PUNJABMAILUSA.COM

ਬੈਂਗਲੁਰ ‘ਚ ਕਤਲ ਕਾਂਡ; ਦੋਸ਼ੀ ਟ੍ਰੈਵਲ ਏਜੰਟ ਨੇ ਕੀਤਾ ਆਤਮ ਸਮਰਪਣ

ਬੈਂਗਲੁਰ ‘ਚ ਕਤਲ ਕਾਂਡ; ਦੋਸ਼ੀ ਟ੍ਰੈਵਲ ਏਜੰਟ ਨੇ ਕੀਤਾ ਆਤਮ ਸਮਰਪਣ

ਬੈਂਗਲੁਰ ‘ਚ ਕਤਲ ਕਾਂਡ; ਦੋਸ਼ੀ ਟ੍ਰੈਵਲ ਏਜੰਟ ਨੇ ਕੀਤਾ ਆਤਮ ਸਮਰਪਣ
February 07
10:15 2018

ਦਸੂਹਾ, 7 ਫਰਵਰੀ (ਪੰਜਾਬ ਮੇਲ)- ਟ੍ਰੈਵਲ ਏਜੰਟਾਂ ਵੱਲੋਂ ਬੈਂਗਲੁਰੂ ਵਿਚ ਕਤਲ ਕੀਤੇ ਗਏ ਪਿੰਡ ਕਲਿਆਣਪੁਰ ਨਿਵਾਸੀ ਨੌਜਵਾਨ ਸੁਰਿੰਦਰ ਪਾਲ ਸਿੰਘ ਪਾਲੀ ਦੇ ਕਤਲ ਮਾਮਲੇ ‘ਚ ਲੋੜੀਂਦੇ ਦੋਸ਼ੀ ਟ੍ਰੈਵਲ ਏਜੰਟ ਹਰਮਿੰਦਰ ਸਿੰਘ ਸ਼ੈਲੀ ਨੇ ਅਦਾਲਤ ਵਿਚ ਆਤਮ ਸਮਰਪਣ ਕਰ ਦਿੱਤਾ ਹੈ। ਜਿੱਥੇ ਅਦਾਲਤ ਨੇ ਉਸਨੂੰ ਤਿੰਨ ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜਦਿਆਂ ਟਾਂਡਾ ਪੁਲਿਸ ਦੇ ਹਵਾਲੇ ਕਰ ਦਿੱਤਾ।
ਟਾਂਡਾ ਪੁਲਿਸ ਨੇ 15 ਜਨਵਰੀ ਨੂੰ ਬੈਂਗਲੁਰੂ ਵਿਚ ਪਾਲੀ ਦੇ ਕਤਲ ਤੋਂ ਪਹਿਲਾਂ ਉਸਦੇ ਸਾਲੇ ਗੋਬਿੰਦ ਸਿੰਘ ਦੇ ਬਿਆਨਾਂ ‘ਤੇ ਏਜੰਟ ਹਰਮਿੰਦਰ ਸਿੰਘ ਸ਼ੈਲੀ ਪੁੱਤਰ ਸੁਰਜੀਤ ਸਿੰਘ ਨਿਵਾਸੀ ਚੱਕ ਸ਼ਰੀਫ, ਜੇ.ਡੀ. ਪਟੇਲ, ਸੰਜੀਵ ਅਤੇ ਨਰੇਸ਼ ਪਟੇਲ ਆਦਿ ਖ਼ਿਲਾਫ਼ ਠੱਗੀ, ਅਗਵਾ, ਅਸਲਾ ਐਕਟ ਅਤੇ ਹੋਰ ਧਾਰਾਵਾਂ ਅਧੀਨ ਮਾਮਲਾ ਦਰਜ ਕੀਤਾ ਸੀ। ਨੌਜਵਾਨ ਸੁਰਿੰਦਰ ਪਾਲ ਸਿੰਘ ਪਾਲੀ ਦੀ ਲਾਸ਼ 6 ਦਸੰਬਰ ਨੂੰ ਥਾਣਾ ਰਾਮ ਨਗਰ ਰੂਰਲ ਬੈਂਗਲੁਰੂ ਵਿਚ ਪੁਲਿਸ ਨੂੰ ਝਾੜੀਆਂ ਵਿਚੋਂ ਮਿਲੀ ਸੀ। ਪਾਲੀ ਦੇ ਕਤਲ ਤੋਂ ਬਾਅਦ ਟ੍ਰੈਵਲ ਏਜੰਟਾਂ ਦੇ ਇਸ ਗਿਰੋਹ ਵੱਲੋ ਸ਼ਿਕਾਰ ਹੋਏ ਅਨੇਕਾਂ ਲੋਕਾਂ ਦੇ ਸਾਹਮਣੇ ਆਉਣ ਤੋਂ ਬਾਅਦ ਮਾਮਲਾ ਬੇਹੱਦ ਵੱਡਾ ਹੋਣ ‘ਤੇ ਪੁਲਿਸ ‘ਤੇ ਏਜੰਟਾਂ ਨੂੰ ਫੜਨ ਦਾ ਭਾਰੀ ਦਬਾਅ ਸੀ ਅਤੇ ਪੁਲਿਸ ਲਗਤਾਰ ਸ਼ੈਲੀ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕਰ ਰਹੀ ਸੀ।
ਡੀ.ਐੱਸ.ਪੀ. ਰਜਿੰਦਰ ਸ਼ਰਮਾ ਨੇ ਦੱਸਿਆ ਕਿ ਪੁਲਿਸ ਨੂੰ ਸ਼ੈਲੀ ਦਾ ਤਿੰਨ ਦਿਨ ਦਾ ਰਿਮਾਂਡ ਮਿਲਿਆ ਹੈ। ਪੁਲਿਸ ਫੜ੍ਹੇ ਗਏ ਦੋਸ਼ੀ ਤੋਂ ਪੁੱਛਗਿੱਛ ਦੌਰਾਨ ਪਾਲੀ ਦੇ ਕਤਲ ਸੰਬੰਧੀ ਅਤੇ ਗਿਰੋਹ ਦੇ ਬਾਕੀ ਮੈਂਬਰਾਂ ਦੀ ਗ੍ਰਿਫਤਾਰੀ ਲਈ ਹਰੇਕ ਪਹਿਲੂ ਦੀ ਜਾਂਚ ਕਰ ਰਹੀ ਹੈ। ਇਸ ਮੌਕੇ ਬੈਂਗਲੁਰੂ ਤੋਂ ਹੀ ਗੰਨ ਪੁਆਇੰਟ ‘ਤੇ ਲੱਖਾਂ ਰੁਪਏ ਦੇਣ ਉਪਰੰਤ ਛੁੱਟ ਕੇ ਆਏ ਭੋਗਪੁਰ ਅਤੇ ਕਪੂਰਥਲਾ ਨਿਵਾਸੀ ਨੌਜਵਾਨਾਂ ਮਨੀ ਨਿਵਾਸੀ ਚੱਕ ਸ਼ਰੀਫ ਅਤੇ ਖੁਰਦਾ ਨਿਵਾਸੀ ਗੋਪੀ ਦੇ ਬਾਰੇ ਪੁੱਛੇ ਸਵਾਲ ‘ਤੇ ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕਾਂ ਨੂੰ ਵੀ ਜਾਂਚ ਦੇ ਘੇਰੇ ਵਿਚ ਲਿਆ ਕੇ ਤਫਤੀਸ਼ ਨੂੰ ਅੱਗੇ ਵਧਾਇਆ ਜਾਵੇਗਾ ਅਤੇ ਬੈਂਗਲੁਰੂ ਪੁਲਿਸ ਦੀ ਮਦਦ ਨਾਲ ਜਾਂਚ ਕਰਦੇ ਹੋਏ ਸ਼ੈਲੀ ਤੋਂ ਬਾਅਦ ਪਾਲੀ ਦੇ ਸਾਰੇ ਕਾਤਲਾਂ ਨੂੰ ਗ੍ਰਿਫਤ ਵਿਚ ਲਿਆਂਦਾ ਜਾਵੇਗਾ ਅਤੇ ਪੁਲਿਸ ਸ਼ੈਲੀ ਰਾਹੀਂ ਟ੍ਰੈਵਲ ਏਜੰਟਾਂ ਦੇ ਨੈਟਵਰਕ ਦਾ ਪਤਾ ਲਗਵਾਉਣ ਦੀ ਕੋਸ਼ਿਸ਼ ਕਰ ਰਹੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article
    ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

Read Full Article
    ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

Read Full Article
    ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

Read Full Article
    ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

Read Full Article
    ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

Read Full Article
    9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

Read Full Article
    9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

Read Full Article
    ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

Read Full Article