PUNJABMAILUSA.COM

ਬੈਂਸ ਮਗਰੋਂ ‘ਆਪ’ ਨੇ ਸਿੱਧੂ ਨੂੰ ਕੀਤੀ ਵੱਡੀ ਪੇਸ਼ਕਸ਼

ਬੈਂਸ ਮਗਰੋਂ ‘ਆਪ’ ਨੇ ਸਿੱਧੂ ਨੂੰ ਕੀਤੀ ਵੱਡੀ ਪੇਸ਼ਕਸ਼

ਬੈਂਸ ਮਗਰੋਂ ‘ਆਪ’ ਨੇ ਸਿੱਧੂ ਨੂੰ ਕੀਤੀ ਵੱਡੀ ਪੇਸ਼ਕਸ਼
June 15
07:59 2019

ਲੁਧਿਆਣਾ, 15 ਜੂਨ (ਪੰਜਾਬ ਮੇਲ)- ਆਮ ਆਦਮੀ ਪਾਰਟੀ ਵਿਰੋਧੀ ਧਿਰ ਦੇ ਆਗੂ ਹਰਪਾਲ ਚੀਮਾ ਨੇ ਨਵਜੋਤ ਸਿੱਧੂ ਨੂੰ ਦਿੱਤਾ ‘ਆਪ’ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ। ਇਸ ਤੋਂ ਪਹਿਲਾਂ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਵੀ ਸਿੱਧੂ ਨੂੰ ਪੀਡੀਏ ਵਿੱਚ ਬਤੌਰ ਮੁੱਖ ਮੰਤਰੀ ਉਮੀਦਵਾਰ ਆਉਣ ਦੀ ਪੇਸ਼ਕਸ਼ ਕਰ ਚੁੱਕੇ ਹਨ। ਲੋਕ ਸਭਾ ਚੋਣਾਂ ਦੇ ਵਿੱਚ ਮਾੜੇ ਪ੍ਰਦਰਸ਼ਨ ਨੂੰ ਲੈ ਕੇ ਆਮ ਆਦਮੀ ਪਾਰਟੀ ਵੱਲੋਂ ਚਿੰਤਨ ਕਰਨ ਲਈ ਅੱਜ ਲੁਧਿਆਣਾ ਵਿੱਚ ਬੈਠਕ ਰੱਖੀ ਗਈ, ਜਿਸ ਵਿੱਚ ਵਿਰੋਧੀ ਧਿਰ ਦੇ ਆਗੂ ਹਰਪਾਲ ਚੀਮਾ ਸਣੇ ਆਮ ਆਦਮੀ ਪਾਰਟੀ ਪੰਜਾਬ ਦੀ ਲੀਡਰਸ਼ਿਪ ਮੌਜੂਦ ਰਹੀ। ਇਸ ਮੌਕੇ ਜਿੱਥੇ ਉਨ੍ਹਾਂ ਪੰਜਾਬ ਦੀ ਕਾਨੂੰਨ ਵਿਵਸਥਾ ‘ਤੇ ਸਵਾਲ ਖੜ੍ਹੇ ਕੀਤੇ ਉੱਥੇ ਹੀ ਦੂਜੇ ਪਾਸੇ ਨਵਜੋਤ ਸਿੰਘ ਸਿੱਧੂ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਵੀ ਸੱਦਾ ਦਿੱਤਾ।
ਚੀਮਾ ਨੇ ਕਿਹਾ ਕਿ ਇਸ ਬੈਠਕ ਦੇ ਵਿੱਚ ਮੁੱਖ ਤੌਰ ‘ਤੇ ਲੁਧਿਆਣਾ ਦੇ ਜਿਹੜੇ ਜਿਹੜੇ ਖੇਤਰ ਵਿੱਚ ਆਮ ਆਦਮੀ ਪਾਰਟੀ ਪਛੜੀ ਹੈ ਉਸ ਦੇ ਚਿੰਤਨ ਕਰਨ ਲਈ ਵਿਚਾਰ ਵਟਾਂਦਰਾ ਕੀਤਾ ਜਾਵੇਗਾ, ਇਸ ਮੌਕੇ ਉਨ੍ਹਾਂ ਮੁਕਤਸਰ ਦੇ ਵਿੱਚ ਇੱਕ ਔਰਤ ਨਾਲ ਕਾਂਗਰਸੀ ਕੌਂਸਲਰ ਦੇ ਭਰਾ ਵੱਲੋਂ ਕੀਤੀ ਕੁੱਟਮਾਰ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਿਆ ਕਰਦਿਆਂ ਕਿਹਾ ਕਿ ਪੰਜਾਬ ਵਿਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਖਰਾਬ ਹੋ ਚੁੱਕੀ ਹੈ। ਹਰਪਾਲ ਚੀਮਾ ਨੇ ਬਿਜਲੀ ਦੀਆਂ ਵਧੀਆਂ ਦਰਾਂ ਬਾਰੇ ਵੀ ਸਰਕਾਰ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਪੰਜਾਬ ਦੇ ਵਿੱਚ ਵੀ ਦਿੱਲੀ ਦੀ ਤਰਜ਼ ਤੇ ਬਿਜਲੀ ਦੀਆਂ ਕੀਮਤਾਂ ‘ਚ ਕਟੌਤੀ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜਲਦ ਹੀ ਆਮ ਆਦਮੀ ਪਾਰਟੀ ਬਿਜਲੀ ਅੰਦੋਲਨ ਵੀ ਸ਼ੁਰੂ ਕਰੇਗੀ। ਚੀਮਾ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਨੂੰ ਬਿਜਲੀ ਮਹਿਕਮੇ ਦੇ ਸੁਧਾਰ ਲਈ ਵਿਭਾਗ ਦਾ ਕਾਰਜਕਾਲ ਸੰਭਾਲਣਾ ਚਾਹੀਦਾ ਹੈ। ਉੱਧਰ ਸਿਮਰਜੀਤ ਬੈਂਸ ਵੱਲੋਂ ਸਿੱਧੂ ਨੂੰ 2022 ਵਿਧਾਨ ਸਭਾ ਚੋਣਾਂ ਦਾ ਮੁੱਖ ਮੰਤਰੀ ਚਿਹਰਾ ਬਣਾਉਣ ਬਾਰੇ ਟਿੱਪਣੀ ਕਰਦਿਆਂ ਹਰਪਾਲ ਚੀਮਾ ਨੇ ਕਿਹਾ ਕਿ ਉਹ ਮੁਹੱਲਾ ਪਾਰਟੀ ਹੈ ਪਰ ਸਿੱਧੂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ। ਪਰ ‘ਆਪ’ ਸਿੱਧੂ ਨੂੰ ਕਿਹੜਾ ਅਹੁਦਾ ਦੇਵੇਗੀ, ਇਸ ਬਾਰੇ ਉਨ੍ਹਾਂ ਕੋਈ ਜਾਣਕਾਰੀ ਨਹੀਂ ਦਿੱਤੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਵਿਦੇਸ਼ੀ ਵਿਦਿਆਰਥੀਆਂ ‘ਤੇ ਸਖਤੀ ਦੀ ਤਿਆਰੀ ‘ਚ ਟਰੰਪ ਪ੍ਰਸ਼ਾਸਨ

ਵਿਦੇਸ਼ੀ ਵਿਦਿਆਰਥੀਆਂ ‘ਤੇ ਸਖਤੀ ਦੀ ਤਿਆਰੀ ‘ਚ ਟਰੰਪ ਪ੍ਰਸ਼ਾਸਨ

Read Full Article
    ਸਾਨ ਫਰਾਂਸਿਸਕੋ ‘ਚ ਪੰਜਾਬੀ ਵਿਅਕਤੀ ਧੋਖਾਧੜੀ ਮਾਮਲੇ ‘ਚ ਦੋਸ਼ੀ ਕਰਾਰ

ਸਾਨ ਫਰਾਂਸਿਸਕੋ ‘ਚ ਪੰਜਾਬੀ ਵਿਅਕਤੀ ਧੋਖਾਧੜੀ ਮਾਮਲੇ ‘ਚ ਦੋਸ਼ੀ ਕਰਾਰ

Read Full Article
    ਭਾਰਤੀ ਮੂਲ ਦੇ ਵਿਗਿਆਨੀ ਨੂੰ ਅਮਰੀਕਾ ‘ਚ ਮਿਲੀ 6 ਕਰੋੜ ਦੀ ਫੈਲੋਸ਼ਿਪ

ਭਾਰਤੀ ਮੂਲ ਦੇ ਵਿਗਿਆਨੀ ਨੂੰ ਅਮਰੀਕਾ ‘ਚ ਮਿਲੀ 6 ਕਰੋੜ ਦੀ ਫੈਲੋਸ਼ਿਪ

Read Full Article
    ਅਮਰੀਕਾ ਵਿਚ ਗੈਰ ਕਾਨੂੰਨੀ ਤਰੀਕੇ ਨਾਲ ਦਾਖਲ ਹੋਣ ਦੀ ਕੋਸ਼ਿਸ਼ ਦੇ ਦੋਸ਼ ਵਿਚ 5 ਭਾਰਤੀ ਗਿਰਫਤਾਰ

ਅਮਰੀਕਾ ਵਿਚ ਗੈਰ ਕਾਨੂੰਨੀ ਤਰੀਕੇ ਨਾਲ ਦਾਖਲ ਹੋਣ ਦੀ ਕੋਸ਼ਿਸ਼ ਦੇ ਦੋਸ਼ ਵਿਚ 5 ਭਾਰਤੀ ਗਿਰਫਤਾਰ

Read Full Article
    ਅਮਰੀਕੀ ਹਿਤਾਂ ਦੀ ਰੱਖਿਆ ਲਈ ਸਾਊਦੀ ਅਰਬ ਵਿਚ 3 ਹਜ਼ਾਰ ਸੈਨਿਕ ਤੈਨਾਤ ਕਰੇਗਾ ਅਮਰੀਕਾ

ਅਮਰੀਕੀ ਹਿਤਾਂ ਦੀ ਰੱਖਿਆ ਲਈ ਸਾਊਦੀ ਅਰਬ ਵਿਚ 3 ਹਜ਼ਾਰ ਸੈਨਿਕ ਤੈਨਾਤ ਕਰੇਗਾ ਅਮਰੀਕਾ

Read Full Article
    ਅਮਰੀਕਾ ‘ਚ ਸਿੱਖਾਂ ਵਿਰੁੱਧ ਨਸਲੀ ਹਮਲਿਆਂ ‘ਚ ਵਾਧਾ ਚਿੰਤਾ ਦਾ ਵਿਸ਼ਾ

ਅਮਰੀਕਾ ‘ਚ ਸਿੱਖਾਂ ਵਿਰੁੱਧ ਨਸਲੀ ਹਮਲਿਆਂ ‘ਚ ਵਾਧਾ ਚਿੰਤਾ ਦਾ ਵਿਸ਼ਾ

Read Full Article
    ਸਿੱਖ ਧਰਮ ਅਮਰੀਕਾ ‘ਚ ਨਸਲੀ ਨਫਰਤੀ ਅਪਰਾਧ ਝੱਲਣ ਦੇ ਮਾਮਲੇ ‘ਚ ਤੀਜੇ ਨੰਬਰ ‘ਤੇ

ਸਿੱਖ ਧਰਮ ਅਮਰੀਕਾ ‘ਚ ਨਸਲੀ ਨਫਰਤੀ ਅਪਰਾਧ ਝੱਲਣ ਦੇ ਮਾਮਲੇ ‘ਚ ਤੀਜੇ ਨੰਬਰ ‘ਤੇ

Read Full Article
    ਅਮਰੀਕਾ ‘ਚ ਸੜਕ ਹਾਦਸੇ ਦੌਰਾਨ ਪੰਜਾਬੀ ਨੌਜਵਾਨ ਦੀ ਮੌਤ

ਅਮਰੀਕਾ ‘ਚ ਸੜਕ ਹਾਦਸੇ ਦੌਰਾਨ ਪੰਜਾਬੀ ਨੌਜਵਾਨ ਦੀ ਮੌਤ

Read Full Article
    ਸਿਆਟਲ ‘ਚ ਧਾਰਮਿਕ ਪੰਜਾਬੀ ਨਾਟਕ ”ਮਿੱਟੀ ਧੁੰਦ ਜੱਗ ਚਾਨਣ ਹੋਇਆ” 24 ਨਵੰਬਰ ਨੂੰ

ਸਿਆਟਲ ‘ਚ ਧਾਰਮਿਕ ਪੰਜਾਬੀ ਨਾਟਕ ”ਮਿੱਟੀ ਧੁੰਦ ਜੱਗ ਚਾਨਣ ਹੋਇਆ” 24 ਨਵੰਬਰ ਨੂੰ

Read Full Article
    ਜਸਪ੍ਰੀਤ ਸਿੰਘ ਅਟਾਰਨੀ ਦਾ ਦੂਸਰਾ ਧਾਰਮਿਕ ਗੀਤ ‘ਗੁਰੂ ਨਾਨਕ ਸਾਹਿਬ ਜੀ ਦੀ ਮਹਿਮਾ’

ਜਸਪ੍ਰੀਤ ਸਿੰਘ ਅਟਾਰਨੀ ਦਾ ਦੂਸਰਾ ਧਾਰਮਿਕ ਗੀਤ ‘ਗੁਰੂ ਨਾਨਕ ਸਾਹਿਬ ਜੀ ਦੀ ਮਹਿਮਾ’

Read Full Article
    ਗੁਰਦੁਆਰਾ ਸੱਚਾ ਮਾਰਗ ਸਾਹਿਬ ਆਬਰਨ ਵਿਖੇ ਕਵੀ ਦਰਬਾਰ ਕਰਵਾਇਆ

ਗੁਰਦੁਆਰਾ ਸੱਚਾ ਮਾਰਗ ਸਾਹਿਬ ਆਬਰਨ ਵਿਖੇ ਕਵੀ ਦਰਬਾਰ ਕਰਵਾਇਆ

Read Full Article
    ਇੰਨਕੋਰ ਸੀਨੀਅਰ ਖੇਡਾਂ ‘ਚ ਪੰਜਾਬੀ ਚੋਬਰਾਂ ਨੇ ਵਿਖਾਏ ਜੌਹਰ

ਇੰਨਕੋਰ ਸੀਨੀਅਰ ਖੇਡਾਂ ‘ਚ ਪੰਜਾਬੀ ਚੋਬਰਾਂ ਨੇ ਵਿਖਾਏ ਜੌਹਰ

Read Full Article
    ਫਰਿਜ਼ਨੋ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ ‘ਤੇ 6 ਜ਼ਖਮੀਂ

ਫਰਿਜ਼ਨੋ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ ‘ਤੇ 6 ਜ਼ਖਮੀਂ

Read Full Article
    ਹਿਊਸਟਨ ਪੁਲਿਸ ਨੇ ਸੰਦੀਪ ਧਾਲੀਵਾਲ ਦੇ ਸਨਮਾਨ ‘ਚ ਸਿੱਖ ਅਫਸਰਾਂ ਲਈ ਕੀਤੀ ਡ੍ਰੈੱਸ ਕੋਡ ‘ਚ ਤਬਦੀਲੀ

ਹਿਊਸਟਨ ਪੁਲਿਸ ਨੇ ਸੰਦੀਪ ਧਾਲੀਵਾਲ ਦੇ ਸਨਮਾਨ ‘ਚ ਸਿੱਖ ਅਫਸਰਾਂ ਲਈ ਕੀਤੀ ਡ੍ਰੈੱਸ ਕੋਡ ‘ਚ ਤਬਦੀਲੀ

Read Full Article
    ਗੁਰਦੁਆਰਾ ਅਨੰਦਗੜ੍ਹ ਸਾਹਿਬ ਕਰਮਨ ਵਿਖੇ ਗੁਰਪੁਰਬ ‘ਤੇ ਵਿਸ਼ੇਸ਼ ਸਮਾਗਮ ਕਰਵਾਏ

ਗੁਰਦੁਆਰਾ ਅਨੰਦਗੜ੍ਹ ਸਾਹਿਬ ਕਰਮਨ ਵਿਖੇ ਗੁਰਪੁਰਬ ‘ਤੇ ਵਿਸ਼ੇਸ਼ ਸਮਾਗਮ ਕਰਵਾਏ

Read Full Article