PUNJABMAILUSA.COM

ਬੈਲਜੀਅਮ ‘ਚ ਦਹਿਸ਼ਤੀ ਹਮਲੇ; 34 ਮੌਤਾਂ, 200 ਤੋਂ ਵੱਧ ਜ਼ਖਮੀ

ਬੈਲਜੀਅਮ ‘ਚ ਦਹਿਸ਼ਤੀ ਹਮਲੇ; 34 ਮੌਤਾਂ, 200 ਤੋਂ ਵੱਧ ਜ਼ਖਮੀ

ਬੈਲਜੀਅਮ ‘ਚ ਦਹਿਸ਼ਤੀ ਹਮਲੇ; 34 ਮੌਤਾਂ, 200 ਤੋਂ ਵੱਧ ਜ਼ਖਮੀ
March 23
10:08 2016

13
ਬ੍ਰੱਸਲਜ਼, 23 ਮਾਰਚ (ਪੰਜਾਬ ਮੇਲ)- ਬੈਲਜੀਅਮ ਦੀ ਰਾਜਧਾਨੀ ਬ੍ਰੱਸਲਜ਼ ਦੇ ਹਵਾਈ ਅੱਡੇ ਤੇ ਇਕ ਮੈਟਰੋ ਸਟੇਸ਼ਨ ‘ਤੇ ਸਿਲਸਿਲੇਵਾਰ ਹੋਏ ਧਮਾਕਿਆਂ ਵਿਚ ਕਰੀਬ 35 ਵਿਅਕਤੀ ਮਾਰੇ ਗਏ ਤੇ 200 ਤੋਂ ਵੱਧ ਜ਼ਖ਼ਮੀ ਹੋ ਗਏ। ਇਸੇ ਦੌਰਾਨ ਇਸਲਾਮਿਕ ਸਟੇਟ ਨੇ ਹਮਲਿਆਂ ਦੀ ਜ਼ਿੰਮੇਵਾਰੀ ਲਈ ਹੈ। ਧਮਾਕਿਆਂ ਬਾਅਦ ਬੈਲਜੀਅਮ ਵਿਚ ਵੱਡੇ ਅੱਤਵਾਦੀ ਖਤਰੇ ਦੀ ਚਿਤਾਵਨੀ ਜਾਰੀ ਕਰ ਦਿੱਤੀ ਗਈ ਹੈ ਤੇ ਨਾਲ ਹੀ ਪੂਰੇ ਯੂਰਪ ਵਿਚ ਸੁਰੱਖਿਆ ਮਜ਼ਬੂਤ ਕਰ ਦਿੱਤੀ ਗਈ ਹੈ।
ਬੈਲਜੀਅਮ ਦੇ ਪ੍ਰਧਾਨ ਮੰਤਰੀ ਚਾਰਲਸ ਮਾਈਕਲ ਨੇ ਇਸ ਹਮਲੇ ਨੂੰ ਹਿੰਸਕ ਤੇ ਕਾਇਰਾਨਾ ਕਰਾਰ ਦਿੰਦਿਆਂ ਕਿਹਾ ਹੈ ਕਿ ਇਹ ਤ੍ਰਾਸਦੀ ਦਾ ਦਿਨ ਹੈ ਤੇ ਕਾਲਾ ਦਿਨ ਹੈ। ਜ਼ੇਵੇਂਤਮ ਹਵਾਈ ਅੱਡੇ ਦੇ ਮੁੱਖ ਹਾਲ ਵਿਚ ਦੋ ਧਮਾਕੇ ਹੋਏ। ਪੁਲਿਸ ਮੁਤਾਬਕ ਇਸ ਹਮਲੇ ਵਿਚ ਇਕ ਆਤਮਘਾਤੀ ਹਮਲਾਵਰ ਸ਼ਾਮਲ ਹੋ ਸਕਦਾ ਹੈ। ਤੀਜਾ ਧਮਾਕਾ ਯੂਰਪੀ ਸੰਘ ਦੀ ਮੁੱਖ ਇਮਾਰਤ ਦੇ ਨੇੜੇ ਮਾਲਬੀਕ ਮੈਟਰੋ ਸਟੇਸ਼ਨ ‘ਤੇ ਹੋਇਆ। ਦਫ਼ਤਰਾਂ ਦਾ ਸਮਾਂ ਹੋਣ ਕਾਰਨ ਮੈਟਰੋ ਸਟੇਸ਼ਨ ‘ਤੇ ਭੀੜ ਸੀ ਤੇ ਨਾਲ ਹੀ ਹਵਾਈ ਅੱਡੇ ‘ਤੇ ਜਹਾਜ਼ ਚੜ੍ਹਨ ਵਾਲਿਆਂ ਦੀ ਵੱਡੀ ਗਿਣਤੀ ਸੀ। ਹਵਾਈ ਅੱਡੇ ‘ਤੇ 14 ਵਿਅਕਤੀ ਮਾਰੇ ਗਏੇ ਤੇ 90 ਤੋਂ ਵੱਧ ਜ਼ਖ਼ਮੀ ਹੋਏੇ, ਜਦਕਿ ਮੈਟਰੋ ਸਟੇਸ਼ਨ ‘ਤੇ ਹੋਏ ਧਮਾਕਿਆਂ ਵਿਚ ਕਰੀਬ 20 ਜਾਨਾਂ ਗਈਆਂ ਤੇ 106 ਜ਼ਖ਼ਮੀ ਹੋਏ। ਲੋਕਾਂ ਦਾ ਕਹਿਣਾ ਹੈ ਕਿ ਧਮਾਕੇ ਤੋਂ ਪਹਿਲਾਂ ਅਰਬੀ ਭਾਸ਼ਾ ਵਿਚ ਨਾਅਰੇਬਾਜ਼ੀ ਸੁਣੀ ਗਈ। ਇਸ ਧਮਾਕੇ ‘ਚ ਬਹੁਤ ਸਾਰੇ ਲੋਕਾਂ ਦੇ ਅੰਗ ਉੁੱਡ ਗਏ। ਧਮਾਕਿਆਂ ਬਾਅਦ ਹਵਾਈ ਅੱਡੇ ਬੰਦ ਕਰ ਦਿੱਤੇ ਗਏ ਅਤੇ ਬੱਸਾਂ, ਰੇਲ ਗੱਡੀਆਂ, ਮੈਟਰੋ ਤੇ ਟਰੈਮ ਰੋਕ ਦਿੱਤੀਆਂ ਗਈਆਂ। ਇਹ ਧਮਾਕੇ ਬੈਲਜੀਅਮ ਵਿਚ ਫਰਾਂਸ ਹਮਲੇ ਦੇ ਮੁੱਖ ਮੁਲਜ਼ਮ ਸਲਾਹ ਅਬਦੁਲਸਲੇਮ ਦੀ ਨਾਟਕੀ ਢੰਗ ਨਾਲ ਹੋਈ ਗ੍ਰਿਫ਼ਤਾਰੀ ਦੇ ਅਗਲੇ ਹੀ ਦਿਨ ਹੋਏ ਹਨ। ਉੁਹ ਚਾਰ ਮਹੀਨਿਆਂ ਤੋਂ ਫਰਾਰ ਸੀ। ਧਮਾਕਿਆਂ ਵਿਚ ਕਿਸੇ ਭਾਰਤੀ ਦੀ ਮੌਤ ਦੀ ਰਿਪੋਰਟ ਨਹੀਂ ਹੈ ਪਰ ਜੈੱਟ ਹਵਾਈ ਜਹਾਜ਼ ਅਮਲੇ ਦੇ ਦੋ ਮੈਂਬਰ ਜ਼ਖ਼ਮੀ ਹੋ ਗਏ ਹਨ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਕੈਨੇਡਾ ਦੇ ਦੋ ਪੰਜਾਬੀ ਨੌਜਵਾਨਾਂ ‘ਤੇ ਅਮਰੀਕਾ ‘ਚ ਸਾਈਬਰ ਧੋਖਾਧੜੀ ਦਾ ਲੱਗਾ ਦੋਸ਼

ਕੈਨੇਡਾ ਦੇ ਦੋ ਪੰਜਾਬੀ ਨੌਜਵਾਨਾਂ ‘ਤੇ ਅਮਰੀਕਾ ‘ਚ ਸਾਈਬਰ ਧੋਖਾਧੜੀ ਦਾ ਲੱਗਾ ਦੋਸ਼

Read Full Article
    ਸੜਕ ਹਾਦਸੇ ‘ਚ ਪਰਿਵਾਰ ਗੁਆਉਣ ਵਾਲੇ ਜ਼ਖਮੀ ਬੱਚੇ ਲਈ ਸਿੱਖ ਭਾਈਚਾਰੇ ਨੇ ਜੁਟਾਏ 1 ਲੱਖ 75 ਹਜ਼ਾਰ ਡਾਲਰ

ਸੜਕ ਹਾਦਸੇ ‘ਚ ਪਰਿਵਾਰ ਗੁਆਉਣ ਵਾਲੇ ਜ਼ਖਮੀ ਬੱਚੇ ਲਈ ਸਿੱਖ ਭਾਈਚਾਰੇ ਨੇ ਜੁਟਾਏ 1 ਲੱਖ 75 ਹਜ਼ਾਰ ਡਾਲਰ

Read Full Article
    ਚੀਨ ਖਿਲਾਫ ਮੇਰੀਆਂ ਨੀਤੀਆਂ ਕਾਰਨ ਅਮਰੀਕੀਆਂ ਨੂੰ ਆਰਥਿਕ ਮੋਰਚੇ ‘ਤੇ ਹੋ ਸਕਦੀ ਹੈ ਦਿੱਕਤ : ਟਰੰਪ

ਚੀਨ ਖਿਲਾਫ ਮੇਰੀਆਂ ਨੀਤੀਆਂ ਕਾਰਨ ਅਮਰੀਕੀਆਂ ਨੂੰ ਆਰਥਿਕ ਮੋਰਚੇ ‘ਤੇ ਹੋ ਸਕਦੀ ਹੈ ਦਿੱਕਤ : ਟਰੰਪ

Read Full Article
    ਇਰਾਨ ‘ਤੇ ਲੱਗੀਆਂ ਅਮਰੀਕੀ ਪਾਬੰਦੀਆਂ ਦੀ ਉਲੰਘਣਾ ਨਹੀਂ ਕਰ ਰਿਹਾ ਭਾਰਤ

ਇਰਾਨ ‘ਤੇ ਲੱਗੀਆਂ ਅਮਰੀਕੀ ਪਾਬੰਦੀਆਂ ਦੀ ਉਲੰਘਣਾ ਨਹੀਂ ਕਰ ਰਿਹਾ ਭਾਰਤ

Read Full Article
    ਗ੍ਰੀਨਲੈਂਡ ਨੂੰ ਵੇਚਣ ਤੋਂ ਡੈੱਨਮਾਰਕ ਦੀ ਪ੍ਰਧਾਨ ਮੰਤਰੀ ਦੇ ਇਨਕਾਰ ‘ਤੇ ਟਰੰਪ ਵੱਲੋਂ ਯਾਤਰਾ ਰੱਦ

ਗ੍ਰੀਨਲੈਂਡ ਨੂੰ ਵੇਚਣ ਤੋਂ ਡੈੱਨਮਾਰਕ ਦੀ ਪ੍ਰਧਾਨ ਮੰਤਰੀ ਦੇ ਇਨਕਾਰ ‘ਤੇ ਟਰੰਪ ਵੱਲੋਂ ਯਾਤਰਾ ਰੱਦ

Read Full Article
    ਹੁਣ ਹੜ੍ਹਾਂ ਦੀ ਮਾਰ ਹੇਠ ਪੰਜਾਬ ਦੇ ਲੋਕ

ਹੁਣ ਹੜ੍ਹਾਂ ਦੀ ਮਾਰ ਹੇਠ ਪੰਜਾਬ ਦੇ ਲੋਕ

Read Full Article
    ਯੂਬਾ ਸਿਟੀ ਨਿਵਾਸੀ ਸਰਬਜੀਤ ਸਿੰਘ ਸੜਕ ਹਾਦਸੇ ‘ਚ ਹਲਾਕ

ਯੂਬਾ ਸਿਟੀ ਨਿਵਾਸੀ ਸਰਬਜੀਤ ਸਿੰਘ ਸੜਕ ਹਾਦਸੇ ‘ਚ ਹਲਾਕ

Read Full Article
    ਐਲਕ ਗਰੋਵ ਦਾ ਮੇਲਾ 24 ਅਗਸਤ ਨੂੰ

ਐਲਕ ਗਰੋਵ ਦਾ ਮੇਲਾ 24 ਅਗਸਤ ਨੂੰ

Read Full Article
    ਸਤਿੰਦਰ ਸਰਤਾਜ਼ ਦਾ ਸ਼ੋਅ ਯਾਦਗਾਰੀ ਹੋ ਨਿਬੜਿਆ

ਸਤਿੰਦਰ ਸਰਤਾਜ਼ ਦਾ ਸ਼ੋਅ ਯਾਦਗਾਰੀ ਹੋ ਨਿਬੜਿਆ

Read Full Article
    ਗਦਰੀ ਬਾਬਿਆਂ ਦਾ ਯਾਦ ‘ਚ ਕਰਵਾਏ ਜਾਣ ਵਾਲੇ ਮੇਲੇ ਦੀਆਂ ਤਿਆਰੀਆਂ ਮੁਕੰਮਲ

ਗਦਰੀ ਬਾਬਿਆਂ ਦਾ ਯਾਦ ‘ਚ ਕਰਵਾਏ ਜਾਣ ਵਾਲੇ ਮੇਲੇ ਦੀਆਂ ਤਿਆਰੀਆਂ ਮੁਕੰਮਲ

Read Full Article
    ਪੰਜਾਬੀ ਕਲਚਰਲ ਸੈਂਟਰ ਯੂ.ਐੱਸ.ਏ. ਵਿਖੇ ਸਿਹਤ ਕੈਂਪ ਦੌਰਾਨ ਕੁਦਰਤੀ ਢੰਗ ਨਾਲ ਰਿਸ਼ਟ-ਪੁਸ਼ਟ ਰਹਿਣ ਦੇ ਢੰਗ ਦੱਸੇ

ਪੰਜਾਬੀ ਕਲਚਰਲ ਸੈਂਟਰ ਯੂ.ਐੱਸ.ਏ. ਵਿਖੇ ਸਿਹਤ ਕੈਂਪ ਦੌਰਾਨ ਕੁਦਰਤੀ ਢੰਗ ਨਾਲ ਰਿਸ਼ਟ-ਪੁਸ਼ਟ ਰਹਿਣ ਦੇ ਢੰਗ ਦੱਸੇ

Read Full Article
    ਸਿਆਟਲ ‘ਚ ਫੁਲਕਾਰੀ ਤੀਆਂ ਦੇ ਮੇਲੇ ‘ਚ ਲੱਗੀਆਂ ਰੌਣਕਾਂ

ਸਿਆਟਲ ‘ਚ ਫੁਲਕਾਰੀ ਤੀਆਂ ਦੇ ਮੇਲੇ ‘ਚ ਲੱਗੀਆਂ ਰੌਣਕਾਂ

Read Full Article
    ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਆਗਮਨ ਗੁਰਪੁਰਬ ‘ਤੇ ਪਹੁੰਚਣ ਲਈ ਪਾਕਿ ਵਫਦ ਵੱਲੋਂ ਖੁੱਲ੍ਹਾ ਸੱਦਾ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਆਗਮਨ ਗੁਰਪੁਰਬ ‘ਤੇ ਪਹੁੰਚਣ ਲਈ ਪਾਕਿ ਵਫਦ ਵੱਲੋਂ ਖੁੱਲ੍ਹਾ ਸੱਦਾ

Read Full Article
    ਟਰੰਪ ਨੇ ਕਸ਼ਮੀਰ ਮੁੱਦੇ ‘ਤੇ ਫਿਰ ਕੀਤੀ ਵਿਚੋਲਗੀ ਦੀ ਪੇਸ਼ਕਸ਼

ਟਰੰਪ ਨੇ ਕਸ਼ਮੀਰ ਮੁੱਦੇ ‘ਤੇ ਫਿਰ ਕੀਤੀ ਵਿਚੋਲਗੀ ਦੀ ਪੇਸ਼ਕਸ਼

Read Full Article
    ਵਰਜੀਨੀਆ ਵਿਖੇ ਕਾਰ ਸੜਕ ਹਾਦਸੇ ‘ਚ ਨਿਊਜਰਸੀ ’ਚ ਰਹਿੰਦੇ ਇੱਕੋ ਹੀ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਵਰਜੀਨੀਆ ਵਿਖੇ ਕਾਰ ਸੜਕ ਹਾਦਸੇ ‘ਚ ਨਿਊਜਰਸੀ ’ਚ ਰਹਿੰਦੇ ਇੱਕੋ ਹੀ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

Read Full Article