PUNJABMAILUSA.COM

ਬ੍ਰਿਕਸ ਸੰਮੇਲਨ : ਗੁਆਂਢੀ ਮੁਲਕ ਆਲਮੀ ਦਹਿਸ਼ਤਗਰਦੀ ਦੀ ਜੜ੍ਹ: ਮੋਦੀ

ਬ੍ਰਿਕਸ ਸੰਮੇਲਨ : ਗੁਆਂਢੀ ਮੁਲਕ ਆਲਮੀ ਦਹਿਸ਼ਤਗਰਦੀ ਦੀ ਜੜ੍ਹ: ਮੋਦੀ

ਬ੍ਰਿਕਸ ਸੰਮੇਲਨ  : ਗੁਆਂਢੀ ਮੁਲਕ ਆਲਮੀ ਦਹਿਸ਼ਤਗਰਦੀ ਦੀ ਜੜ੍ਹ: ਮੋਦੀ
October 16
21:27 2016

modi-1
ਬੈਨੌਲਿਮ (ਗੋਆ), 16 ਅਕਤੂਬਰ (ਪੰਜਾਬ ਮੇਲ)- ਭਾਰਤ ਵੱਲੋਂ ਦਹਿਸ਼ਤਗਰਦੀ ਦੇ ਮੁੱਦੇ ’ਤੇ ਪਾਕਿਸਤਾਨ ਨੂੰ ਅਲੱਗ-ਥਲੱਗ ਕਰਨ ਦੀਆਂ ਕੋਸ਼ਿਸ਼ਾਂ ਨੂੰ ਬੂਰ ਪੈਂਦਾ ਨਜ਼ਰ ਆ ਰਿਹਾ ਹੈ। ਪੰਜ ਬ੍ਰਿਕਸ ਮੁਲਕਾਂ ਨੇ ਉੜੀ ਅਤੇ ਪਠਾਨਕੋਟ ’ਚ ਹੋਏ ਦਹਿਸ਼ਤੀ ਹਮਲਿਆਂ ਦੀ ਅੱਜ ਕਰੜੀ ਨਿਖੇਧੀ ਕਰਦਿਆਂ ਸਪਸ਼ਟ ਕੀਤਾ ਕਿ ਦਹਿਸ਼ਤਵਾਦ ਖ਼ਿਲਾਫ਼ ਕੋਈ ਸਿਆਸੀ ਜਾਂ ਧਾਰਮਿਕ ਬਹਾਨਾ ਨਹੀਂ ਬਣਾਇਆ ਜਾ ਸਕਦਾ। ਚਾਰ ਮੁਲਕਾਂ ਦੇ ਪ੍ਰਮੁੱਖ ਆਗੂਆਂ ਦਰਮਿਆਨ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਆਂਢੀ ਮੁਲਕ ਨੂੰ ਆਲਮੀ ਦਹਿਸ਼ਤਗਰਦੀ ਦੀ ਜੜ੍ਹ ਕਰਾਰ ਦਿੱਤਾ।
ਬ੍ਰਿਕਸ ਸੰਮੇਲਨ ਦੌਰਾਨ ਗੋਆ ਐਲਾਨਨਾਮਾ ਵੀ ਜਾਰੀ ਕੀਤਾ ਗਿਆ ਜਿਸ ’ਚ ਭਾਰਤ ਦੀ ਮੰਗ ਨੂੰ ਹਮਾਇਤ ਦਿੰਦਿਆਂ ਸਾਰੇ ਮੁਲਕਾਂ ਨੂੰ ਸੱਦਾ ਦਿੱਤਾ ਗਿਆ ਕਿ ਉਹ ਸੰਯੁਕਤ ਰਾਸ਼ਟਰ ’ਚ ਕੌਮਾਂਤਰੀ ਅਤਿਵਾਦ ਬਾਰੇ ਵਿਆਪਕ ਕਨਵੈਨਸ਼ਨ ਨੂੰ ਲਾਗੂ ਕਰਾਉਣ ਲਈ ਬਿਨਾਂ ਕਿਸੇ ਦੇਰੀ ਦੇ ਆਪਣੀਆਂ ਕੋਸ਼ਿਸ਼ਾਂ ਨੂੰ ਤੇਜ਼ ਕਰ ਦੇਣ। ਸ੍ਰੀ ਮੋਦੀ, ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਅਤੇ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਸਮੇਤ ਪੰਜ ਮੁਲਕਾਂ ਦੇ ਆਗੂਆਂ ਨੇ ਕਿਹਾ ਕਿ ਇਹ ਸਾਰੇ ਮੁਲਕਾਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਆਪਣੇ ਇਲਾਕਿਆਂ ’ਚੋਂ ਦਹਿਸ਼ਤੀ ਕਾਰਵਾਈਆਂ ਨੂੰ ਰੋਕਣ ਦੇ ਉਪਰਾਲੇ ਕਰਨ। ਭਾਰਤ ਲਗਾਤਾਰ ਇਹ ਆਵਾਜ਼ ਬੁਲੰਦ ਕਰਦਾ ਰਿਹਾ ਹੈ ਕਿ ਪਾਕਿਸਤਾਨ ਆਪਣੀ ਧਰਤੀ ਤੋਂ ਦਹਿਸ਼ਤੀ ਸਰਗਰਮੀਆਂ ਨੂੰ ਹਮਾਇਤ ਦਿੰਦਾ ਰਿਹਾ ਹੈ ਅਤੇ ਉਨ੍ਹਾਂ ਦੀ ਪੁਸ਼ਤ-ਪਨਾਹੀ ਕਰਦਾ ਆ ਰਿਹਾ ਹੈ।
ਕਈ ਘੰਟਿਆਂ ਦੀ ਮਿਹਨਤ ਤੋਂ ਬਾਅਦ ਸਫ਼ੀਰਾਂ ਵੱਲੋਂ ਤਿਆਰ ਕੀਤੇ ਗਏ 102 ਪੈਰਿਆਂ ਦੇ ਐਲਾਨਨਾਮੇ ’ਚ ਕਿਹਾ ਗਿਆ ਹੈ,‘‘ਅਸੀਂ ਭਾਰਤ ਸਮੇਤ ਕੁਝ ਬ੍ਰਿਕਸ ਮੁਲਕਾਂ ਖ਼ਿਲਾਫ਼ ਪਿਛਲੇ ਸਮੇਂ ਦੌਰਾਨ ਹੋਏ ਹਮਲਿਆਂ ਦੀ ਸਖ਼ਤ ਨਿਖੇਧੀ ਕਰਦੇ ਹਾਂ। ਅਸੀਂ ਹਰ ਤਰ੍ਹਾਂ ਦੇ ਅਤਿਵਾਦ ਦੀ ਵੀ ਕਰੜੇ ਸ਼ਬਦਾਂ ’ਚ ਆਲੋਚਨਾ ਕਰਦੇ ਹਾਂ। ਕੌਮਾਂਤਰੀ ਅਤਿਵਾਦ ਨਾਲ ਨਜਿੱਠਣ ਲਈ ਅਸੀਂ ਦੁਵੱਲੇ ਪੱਧਰ ਅਤੇ ਕੌਮਾਂਤਰੀ ਮੰਚਾਂ ’ਤੇ ਆਪਸੀ ਸਹਿਯੋਗ ਨੂੰ ਮਜ਼ਬੂਤ ਕਰਨ ਦੀ ਸਹਿਮਤੀ ਬਣਾਈ ਹੈ।’’
ਪੰਜ ਮੁਲਕਾਂ ਦੇ ਗਰੁੱਪ ਨੇ ਜੀ-20 ਮੈਂਬਰਾਂ ਨਾਲ ਰਲ ਕੇ ਆਰਥਿਕ ਸਹਿਯੋਗ ਨੂੰ ਮਜ਼ਬੂਤ ਕਰਨ ਅਤੇ ਵਪਾਰ ਨੂੰ ਹੁਲਾਰਾ ਦੇਣ ਦਾ ਫ਼ੈਸਲਾ ਲਿਆ ਹੈ। ਸ੍ਰੀ ਮੋਦੀ ਨੇ ਪਾਕਿਸਤਾਨ ਖ਼ਿਲਾਫ਼ ਅਸਿੱਧੇ ਢੰਗ ਨਾਲ ਹਮਲਾ ਬੋਲਦਿਆਂ ਅਤਿਵਾਦ ਬਾਰੇ ਤਿੱਖਾ ਐਲਾਨਨਾਮਾ ਜਾਰੀ ਕਰਨ ਦੀ ਵਕਾਲਤ ਕੀਤੀ। ਉਨ੍ਹਾਂ ਕਿਹਾ,‘‘ਸਾਡੇ ਆਪਣੇ ਖ਼ਿੱਤੇ ’ਚ ਸ਼ਾਂਤੀ, ਸੁਰੱਖਿਆ ਅਤੇ ਵਿਕਾਸ ਲਈ ਅਤਿਵਾਦ ਵੱਡੀ ਚੁਣੌਤੀ ਬਣਿਆ ਹੋਇਆ ਹੈ। ਮੰਦੇ ਭਾਗੀਂ ਇਸ ਦੀ ਜੜ੍ਹ ਭਾਰਤ ਦੇ ਗੁਆਂਢ ’ਚ ਪੈਂਦੇ ਇਕ ਮੁਲਕ ’ਚ ਹੈ। ਇਸੇ ਜੜ੍ਹ ਨਾਲ ਦੁਨੀਆਂ ਭਰ ’ਚ ਦਹਿਸ਼ਤਗਰਦੀ ਦੇ ਸੂਤਰ ਜੁੜੇ ਹੋਏ
ਹਨ। ਇਹ ਮੁਲਕ ਨਾ ਸਿਰਫ਼ ਅਤਿਵਾਦੀਆਂ ਦੀ ਪੁਸ਼ਤ ਪਨਾਹੀ ਕਰਦਾ ਹੈ ਸਗੋਂ ਇਹ ਮਾਨਸਿਕਤਾ ਵੀ ਪੈਦਾ ਕਰਦਾ ਹੈ ਕਿ ਸਿਆਸੀ ਲਾਹਿਆਂ ਲਈ ਅਤਿਵਾਦ ਜਾਇਜ਼ ਹੈ। ਬ੍ਰਿਕਸ ਮੁਲਕਾਂ ਨੂੰ ਇਸ ਖ਼ਤਰੇ ਖ਼ਿਲਾਫ਼ ਇਕ ਸੁਰ ’ਚ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ।’’
ਐਲਾਨਨਾਮੇ ’ਚ ਸਾਰੇ ਮੁਲਕਾਂ ਨੂੰ ਸੱਦਾ ਦਿੱਤਾ ਗਿਆ ਕਿ ਅਤਿਵਾਦ ਨਾਲ ਸਿੱਝਣ ’ਚ ਵਿਆਪਕ ਪਹੁੰਚ ਅਪਣਾਈ ਜਾਵੇ। ਇਸ ਤਹਿਤ ਕੱਟੜਵਾਦ, ਅਤਿਵਾਦੀਆਂ ਦੀ ਭਰਤੀ, ਉਨ੍ਹਾਂ ਦੀਆਂ ਸਰਗਰਮੀਆਂ ਦਾ ਟਾਕਰਾ ਕਰਦਿਆਂ ਉਨ੍ਹਾਂ ਦੇ ਮਾਲੀ ਵਸੀਲਿਆਂ ਅਤੇ ਦਹਿਸ਼ਤੀ ਟਿਕਾਣਿਆਂ ਨੂੰ ਤਬਾਹ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕਿਸੇ ਖ਼ਾਸ ਦਹਿਸ਼ਤਗਰਦ ਅਤੇ ਜਥੇਬੰਦੀਆਂ ਖ਼ਿਲਾਫ਼ ਚੋਣਵੀਂ ਪਹੁੰਚ ਅਪਣਾਉਣਾ ਬੇਕਾਰ ਹੋਏਗਾ। ਬ੍ਰਿਕਸ ਆਗੂਆਂ ਦੀ ਹਾਜ਼ਰੀ ’ਚ ਪ੍ਰੈਸ ਬਿਆਨ ਦਿੰਦਿਆਂ ਸ੍ਰੀ ਮੋਦੀ ਨੇ ਕਿਹਾ ਕਿ ਇਸ ਗੱਲ ’ਤੇ ਸਹਿਮਤੀ ਬਣੀ ਹੈ ਕਿ ਜਿਹੜੀਆਂ ਤਾਕਤਾਂ ਦਹਿਸ਼ਤ ਅਤੇ ਹਿੰਸਾ ਨੂੰ ਫੈਲਾਉਣ, ਪਨਾਹ ਅਤੇ ਹਮਾਇਤ ਦਿੰਦੀਆਂ ਹਨ, ਉਹ ਹੋਰਨਾਂ ਮੁਲਕਾਂ ਲਈ ਵੀ ਖ਼ਤਰਨਾਕ ਹਨ। ਉਨ੍ਹਾਂ ਕਿਹਾ ਕਿ ਅਤਿਵਾਦੀਆਂ ਦੀ ਫੰਡਿੰਗ, ਉਨ੍ਹਾਂ ਨੂੰ ਮਿਲਦੇ ਹਥਿਆਰਾਂ ਦੀ ਸਪਲਾਈ, ਸਿਖਲਾਈ ਅਤੇ ਸਿਆਸੀ ਹਮਾਇਤ ਨੂੰ ਯੋਜਨਾਬੱਧ ਢੰਗ ਨਾਲ ਕੱਟਣਾ ਪਏਗਾ। ਪ੍ਰਧਾਨ ਮੰਤਰੀ ਨੇ ਕਿਹਾ,‘‘ਇਸ ਲਈ ਸਾਨੂੰ ਆਪਣੇ ਕੌਮੀ ਸੁਰੱਖਿਆ ਸਲਾਹਕਾਰਾਂ ਵਿਚਕਾਰ ਸੁਰੱਖਿਆ ਸਹਿਯੋਗ ਨੂੰ ਮਜ਼ਬੂਤ ਕਰਨ ਦੀ ਲੋੜ ਹੈ।’’ ਭ੍ਰਿਸ਼ਟਾਚਾਰ ਤੇ ਕਾਲੇ ਧਨ ਨਾਲ ਨਜਿੱਠਣ ’ਤੇ ਦਿੱਤਾ ਜ਼ੋਰ: ਐਲਾਨਨਾਮੇ ’ਚ ਬ੍ਰਿਕਸ ਮੁਲਕ ਭ੍ਰਿਸ਼ਟਾਚਾਰ ਅਤੇ ਵਿਦੇਸ਼ਾਂ ’ਚ ਕਾਲੇ ਧਨ ਨਾਲ ਨਜਿੱਠਣ ਸਬੰਧੀ ਵੀ ਇਕਜੁੱਟ ਨਜ਼ਰ ਆਏ। ਉਨ੍ਹਾਂ ਕਿਹਾ ਕਿ ਟੈਕਸ ਦਰਾਂ ਇਕਸਾਰ ਨਾ ਹੋਣ ਕਾਰਨ ਬਰਾਬਰ ਦਾ ਵਿਕਾਸ ਅਤੇ ਆਰਥਿਕ ਵਿਕਾਸ ਨਹੀਂ ਹੁੰਦਾ। ਉਨ੍ਹਾਂ ਬ੍ਰਿਕਸ ਐਂਟੀ ਕੁਰੱਪਸ਼ਨ ਵਰਕਿੰਗ ਗਰੁੱਪ ਰਾਹੀਂ ਭ੍ਰਿਸ਼ਟਾਚਾਰ ਖ਼ਿਲਾਫ਼ ਕੌਮਾਂਤਰੀ ਸਹਿਯੋਗ ਨੂੰ ਮਜ਼ਬੂਤ ਕਰਨ ਲਈ ਹਮਾਇਤ ਦਿੱਤੀ। ਕੌਮਾਂਤਰੀ ਮੁਦਰਾ ਫੰਡ (ਆਈਐਮਐਫ) ਨੂੰ ਵੀ ਮਜ਼ਬੂਤ ਬਣਾਉਣ ਲਈ ਵਚਨਬੱਧਤਾ ਦੁਹਰਾਈ ਗਈ।
ਕਰੈਡਿਟ ਰੇਟਿੰਗ ਏਜੰਸੀ ’ਤੇ ਨਹੀਂ ਬਣੀ ਸਹਿਮਤੀ: ਭਾਰਤ ਵੱਲੋਂ ਬ੍ਰਿਕਸ ਕਰੈਡਿਟ ਰੇਟਿੰਗ ਏਜੰਸੀ ਸਥਾਪਤ ਕਰਨ ਦੀਆਂ ਕੋਸ਼ਿਸ਼ਾਂ ਨੂੰ ਅੱਜ ਉਸ ਸਮੇਂ ਝਟਕਾ ਲੱਗਿਆ ਜਦੋਂ ਕੁਝ ਮੈਂਬਰਾਂ ਨੇ ਇਸ ’ਤੇ ਆਪਣੇ ਇਤਰਾਜ਼ ਪ੍ਰਗਟਾਏ। ਉਂਜ ਉਹ ਏਜੰਸੀ ਬਣਾਉਣ ਲਈ ਰਾਜ਼ੀ ਸਨ ਪਰ ਸਮਝੌਤੇ ’ਤੇ ਦਸਤਖ਼ਤ ਨਹੀਂ ਕੀਤੇ। ਸੂਤਰਾਂ ਮੁਤਾਬਿਕ ਚੀਨ ਨੇ ਇਸ ਦੀ ਕਾਇਮੀ ’ਚ ਅੜਿੱਕੇ ਪਾਏ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

Read Full Article
    ‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

Read Full Article
    ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

Read Full Article
    ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

Read Full Article
    ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

Read Full Article
    ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

Read Full Article
    ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

Read Full Article
    ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

Read Full Article
    ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

Read Full Article
    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article
    ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

Read Full Article
    ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ

    ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

Read Full Article