PUNJABMAILUSA.COM

ਬੇਅਦਬੀ ਰੋਕਣ ਲਈ ਸਰਬਸੰਮਤੀ ਨਾਲ ਸੋਧੇ ਕਾਨੂੰਨ ਖ਼ਿਲਾਫ਼ ਉੱਠਣ ਲੱਗੀਆਂ ਆਵਾਜ਼

ਬੇਅਦਬੀ ਰੋਕਣ ਲਈ ਸਰਬਸੰਮਤੀ ਨਾਲ ਸੋਧੇ ਕਾਨੂੰਨ ਖ਼ਿਲਾਫ਼ ਉੱਠਣ ਲੱਗੀਆਂ ਆਵਾਜ਼

ਬੇਅਦਬੀ ਰੋਕਣ ਲਈ ਸਰਬਸੰਮਤੀ ਨਾਲ ਸੋਧੇ ਕਾਨੂੰਨ ਖ਼ਿਲਾਫ਼ ਉੱਠਣ ਲੱਗੀਆਂ ਆਵਾਜ਼
September 05
10:04 2018

ਸਾਬਕਾ ਅਫ਼ਸਰਸ਼ਾਹਾਂ ਮਗਰੋਂ ਜੱਜਾਂ, ਵਕੀਲਾਂ ਤੇ ਸਿਆਸਤਦਾਨਾਂ ਨੇ ਕਾਨੂੰਨ ਦੀ ਦੁਰਵਰਤੋਂ ਖ਼ਿਲਾਫ਼ ਕੈਪਟਨ ਨੂੰ ਲਿਖੀ ਚਿੱਠੀ
ਚੰਡੀਗੜ੍ਹ, 5 ਸਤੰਬਰ (ਪੰਜਾਬ ਮੇਲ)- ਪੰਜਾਬ ਸਰਕਾਰ ਵੱਲੋਂ ਧਾਰਮਿਕ ਬੇਅਦਬੀ ਦੀਆਂ ਵਧਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਲਈ ਪਿਛਲੇ ਹਫ਼ਤੇ ਵਿਧਾਨ ਸਭਾ ਵਿਚ ਸਰਬਸੰਮਤੀ ਨਾਲ ਸੋਧ ਕੀਤੇ ਕਾਨੂੰਨ ਖ਼ਿਲਾਫ਼ ਸੁਰਾਂ ਉੱਠਣ ਲੱਗੀਆਂ ਹਨ। 25 ਸਾਬਕਾ ਅਫ਼ਸਰਸ਼ਾਹਾਂ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਸ ਸੋਧੇ ਹੋਏ ਕਾਨੂੰਨ ਦੀ ਰਾਜ ਦੇ ਘੱਟਗਿਣਤੀਆਂ ਖ਼ਿਲਾਫ਼ ਸੰਭਾਵੀ ਦੁਰਵਰਤੋਂ ਹੋਣ ਦੀ ਦਿੱਤੀ ‘ਚਿਤਾਵਨੀ’ ਤੋਂ ਇਕ ਦਿਨ ਮਗਰੋਂ ਪੰਜਾਬ ਨਾਲ ਸਬੰਧਤ ਜੱਜਾਂ, ਸਿਆਸਤਦਾਨਾਂ ਤੇ ਵਕੀਲਾਂ ਨੇ ਇਕ ਖੁੱਲ੍ਹੀ ਚਿੱਠੀ ਰਾਹੀਂ ਸੋਧੇ ਹੋਏ ਕਾਨੂੰਨ ਦਾ ਵਿਰੋਧ ਕੀਤਾ ਹੈ। ਉਨ੍ਹਾਂ ਦਾ ਮੰਨਣਾ ਹੈ ਕਿ ਸੋਧਿਆ ਕਾਨੂੰਨ ਮੁੱਖ ਧਾਰਾ ਵਾਲੇ ਧਰਮਾਂ ਨੂੰ ਵਧੇਰੇ ਤਾਕਤਵਾਰ ਬਣਾਉਣ ਵੱਲ ਕੇਂਦਰਿਤ ਹੈ ਤੇ ਬਹੁਗਿਣਤੀਆਂ ਦਾ ਪੱਖ ਪੂਰੇਗਾ।
ਉੱਘੇ ਕਾਨੂੰਨਦਾਨ ਜਸਟਿਸ (ਸੇਵਾ ਮੁਕਤ) ਏ.ਐੱਸ. ਬੈਂਸ ਨੇ ਕਿਹਾ ਕਿ ਇਹ ਲੋਕਾਂ ਦੇ ਮੁੱਢਲੇ ਮਨੁੱਖੀ ਹੱਕਾਂ ਦੇ ਖ਼ਿਲਾਫ਼ ਹੈ। ਕੀ ਸਰਕਾਰਾਂ ਨੂੰ ਹੁਣ ‘ਧਰਮ ਦੇ ਠੇਕੇਦਾਰ’ ਬਣਦਿਆਂ ਧਾਰਮਿਕ ਘੱਟਗਿਣਤੀਆਂ ਦੇ ਹੱਕ ਖੋਹ ਲੈਣੇ ਚਾਹੀਦੇ ਹਨ? ਭਾਰਤ ਦਾ ਸੰਵਿਧਾਨ ਇਸ ਗੱਲ ਦੀ ਜ਼ਾਮਨੀ ਭਰਦਾ ਹੈ ਕਿ ਕਿਸੇ ਨੂੰ ਵੀ ਉਹਦੀ ਜ਼ਿੰਦਗੀ ਤੇ ਆਜ਼ਾਦੀ ਤੋਂ ਵਿਰਵੇ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ, ”ਅਜਿਹੇ ਪ੍ਰਬੰਧ, ਜਿਸ ਵਿਚ ਪੁਲਿਸ ਸਿਆਸਤਦਾਨਾਂ ਦੇ ਦਬਾਅ ਵਿਚ ਰਹਿੰਦੀ ਹੈ, ਵਿਚ ਇਹੋ ਜਿਹਾ ਕਾਨੂੰਨ ਧਾਰਮਿਕ ਬਹੁਗਿਣਤੀਆਂ ਨੂੰ ਵਧੇਰੇ ਤਾਕਤਵਾਰ ਬਣਾਏਗਾ। ਪਹਿਲਾਂ ਕਿਸੇ ਵਿਅਕਤੀ ਨੂੰ ਕਾਨੂੰਨੀ ਪਚੜੇ ਵਿਚ ਉਲਝਾਉਣ ਲਈ ਹਥਿਆਰ ਦੀ ਲੋੜ ਪੈਂਦੀ ਸੀ, ਜਦੋਂਕਿ ਹੁਣ ਮਹਿਜ਼ ਧਾਰਮਿਕ ਗ੍ਰੰਥ ਦੀ ਲੋੜ ਰਹੇਗੀ।”
ਯਾਦ ਰਹੇ ਕਿ ਪੰਜਾਬ ਸਰਕਾਰ ਨੇ ਪਿਛਲੇ ਹਫ਼ਤੇ ਵਿਧਾਨ ਸਭਾ ‘ਚ ਦੋ ਬਿਲਾਂ- ਦਿ ਇੰਡੀਅਨ ਪੀਨਲ ਕੋਡ (ਪੰਜਾਬ ਸੋਧ) ਬਿੱਲ 2018 ਅਤੇ ਦਿ ਕੋਡ ਆਫ਼ ਕ੍ਰਿਮੀਨਲ ਪ੍ਰੋਸੀਜ਼ਰ (ਪੰਜਾਬ ਸੋਧ) ਬਿੱਲ 2018 ਪਾਸ ਕੀਤੇ ਸਨ। ਸੌਖੇ ਸ਼ਬਦਾਂ ਵਿਚ ਕਹੀਏ ਤਾਂ ਗੁਰੂ ਗ੍ਰੰਥ ਸਾਹਿਬ, ਭਗਵਦ ਗੀਤਾ, ਕੁਰਾਨ ਤੇ ਬਾਈਬਲ ਨੂੰ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਇਰਾਦੇ ਨਾਲ ਕਿਸੇ ਤਰ੍ਹਾਂ ਨੁਕਸਾਨ ਜਾਂ ਬੇਅਦਬੀ ਕਰਨ ‘ਤੇ ਉਮਰ ਕੈਦ ਦੀ ਸਜ਼ਾ ਹੋਵੇਗੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਸਰਕਾਰ ਦੇ ਇਸ ਫ਼ੈਸਲੇ ਦਾ ਬਚਾਅ ਕਰਦਿਆਂ ਕਿਹਾ ਸੀ ਕਿ ਸਖ਼ਤ ਸਜ਼ਾ ਦੇਣ ਨਾਲ ਅਜਿਹੀਆਂ ਘਟਨਾਵਾਂ ‘ਤੇ ਰੋਕ ਲੱਗੇਗੀ। ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਤੇ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਵੀ ਸੋਧੇ ਕਾਨੂੰਨ ਦੀ ਦੁਰਵਰਤੋਂ ਦਾ ਖ਼ਦਸ਼ਾ ਜਤਾਇਆ ਹੈ। ਉਧਰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਉਹ ਸਖ਼ਤ ਸਜ਼ਾ ਦੀ ਜਿੱਥੇ ਹਮਾਇਤ ਕਰਦੇ ਹਨ, ਉਥੇ ਉਨ੍ਹਾਂ ਸੋਧੇ ਹੋਏ ਕਾਨੂੰਨ ਵਿਚ ਗੁਰੂ ਗ੍ਰੰਥ ਸਾਹਿਬ ਨੂੰ ਹੋਰਨਾਂ ਧਾਰਮਿਕ ਪੁਸਤਕਾਂ ਨਾਲ ਮੇਲਣ ‘ਤੇ ਇਤਰਾਜ਼ ਜਤਾਇਆ ਹੈ।

About Author

Punjab Mail USA

Punjab Mail USA

Related Articles

ads

Latest Category Posts

    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article
    ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

Read Full Article
    ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

Read Full Article
    ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

Read Full Article
    ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

Read Full Article
    ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

Read Full Article
    ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

Read Full Article
    ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

Read Full Article
    ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

Read Full Article
    ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

Read Full Article
    ਅਮਰੀਕਾ ਮੈਕਸਿਕੋ ਦੀ ਦੱਖਣੀ ਸਰਹੱਦ ਪਾਰ ਕਰਕੇ ਆਉਣ ਵਾਲਿਆਂ ਨੂੰ ਨਹੀਂ ਦੇਵੇਗਾ ਪਨਾਹ

ਅਮਰੀਕਾ ਮੈਕਸਿਕੋ ਦੀ ਦੱਖਣੀ ਸਰਹੱਦ ਪਾਰ ਕਰਕੇ ਆਉਣ ਵਾਲਿਆਂ ਨੂੰ ਨਹੀਂ ਦੇਵੇਗਾ ਪਨਾਹ

Read Full Article
    2017 ‘ਚ ਅਮਰੀਕਾ ਜਾਣ ਵਾਲੇ ਭਾਰਤੀਆਂ ਦੀ ਗਿਣਤੀ ‘ਚ ਹੋਇਆ 6 ਫੀਸਦੀ ਵਾਧਾ

2017 ‘ਚ ਅਮਰੀਕਾ ਜਾਣ ਵਾਲੇ ਭਾਰਤੀਆਂ ਦੀ ਗਿਣਤੀ ‘ਚ ਹੋਇਆ 6 ਫੀਸਦੀ ਵਾਧਾ

Read Full Article
    ਪ੍ਰੈੱਸ ਕਾਨਫਰੰਸ ਦੌਰਾਨ ਟਰੰਪ ਨੇ ਪੱਤਰਕਾਰ ‘ਤੇ ਲਾਇਆ ਨਸਲੀ ਸਵਾਲ ਪੁੱਛਣ ਦਾ ਦੋਸ਼

ਪ੍ਰੈੱਸ ਕਾਨਫਰੰਸ ਦੌਰਾਨ ਟਰੰਪ ਨੇ ਪੱਤਰਕਾਰ ‘ਤੇ ਲਾਇਆ ਨਸਲੀ ਸਵਾਲ ਪੁੱਛਣ ਦਾ ਦੋਸ਼

Read Full Article
    ਡੋਨਲਡ ਟਰੰਪ ਜਲਦੀ ਕਰ ਸਕਦੇ ਨੇ ਆਪਣੀ ਕੈਬਨਿਟ ਤੇ ਪ੍ਰਸ਼ਾਸਨ ‘ਚ ਤਬਦੀਲੀ

ਡੋਨਲਡ ਟਰੰਪ ਜਲਦੀ ਕਰ ਸਕਦੇ ਨੇ ਆਪਣੀ ਕੈਬਨਿਟ ਤੇ ਪ੍ਰਸ਼ਾਸਨ ‘ਚ ਤਬਦੀਲੀ

Read Full Article
    ਹਾਲੀਵੁੱਡ ਅਭਿਨੇਤਰੀ ਜੇਨ ਫੌਂਡਾ ਨੇ ਟਰੰਪ ਨੂੰ ਦੱਸਿਆ ‘ਹਿਟਲਰ’!

ਹਾਲੀਵੁੱਡ ਅਭਿਨੇਤਰੀ ਜੇਨ ਫੌਂਡਾ ਨੇ ਟਰੰਪ ਨੂੰ ਦੱਸਿਆ ‘ਹਿਟਲਰ’!

Read Full Article