PUNJABMAILUSA.COM

ਬ੍ਰਿਟਿਸ਼ ਐਜੂਕੇਸ਼ਨਲ ਐਂਡ ਕਲਚਰਲ ਐਸੋ: ਆਫ਼ ਸਿੱਖਜ਼ ਦਾ 28 ਵਾਂ ਸਾਲਾਨਾ ਸਮਾਗਮ ਮੁੜ ਮਿਲਣ ਦੇ ਵਾਅਦੇ ਨਾਲ ਸਮਾਪਤ

 Breaking News

ਬ੍ਰਿਟਿਸ਼ ਐਜੂਕੇਸ਼ਨਲ ਐਂਡ ਕਲਚਰਲ ਐਸੋ: ਆਫ਼ ਸਿੱਖਜ਼ ਦਾ 28 ਵਾਂ ਸਾਲਾਨਾ ਸਮਾਗਮ ਮੁੜ ਮਿਲਣ ਦੇ ਵਾਅਦੇ ਨਾਲ ਸਮਾਪਤ

ਬ੍ਰਿਟਿਸ਼ ਐਜੂਕੇਸ਼ਨਲ ਐਂਡ ਕਲਚਰਲ ਐਸੋ: ਆਫ਼ ਸਿੱਖਜ਼ ਦਾ 28 ਵਾਂ ਸਾਲਾਨਾ ਸਮਾਗਮ ਮੁੜ ਮਿਲਣ ਦੇ ਵਾਅਦੇ ਨਾਲ ਸਮਾਪਤ
October 17
17:19 2017

-ਨਾਵਲਕਾਰ ਸ਼ਿਵਚਰਨ ਜੱਗੀ ਕੁੱਸਾ ਤੇ ਲੇਖਕ ਮਨਦੀਪ ਖੁਰਮੀ ਹਿੰਮਤਪੁਰਾ ਦਾ ਵਿਸ਼ੇਸ਼ ਸਨਮਾਨ
ਲੰਡਨ, 17 (ਪੰਜਾਬ ਮੇਲ)- ਬ੍ਰਿਟਿਸ਼ ਐਜੂਕੇਸ਼ਨਲ ਐਂਡ ਕਲਚਰਲ ਐਸੋ: ਆਫ਼ ਸਿੱਖਜ਼ (ਬੀਕਾਸ) ਬਰੈਡਫੋਰਡ ਵੱਲੋਂ 28ਵਾਂ ਸਾਲਾਨਾ ਸਾਹਿਤਕ ਸਮਾਗਮ ਗੁਰੂ ਗੋਬਿੰਦ ਸਿੰਘ ਗੁਰਦੁਆਰਾ ਸਾਹਿਬ ਦੇ ਸ਼ਹੀਦ ਊਧਮ ਸਿੰਘ ਹਾਲ ਵਿੱਚ ਸ਼ਾਨੋ-ਸ਼ੌਕਤ ਨਾਲ ਕਰਵਾਇਆ ਗਿਆ। ਜਿਸ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਵਿਸ਼ਵ ਪ੍ਰਸਿੱਧ ਨਾਵਲਕਾਰ ਸ਼ਿਵਚਰਨ ਜੱਗੀ ਕੁੱਸਾ, ਲੇਖਕ ਤੇ ਪੱਤਰਕਾਰ ਮਨਦੀਪ ਖੁਰਮੀ ਨੇ ਕੀਤੀ। ਇਹ ਬੀਕਾਸ ਸੰਸਥਾ ਦੀ ਵਿਸ਼ੇਸ਼ ਪ੍ਰਾਪਤੀ ਆਖੀ ਜਾ ਸਕਦੀ ਹੈ ਕਿ ਇਸ ਸਮਾਗਮ ਦੇ ਪਹਿਲੇ ਦੌਰ ਵਿੱਚ ਇੰਗਲੈਂਡ ਦੇ ਜੰਮਪਲ ਬੱਚਿਆਂ ਦਾ ਕਵੀ ਦਰਬਾਰ ਵੀ ਕਰਵਾਇਆ ਜਾਂਦਾ ਹੈ। ਬੱਚਿਆਂ ਦੇ ਕਵੀ ਦਰਬਾਰ ਵਿੱਚ ਆਪਣੇ ਤੋਤਲੇ ਬੋਲਾਂ ਰਾਹੀਂ ਕੋਮਲ ਕੌਰ, ਦਿਲਰਾਜ ਕੌਰ, ਸਰਵੰਸ ਸਿੰਘ, ਜਸਕੀਰਤ ਸਿੰਘ, ਸਿਮਰਨ ਕੌਰ ਸੇਖੋਂ, ਹਰਲੀਨ ਕੌਰ, ਤਰਨਜੀਤ ਸਿੰਘ, ਹਿੰਮਤ ਖੁਰਮੀ, ਕੀਰਤ ਖੁਰਮੀ, ਸਤਕਿਰਨ ਕੌਰ, ਰਮਨਦੀਪ ਕੌਰ, ਜੈਆ ਪ੍ਰੀਤ ਕੌਰ, ਗੁਰਮਨ ਸਿੰਘ ਤੇ ਪ੍ਰੀਤੀ ਕੌਰ ਨੇ ਸ਼ਮੂਲੀਅਤ ਕਰਕੇ ਦਰਸਾ ਦਿੱਤਾ ਕਿ ਜੇਕਰ ਮਾਪੇ ਸੁਹਿਰਦ ਹੋਣ ਤਾਂ ਪੰਜਾਬੀ ਬੋਲੀ ਦੁਨੀਆ ‘ਚ ਕਿਸੇ ਵੀ ਜਗ੍ਹਾ ਜ਼ਿੰਦਾਬਾਦ ਰਹਿ ਸਕਦੀ ਹੈ। ਪ੍ਰਬੰਧਕਾਂ ਵੱਲੋਂ ਹੌਸਲਾ ਅਫ਼ਜਾਈ ਵਜੋਂ ਬੱਚਿਆਂ ਨੂੰ ਸਨਮਾਨ ਵਜੋਂ ਨਕਦ ਰਾਸ਼ੀ ਭੇਂਟ ਕੀਤੀ ਗਈ। ਸਮਾਗਮ ਦੀ ਪ੍ਰਧਾਨਗੀ ਲਈ ਜੱਗੀ ਕੁੱਸਾ, ਮਨਦੀਪ ਖੁਰਮੀ, ਸੰਸਥਾ ਦੇ ਪ੍ਰਧਾਨ ਤ੍ਰਿਲੋਚਨ ਸਿੰਘ ਦੁੱਗਲ, ਰਣਵੀਰ ਸਿੰਘ ਰਾਏ ਨੇ ਕੀਤੀ। ਦੂਜੇ ਦੌਰ ਦੀ ਸ਼ੁਰੂਆਤ ਮੰਚ ਸੰਚਾਲਕ ਕਸ਼ਮੀਰ ਸਿੰਘ ਘੁੰਮਣ ਵੱਲੋਂ ਬਿੰਦਰ ਜਾਨ ਏ ਸਾਹਿਤ ਦੀ ਰਚਨਾ ‘ਲਿਖਣ ਲੱਗਿਆ ਸੋਚ ਕੇ ਲਿਖੀਂ’ ਰਾਹੀਂ ਕੀਤੀ। ਇਸ ਉਪਰੰਤ ਪ੍ਰਸਿੱਧ ਕਵੀ ਮਨਜੀਤ ਸਿੰਘ ਕਮਲਾ, ਗੁਰਸ਼ਰਨ ਸਿੰਘ ਜ਼ੀਰਾ, ਦੀਪਕ ਪਾਰਸ, ਮਨਜੀਤ ਸਿੰਘ ਚੀਮਾ, ਤਾਰਾ ਸਿੰਘ ਤਾਰਾ ਆਧੀਵਾਲਾ, ਤਰਲੋਚਨ ਸਿੰਘ ਚੰਨ ਜੰਡਿਆਲਵੀ, ਮਹਿੰਦਰ ਸਿੰਘ ਦਿਲਬਰ, ਰਾਜਵਿੰਦਰ ਸਿੰਘ, ਜੱਗੀ ਡੌਨਕਾਸਟਰ ਆਦਿ ਵੱਲੋਂ ਆਪਣੇ ਕਲਾਮਾਂ ਰਾਹੀਂ ਹਾਜਰੀਨ ਨੂੰ ਕੀਲੀ ਰੱਖਿਆ। ਨਰਿੰਦਰ ਸਿੰਘ ਧਾਮੀ ਤੇ ਮੁਕੇਸ਼ ਜੀ ਵੱਲੋਂ ਚੁਟਕਲਿਆਂ ਰਾਹੀਂ ਢਿੱਡੀਂ ਪੀੜਾਂ ਪੁਆਈਆਂ। ਜਿੱਥੇ ਇਸ ਸਮੇਂ ਜੀ ਸੀ ਐੱਸ ਈ ਦੇ ਇਮਤਿਹਾਨ ਵਿੱਚੋਂ ਅੱਵਲ ਆਉਣ ਵਾਲੀਆਂ ਬੱਚੀਆਂ ਅਮਰਪ੍ਰੀਤ ਕੌਰ ਤੇ ਸਿਮਰਨ ਕੌਰ ਦਾ ਸਨਮਾਨ ਕੀਤਾ ਉੱਥੇ ਨਾਵਲਕਾਰ ਜੱਗੀ ਕੁੱਸਾ ਤੇ ਲੇਖਕ ਮਨਦੀਪ ਖੁਰਮੀ ਨੂੰ ਆਪੋ ਆਪਣੇ ਖੇਤਰ ਵਿੱਚ ਪਾਏ ਜਾ ਰਹੇ ਯੋਗਦਾਨ ਬਦਲੇ ਸਨਮਾਨ ਚਿੰਨ੍ਹਾਂ ਨਾਲ ਨਿਵਾਜਿਆ ਗਿਆ। ਲੇਖਕ ਬਲਵਿੰਦਰ ਸਿੰਘ ਚਾਹਲ ਦੀ ਪੁਸਤਕ “ਇਟਲੀ ਦੇ ਸਿੱਖ ਫੌਜ਼ੀ” ਵੀ ਲੋਕ ਅਰਪਣ ਕੀਤੀ ਗਈ। ਸੰਸਥਾ ਦੇ ਪ੍ਰਧਾਨ ਤ੍ਰਿਲੋਚਨ ਸਿੰਘ ਦੁੱਗਲ ਵੱਲੋਂ ਜਿੱਥੇ ਹਾਜਰੀਨ, ਬੱਚਿਆਂ ਤੇ ਵਡੇਰੇ ਕਵੀਜਨਾਂ ਦਾ ਧੰਨਵਾਦ ਕੀਤਾ ਉੱਥੇ ਸਮਾਗਮ ਦੀ ਸਫ਼ਲਤਾ ਲਈ ਯੂਰਪੀਅਨ ਪੰਜਾਬੀ ਸੱਥ ਦੇ ਸੰਚਾਲਕ ਮੋਤਾ ਸਿੰਘ ਸਰਾਏ, ਹਰਜਿੰਦਰ ਸਿੰਘ ਸੰਧੂ, ਪੰਜਾਬ ਰੇਡੀਓ ਦੇ ਸੰਚਾਲਕ ਸੁਰਜੀਤ ਸਿੰਘ ਘੁੰਮਣ, ਸੁਭਾਸ਼ ਕੌਸ਼ਲ, ਗੁਰਮੇਲ ਸਿੰਘ (ਆਕਾਸ਼ ਰੇਡੀਓ), ਸਤਵੀਰ ਸਿੰਘ, ਸਾਧੂ ਸਿੰਘ ਛੋਕਰ, ਮਹਿੰਦਰ ਸਿੰਘ ਮਾਨ, ਪਰੇਮ ਸਿੰਘ, ਸੇਵਾ ਸਿੰਘ ਅੱਟਾ ਸਮੇਤ ਸਮੂਹ ਗੁਰਦੁਆਰਾ ਕਮੇਟੀ ਸੇਵਾਦਾਰਾਂ ਦੇ ਸਹਿਯੋਗ ਨੂੰ ਅਹਿਮ ਦੱਸਿਆ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

Read Full Article
    ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

Read Full Article
    ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

Read Full Article
    ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

Read Full Article
    ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

Read Full Article
    ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

Read Full Article
    ਅਮਰੀਕਾ ਮੈਕਸਿਕੋ ਦੀ ਦੱਖਣੀ ਸਰਹੱਦ ਪਾਰ ਕਰਕੇ ਆਉਣ ਵਾਲਿਆਂ ਨੂੰ ਨਹੀਂ ਦੇਵੇਗਾ ਪਨਾਹ

ਅਮਰੀਕਾ ਮੈਕਸਿਕੋ ਦੀ ਦੱਖਣੀ ਸਰਹੱਦ ਪਾਰ ਕਰਕੇ ਆਉਣ ਵਾਲਿਆਂ ਨੂੰ ਨਹੀਂ ਦੇਵੇਗਾ ਪਨਾਹ

Read Full Article
    2017 ‘ਚ ਅਮਰੀਕਾ ਜਾਣ ਵਾਲੇ ਭਾਰਤੀਆਂ ਦੀ ਗਿਣਤੀ ‘ਚ ਹੋਇਆ 6 ਫੀਸਦੀ ਵਾਧਾ

2017 ‘ਚ ਅਮਰੀਕਾ ਜਾਣ ਵਾਲੇ ਭਾਰਤੀਆਂ ਦੀ ਗਿਣਤੀ ‘ਚ ਹੋਇਆ 6 ਫੀਸਦੀ ਵਾਧਾ

Read Full Article
    ਪ੍ਰੈੱਸ ਕਾਨਫਰੰਸ ਦੌਰਾਨ ਟਰੰਪ ਨੇ ਪੱਤਰਕਾਰ ‘ਤੇ ਲਾਇਆ ਨਸਲੀ ਸਵਾਲ ਪੁੱਛਣ ਦਾ ਦੋਸ਼

ਪ੍ਰੈੱਸ ਕਾਨਫਰੰਸ ਦੌਰਾਨ ਟਰੰਪ ਨੇ ਪੱਤਰਕਾਰ ‘ਤੇ ਲਾਇਆ ਨਸਲੀ ਸਵਾਲ ਪੁੱਛਣ ਦਾ ਦੋਸ਼

Read Full Article
    ਡੋਨਲਡ ਟਰੰਪ ਜਲਦੀ ਕਰ ਸਕਦੇ ਨੇ ਆਪਣੀ ਕੈਬਨਿਟ ਤੇ ਪ੍ਰਸ਼ਾਸਨ ‘ਚ ਤਬਦੀਲੀ

ਡੋਨਲਡ ਟਰੰਪ ਜਲਦੀ ਕਰ ਸਕਦੇ ਨੇ ਆਪਣੀ ਕੈਬਨਿਟ ਤੇ ਪ੍ਰਸ਼ਾਸਨ ‘ਚ ਤਬਦੀਲੀ

Read Full Article
    ਹਾਲੀਵੁੱਡ ਅਭਿਨੇਤਰੀ ਜੇਨ ਫੌਂਡਾ ਨੇ ਟਰੰਪ ਨੂੰ ਦੱਸਿਆ ‘ਹਿਟਲਰ’!

ਹਾਲੀਵੁੱਡ ਅਭਿਨੇਤਰੀ ਜੇਨ ਫੌਂਡਾ ਨੇ ਟਰੰਪ ਨੂੰ ਦੱਸਿਆ ‘ਹਿਟਲਰ’!

Read Full Article
    ਟਰੰਪ ਵੱਲੋਂ ਗਰਮਾ-ਗਰਮ ਬਹਿਸ ਪਿੱਛੋਂ ਸੀ.ਐੱਨ.ਐੱਨ. ਪੱਤਰਕਾਰ ਦੀ ਮਾਨਤਾ ਰੱਦ

ਟਰੰਪ ਵੱਲੋਂ ਗਰਮਾ-ਗਰਮ ਬਹਿਸ ਪਿੱਛੋਂ ਸੀ.ਐੱਨ.ਐੱਨ. ਪੱਤਰਕਾਰ ਦੀ ਮਾਨਤਾ ਰੱਦ

Read Full Article
    ਟਰੰਪ ਨੇ ਤੋੜੀ 15 ਸਾਲ ਪੁਰਾਣੀ ਰਵਾਇਤ, ਵਾਈਟ ਹਾਊਸ ‘ਚ ਇਸ ਵਾਰ ਦੀਵਾਲੀ ਨਹੀਂ ਮਨਾਈ ਗਈ

ਟਰੰਪ ਨੇ ਤੋੜੀ 15 ਸਾਲ ਪੁਰਾਣੀ ਰਵਾਇਤ, ਵਾਈਟ ਹਾਊਸ ‘ਚ ਇਸ ਵਾਰ ਦੀਵਾਲੀ ਨਹੀਂ ਮਨਾਈ ਗਈ

Read Full Article
    ਅਗਲੇ ਹਫ਼ਤੇ ਅਮਰੀਕੀ ਉਪ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ ਮੋਦੀ

ਅਗਲੇ ਹਫ਼ਤੇ ਅਮਰੀਕੀ ਉਪ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ ਮੋਦੀ

Read Full Article
    ਰਾਸ਼ਟਰਪਤੀ ਟਰੰਪ ਨਾਲ ਝੜਪ ਤੋਂ ਬਾਅਦ ਪੱਤਰਕਾਰ ਦਾ ਪ੍ਰੈੱਸ ਪਾਸ ਰੱਦ

ਰਾਸ਼ਟਰਪਤੀ ਟਰੰਪ ਨਾਲ ਝੜਪ ਤੋਂ ਬਾਅਦ ਪੱਤਰਕਾਰ ਦਾ ਪ੍ਰੈੱਸ ਪਾਸ ਰੱਦ

Read Full Article