PUNJABMAILUSA.COM

ਬੋਰਡ ਦੀ ਰੀ ਸਟ੍ਰਕਰਚਰਿੰਗ ਨਾਲ ਨਾਲ ਕੰਮਕਾਜ ਹੋਰ ਸੁਖਾਲਾ ਤੇ ਤੇਜ਼ ਹੋਵੇਗਾ: ਕ੍ਰਿਸ਼ਨ ਕੁਮਾਰ

ਬੋਰਡ ਦੀ ਰੀ ਸਟ੍ਰਕਰਚਰਿੰਗ ਨਾਲ ਨਾਲ ਕੰਮਕਾਜ ਹੋਰ ਸੁਖਾਲਾ ਤੇ ਤੇਜ਼ ਹੋਵੇਗਾ: ਕ੍ਰਿਸ਼ਨ ਕੁਮਾਰ

ਬੋਰਡ ਦੀ ਰੀ ਸਟ੍ਰਕਰਚਰਿੰਗ ਨਾਲ ਨਾਲ ਕੰਮਕਾਜ ਹੋਰ ਸੁਖਾਲਾ ਤੇ ਤੇਜ਼ ਹੋਵੇਗਾ: ਕ੍ਰਿਸ਼ਨ ਕੁਮਾਰ
September 26
14:32 2017

ਐਸ.ਏ.ਐਸ. ਨਗਰ (ਮੁਹਾਲੀ), 26 ਸਤੰਬਰ (ਪੰਜਾਬ ਮੇਲ)- ਪੰਜਾਬ ਸਕੂਲ ਸਿੱਖਿਆ ਬੋਰਡ ਦਾ ਕੰਮਕਾਜ ਹੋਰ ਸੁਖਾਲਾ ਤੇ ਤੇਜ਼ੀ ਲਿਆਉਣ ਲਈ ਬੋਰਡ ਦੀ ਰੀ ਸਟ੍ਰਕਚਰਿੰਗ ਕੀਤੀ ਜਾ ਰਹੀ ਹੈ ਜਿਸ ਨਾਲ ਬੋਰਡ ਦੀਆਂ ਖਾਲੀ ਪਈਆਂ ਅਸਾਮੀਆਂ ਭਰਨ ਦਾ ਵੀ ਰਾਹ ਪੱਧਰਾ ਹੋ ਗਿਆ। ਇਸ ਨਾਲ ਮੌਜੂਦਾ ਸਟਾਫ ਦੀ ਸੁਚੱਜੀ ਵਰਤੋਂ ਵੀ ਹੋਵੇਗੀ। ਇਹ ਗੱਲ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਅਤੇ ਵਿਭਾਗ ਦੇ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ ਨੇ ਕਹੀ। ਉਨ੍ਹਾਂ ਕਿਹਾ ਕਿ ਸਿੱਖਿਆ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਰਕਾਰ ਵੱਲੋਂ ਅਹਿਮ ਮੁਲਾਜ਼ਮ ਪੱਖੀ ਫੈਸਲੇ ਕੀਤੇ ਗਏ ਹਨ ਜਿਨ੍ਹਾਂ ਵਿੱਚ ਮੁਲਾਜ਼ਮਾਂ ਦੇ 4-9-14 ਦੇ ਕੇਸਾਂ ਨੂੰ ਹੱਲ ਕਰਨਾ, ਪਰਖ ਕਾਲ ਸਮਾਂ ਪੂਰਾ ਕਰਨਾ, ਵਿਭਾਗੀ ਤਰੱਕੀ ਕਮੇਟੀ ਦੀ ਮੀਟਿੰਗ ਸਾਲ ਵਿੱਚ ਦੋ ਵਾਰ ਕਰਨਾ ਅਤੇ ਸੀਨੀਅਰਤਾ ਸੂਚੀਆਂ ਸਬੰਧੀ ਲੰਬੇ ਸਮੇਂ ਤੋਂ ਲਟਕਦੇ ਆ ਰਹੇ ਮਾਮਲਿਆਂ ਨੂੰ ਹੱਲ ਕਰਨਾ ਸ਼ਾਮਲ ਹਨ।
ਅੱਜ ਇਥੇ ਬੋਰਡ ਦੇ ਦਫਤਰ ਵਿਖੇ ਬੋਰਡ ਦੀ ਕਰਮਚਾਰੀ ਐਸੋਸੀਏਸ਼ਨ ਦੇ ਨਾਲ ਮੁਲਾਕਾਤ ਉਪਰੰਤ ਪ੍ਰੈਸ ਦੇ ਨਾਂ ਜਾਰੀ ਬਿਆਨ ਵਿੱਚ ਕਿਹਾ ਕਿ ਬੋਰਡ ਦੇ ਸਮੂਹ ਕਰਮਚਾਰੀਆਂ ਨੂੰ ਵਿਸ਼ਵਾਸ ਦਿਵਾਇਆ ਗਿਆ ਹੈ ਕਿ ਰੀ ਸਟ੍ਰਕਚਰਿੰਗ ਨਾਲ ਕਿਸੇ ਵੀ ਕਰਮਚਾਰੀ ਨੂੰ ਨੌਕਰੀ ਤੋਂ ਜਬਰੀ ਹਟਾਇਆ ਨਹੀਂ ਜਾਵੇਗਾ ਸਗੋਂ ਇਸ ਨਾਲ ਬੋਰਡ ਦੀਆਂ ਖਾਲੀ ਪਈਆਂ ਅਸਾਮੀਆਂ ਭਰਨ ਦਾ ਰਾਹ ਪੱਧਰਾ ਹੋ ਗਿਆ। ਉਨ੍ਹਾਂ ਕਿਹਾ ਕਿ ਵਿੱਤ ਵਿਭਾਗ ਦੇ ਹੁਕਮਾਂ ਤਹਿਤ ਰੀ ਸਟ੍ਰਕਚਰਿੰਗ ਕੀਤੀ ਜਾਣੀ ਸੀ ਜਿਸ ਲਈ ਵਾਈਸ ਚੇਅਰਮੈਨ ਸ੍ਰੀ ਪ੍ਰਸ਼ਾਂਤ ਗੋਇਲ ਦੀ ਅਗਵਾਈ ਹੇਠ ਕਮੇਟੀ ਬਣਾ ਕੇ ਜ਼ਮੀਨੀ ਹਕੀਕਤਾਂ ਜਾਣੀਆਂ ਗਈਆਂ। ਉਨ੍ਹਾਂ ਕਿਹਾ ਕਿ ਇਸ ਕਮੇਟੀ ਦੀ ਰਿਪੋਰਟ ਉਪਰੰਤ ਹੀ ਬੋਰਡ ਦੀ ਮੀਟਿੰਗ ਵਿੱਚ ਰੀ ਸਟ੍ਰਕਚਰਿੰਗ ਦਾ ਮਤਾ ਪਾਸ ਹੋਇਆ। ਉਨ੍ਹਾਂ ਕਿਹਾ ਕਿ ਬੋਰਡ ਦੀਆਂ ਖਾਲੀ ਪਈਆਂ 226 ਅਸਾਮੀਆਂ ਭਰਨ ਲਈ ਕੇਸ ਪ੍ਰਵਾਨਗੀ ਹਿੱਤ ਵਿੱਤ ਵਿਭਾਗ ਕੋਲ ਭੇਜਿਆ ਗਿਆ ਹੈ ਅਤੇ ਹੁਣ ਰੀ ਸਟ੍ਰਕਚਰਿੰਗ ਹੋਣ ਨਾਲ ਇਹ ਕੇਸ ਵੀ ਪ੍ਰਵਾਨ ਹੋ ਜਾਵੇਗਾ।
ਸ੍ਰੀ ਕ੍ਰਿਸ਼ਨ ਕੁਮਾਰ ਨੇ ਕਿਹਾ ਕਿ ਬੋਰਡ ਦੇ ਕਰਮਚਾਰੀਆਂ ਨੂੰ ਕੋਈ ਸ਼ੰਕਾ ਰੱਖਣ ਦੀ ਲੋੜ ਨਹੀਂ ਕਿਉਂਕਿ ਸਰਕਾਰ ਉਨ੍ਹਾਂ ਦੀ ਬਿਹਤਰੀ ਅਤੇ ਵਿਦਿਆਰਥੀਆਂ ਦੇ ਹਿੱਤਾਂ ਨੂੰ ਮੁੱਖ ਰੱਖਦਿਆਂ ਫੈਸਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਕੁਝ ਸਮੇਂ ਵਿੱਚ ਬੋਰਡ ਦੇ ਕੁਝ ਕੰਮਾਂ ਵਿੱਚ ਕਮੀ ਆਈ ਹੈ ਅਤੇ ਕੰਪਿਊਟਰੀਕਰਨ ਨਾਲ ਕਈ ਕੰਮ ਸੁਖਾਲੇ ਹੋਏ ਹਨ ਜਿਸ ਕਾਰਨ ਕੁਝ ਅਸਾਮੀਆਂ ਖਤਮ ਕਰਨੀਆਂ ਪਈਆਂ। ਉਨ੍ਹਾਂ ਕਿਹਾ ਕਿ ਇਸ ਦਾ ਅਰਥ ਇਹ ਨਹੀਂ ਕਿ ਕਿਸੇ ਵੀ ਮੌਜੂਦਾ ਕਰਮਚਾਰੀ ਨੂੰ ਹਟਾਇਆ ਜਾਣਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਬੋਰਡ ਦੇ ਮੁਲਾਜ਼ਮਾਂ ਦੀ ਪਦਉਨਤੀ ਦੇ ਪੈਂਡਿੰਗ ਪਏ ਮਾਮਲਿਆਂ ਨੂੰ 15 ਦਿਨਾਂ ਦੇ ਅੰਦਰ ਨਿਬੇੜਿਆ ਜਾਵੇਗਾ। ਉਨ੍ਹਾਂ ਕਿਹਾ ਕਿ ਉਚ ਤੇ ਪੇਸ਼ੇਵਾਰ ਯੋਗਤਾ ਵਾਲੇ ਸਟਾਫ ਦੀ ਨਵੀਂ ਭਰਤੀ ਨਾਲ ਸਿੰਗਲ ਵਿੰਡੋ ਦੇ ਕੰਮ ਵਿੱਚ ਹੋਰ ਸੁਧਾਰ ਆਵੇਗਾ ਅਤੇ ਸਟਾਫ ਦੀ ਕਮੀ ਵੀ ਦੂਰ ਹੋਵੇਗੀ। ਉਨ੍ਹਾਂ ਕਿਹਾ ਕਿ ਬੋਰਡ ਵੱਲੋਂ ਬੀਤੇ ਸਮੇਂ ਵਿੱਚ ਕੁਝ ਟੀਮਾਂ ਬਣਾ ਕੇ ਦੇਸ਼ ਦੇ ਵੱਖ-ਵੱਖ ਵੱਡੇ ਰਾਜਾਂ ਵਿੱਚ ਉਥੋਂ ਦੇ ਬੋਰਡਾਂ ਦੇ ਕੰਮਕਾਰ ਨੂੰ ਦੇਖਣ ਲਈ ਭੇਜੀਆਂ ਗਈਆਂ ਸਨ ਅਤੇ ਹੁਣ ਉਨ੍ਹਾਂ ਬੋਰਡਾਂ ਦੇ ਕੰਮਕਾਰ ਦਾ ਪੰਜਾਬ ਸਕੂਲ ਸਿੱਖਿਆ ਬੋਰਡ ਨਾਲ ਮੁਲਾਂਕਣ ਕੀਤਾ ਜਾਵੇਗਾ।
ਸ੍ਰੀ ਕ੍ਰਿਸ਼ਨ ਕੁਮਾਰ ਨੇ ਇਹ ਵੀ ਕਿਹਾ ਕਿ ਬੋਰਡ ਦੇ ਕੰਮ ਨੂੰ ਡਿਜ਼ਟਾਈਲਜੇਸ਼ਨ ਕਰਨ ਦਾ ਮਾਮਲਾ ਪ੍ਰਗਤੀ ਅਧੀਨ ਹੈ ਜਿਸ ਨਾਲ ਕੰਮ ਹੋਰ ਵੀ ਸੁਖਾਲਾ ਤੇ ਵਿਦਿਆਰਥੀਆਂ ਦੇ ਹਿੱਤ ਵਿੱਚ ਹੋਵੇਗਾ। ਉਨ੍ਹਾਂ ਕਿਹਾ ਕਿ ਸਰਟੀਫਿਕੇਟ ਵੈਰੀਫਾਈ ਕਰਵਾਉਣ ਜਾਂ ਗੁੰਮ ਹੋਏ ਕਿਸੇ ਸਰਟੀਫਿਕੇਟ ਦੀ ਡੁਪਲਟੀਕੇਟ ਕਾਪੀ ਹਾਸਲ ਕਰਨ ਵਾਲਿਆਂ ਦਾ ਕੰਮ ਸੌਖਾ ਹੋ ਜਾਵੇਗਾ। ਉਨ੍ਹਾਂ ਬੋਰਡ ਦੀ ਕਰਮਚਾਰੀ ਐਸੋਸੀਏਸ਼ਨ ਨੂੰ ਇਹ ਵੀ ਵਿਸ਼ਵਾਸ ਦਿਵਾਇਆ ਕਿ ਜੇਕਰ ਉਨ੍ਹਾਂ ਕੋਲ ਬੋਰਡ ਦੀ ਬਿਹਤਰੀ ਲਈ ਸੁਝਾਅ ਜਾਂ ਕੋਈ ਮੰਗ ਹੈ ਤਾਂ ਉਹ ਤੱਥਾਂ ਸਹਿਤ ਆਪਣਾ ਮੰਗ ਪੱਤਰ ਦੇ ਸਕਦੇ ਹਨ ਜਿਸ ਨੂੰ ਪੂਰੀ ਤਰ੍ਹਾਂ ਘੋਖਿਆ ਜਾਵੇਗਾ।
ਬੋਰਡ ਵਿੱਚ ਬੀਤੇ ਦੋ ਦਿਨਾਂ ਤੋਂ ਕੰਮ ਕਰਵਾਉਣ ਲਈ ਖੱਜਲ ਖੁਆਰ ਹੋ ਰਹੇ ਦੂਰ ਦੁਰਾਂਡੇ ਤੋਂ ਆਉਂਦੇ ਲੋਕਾਂ ਦੀ ਮੁਸ਼ਕਲ ਨੂੰ ਧਿਆਨ ਵਿੱਚ ਰੱਖਦਿਆਂ ਸ੍ਰੀ ਕ੍ਰਿਸ਼ਨ ਕੁਮਾਰ ਨੇ ਬੋਰਡ ਦੇ ਸਕੱਤਰ ਨੂੰ ਆਦੇਸ਼ ਦਿੱਤੇ ਕਿ ਉਹ ਨਿੱਜੀ ਤੌਰ ‘ਤੇ ਇਨ੍ਹਾਂ ਦੇ ਕੰਮਾਂ ਨੂੰ ਦੇਖਣ ਅਤੇ ਜੇਕਰ ਲੋੜ ਪਵੇ ਤਾਂ ਸਿੱਖਿਆ ਵਿਭਾਗ ਦੇ ਸਟਾਫ ਦੀਆਂ ਸੇਵਾਵਾਂ ਹਾਸਲ ਕਰ ਲਈਆਂ ਜਾਣ।
ਇਸ ਮੌਕੇ ਬੋਰਡ ਦੇ ਵਾਈਸ ਚੇਅਰਮੈਨ ਤੇ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਸ੍ਰੀ ਪ੍ਰਸ਼ਾਂਤ ਕੁਮਾਰ ਗੋਇਲ ਤੇ ਬੋਰਡ ਦੇ ਸਕੱਤਰ ਸ੍ਰੀ ਜੇ.ਆਰ.ਮਹਿਰੋਕ ਵੀ ਹਾਜ਼ਰ ਸਨ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article