪੁਰ ਲੋਧੀ ਪੁਲ ਉੱਤੇ ਪੱਕਾ ਧਰਨਾ ਲੱਗਾ ਹੈ।
ਲੁਧਿਆਣਾ ਵਿੱਖੇ ਸਿੱਖ ਸਟੂਡੈਂਟਸ ਫੈਡਰੇਸ਼ਨ (ਮਹਿਤਾ) ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਦੇ ਘਰ ਦਾ ਘਿਰਾਉ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰ ਭਾਰੀ ਪੁਲੀਸ ਪਾਰਟੀ ਕਾਰਨ ਸਿੱਖ ਸੰਗਤਾਂ ਨੂੰ ਮਾਡਲ ਟਾੳੂਨ ਚੌਕ ਵਿੱਚੋਂ ਹੀ ਵਾਪਸ ਆਉਣਾ ਪਇਆ। ਇਸ ਤੋਂ ਪਹਿਲਾਂ ਸਵੇਰੇ ਅਤੇ ਬਾਅਦ ਦੁਪਹਿਰ ਸਿੱਖ ਸੰਗਤਾਂ ਵੱਲੋਂ ਢੰਡਾਰੀ ਕਲਾਂ ਕੋਲ ਨੈਸ਼ਨਲ ਹਾਈਵੇ -1 ਉਤੇ ਜਾਮ ਲਗਾ ਦੇਣ ਨਾਲ ਅੰਮ੍ਰਿਤਸਰ-ਦਿੱਲੀ ਹਾਈਵੇ ਅਤੇ ਮਾਲੇਰਕੋਟਲਾ ਨੂੰ ਜਾਣ ਵਾਲੀ ਰੋਡ ਨੂੰ ਕਈ ਘੰਟੇ ਤੱਕ ਜਾਮ ਰੱਖਿਆ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article
    ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

Read Full Article
    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article
    ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

Read Full Article