PUNJABMAILUSA.COM

ਬੇਅਦਬੀ ਮਾਮਲੇ : ਗੁਰਦਾਸ ਬਾਦਲ ਨੇ ਪ੍ਰਕਾਸ਼ ਸਿੰਘ ਬਾਦਲ ਖ਼ਿਲਾਫ਼ ਮੂੰਹ ਖੋਲ੍ਹਣ ਤੋਂ ਦੜ ਵੱਟੀ

ਬੇਅਦਬੀ ਮਾਮਲੇ : ਗੁਰਦਾਸ ਬਾਦਲ ਨੇ ਪ੍ਰਕਾਸ਼ ਸਿੰਘ ਬਾਦਲ ਖ਼ਿਲਾਫ਼ ਮੂੰਹ ਖੋਲ੍ਹਣ ਤੋਂ ਦੜ ਵੱਟੀ

ਬੇਅਦਬੀ ਮਾਮਲੇ : ਗੁਰਦਾਸ ਬਾਦਲ ਨੇ ਪ੍ਰਕਾਸ਼ ਸਿੰਘ ਬਾਦਲ ਖ਼ਿਲਾਫ਼ ਮੂੰਹ ਖੋਲ੍ਹਣ ਤੋਂ ਦੜ ਵੱਟੀ
September 03
21:49 2018

ਬਠਿੰਡਾ, 3 ਸਤੰਬਰ (ਪੰਜਾਬ ਮੇਲ)- ਸਾਬਕਾ ਐਮਪੀ ਗੁਰਦਾਸ ਬਾਦਲ ਨੇ ਬੇਅਦਬੀ ਮਾਮਲੇ ਨੂੰ ਲੈ ਕੇ ਆਪਣੇ ਵੱਡੇ ਭਰਾ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਖ਼ਿਲਾਫ਼ ਮੂੰਹ ਖੋਲ੍ਹਣ ਤੋਂ ਦੜ ਵੱਟ ਲਈ ਹੈ। ਹੁਣ ਜਦੋਂ ਵੱਡੇ ਬਾਦਲ ਬੇਅਦਬੀ ਮਾਮਲੇ ਵਿੱਚ ਸਭਨਾਂ ਧਿਰਾਂ ਦੇ ਨਿਸ਼ਾਨੇ ’ਤੇ ਹਨ ਤਾਂ ਉਦੋਂ ਇਸ ਬਿਪਤਾ ਦੀ ਘੜੀ ਵਿੱਚ ਦਾਸ ਆਪਣੇ ਭਰਾ ਪਾਸ਼ ਬਾਰੇ ਇੱਕ ਲਫ਼ਜ਼ ਵੀ ਨਹੀਂ ਬੋਲਣਾ ਚਾਹੁੰਦੇ। ਬਾਦਲ ਪਰਿਵਾਰ ’ਚ ਸਿਆਸੀ ਲਕੀਰਾਂ ਕਿਸੇ ਤੋਂ ਗੁੱਝੀਆਂ ਨਹੀਂ, ਪਰ ਜਾਪਦਾ ਹੈ ਕਿ ਇਹ ਲਕੀਰ ‘ਦਾਸ’ ਅਤੇ ‘ਪਾਸ਼’ ਦੇ ਮੋਹ ਵਿੱਚ ਵਲ ਨਹੀਂ ਪਾ ਸਕੀ। ਮਾਮਲਾ ਜਦੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਨਾਲ ਜੁੜਿਆ ਹੋਇਆ ਹੈ ਤਾਂ ਗੁਰਦਾਸ ਬਾਦਲ ਨੇ ਇਸ ਮਾਮਲੇ ’ਤੇ ਚੁੱਪ ਵੱਟਣ ’ਚ ਹੀ ਭਲੀ ਸਮਝੀ।
ਪਤਾ ਲੱਗਾ ਹੈ ਕਿ ਕਰੀਬ 10 ਦਿਨਾਂ ਮਗਰੋਂ ਸਾਬਕਾ ਮੁੱਖ ਮੰਤਰੀ ਅੱਜ ਆਪਣੇ ਪਿੰਡ ਬਾਦਲ ਪਰਤਣ ਲੱਗੇ ਹਨ। ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਮਗਰੋਂ ਬਾਦਲ ਪਰਿਵਾਰ ਨੂੰ ਵਿਰੋਧੀ ਧਿਰਾਂ ਅਤੇ ਪੰਜਾਬ ਦੇ ਲੋਕਾਂ ਨੇ ਕਟਹਿਰੇ ’ਚ ਖੜ੍ਹਾ ਕਰਨਾ ਸ਼ੁਰੂ ਕਰ ਦਿੱਤਾ ਹੈ। ਪੰਜਾਬੀ ਟ੍ਰਿਬਿਊਨ ਵੱਲੋਂ ਇਸ ਗੰਭੀਰ ਮਸਲੇ ’ਤੇ ਸਾਬਕਾ ਐਮਪੀ ਗੁਰਦਾਸ ਸਿੰਘ ਬਾਦਲ ਦਾ ਪ੍ਰਤੀਕਰਮ ਜਾਣਨਾ ਚਾਹਿਆ ਤਾਂ ਉਨ੍ਹਾਂ ‘ਇੱਕ ਚੁੱਪ ਸੌ ਸੁੱਖ’ ਦੀ ਨੀਤੀ ਅਪਣਾ ਲਈ। ਉਨ੍ਹਾਂ ਨਾ ਕੁਝ ਚੰਗਾ ਆਖਿਆ ਅਤੇ ਨਾ ਹੀ ਕੁਝ ਮਾੜਾ। ਗੁਰਦਾਸ ਬਾਦਲ ਨੂੰ ਜਦੋਂ ਪਹਿਲਾਂ ਕਾਂਗਰਸ ਸਰਕਾਰ ਦੀ ਹੁਣ ਤੱਕ ਦੀ ਕਾਰਗੁਜ਼ਾਰੀ ਬਾਰੇ ਪੁੱਛਿਆ ਤਾਂ ਦਾਸ ਨੇ ਆਖਿਆ ਕਿ ‘ਪੰਜਾਬ ਦੇ ਲੋਕਾਂ ਤੋਂ ਪੁੱਛੋ’। ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਬਾਰੇ ਪੁੱਛਿਆ ਤਾਂ ਉਨ੍ਹਾਂ ਆਖਿਆ ਕਿ ‘ਮੈਂ ਤਾਂ ਸਿਆਸਤ ਦਾ ਕੰਮ ਹੀ ਛੱਡ ਦਿੱਤਾ।’ ਕਮਿਸ਼ਨ ਦੀ ਰਿਪੋਰਟ ਬਾਰੇ ਮੁੜ ਜਾਣਨਾ ਚਾਹਿਆ ਤਾਂ ਗੁਰਦਾਸ ਬਾਦਲ ਨੇ ਪੂਰੀ ਤਰ੍ਹਾਂ ਗੱਲ ਤੋਂ ਟਾਲ਼ਾ ਵੱਟ ਲਿਆ। ਉਨ੍ਹਾਂ ਆਖਿਆ, ‘‘ਮੇਰੀ ਤਾਂ ਹੁਣ ਨੱਬੇ ਸਾਲ ਦੀ ਉਮਰ ਹੋ ਗਈ ਹੈ, ਹੁਣ ਮੈਂ ਕਿਸੇ ਚੋਣ ’ਚ ਨਹੀਂ ਜਾਣਾ, ਮੈਂ ਤਾਂ ਰਿਟਾਇਰ ਹੋ ਗਿਆ ਹਾਂ।’’ ਯਾਦ ਰਹੇ ਕਿ ਮਨਪ੍ਰੀਤ ਬਾਦਲ ਦੇ ਸਿਆਸੀ ਰਾਹ ਵੱਖ ਹੋਣ ਮਗਰੋਂ ਗੁਰਦਾਸ ਬਾਦਲ ਭਾਵੇਂ ਸਿਆਸੀ ਮੈਦਾਨ ਵਿੱਚ ਆਪਣੇ ਭਰਾ ਖ਼ਿਲਾਫ਼ ਵਿਚਰੇ, ਪਰ ਇੱਕ ਦੂਜੇ ਨੇ ਆਪਣੇ ਮੋਹ ਦੀ ਤੰਦ ਨੂੰ ਕੋਈ ਆਂਚ ਨਹੀਂ ਆਉਣ ਦਿੱਤੀ। ਗੁਰਦਾਸ ਬਾਦਲ ਦੇ ਪ੍ਰਤੀਕਰਮ ਤੋਂ ਸਪਸ਼ਟ ਸੀ ਕਿ ਉਹ ਬੇਅਦਬੀ ਮਾਮਲੇ ’ਤੇ ਕੋਈ ਟਿੱਪਣੀ ਨਹੀਂ ਕਰਨਾ ਚਾਹੁੰਦੇ। ਇੰਜ ਜਾਪਦਾ ਹੈ ਕਿ ਦਾਸ ਇਸ ਮਾਮਲੇ ’ਤੇ ਆਪਣੇ ਭਰਾ ਦੇ ਜ਼ਖ਼ਮ ਕੁਰੇਦਣਾ ਨਹੀਂ ਚਾਹੁੰਦੇ। ਸਿਆਸੀ ਵਖਰੇਵੇਂ ਭਾਵੇਂ ਜਿੰਨੇ ਮਰਜ਼ੀ ਹੋਣ, ਪਰ ਸਰੀਰਕ ਦੁੱਖ ਸੁੱਖ ’ਚ ਦਾਸ ਤੇ ਪਾਸ਼ ਨੇ ਕਦੇ ਵੀ ਰਿਸ਼ਤਿਆਂ ਦੀ ਲਛਮਣ ਰੇਖਾ ਨਹੀਂ ਉਲੰਘੀ। ਮਨਪ੍ਰੀਤ ਬਾਦਲ ਨੇ ਜਦੋਂ ਸਿਆਸੀ ਤੌਰ ’ਤੇ ਅੱਡਰਾ ਰਾਹ ਫੜਿਆ ਤਾਂ ਉਦੋਂ ਵੀ ਪ੍ਰਕਾਸ਼ ਸਿੰਘ ਬਾਦਲ ਨੇ ਸਭ ਤੋਂ ਵੱਡਾ ਦੁੱਖ ਭਰਾ ਨਾਲੋਂ ਟੁੱਟ ਜਾਣ ਨੂੰ ਦੱਸਿਆ ਸੀ। ਸਾਬਕਾ ਐਮਪੀ ਗੁਰਦਾਸ ਬਾਦਲ ਆਪਣੇ ਲੜਕੇ ਮਨਪ੍ਰੀਤ ਬਾਦਲ ਦੇ ਚੋਣ ਹਲਕੇ ਵਿਚ ਚੋਣਾਂ ਸਮੇਂ ਜ਼ਰੂਰ ਵਿਚਰਦੇ ਰਹੇ, ਪਰ ਹੁਣ ਕਦੇ ਨਜ਼ਰ ਨਹੀਂ ਪਏ। ਉਨ੍ਹਾਂ ਦੀ ਨੂੰਹ ਵੀਨੂੰ ਬਾਦਲ ਜਦੋਂ ਵੀ ਸਮਾਂ ਮਿਲੇ, ਬਠਿੰਡਾ ਸ਼ਹਿਰ ਦੇ ਸਮਾਗਮਾਂ ਵਿੱਚ ਸ਼ਮੂਲੀਅਤ ਕਰਦੇ ਹਨ। ਗੁਰਦਾਸ ਬਾਦਲ ਦਾ ਪੋਤਾ ਅਰਜਨ ਬਾਦਲ ਵੀ ਆਪਣੇ ਪਿਤਾ ਦੇ ਹਲਕੇ ਵਿੱਚ ਵਿਚਰਦਾ ਰਿਹਾ ਹੈ। ਗੁਰਦਾਸ ਬਾਦਲ ਨੇ ਦੱਸਿਆ ਕਿ ਪੋਲੋ ਖੇਡਦਿਆਂ ਅਰਜਨ ਦੇ ਪੈਰ ਵਿੱਚ ਮੋਚ ਵਗੈਰਾ ਆ ਗਈ ਸੀ ਅਤੇ ਉਹ ਹੁਣ ਵਾਪਸ ਪੜ੍ਹਨ ਲਈ ਅਮਰੀਕਾ ਚਲਾ ਗਿਆ ਹੈ।

About Author

Punjab Mail USA

Punjab Mail USA

Related Articles

ads

Latest Category Posts

    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article
    ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

Read Full Article
    ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

Read Full Article
    ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

Read Full Article
    ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

Read Full Article
    ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

Read Full Article
    ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

Read Full Article
    ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

Read Full Article
    ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

Read Full Article
    ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

Read Full Article
    ਅਮਰੀਕਾ ਮੈਕਸਿਕੋ ਦੀ ਦੱਖਣੀ ਸਰਹੱਦ ਪਾਰ ਕਰਕੇ ਆਉਣ ਵਾਲਿਆਂ ਨੂੰ ਨਹੀਂ ਦੇਵੇਗਾ ਪਨਾਹ

ਅਮਰੀਕਾ ਮੈਕਸਿਕੋ ਦੀ ਦੱਖਣੀ ਸਰਹੱਦ ਪਾਰ ਕਰਕੇ ਆਉਣ ਵਾਲਿਆਂ ਨੂੰ ਨਹੀਂ ਦੇਵੇਗਾ ਪਨਾਹ

Read Full Article
    2017 ‘ਚ ਅਮਰੀਕਾ ਜਾਣ ਵਾਲੇ ਭਾਰਤੀਆਂ ਦੀ ਗਿਣਤੀ ‘ਚ ਹੋਇਆ 6 ਫੀਸਦੀ ਵਾਧਾ

2017 ‘ਚ ਅਮਰੀਕਾ ਜਾਣ ਵਾਲੇ ਭਾਰਤੀਆਂ ਦੀ ਗਿਣਤੀ ‘ਚ ਹੋਇਆ 6 ਫੀਸਦੀ ਵਾਧਾ

Read Full Article
    ਪ੍ਰੈੱਸ ਕਾਨਫਰੰਸ ਦੌਰਾਨ ਟਰੰਪ ਨੇ ਪੱਤਰਕਾਰ ‘ਤੇ ਲਾਇਆ ਨਸਲੀ ਸਵਾਲ ਪੁੱਛਣ ਦਾ ਦੋਸ਼

ਪ੍ਰੈੱਸ ਕਾਨਫਰੰਸ ਦੌਰਾਨ ਟਰੰਪ ਨੇ ਪੱਤਰਕਾਰ ‘ਤੇ ਲਾਇਆ ਨਸਲੀ ਸਵਾਲ ਪੁੱਛਣ ਦਾ ਦੋਸ਼

Read Full Article
    ਡੋਨਲਡ ਟਰੰਪ ਜਲਦੀ ਕਰ ਸਕਦੇ ਨੇ ਆਪਣੀ ਕੈਬਨਿਟ ਤੇ ਪ੍ਰਸ਼ਾਸਨ ‘ਚ ਤਬਦੀਲੀ

ਡੋਨਲਡ ਟਰੰਪ ਜਲਦੀ ਕਰ ਸਕਦੇ ਨੇ ਆਪਣੀ ਕੈਬਨਿਟ ਤੇ ਪ੍ਰਸ਼ਾਸਨ ‘ਚ ਤਬਦੀਲੀ

Read Full Article
    ਹਾਲੀਵੁੱਡ ਅਭਿਨੇਤਰੀ ਜੇਨ ਫੌਂਡਾ ਨੇ ਟਰੰਪ ਨੂੰ ਦੱਸਿਆ ‘ਹਿਟਲਰ’!

ਹਾਲੀਵੁੱਡ ਅਭਿਨੇਤਰੀ ਜੇਨ ਫੌਂਡਾ ਨੇ ਟਰੰਪ ਨੂੰ ਦੱਸਿਆ ‘ਹਿਟਲਰ’!

Read Full Article