PUNJABMAILUSA.COM

ਬੇਹੱਦ ਉਤਸ਼ਾਹ ਹੈ ਪਾਕਿਸਤਾਨ ‘ਚ ਬਾਬੇ ਨਾਨਕ ਦਾ 550 ਸਾਲਾ ਗੁਰਪੁਰਬ ਮਨਾਉਣ ਲਈ

 Breaking News

ਬੇਹੱਦ ਉਤਸ਼ਾਹ ਹੈ ਪਾਕਿਸਤਾਨ ‘ਚ ਬਾਬੇ ਨਾਨਕ ਦਾ 550 ਸਾਲਾ ਗੁਰਪੁਰਬ ਮਨਾਉਣ ਲਈ

ਬੇਹੱਦ ਉਤਸ਼ਾਹ ਹੈ ਪਾਕਿਸਤਾਨ ‘ਚ ਬਾਬੇ ਨਾਨਕ ਦਾ 550 ਸਾਲਾ ਗੁਰਪੁਰਬ ਮਨਾਉਣ ਲਈ
January 30
10:22 2019

-ਗੁਰਜਤਿੰਦਰ ਸਿੰਘ ਰੰਧਾਵਾ, ਸੈਕਰਾਮੈਂਟੋ, ਕੈਲੀਫੋਰਨੀਆ 916-320-9444
ਮੈਂ ਅੱਜਕੱਲ੍ਹ ਪਾਕਿਸਤਾਨ ਦੀ ਫੇਰੀ ਉਪਰ ਹਾਂ। 1 ਤੋਂ 3 ਫਰਵਰੀ ਤੱਕ ਲਾਹੌਰ ਵਿਖੇ ਇੰਟਰਨੈਸ਼ਨਲ ਪੰਜਾਬੀ ਪੀਸ ਕਾਨਫਰੰਸ ਹੋਣ ਜਾ ਰਹੀ ਹੈ ਤੇ ਮੈਂ ਇਸ ਕਾਨਫਰੰਸ ਵਿਚ ਬਤੌਰ ਡੈਲੀਗੇਟ ਭਾਗ ਲੈ ਰਿਹਾ ਹਾਂ। ਪਾਕਿਸਤਾਨ ਵਿਚ ਹੋ ਰਹੀ ਕਾਨਫਰੰਸ ਵਿਚ ਭਾਗ ਲੈਣ ਲਈ ਜਾਣ ਸਮੇਂ ਮੇਰੇ ਮਨ ਵਿਚ ਬੜੀ ਉਤਸੁਕਤਾ ਸੀ ਕਿ ਮੈਂ ਪਹਿਲੇ ਸਿੱਖ ਗੁਰੂ ਗੁਰੂ ਨਾਨਕ ਦੇਵ ਜੀ ਦੇ ਇਸ ਵਰ੍ਹੇ ਮਨਾਏ ਜਾ ਰਹੇ 550 ਸਾਲਾ ਗੁਰਪੁਰਬ ਦੀਆਂ ਤਿਆਰੀਆਂ ਬਾਰੇ ਵੀ ਜਾਣ ਸਕਾਂ। ਭਾਰਤ ਤੋਂ ਸੜਕ ਰਾਹੀਂ ਅਸੀਂ ਪਹਿਲੇ ਦਿਨ ਲਾਹੌਰ ਪੁੱਜੇ ਅਤੇ ਉਥੋਂ ਅਗਲੇ ਦਿਨ ਨਨਕਾਣਾ ਸਾਹਿਬ ਦੇ ਦਰਸ਼ਨਾਂ ਲਈ ਗਏ। ਨਨਕਾਣਾ ਸਾਹਿਬ ਵਿਖੇ 550 ਸਾਲਾ ਗੁਰਪੁਰਬ ਮਨਾਏ ਜਾਣ ਲਈ ਪਾਕਿਸਤਾਨ ਸਰਕਾਰ ਅਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਡੇ ਪੱਧਰ ‘ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਭਾਵੇਂ ਭਾਰਤੀ ਪੰਜਾਬ ਵਿਚ ਵੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਗੁਰਪੁਰਬ ਮਨਾਏ ਜਾਣ ਲਈ ਸੁਲਤਾਨਪੁਰ ਲੋਧੀ ਵਿਖੇ ਵਿਆਪਕ ਤਿਆਰੀ ਕੀਤੀ ਜਾ ਰਹੀ ਹੈ। ਪਰ ਦੁਨੀਆਂ ਭਰ ਵਿਚੋਂ ਸਿੱਖ ਸ਼ਰਧਾਲੂ ਬਾਬੇ ਨਾਨਕ ਦੇ ਜਨਮ ਅਸਥਾਨ ਨਨਕਾਣਾ ਸਾਹਿਬ ਵਿਖੇ ਵੀ ਦਰਸ਼ਨਾਂ ਲਈ ਵਿਸ਼ੇਸ਼ ਤੌਰ ‘ਤੇ ਪੁੱਜਣਗੇ। ਸ਼ਰਧਾਲੂਆਂ ਦੇ ਨਨਕਾਣਾ ਸਾਹਿਬ ਪੁੱਜਣ ਲਈ ਲਾਹੌਰ ਤੋਂ ਨਨਕਾਣਾ ਸਾਹਿਬ ਜਾਣ ਵਾਲੀ ਕਰੀਬ 90 ਕਿਲੋਮੀਟਰ ਸੜਕ ਦੀ ਬੜੇ ਜ਼ੋਰ-ਸ਼ੋਰ ਨਾਲ ਉਸਾਰੀ ਕੀਤੀ ਜਾ ਰਹੀ ਹੈ। ਇਥੇ ਚਹੁੰ-ਮਾਰਗੀ ਸੜਕ ਨੂੰ ਵਿਸ਼ੇਸ਼ ਤੌਰ ‘ਤੇ ਉਸਾਰਿਆ ਜਾ ਰਿਹਾ ਹੈ। 550 ਸਾਲਾ ਸਮਾਗਮਾਂ ਵਿਚ ਭਾਗ ਲੈਣ ਲਈ ਮੁੱਖ ਤੌਰ ‘ਤੇ ਸ਼ਰਧਾਲੂ ਵਿਦੇਸ਼ਾਂ ਵਿਚੋਂ ਵੀ ਜਾਣੇ ਹਨ। ਇਸ ਕਰਕੇ ਲਾਹੌਰ ਹਵਾਈ ਅੱਡੇ ਤੋਂ ਨਨਕਾਣਾ ਸਾਹਿਬ ਵਿਖੇ ਪੁੱਜਣ ਲਈ ਸ਼ਰਧਾਲੂਆਂ ਦੇ ਆਉਣ ਜਾਣ ਅਤੇ ਟ੍ਰੈਫਿਕ ਨੂੰ ਸੁਚਾਰੂ ਬਣਾਉਣ ਲਈ ਪਾਕਿਸਤਾਨ ਸਰਕਾਰ ਵੱਲੋਂ ਤਿਆਰੀ ਵਿੱਢੀ ਹੋਈ ਹੈ। ਨਨਕਾਣਾ ਸਾਹਿਬ ਵਿਖੇ ਸ਼ਰਧਾਲੂਆਂ ਦੇ ਠਹਿਰਣ ਲਈ ਸਰਾਵਾਂ ਦੀ ਉਸਾਰੀ ਕੀਤੀ ਜਾ ਰਹੀ ਹੈ। ਬਾਬੇ ਨਾਨਕ ਦੇ ਜਨਮ ਅਸਥਾਨ ਉਪਰ ਬਣੇ ਗੁਰਦੁਆਰਾ ਜਨਮ ਅਸਥਾਨ ਦੇ ਖੱਬੇ ਪਾਸੇ ਆਧੁਨਿਕ ਕਿਸਮ ਦੀ ਵੱਡੀ ਸਰਾਂ ਸ਼ਰਧਾਲੂਆਂ ਦੇ ਠਹਿਰਣ ਲਈ ਪਹਿਲਾਂ ਹੀ ਬਣ ਚੁੱਕੀ ਹੈ ਅਤੇ ਸੱਜੇ ਪਾਸੇ ਹੁਣ ਇਕ ਵੱਡੀ ਬਿਲਡਿੰਗ ਉਸਾਰੀ ਜਾ ਰਹੀ ਹੈ, ਜਿਸ ਵਿਚ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਦਫਤਰ ਅਤੇ ਹਸਪਤਾਲ ਬਣਾਇਆ ਜਾਵੇਗਾ। ਇਸਦੀ ਕਾਰਸੇਵਾ ਸੰਤ ਬਾਬਾ ਜਗਤਾਰ ਸਿੰਘ ਦਿੱਲੀ ਵਾਲਿਆਂ ਵੱਲੋਂ ਕੀਤੀ ਜਾ ਰਹੀ ਹੈ। ਨਨਕਾਣਾ ਸਾਹਿਬ ਦੇ ਬਾਹਰਵਾਰ ਪੈਂਦੇ ਗੁਰਦੁਆਰਾ ਸਾਹਿਬ ਦੀ ਹਦੂਦ ਵਿਚ ਕਈ ਸਰਾਵਾਂ ਬਣ ਚੁੱਕੀਆਂ ਹਨ ਅਤੇ ਕੁੱਝ ਹੋਰ ਨਵੀਆਂ ਸਰਾਵਾਂ ਦੀ ਉਸਾਰੀ ਆਰੰਭ ਕੀਤੀ ਗਈ ਹੈ। ਜਾਣਕਾਰੀ ਮੁਤਾਬਕ ਇਹ ਵੀ ਪਤਾ ਲੱਗਾ ਹੈ ਕਿ ਰੇਲਵੇ ਵੱਲੋਂ ਗੁਰਦੁਆਰਾ ਸਾਹਿਬ ਦੇ ਅੰਦਰੋਂ ਹੀ ਸੁਰੰਗ ਕੱਢ ਕੇ ਇਕ ਮੈਟਰੋ ਰੇਲਗੱਡੀ ਦਾ ਇੰਤਜ਼ਾਮ ਕੀਤਾ ਜਾ ਰਿਹਾ ਹੈ, ਤਾਂਕਿ ਯਾਤਰੀਆਂ ਦੇ ਆਉਣ-ਜਾਣ ‘ਚ ਕੋਈ ਦਿੱਕਤ ਨਾ ਹੋਵੇ।
ਬਾਬੇ ਨਾਨਕ ਦੇ ਜਨਮ ਤੋਂ ਪਹਿਲਾਂ ਇਹ ਅਸਥਾਨ ਰਾਏ ਭੋਇੰ ਦੀ ਤਲਵੰਡੀ ਦੇ ਨਾਂ ਨਾਲ ਜਾਣਿਆ ਜਾਂਦਾ ਸੀ। ਇਹ ਅਸਥਾਨ ਰਾਜਪੂਤ ਮੁਸਲਿਮ ਜਗੀਰਦਾਰ ਰਾਏ ਭੋਇੰ ਵੱਲੋਂ ਉਸਾਰਿਆ ਗਿਆ ਸੀ ਅਤੇ ਉਨ੍ਹਾਂ ਦੇ ਪੜਪੋਤੇ ਰਾਏ ਬੁਲਾਰ ਭੱਟੀ ਨੇ ਗੁਰੂ ਨਾਨਕ ਜੀ ਦੇ ਜਨਮ ਤੋਂ ਬਾਅਦ ਇਸ ਸ਼ਹਿਰ ਦਾ ਨਾਂ ਨਨਕਾਣਾ ਸਾਹਿਬ ਸਾਹਿਬ ਰੱਖਿਆ ਸੀ। ਗੁਰੂ ਨਾਨਕ ਦੇਵ ਜੀ ਦਾ ਜਨਮ 29 ਨਵੰਬਰ 1469 ਨੂੰ ਹੋਇਆ ਸੀ ਅਤੇ ਗੁਰਦੁਆਰਾ ਨਨਕਾਣਾ ਸਾਹਿਬ 1600 ਈ. ਵਿਚ ਉਸਾਰਿਆ ਸੀ ਅਤੇ 1819-20 ਵਿਚ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਨੇ ਗੁਰਦੁਆਰੇ ਦੀ ਮੁਰੰਮਤ ਕਰਵਾਈ ਸੀ। ਉਸ ਤੋਂ ਬਾਅਦ ਇਸ ਧਾਰਮਿਕ ਅਸਥਾਨ ਉਪਰ ਮਹੰਤਾਂ ਦਾ ਕਬਜ਼ਾ ਰਿਹਾ। 1920 ਵਿਚ ਗੁਰਦੁਆਰਿਆਂ ਨੂੰ ਮਹੰਤਾਂ ਦੇ ਚੁੰਗਲ ‘ਚੋਂ ਮੁਕਤ ਕਰਵਾਉਣ ਦੀ ਲਹਿਰ ਆਰੰਭ ਹੋਈ। ਇਸ ਦੌਰਾਨ 20 ਫਰਵਰੀ 1921 ਨੂੰ ਮਹੰਤ ਨਾਰਾਇਣ ਦਾਸ ਨੇ ਗੁਰਦੁਆਰਾ ਮੁਕਤ ਕਰਵਾਉਣ ਆਏ ਸਿੰਘਾਂ ਉਪਰ ਹਮਲਾ ਕਰਵਾ ਦਿੱਤਾ ਅਤੇ ਬਹੁਤ ਸਾਰੇ ਸਿੱਖ ਮਾਰੇ ਗਏ। ਇਹ ਘਟਨਾ ਨਨਕਾਣਾ ਸਾਹਿਬ ਸਾਕੇ ਵਜੋਂ ਜਾਣੀ ਜਾਂਦੀ ਹੈ। ਇਸ ਘਟਨਾ ਨਾਲ ਪੂਰੇ ਸਿੱਖ ਸਮਾਜ ਅੰਦਰ ਰੋਸ ਦੀ ਵੱਡੀ ਲਹਿਰ ਪੈਦਾ ਹੋਈ ਅਤੇ ਇਤਿਹਾਸਕ ਗੁਰਦੁਆਰਾ ਜਨਮ ਅਸਥਾਨ ਮਹੰਤਾਂ ਦੇ ਕਬਜ਼ੇ ਤੋਂ ਮੁਕਤ ਹੋਇਆ।
1947 ਦੀ ਭਾਰਤ ਵੰਡ ਤੋਂ ਬਾਅਦ ਨਨਕਾਣਾ ਸਾਹਿਬ ਪਾਕਿਸਤਾਨ ਵਾਲੇ ਪਾਸੇ ਰਹਿ ਗਿਆ। ਘੱਟ ਗਿਣਤੀ ਸਿੱਖ ਅਤੇ ਹਿੰਦੂ ਇੱਥੋਂ ਹਿਜਰਤ ਕਰਕੇ ਭਾਰਤ ਚਲੇ ਗਏ ਅਤੇ ਉਧਰਲੇ ਪਾਸਿਓਂ ਆਏ ਮੁਸਲਿਮ ਰਫਿਊਜ਼ੀ ਪੱਛਮੀ ਪੰਜਾਬ ਵਿਚ ਆ ਕੇ ਵਸ ਗਏ। ਨਨਕਾਣਾ ਸਾਹਿਬ ਤੇ ਇਸ ਦਾ ਆਲਾ-ਦੁਆਲਾ ਪਹਿਲਾਂ ਸ਼ੇਖੂਪੁਰਾ ਜ਼ਿਲ੍ਹੇ ਦੀ ਤਹਿਸੀਲ ਸੀ। ਪਰ 2005 ਵਿਚ ਸੂਬਾਈ ਸਰਕਾਰ ਨੇ ਇਸ ਖੇਤਰ ਨੂੰ ਵਿਕਸਿਤ ਕਰਨ ਅਤੇ ਇਸ ਇਤਿਹਾਸਕ ਅਸਥਾਨ ਦੀ ਮਹੱਤਤਾ ਨੂੰ ਪਛਾਣਦਿਆਂ ਨਨਕਾਣਾ ਸਾਹਿਬ ਜ਼ਿਲ੍ਹਾ ਬਣਾ ਦਿੱਤਾ। ਸਰਕਾਰ ਵੱਲੋਂ ਇਸ ਜ਼ਿਲ੍ਹੇ ਵਿਚ 100 ਏਕੜ ਵਿਚ ਗੁਰੂ ਨਾਨਕ ਦੇਵ ਜੀ ਦੇ ਨਾਂ ‘ਤੇ ਯੂਨੀਵਰਸਿਟੀ ਸਥਾਪਤ ਕਰਨ ਅਤੇ ਨਾਲ ਦੀ ਨਾਲ ਵੱਡਾ ਹਸਪਤਾਲ ਅਤੇ ਹੋਰ ਸਿਹਤ-ਸਹੂਲਤਾਂ ਦੇਣ ਦੀ ਯੋਜਨਾ ਵੀ ਬਣਾਈ ਗਈ ਹੈ। 2007 ਵਿਚ ਪਾਕਿਸਤਾਨ ਸਰਕਾਰ ਨੇ ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ ਵਿਖੇ ਸਿੱਖ ਧਰਮ ਅਤੇ ਕਲਚਰ ਬਾਰੇ ਯੂਨੀਵਰਸਿਟੀ ਸਥਾਪਤ ਕਰਨ ਦਾ ਐਲਾਨ ਕੀਤਾ। ਇਸ ਤਰ੍ਹਾਂ ਨਨਕਾਣਾ ਸਾਹਿਬ ਪਹਿਲਾਂ ਇਕ ਪਿੰਡ ਤੇ ਫਿਰ ਕਸਬੇ ਤੋਂ ਅੱਗੇ ਵੱਧਦਾ ਹੋਇਆ 70 ਹਜ਼ਾਰ ਦੇ ਕਰੀਬ ਆਬਾਦੀ ਵਾਲਾ ਵਿਕਸਿਤ ਸ਼ਹਿਰ ਬਣਦਾ ਜਾ ਰਿਹਾ ਹੈ। ਇੱਥੇ 400 ਦੇ ਕਰੀਬ ਸਿੱਖ ਪਰਿਵਾਰ ਰਹਿ ਰਹੇ ਹਨ, ਜਿਨ੍ਹਾਂ ਦੀ ਕੁੱਲ ਗਿਣਤੀ 8 ਹਜ਼ਾਰ ਦੇ ਲਗਭਗ ਹੈ। ਗੁਰਦੁਆਰਾ ਜਨਮ ਅਸਥਾਨ ਦੇ ਨਾਲ-ਨਾਲ ਨਨਕਾਣਾ ਸਾਹਿਬ ਸ਼ਹਿਰ ਵਿਚ ਬਾਬਾ ਨਾਨਕ ਨਾਲ ਸੰਬੰਧਤ ਕਈ ਹੋਰ ਗੁਰਦੁਆਰਾ ਸੁਸ਼ੋਭਿਤ ਹਨ। ਇਸੇ ਤਰ੍ਹਾਂ ਨਨਕਾਣਾ ਸਾਹਿਬ ਦੇ ਨੇੜੇ-ਤੇੜੇ ਕਈ ਹੋਰ ਇਤਿਹਾਸਕ ਥਾਵਾਂ ਵੀ ਹਨ। ਕਰਤਾਰਪੁਰ ਸਾਹਿਬ ਅਤੇ ਪੰਜਾ ਸਾਹਿਬ ਵੀ ਬਾਬੇ ਨਾਨਕ ਨਾਲ ਸੰਬੰਧਤ ਅਜਿਹੇ ਅਸਥਾਨ ਹਨ, ਜੋ ਉਨ੍ਹਾਂ ਦੀ ਜ਼ਿੰਦਗੀ ਨਾਲ ਜੁੜੇ ਰਹੇ ਹਨ। ਬਾਬੇ ਨਾਨਕ ਨੇ ਆਪਣਾ ਅਖੀਰ 18 ਸਾਲ ਦੇ ਕਰੀਬ ਸਮਾਂ ਕਰਤਾਰਪੁਰ ਸਾਹਿਬ ਵਿਖੇ ਹੀ ਬਿਤਾਇਆ ਸੀ। ਕੰਟਰੋਲ ਰੇਖਾ ਤੋਂ 3 ਕੁ ਕਿਲੋਮੀਟਰ ਪਾਕਿਸਤਾਨ ਵਾਲੇ ਪਾਸੇ ਪੈਂਦੇ ਗੁਰਦੁਆਰਾ ਕਰਤਾਰਪੁਰ ਸਾਹਿਬ ਲਈ ਭਾਰਤ ਅਤੇ ਪਾਕਿਸਤਾਨ ਸਰਕਾਰ ਨੇ ਖੁੱਲ੍ਹਾ ਲਾਂਘਾ ਦੇਣ ਦਾ ਫੈਸਲਾ ਕੀਤਾ ਹੈ ਅਤੇ ਇਹ ਲਾਂਘਾ 550 ਸਾਲਾ ਗੁਰਪੁਰਬ ਤੋਂ ਪਹਿਲਾਂ ਖੋਲ੍ਹੇ ਜਾਣ ਲਈ ਬੜੇ ਜ਼ੋਰ-ਸ਼ੋਰ ਨਾਲ ਤਿਆਰੀਆਂ ਚੱਲ ਰਹੀਆਂ ਹਨ।
ਇਥੇ ਘੁੰਮਦਿਆਂ ਮਹਿਸੂਸ ਹੁੰਦਾ ਹੈ ਕਿ ਇਸੇ ਸਾਲ ਨਵੰਬਰ ਮਹੀਨੇ ਆਉਣ ਵਾਲੇ 550 ਸਾਲਾ ਸਮਾਗਮਾਂ ਲਈ ਤਿਆਰੀਆਂ ਚੱਲ ਰਹੀਆਂ ਹਨ। ਨਨਕਾਣਾ ਸਾਹਿਬ ਤੋਂ ਫੈਸਲਾਬਾਦ (ਲਾਇਲਪੁਰ) ਜਾਂਦਿਆਂ ਹੋਇਆਂ ਰਸਤੇ ਵਿਚ ਸ਼ਹੀਦ ਭਗਤ ਸਿੰਘ ਨਾਲ ਸੰਬੰਧਤ ਇਕ ਅਸਥਾਨ ਪੈਂਦਾ ਹੈ। ਇਸ ਅਸਥਾਨ ਨੂੰ ‘ਹਵੇਲੀ ਸ਼ਹੀਦ ਸ. ਭਗਤ ਸਿੰਘ’ ਦੇ ਨਾਂ ਨਾਲ ਜਾਣਿਆ ਜਾਂਦਾ ਹੈ, ਜਿਹੜਾ ਕਿ ਪਿੰਡ ਬੰਗਾ, ਤਹਿਸੀਲ ਜੜ੍ਹਾਂ ਵਾਲਾ, ਜ਼ਿਲ੍ਹਾ ਫੈਸਲਾਬਾਦ ਵਿਖੇ ਪੈਂਦਾ ਹੈ। ਇਕ ਵਿਰਕ ਪਰਿਵਾਰ ਨੂੰ ਵੰਡ ਤੋਂ ਬਾਅਦ ਭਾਰਤ ਤੋਂ ਪਾਕਿਸਤਾਨ ਆਉਣ ‘ਤੇ ਇਹ ਥਾਂ ਮਿਲਿਆ ਸੀ। ਇਸ ਪਰਿਵਾਰ ਨੇ ਸ਼ੁਰੂ ਤੋਂ ਹੀ ਇਸ ਹਵੇਲੀ ਦੀ ਬਾਖੂਬੀ ਹਿਫਾਜ਼ਤ ਕੀਤੀ ਹੈ। ਇਸ ਵਕਤ ਇਸ ਦੀ ਤੀਜੀ ਪੀੜ੍ਹੀ ਇਸ ਹਵੇਲੀ ਦੀ ਦੇਖ-ਰੇਖ ਕਰ ਰਹੀ ਹੈ। ਹਵੇਲੀ ਵਿਚ ਸ਼ਹੀਦ ਭਗਤ ਸਿੰਘ ਦੀਆਂ ਤਸਵੀਰਾਂ ਤੋਂ ਇਲਾਵਾ ਗਦਰੀ ਬਾਬਿਆਂ ਅਤੇ ਸੁਤੰਤਰਤਾ ਸੈਲਾਨੀਆਂ ਦੀਆਂ 350 ਤੋਂ ਵਧੇਰੇ ਛੋਟੀਆਂ-ਵੱਡੀਆਂ ਤਸਵੀਰਾਂ ਲੱਗੀਆਂ ਹੋਈਆਂ ਹਨ। ਇਹ ਹਵੇਲੀ ਵਾਕਿਆ ਹੀ ਪਾਕਿਸਤਾਨ ਦੀ ਧਰਤੀ ਉਪਰ ਵੀ ਸ਼ਹੀਦ ਭਗਤ ਸਿੰਘ ਅਤੇ ਦੇਸ਼ ਦੀ ਆਜ਼ਾਦੀ ਲਈ ਲੜਨ ਵਾਲੇ ਸੂਰਬੀਰਾਂ ਦੀਆਂ ਕੁਰਬਾਨੀਆਂ ਦੇ ਇਤਿਹਾਸ ਨੂੰ ਪ੍ਰਦਰਸ਼ਿਤ ਕਰਨ ਦੀ ਜਿਊਂਦੀ-ਜਾਗਦੀ ਮਿਸਾਲ ਹੈ। ਹਵੇਲੀ ਨੂੰ ਜਾਣ ਵਾਲੀ ਸੜਕ ਕਾਫੀ ਖਸਤਾ ਹਾਲ ਹੈ।
ਦੁਨੀਆਂ ਭਰ ਵਿਚੋਂ ਇਸ ਵੇਲੇ ਸਿੱਖ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਸਮਾਗਮਾਂ ਵਿਚ ਹਿੱਸਾ ਲੈਣ ਲਈ ਉਤਾਵਲੇ ਹਨ। ਪਰ ਬਹੁਤ ਸਾਰੇ ਸ਼ਰਧਾਲੂਆਂ ਨੂੰ ਤੌਖਲਾ ਹੁੰਦਾ ਹੈ ਕਿ ਜੇਕਰ ਉਹ ਪਰਿਵਾਰਾਂ ਸਮੇਤ ਉਥੇ ਜਾਣਗੇ, ਤਾਂ ਪਤਾ ਨਹੀਂ ਕਿ ਉਥੇ ਪਹੁੰਚਣ ਦੀ ਕਿਹੋ ਜਿਹੀ ਸਹੂਲਤ ਹੋਵੇਗੀ ਅਤੇ ਰਹਿਣ-ਸਹਿਣ ਦਾ ਪ੍ਰਬੰਧ ਪਤਾ ਨਹੀਂ ਕਿਹੋ ਜਿਹਾ ਹੋਵੇਗਾ। ਪਰ ਨਿੱਜੀ ਫੇਰੀ ਤੋਂ ਬਾਅਦ ਮੈਂ ਇਹ ਗੱਲ ਕਹਿ ਸਕਦਾ ਹਾਂ ਕਿ ਬਾਹਰਲੇ ਮੁਲਕਾਂ ਵਿਚੋਂ ਜਾਣ ਵਾਲੇ ਸ਼ਰਧਾਲੂਆਂ ਲਈ ਉਥੇ ਬੜੇ ਚੰਗੇ ਪ੍ਰਬੰਧ ਹੋ ਰਹੇ ਹਨ। ਟ੍ਰੈਫਿਕ ਦੀ ਸਮੱਸਿਆ ਨੂੰ ਸੁਧਾਰਨ ਲਈ ਚੌੜੀਆਂ ਸੜਕਾਂ ਬਣ ਰਹੀਆਂ ਹਨ ਅਤੇ ਚੰਗੀ ਕਿਸਮ ਦੀ ਰਿਹਾਇਸ਼ ਲਈ ਵਿਆਪਕ ਪ੍ਰਬੰਧ ਕੀਤੇ ਜਾ ਰਹੇ ਹਨ। ਇਸ ਦੇ ਨਾਲ ਹੀ ਸਰਕਾਰੀ ਅਧਿਕਾਰੀਆਂ ਨਾਲ ਗੱਲਬਾਤ ਤੋਂ ਪਤਾ ਲੱਗਾ ਹੈ ਕਿ ਪਾਕਿਸਤਾਨ ਸਰਕਾਰ ਆਉਣ ਵਾਲੇ ਸਮੇਂ ਵਿਚ ਯਾਤਰੀਆਂ ਨੂੰ ਪਾਕਿਸਤਾਨ ਪਹੁੰਚਣ ‘ਤੇ (ਆਨ ਅਰਾਈਵਲ) ਵੀਜ਼ਾ ਦੇਣ ਬਾਰੇ ਵਿਚਾਰ ਕਰ ਰਹੀ ਹੈ, ਜਿਸ ਨਾਲ ਵਿਦੇਸ਼ਾਂ ਵਿਚ ਰਹਿੰਦੇ ਸਿੱਖ ਕੌਮ ਨੂੰ ਫਾਇਦਾ ਹੋਵੇਗਾ, ਇਸ ਬਾਰੇ ਜਲਦੀ ਹੀ ਫੈਸਲਾ ਕਰ ਲਿਆ ਜਾਵੇਗਾ।
550 ਸਾਲਾ ਸਮਾਗਮਾਂ ਵਿਚ ਸ਼ਾਮਲ ਹੋਣ ਲਈ ਵਿਦੇਸ਼ਾਂ ਤੋਂ ਆਉਣ ਵਾਲੇ ਸਿੱਖਾਂ ਨੂੰ ਪਾਕਿਸਤਾਨ ਪਹੁੰਚਣ ਉਪਰ ਵੀਜ਼ਾ ਦੇਣ ਉਪਰ ਵੀ ਵਿਚਾਰ ਕਰ ਰਹੀ ਹੈ ਅਤੇ ਇਹ ਉਮੀਦ ਜ਼ਾਹਿਰ ਕੀਤੀ ਜਾ ਰਹੀ ਹੈ ਕਿ ਇਸ ਬਾਰੇ ਜਲਦੀ ਹੀ ਫੈਸਲਾ ਕਰ ਲਿਆ ਜਾਵੇਗਾ। ਇਹ ਵੀ ਦੱਸਿਆ ਗਿਆ ਹੈ ਕਿ ਭਾਰਤ ਅਤੇ ਸੀਰੀਆ ਨੂੰ ਛੱਡ ਕੇ ਦੁਨੀਆਂ ਦੇ ਬਾਕੀ ਸਭ ਮੁਲਕਾਂ ਤੋਂ ਆਉਣ ਵਾਲੇ ਯਾਤਰੀਆਂ ਅਤੇ ਸ਼ਰਧਾਲੂਆਂ ਨੂੰ ਪਾਕਿਸਤਾਨ ਪੁੱਜਣ ਉਪਰ ਵੀਜ਼ੇ ਦੀ ਸਹੂਲਤ ਮੁਹੱਈਆ ਕੀਤੀ ਜਾਵੇਗੀ। ਅਜਿਹਾ ਹੋਣ ਨਾਲ ਲੋਕਾਂ ਨੂੰ ਅੰਬੈਸੀਆਂ ਦੇ ਗੇੜੇ ਕੱਢਣ ਅਤੇ ਵੀਜ਼ੇ ਲਗਵਾਉਣ ਲਈ ਕੀਤੀ ਜਾਣ ਵਾਲੀ ਭੱਜ-ਦੌੜ ਤੋਂ ਹੀ ਮੁਕਤੀ ਮਿਲ ਜਾਵੇਗੀ। ਅਸੀਂ ਪਾਕਿਸਤਾਨ ਸਰਕਾਰ ਵੱਲੋਂ ਅਜਿਹੀ ਸੋਚ ਦਾ ਸਵਾਗਤ ਕਰਦੇ ਹਾਂ ਅਤੇ ਪੁਰਜ਼ੋਰ ਅਪੀਲ ਕਰਦੇ ਹਾਂ ਕਿ ਪਾਕਿਸਤਾਨ ਸਰਕਾਰ ਅਜਿਹਾ ਫੈਸਲਾ ਜਲਦੀ ਕਰੇ ਅਤੇ ਸ਼ਰਧਾਲੂਆਂ ਨੂੰ ਆਪਣੇ ਗੁਰੂ ਦੇ ਸਮਾਗਮਾਂ ਵਿਚ ਸ਼ਾਮਲ ਹੋਣ ਲਈ ਖੁੱਲ੍ਹਦਿਲੀ ਦਿਖਾਵੇ। ਅਜਿਹੇ ਫੈਸਲੇ ਨਾਲ ਸ਼ਰਧਾਲੂ ਹੋਰ ਵੀ ਵੱਡੀ ਗਿਣਤੀ ਵਿਚ ਇਨ੍ਹਾਂ ਸਮਾਗਮਾਂ ਵਿਚ ਪਹੁੰਚ ਸਕਣਗੇ।

About Author

Punjab Mail USA

Punjab Mail USA

Related Articles

ads

Latest Category Posts

    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article
    ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

Read Full Article
    ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

Read Full Article
    ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

Read Full Article
    ਪੰਜਾਬੀ ਨੌਜਵਾਨ ਰਿੱਕ ਝੱਜ ਬਣੇ ਕੈਰਨ ਕਾਊਂਟੀ ਦੇ ਪਲਾਨਿੰਗ ਕਮਿਸ਼ਨਰ

ਪੰਜਾਬੀ ਨੌਜਵਾਨ ਰਿੱਕ ਝੱਜ ਬਣੇ ਕੈਰਨ ਕਾਊਂਟੀ ਦੇ ਪਲਾਨਿੰਗ ਕਮਿਸ਼ਨਰ

Read Full Article