PUNJABMAILUSA.COM

ਬੈਂਕ ਡਿਪਾਜ਼ਿਟ ‘ਤੇ ਅਰੁਣ ਜੇਤਲੀ ਨੇ ਆਮ ਜਨਤਾ ਦਾ ਡਰ ਦੂਰ ਕਰਨ ਦੀ ਕੀਤੀ ਕੋਸ਼ਿਸ਼

ਬੈਂਕ ਡਿਪਾਜ਼ਿਟ ‘ਤੇ ਅਰੁਣ ਜੇਤਲੀ ਨੇ ਆਮ ਜਨਤਾ ਦਾ ਡਰ ਦੂਰ ਕਰਨ ਦੀ ਕੀਤੀ ਕੋਸ਼ਿਸ਼

ਬੈਂਕ ਡਿਪਾਜ਼ਿਟ ‘ਤੇ ਅਰੁਣ ਜੇਤਲੀ ਨੇ ਆਮ ਜਨਤਾ ਦਾ ਡਰ ਦੂਰ ਕਰਨ ਦੀ ਕੀਤੀ ਕੋਸ਼ਿਸ਼
December 13
10:13 2017

ਨਵੀਂ ਦਿੱਲੀ, 13 ਦਸੰਬਰ (ਪੰਜਾਬ ਮੇਲ)- ਵਿੱਤ ਮੰਤਰੀ ਅਰੁਣ ਜੇਤਲੀ ਨੇ ਲੋਕਾਂ ਦੇ ਬੈਂਕ ਡਿਪਾਜ਼ਿਟ ‘ਤੇ ਅਹਿਮ ਬਿਆਨ ਦਿੱਤਾ ਹੈ। ਵਿੱਤ ਪ੍ਰਸਤਾਵ ਅਤੇ ਜਮ੍ਹਾ ਬੀਮਾ ਬਿੱਲ (ਐੱਫ.ਆਰ.ਡੀ.ਆਈ. ਬਿੱਲ) ‘ਤੇ ਜੇਤਲੀ ਨੇ ਆਮ ਜਨਤਾ ਦੇ ਡਰ ਨੂੰ ਦੂਰ ਕਰਨ ਦੀ ਕੋਸ਼ਿਸ਼ ਕਰਦੇ ਹੋਏ ਕਿਹਾ ਹੈ ਕਿ ਸਰਕਾਰ ਲੋਕਾਂ ਦੀ ਜਮ੍ਹਾ ਰਾਸ਼ੀ ਦੀ ਪੂਰੀ ਤਰ੍ਹਾਂ ਰੱਖਿਆ ਕਰੇਗੀ। ਇਸ ਬਿੱਲ ਬਾਰੇ ਜੇਤਲੀ ਨੇ ਕਿਹਾ ਕਿ ਇਸ ਡਰਾਫਟ ਕਾਨੂੰਨ ਦੇ ਪ੍ਰਬੰਧਾਂ ਬਾਰੇ ਅਫਵਾਹਾਂ ਦਾ ਬਾਜ਼ਾਰ ਗਰਮ ਹੈ। ਜੇਤਲੀ ਨੇ ਕਿਹਾ ਕਿ ਸਰਕਾਰੀ ਬੈਂਕਾਂ ‘ਚ 2.11 ਲੱਖ ਕਰੋੜ ਰੁਪਏ ਲਾਉਣ ਦੇ ਸਰਕਾਰ ਦੇ ਪਲਾਨ ਨਾਲ ਇਹ ਬੈਂਕ ਮਜ਼ਬੂਤ ਹੋਣਗੇ ਅਤੇ ਕਿਸੇ ਵੀ ਬੈਂਕ ਦੇ ਫੇਲ ਹੋਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਜੇਤਲੀ ਨੇ ਕਿਹਾ ਕਿ ਜੇਕਰ ਅਜਿਹੀ ਕੋਈ ਸਥਿਤੀ ਪੈਦਾ ਹੁੰਦੀ ਹੈ, ਤਾਂ ਸਰਕਾਰ ਗਾਹਕਾਂ ਦੀ ਜਮ੍ਹਾ ਰਾਸ਼ੀ ਦੀ ‘ਪੂਰੀ ਰੱਖਿਆ’ ਕਰੇਗੀ। ਉਨ੍ਹਾਂ ਨੇ ਕਿਹਾ ਕਿ ਇਸ ਸੰਬੰਧ ‘ਚ ਸਰਕਾਰ ਦੀ ਸੋਚ ਪੂਰੀ ਤਰ੍ਹਾਂ ਸਾਫ ਹੈ। ਐੱਫ.ਆਰ.ਡੀ.ਆਈ. ਬਿੱਲ-2017 ਨੂੰ ਅਗਸਤ ‘ਚ ਲੋਕ ਸਭਾ ‘ਚ ਪੇਸ਼ ਕੀਤਾ ਗਿਆ ਸੀ ਅਤੇ ਉਸ ਤੋਂ ਬਾਅਦ ਇਹ ਸੰਸਦ ਦੀ ਸਾਂਝੀ ਕਮੇਟੀ ਕੋਲ ਭੇਜ ਦਿੱਤਾ ਗਿਆ ਸੀ। ਜੇਤਲੀ ਨੇ ਕਿਹਾ ਕਿ ਕਮੇਟੀ ਦੀ ਜੋ ਵੀ ਸਿਫਾਰਸ਼ ਹੋਵੇਗੀ, ਸਰਕਾਰ ਉਸ ‘ਤੇ ਵਿਚਾਰ ਕਰੇਗੀ। ਇਸ ਬਿੱਲ ਦਾ ਮਕਸਦ ਇਕ ਰੂਪ-ਰੇਖਾ ਬਣਾਉਣਾ ਹੈ, ਜਿਸ ਜ਼ਰੀਏ ਬੈਂਕਾਂ, ਬੀਮਾ ਕੰਪਨੀਆਂ, ਗੈਰ-ਬੈਂਕਿੰਗ ਵਿੱਤੀ ਕੰਪਨੀਆਂ ਅਤੇ ਸਟਾਕ ਐਕਸਚੇਂਜਾਂ ਵਰਗੇ ਵਿੱਤੀ ਅਦਾਰਿਆਂ ‘ਚ ਦਿਵਾਲੀਆਪਣ ਦੀ ਕਿਸੇ ਵੀ ਸਥਿਤੀ ‘ਚ ਨਿਗਰਾਨੀ ਕੀਤੀ ਜਾ ਸਕੇਗੀ। ਡਰਾਫਟ ਕਾਨੂੰਨ ‘ਚ ‘ਬੇਲ-ਇਨ’ ਕਲਾਜ਼ ਦੀਆਂ ਕੁਝ ਹਲਕਿਆਂ ‘ਚ ਆਲੋਚਨਾ ਹੋਈ ਹੈ। ਇਸ ਬਿੱਲ ‘ਚ ਇਕ ਰੈਜ਼ੋਲੇਸ਼ਨ ਕਾਰਪੋਰੇਸ਼ਨ ਬਣਾਉਣ ਦਾ ਪ੍ਰਸਤਾਵ ਕੀਤਾ ਗਿਆ ਹੈ, ਜੋ ਪ੍ਰਕਿਰਿਆ ‘ਤੇ ਨਜ਼ਰ ਰੱਖੇਗਾ ਅਤੇ ‘ਦੇਣਦਾਰੀਆਂ ਨੂੰ ਨੋਟ’ ਕਰਦੇ ਹੋਏ ਬੈਂਕਾਂ ਨੂੰ ਦਿਵਾਲੀਆ ਹੋਣ ਤੋਂ ਬਚਾਏਗਾ। ਦੇਣਦਾਰੀਆਂ ਨੂੰ ਨੋਟ ਕਰਨ ਦੀ ਵਿਆਖਿਆ ਕੁਝ ਲੋਕਾਂ ਨੇ ‘ਬੇਲ-ਇਨ’ ਦੇ ਰੂਪ ‘ਚ ਕੀਤੀ ਹੈ। ਸਰਕਾਰ ਦਾ ਕਹਿਣਾ ਹੈ ਕਿ ਨਵੇਂ ਕਾਨੂੰਨ ਨਾਲ ਲੋਕਾਂ ਦੀ ਜਮ੍ਹਾ ਰਾਸ਼ੀ ‘ਤੇ ਕੋਈ ਖਤਰਾ ਨਹੀਂ ਹੋਵੇਗਾ। ਹਾਲਾਂਕਿ ਸਰਕਾਰ ਦੇ ਇਸ ਬਿੱਲ ਦੀ ਆਲੋਚਨਾ ਹੋ ਰਹੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article
    ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

Read Full Article
    ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

Read Full Article
    ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

Read Full Article
    ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

Read Full Article
    ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

Read Full Article
    9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

Read Full Article
    9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

Read Full Article
    ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

Read Full Article