PUNJABMAILUSA.COM

ਬੇਅੰਤ ਦੇ ਪੋਤਰੇ ਦੀ ਡਿਗਰੀ ਤੋਂ ਬੇਰੁਜ਼ਗਾਰ ਭਖੇ

ਬੇਅੰਤ ਦੇ ਪੋਤਰੇ ਦੀ ਡਿਗਰੀ ਤੋਂ ਬੇਰੁਜ਼ਗਾਰ ਭਖੇ

ਬੇਅੰਤ ਦੇ ਪੋਤਰੇ ਦੀ ਡਿਗਰੀ ਤੋਂ ਬੇਰੁਜ਼ਗਾਰ ਭਖੇ
October 11
10:01 2017

ਚੰਡੀਗੜ੍ਹ, 11 ਅਕਤੂਬਰ (ਪੰਜਾਬ ਮੇਲ)-ਕੈਪਟਨ ਸਰਕਾਰ ਵੱਲੋਂ ਪੰਜਾਬ ਦੇ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤਰੇ ਗੁਰਇਕਬਾਲ ਸਿੰਘ ਨੂੰ ਤਾਮਿਲਨਾਡੂ ਦੀ ਪੈਰੀਆਰ ਯੂਨੀਵਰਸਿਟੀ ਤੋਂ ਬੀ.ਕਾਮ. ਦੀ ਡਿਗਰੀ ਦੇ ਆਧਾਰ ‘ਤੇ ਉਪ ਪੁਲਿਸ ਕਪਤਾਨ (ਡੀ.ਐੱਸ.ਪੀ.) ਨਿਯੁਕਤ ਕਰਨ ਅਤੇ ਅਜਿਹੀਆਂ ਡਿਗਰੀਆਂ ਵਾਲੇ ਬੇਰੁਜ਼ਗਾਰਾਂ ਨੂੰ ਨੌਕਰੀਆਂ ਨਾ ਦੇਣ ਤੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਤੋਂ ਇਨਕਾਰ ਕਰਨ ਦਾ ਮੁੱਦਾ ਭਖ਼ ਗਿਆ ਹੈ। ਪੀੜਤ ਅਧਿਆਪਕਾਂ ਤੇ ਕਲਰਕਾਂ ਨੇ ਇਸ ਮੁੱਦੇ ਉੱਪਰ ਸੜਕਾਂ ‘ਤੇ ਨਿਕਲਣ ਦਾ ਫ਼ੈਸਲਾ ਕੀਤਾ ਹੈ। ਇਸ ਤਹਿਤ ਡੀ.ਪੀ.ਆਈ. (ਸੈਕੰਡਰੀ) ਪੰਜਾਬ ਅਤੇ ਅਧੀਨ ਸੇਵਾਵਾਂ ਚੋਣ ਬੋਰਡ (ਐੱਸ.ਐੱਸ.ਐੱਸ. ਬੋਰਡ) ਦੇ ਦਫਤਰਾਂ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਗਿਆ ਹੈ। 7654 ਅਧਿਆਪਕ ਯੂਨੀਅਨ, 3442 ਅਧਿਆਪਕ ਯੂਨੀਅਨ, 1192 ਤੇ 2715 ਕਲਰਕ ਯੂਨੀਅਨ ਅਤੇ 72 ਸਕੂਲ ਲਾਇਬ੍ਰੇਰੀਅਨ ਯੂਨੀਅਨ ਦੇ ਆਗੂਆਂ ਗੁਰਵਿੰਦਰ ਰਤਨ, ਬਲਜਿੰਦਰ ਸਿੰਘ, ਪ੍ਰਭਜੋਤ ਸਿੰਘ, ਮੁਕੇਸ਼ ਕੁਮਾਰ, ਗੁਰਚਰਨ ਜੈਦਕਾ ਤੇ ਰਵਨੀਤਾ ਸ਼ਰਮਾ ਨੇ ਮੀਟਿੰਗ ਤੋਂ ਬਾਅਦ ਕਿਹਾ ਕਿ ਪਿਛਲੇ ਦਿਨੀਂ ਪੰਜਾਬ ਦੇ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤਰੇ ਗੁਰਇਕਬਾਲ ਸਿੰਘ ਨੂੰ ਡੀ.ਐੱਸ.ਪੀ. ਵਜੋਂ ਨਿਯੁਕਤ ਕੀਤਾ ਗਿਆ ਹੈ, ਜਿਸ ਨੇ ਉਨ੍ਹਾਂ (ਪੀੜਤਾਂ) ਵਾਂਗ ਹੀ ਤਾਮਿਲਨਾਡੂ ਦੀ ਪੈਰੀਆਰ ਯੂਨੀਵਰਸਿਟੀ ਤੋਂ ਬੀ.ਕਾਮ ਦੀ ਡਿਗਰੀ ਹਾਸਲ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਰਤੀ ਸੰਵਿਧਾਨ ਸਾਰੇ ਨਾਗਰਿਕਾਂ ਨੂੰ ਸਮਾਨਤਾ ਦੇ ਮੌਲਿਕ ਹੱਕ ਦਿੰਦਾ ਹੈ ਅਤੇ ਇੱਕੋ ਸੂਬੇ ‘ਚ ਵੱਖ-ਵੱਖ ਵਿਅਕਤੀਆਂ ਲਈ ਵੱਖੋ-ਵੱਖਰੇ ਕਾਨੂੰਨ ਲਾਗੂ ਨਹੀਂ ਹੋ ਸਕਦੇ।
ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ 27 ਜੂਨ 2013 ਦੇ ਯੂ.ਜੀ.ਸੀ. ਦੇ ਨੋਟੀਫਿਕੇਸ਼ਨ ਮੁਤਾਬਕ ਸੂਬੇ ਵਿਚ ਹੋਰ ਰਾਜਾਂ ਵਿਚੋਂ ਡਿਸਟੈਂਸ ਐਜੂਕੇਸ਼ਨ ਰਾਹੀਂ ਹਾਸਲ ਕੀਤੀਆਂ ਡਿਗਰੀਆਂ ਅਤੇ ਡਿਪਲੋਮੇ ਅਯੋਗ ਕਰਾਰ ਦਿੱਤੇ ਸਨ। ਇਸੇ ਦੌਰਾਨ ਕੈਪਟਨ ਦੀ ਅਗਵਾਈ ਹੇਠ ਬਣੀ ਸਰਕਾਰ ਵੱਲੋਂ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤਰੇ ਗੁਰਇਕਬਾਲ ਸਿੰਘ ਨੂੰ ਅਜਿਹੀ ਡਿਗਰੀ ਦੇ ਆਧਾਰ ‘ਤੇ ਹੀ ਡੀ.ਐੱਸ.ਪੀ. ਨਿਯੁਕਤ ਕਰਨ ਕਰਕੇ ਇਹ ਮਾਮਲਾ ਤੂਲ ਫੜ ਗਿਆ ਹੈ।

About Author

Punjab Mail USA

Punjab Mail USA

Related Articles

ads

Latest Category Posts

    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article
    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article
    ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

Read Full Article
    ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

Read Full Article
    ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

Read Full Article