PUNJABMAILUSA.COM

ਬ੍ਰਿਟਿਸ਼ ਐਜੂਕੇਸ਼ਨਲ ਐਂਡ ਕਲਚਰਲ ਐਸੋ: ਆਫ਼ ਸਿੱਖਜ਼ ਦਾ 28 ਵਾਂ ਸਾਲਾਨਾ ਸਮਾਗਮ ਮੁੜ ਮਿਲਣ ਦੇ ਵਾਅਦੇ ਨਾਲ ਸਮਾਪਤ

 Breaking News

ਬ੍ਰਿਟਿਸ਼ ਐਜੂਕੇਸ਼ਨਲ ਐਂਡ ਕਲਚਰਲ ਐਸੋ: ਆਫ਼ ਸਿੱਖਜ਼ ਦਾ 28 ਵਾਂ ਸਾਲਾਨਾ ਸਮਾਗਮ ਮੁੜ ਮਿਲਣ ਦੇ ਵਾਅਦੇ ਨਾਲ ਸਮਾਪਤ

ਬ੍ਰਿਟਿਸ਼ ਐਜੂਕੇਸ਼ਨਲ ਐਂਡ ਕਲਚਰਲ ਐਸੋ: ਆਫ਼ ਸਿੱਖਜ਼ ਦਾ 28 ਵਾਂ ਸਾਲਾਨਾ ਸਮਾਗਮ ਮੁੜ ਮਿਲਣ ਦੇ ਵਾਅਦੇ ਨਾਲ ਸਮਾਪਤ
October 12
17:38 2017

* ਨਾਵਲਕਾਰ ਸ਼ਿਵਚਰਨ ਜੱਗੀ ਕੁੱਸਾ ਤੇ ਲੇਖਕ ਮਨਦੀਪ ਖੁਰਮੀ ਹਿੰਮਤਪੁਰਾ ਦਾ ਵਿਸ਼ੇਸ਼ ਸਨਮਾਨ
ਲੰਡਨ, 12 ਅਕਤੂਬਰ (ਪੰਜਾਬ ਮੇਲ)- ਬ੍ਰਿਟਿਸ਼ ਐਜੂਕੇਸ਼ਨਲ ਐਂਡ ਕਲਚਰਲ ਐਸੋ: ਆਫ਼ ਸਿੱਖਜ਼ (ਬੀਕਾਸ) ਬਰੈਡਫੋਰਡ ਵੱਲੋਂ 28ਵਾਂ ਸਾਲਾਨਾ ਸਾਹਿਤਕ ਸਮਾਗਮ ਗੁਰੂ ਗੋਬਿੰਦ ਸਿੰਘ ਗੁਰਦੁਆਰਾ ਸਾਹਿਬ ਦੇ ਸ਼ਹੀਦ ਊਧਮ ਸਿੰਘ ਹਾਲ ਵਿੱਚ ਸ਼ਾਨੋ-ਸ਼ੌਕਤ ਨਾਲ ਕਰਵਾਇਆ ਗਿਆ। ਜਿਸ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਵਿਸ਼ਵ ਪ੍ਰਸਿੱਧ ਨਾਵਲਕਾਰ ਸ਼ਿਵਚਰਨ ਜੱਗੀ ਕੁੱਸਾ, ਲੇਖਕ ਤੇ ਪੱਤਰਕਾਰ ਮਨਦੀਪ ਖੁਰਮੀ ਨੇ ਕੀਤੀ। ਇਹ ਬੀਕਾਸ ਸੰਸਥਾ ਦੀ ਵਿਸ਼ੇਸ਼ ਪ੍ਰਾਪਤੀ ਆਖੀ ਜਾ ਸਕਦੀ ਹੈ ਕਿ ਇਸ ਸਮਾਗਮ ਦੇ ਪਹਿਲੇ ਦੌਰ ਵਿੱਚ ਇੰਗਲੈਂਡ ਦੇ ਜੰਮਪਲ ਬੱਚਿਆਂ ਦਾ ਕਵੀ ਦਰਬਾਰ ਵੀ ਕਰਵਾਇਆ ਜਾਂਦਾ ਹੈ। ਬੱਚਿਆਂ ਦੇ ਕਵੀ ਦਰਬਾਰ ਵਿੱਚ ਆਪਣੇ ਤੋਤਲੇ ਬੋਲਾਂ ਰਾਹੀਂ ਕੋਮਲ ਕੌਰ, ਦਿਲਰਾਜ ਕੌਰ, ਸਰਵੰਸ ਸਿੰਘ, ਜਸਕੀਰਤ ਸਿੰਘ, ਸਿਮਰਨ ਕੌਰ ਸੇਖੋਂ, ਹਰਲੀਨ ਕੌਰ, ਤਰਨਜੀਤ ਸਿੰਘ, ਹਿੰਮਤ ਖੁਰਮੀ, ਕੀਰਤ ਖੁਰਮੀ, ਸਤਕਿਰਨ ਕੌਰ, ਰਮਨਦੀਪ ਕੌਰ, ਜੈਆ ਪ੍ਰੀਤ ਕੌਰ, ਗੁਰਮਨ ਸਿੰਘ ਤੇ ਪ੍ਰੀਤੀ ਕੌਰ ਨੇ ਸ਼ਮੂਲੀਅਤ ਕਰਕੇ ਦਰਸਾ ਦਿੱਤਾ ਕਿ ਜੇਕਰ ਮਾਪੇ ਸੁਹਿਰਦ ਹੋਣ ਤਾਂ ਪੰਜਾਬੀ ਬੋਲੀ ਦੁਨੀਆ ‘ਚ ਕਿਸੇ ਵੀ ਜਗ੍ਹਾ ਜ਼ਿੰਦਾਬਾਦ ਰਹਿ ਸਕਦੀ ਹੈ। ਪ੍ਰਬੰਧਕਾਂ ਵੱਲੋਂ ਹੌਸਲਾ ਅਫ਼ਜਾਈ ਵਜੋਂ ਬੱਚਿਆਂ ਨੂੰ ਸਨਮਾਨ ਵਜੋਂ ਨਕਦ ਰਾਸ਼ੀ ਭੇਂਟ ਕੀਤੀ ਗਈ। ਸਮਾਗਮ ਦੀ ਪ੍ਰਧਾਨਗੀ ਲਈ ਜੱਗੀ ਕੁੱਸਾ, ਮਨਦੀਪ ਖੁਰਮੀ, ਸੰਸਥਾ ਦੇ ਪ੍ਰਧਾਨ ਤ੍ਰਿਲੋਚਨ ਸਿੰਘ ਦੁੱਗਲ, ਰਣਵੀਰ ਸਿੰਘ ਰਾਏ ਨੇ ਕੀਤੀ। ਦੂਜੇ ਦੌਰ ਦੀ ਸ਼ੁਰੂਆਤ ਮੰਚ ਸੰਚਾਲਕ ਕਸ਼ਮੀਰ ਸਿੰਘ ਘੁੰਮਣ ਵੱਲੋਂ ਬਿੰਦਰ ਜਾਨ ਏ ਸਾਹਿਤ ਦੀ ਰਚਨਾ ‘ਲਿਖਣ ਲੱਗਿਆ ਸੋਚ ਕੇ ਲਿਖੀਂ’ ਰਾਹੀਂ ਕੀਤੀ। ਇਸ ਉਪਰੰਤ ਪ੍ਰਸਿੱਧ ਕਵੀ ਮਨਜੀਤ ਸਿੰਘ ਕਮਲਾ, ਗੁਰਸ਼ਰਨ ਸਿੰਘ ਜ਼ੀਰਾ, ਦੀਪਕ ਪਾਰਸ, ਮਨਜੀਤ ਸਿੰਘ ਚੀਮਾ, ਤਾਰਾ ਸਿੰਘ ਤਾਰਾ ਆਧੀਵਾਲਾ, ਤਰਲੋਚਨ ਸਿੰਘ ਚੰਨ ਜੰਡਿਆਲਵੀ, ਮਹਿੰਦਰ ਸਿੰਘ ਦਿਲਬਰ, ਰਾਜਵਿੰਦਰ ਸਿੰਘ, ਜੱਗੀ ਡੌਨਕਾਸਟਰ ਆਦਿ ਵੱਲੋਂ ਆਪਣੇ ਕਲਾਮਾਂ ਰਾਹੀਂ ਹਾਜਰੀਨ ਨੂੰ ਕੀਲੀ ਰੱਖਿਆ। ਨਰਿੰਦਰ ਸਿੰਘ ਧਾਮੀ ਤੇ ਮੁਕੇਸ਼ ਜੀ ਵੱਲੋਂ ਚੁਟਕਲਿਆਂ ਰਾਹੀਂ ਢਿੱਡੀਂ ਪੀੜਾਂ ਪੁਆਈਆਂ। ਜਿੱਥੇ ਇਸ ਸਮੇਂ ਜੀ ਸੀ ਐੱਸ ਈ ਦੇ ਇਮਤਿਹਾਨ ਵਿੱਚੋਂ ਅੱਵਲ ਆਉਣ ਵਾਲੀਆਂ ਬੱਚੀਆਂ ਅਮਰਪ੍ਰੀਤ ਕੌਰ ਤੇ ਸਿਮਰਨ ਕੌਰ ਦਾ ਸਨਮਾਨ ਕੀਤਾ ਉੱਥੇ ਨਾਵਲਕਾਰ ਜੱਗੀ ਕੁੱਸਾ ਤੇ ਲੇਖਕ ਮਨਦੀਪ ਖੁਰਮੀ ਨੂੰ ਆਪੋ ਆਪਣੇ ਖੇਤਰ ਵਿੱਚ ਪਾਏ ਜਾ ਰਹੇ ਯੋਗਦਾਨ ਬਦਲੇ ਸਨਮਾਨ ਚਿੰਨ੍ਹਾਂ ਨਾਲ ਨਿਵਾਜਿਆ ਗਿਆ। ਲੇਖਕ ਬਲਵਿੰਦਰ ਸਿੰਘ ਚਾਹਲ ਦੀ ਪੁਸਤਕ “ਇਟਲੀ ਦੇ ਸਿੱਖ ਫੌਜ਼ੀ” ਵੀ ਲੋਕ ਅਰਪਣ ਕੀਤੀ ਗਈ। ਸੰਸਥਾ ਦੇ ਪ੍ਰਧਾਨ ਤ੍ਰਿਲੋਚਨ ਸਿੰਘ ਦੁੱਗਲ ਵੱਲੋਂ ਜਿੱਥੇ ਹਾਜਰੀਨ, ਬੱਚਿਆਂ ਤੇ ਵਡੇਰੇ ਕਵੀਜਨਾਂ ਦਾ ਧੰਨਵਾਦ ਕੀਤਾ ਉੱਥੇ ਸਮਾਗਮ ਦੀ ਸਫ਼ਲਤਾ ਲਈ ਯੂਰਪੀਅਨ ਪੰਜਾਬੀ ਸੱਥ ਦੇ ਸੰਚਾਲਕ ਮੋਤਾ ਸਿੰਘ ਸਰਾਏ, ਹਰਜਿੰਦਰ ਸਿੰਘ ਸੰਧੂ, ਪੰਜਾਬ ਰੇਡੀਓ ਦੇ ਸੰਚਾਲਕ ਸੁਰਜੀਤ ਸਿੰਘ ਘੁੰਮਣ, ਸੁਭਾਸ਼ ਕੌਸ਼ਲ, ਗੁਰਮੇਲ ਸਿੰਘ (ਆਕਾਸ਼ ਰੇਡੀਓ), ਸਤਵੀਰ ਸਿੰਘ, ਸਾਧੂ ਸਿੰਘ ਛੋਕਰ, ਮਹਿੰਦਰ ਸਿੰਘ ਮਾਨ, ਪਰੇਮ ਸਿੰਘ, ਸੇਵਾ ਸਿੰਘ ਅੱਟਾ ਸਮੇਤ ਸਮੂਹ ਗੁਰਦੁਆਰਾ ਕਮੇਟੀ ਸੇਵਾਦਾਰਾਂ ਦੇ ਸਹਿਯੋਗ ਨੂੰ ਅਹਿਮ ਦੱਸਿਆ।

About Author

Punjab Mail USA

Punjab Mail USA

Related Articles

ads

Latest Category Posts

    ਭਾਜਪਾ ਲੀਡਰ ਦਾ ਦਾਅਵਾ, ਐਨਡੀਏ ਸਰਕਾਰ ਨੇ ਵਿਦੇਸ਼ਾਂ ਵਿੱਚ ਰਹਿੰਦੇ ਸਿੱਖਾਂ ਦੀ ‘ਕਾਲੀ ਸੂਚੀ’ ਕੀਤੀ ਖ਼ਤਮ

ਭਾਜਪਾ ਲੀਡਰ ਦਾ ਦਾਅਵਾ, ਐਨਡੀਏ ਸਰਕਾਰ ਨੇ ਵਿਦੇਸ਼ਾਂ ਵਿੱਚ ਰਹਿੰਦੇ ਸਿੱਖਾਂ ਦੀ ‘ਕਾਲੀ ਸੂਚੀ’ ਕੀਤੀ ਖ਼ਤਮ

Read Full Article
    ਹੁਣ ਟਰੰਪ ਪਤਨੀ ਦਾ ਨਾਮ ਗਲਤ ਲਿਖਣ ਕਾਰਨ ਆਏ ਚਰਚਾ ‘ਚ

ਹੁਣ ਟਰੰਪ ਪਤਨੀ ਦਾ ਨਾਮ ਗਲਤ ਲਿਖਣ ਕਾਰਨ ਆਏ ਚਰਚਾ ‘ਚ

Read Full Article
    ਨਿਊਯਾਰਕ ਪੁਲਿਸ ‘ਚ ਪਹਿਲੀ ਦਸਤਾਰਧਾਰੀ ਸਿੱਖ ਮਹਿਲਾ ਬਣੀ ਅਫਸਰ

ਨਿਊਯਾਰਕ ਪੁਲਿਸ ‘ਚ ਪਹਿਲੀ ਦਸਤਾਰਧਾਰੀ ਸਿੱਖ ਮਹਿਲਾ ਬਣੀ ਅਫਸਰ

Read Full Article
    ਮੁੰਬਈ ਹਮਲੇ ਬਾਰੇ ਸ਼ਰੀਫ ਦੇ ਵਿਵਾਦਤ ਬਿਆਨ ਮਗਰੋਂ ਪਾਕਿ ਅਧਿਕਾਰੀਆਂ ਨੇ ਅੰਗਰੇਜ਼ੀ ਅਖ਼ਬਾਰ ਦੀਆਂ ਕਾਪੀਆਂ ਵੰਡਣ ‘ਤੇ ਲਾਈ ਰੋਕ

ਮੁੰਬਈ ਹਮਲੇ ਬਾਰੇ ਸ਼ਰੀਫ ਦੇ ਵਿਵਾਦਤ ਬਿਆਨ ਮਗਰੋਂ ਪਾਕਿ ਅਧਿਕਾਰੀਆਂ ਨੇ ਅੰਗਰੇਜ਼ੀ ਅਖ਼ਬਾਰ ਦੀਆਂ ਕਾਪੀਆਂ ਵੰਡਣ ‘ਤੇ ਲਾਈ ਰੋਕ

Read Full Article
    NYPD gets first female turbaned Sikh auxiliary Police officer

NYPD gets first female turbaned Sikh auxiliary Police officer

Read Full Article
    ਯਾਦਗਾਰੀ ਹੋ ਨਿੱਬੜਿਆ ਸਿੱਖਸ ਆਫ ਅਮੈਰਿਕਾ ਦਾ ਸਲਾਨਾ ਗਾਲਾ ਡਿਨਰ

ਯਾਦਗਾਰੀ ਹੋ ਨਿੱਬੜਿਆ ਸਿੱਖਸ ਆਫ ਅਮੈਰਿਕਾ ਦਾ ਸਲਾਨਾ ਗਾਲਾ ਡਿਨਰ

Read Full Article
    ਟੈਕਸਸ ਹਮਲਾ: ਹਮਲਾਵਰ ਨੇ ਆਪਣੇ ਕੰਪਿਊਟਰ ਅਤੇ ਫੋਨ ’ਤੇ ਦਿੱਤੀ ਸੀ ਹਮਲੇ ਬਾਰੇ ਜਾਣਕਾਰੀ

ਟੈਕਸਸ ਹਮਲਾ: ਹਮਲਾਵਰ ਨੇ ਆਪਣੇ ਕੰਪਿਊਟਰ ਅਤੇ ਫੋਨ ’ਤੇ ਦਿੱਤੀ ਸੀ ਹਮਲੇ ਬਾਰੇ ਜਾਣਕਾਰੀ

Read Full Article
    ਉਤਰ ਕੋਰੀਆ ਨੇ ਸਮਝੌਤੇ ਤੋਂ ਮਨ੍ਹਾਂ ਕੀਤਾ ਤਾਂ ਕਰ ਦੇਵਾਂਗੇ ਤਬਾਹ : ਟਰੰਪ

ਉਤਰ ਕੋਰੀਆ ਨੇ ਸਮਝੌਤੇ ਤੋਂ ਮਨ੍ਹਾਂ ਕੀਤਾ ਤਾਂ ਕਰ ਦੇਵਾਂਗੇ ਤਬਾਹ : ਟਰੰਪ

Read Full Article
    ਸ਼ੇਰਿਨ ਮੈਥਿਊ ਹੱਤਿਆ ਮਾਮਲਾ : ਪਿਤਾ ਖ਼ਿਲਾਫ਼ ਨਹੀਂ ਮਿਲੇ ਢੁਕਵੇਂ ਸਬੂਤ

ਸ਼ੇਰਿਨ ਮੈਥਿਊ ਹੱਤਿਆ ਮਾਮਲਾ : ਪਿਤਾ ਖ਼ਿਲਾਫ਼ ਨਹੀਂ ਮਿਲੇ ਢੁਕਵੇਂ ਸਬੂਤ

Read Full Article
    ਫੇਅਰਫੀਲਡ ‘ਚ ਬੱਚਿਆਂ ‘ਤੇ ਜ਼ੁਲਮ ਢਾਹੁਣ ਵਾਲੇ ਮਾਪੇ ਗ੍ਰਿਫ਼ਤਾਰ

ਫੇਅਰਫੀਲਡ ‘ਚ ਬੱਚਿਆਂ ‘ਤੇ ਜ਼ੁਲਮ ਢਾਹੁਣ ਵਾਲੇ ਮਾਪੇ ਗ੍ਰਿਫ਼ਤਾਰ

Read Full Article
    ਟੈਕਸਾਸ ਦੇ ਸੈਂਟਾ ਫੀ ਹਾਈ ਸਕੂਲ ‘ਚ ਹੋਈ ਗੋਲੀਬਾਰੀ, 8 ਮੌਤਾਂ, ਸ਼ੱਕੀ ਨੂੰ ਪੁਲਿਸ ਨੇ ਕੀਤਾ ਕਾਬੂ

ਟੈਕਸਾਸ ਦੇ ਸੈਂਟਾ ਫੀ ਹਾਈ ਸਕੂਲ ‘ਚ ਹੋਈ ਗੋਲੀਬਾਰੀ, 8 ਮੌਤਾਂ, ਸ਼ੱਕੀ ਨੂੰ ਪੁਲਿਸ ਨੇ ਕੀਤਾ ਕਾਬੂ

Read Full Article
    ਟਰੰਪ ਨੇ ਮੰਨਿਆ; ਪੋਰਨ ਸਟਾਰ ਸਟਾਰਮੀ ਡੇਨੀਅਲਸ ਨੂੰ ਮੂੰਹ ਬੰਦ ਰੱਖਣ ਲਈ ਦਿੱਤੇ ਸਨ 1.30 ਲੱਖ ਡਾਲਰ

ਟਰੰਪ ਨੇ ਮੰਨਿਆ; ਪੋਰਨ ਸਟਾਰ ਸਟਾਰਮੀ ਡੇਨੀਅਲਸ ਨੂੰ ਮੂੰਹ ਬੰਦ ਰੱਖਣ ਲਈ ਦਿੱਤੇ ਸਨ 1.30 ਲੱਖ ਡਾਲਰ

Read Full Article
    ਅਮਰੀਕਾ ਨੇ ਪਾਕਿਸਤਾਨ ਨੂੰ ਕਿਹਾ; ਅਸੀਂ ਹਾਫਿਜ਼ ‘ਤੇ ਇਨਾਮ ਰੱਖਿਆ ਉਹ ਪਾਕਿਸਤਾਨ ‘ਚ ਘੁੰਮ ਰਿਹਾ ਸ਼ਰੇਆਮ

ਅਮਰੀਕਾ ਨੇ ਪਾਕਿਸਤਾਨ ਨੂੰ ਕਿਹਾ; ਅਸੀਂ ਹਾਫਿਜ਼ ‘ਤੇ ਇਨਾਮ ਰੱਖਿਆ ਉਹ ਪਾਕਿਸਤਾਨ ‘ਚ ਘੁੰਮ ਰਿਹਾ ਸ਼ਰੇਆਮ

Read Full Article
    ਨਿਊਜਰਸੀ ‘ਚ ਸਕੂਲ ਬੱਸ ਤੇ ਟਰੱਕ ਵਿਚਾਲੇ ਟੱਕਰ ਦੌਰਾਨ 2 ਦੀ ਮੌਤ

ਨਿਊਜਰਸੀ ‘ਚ ਸਕੂਲ ਬੱਸ ਤੇ ਟਰੱਕ ਵਿਚਾਲੇ ਟੱਕਰ ਦੌਰਾਨ 2 ਦੀ ਮੌਤ

Read Full Article
    ਓਹਾਇਓ ਦੇ ਸ਼ਹਿਰ ਸਿਨਸਿਨਾਤੀ ’ਚ ਪੰਜਾਬੀ ਨੌਜਵਾਨ ਦੇ ਗੋਲੀ ਮਾਰੀ

ਓਹਾਇਓ ਦੇ ਸ਼ਹਿਰ ਸਿਨਸਿਨਾਤੀ ’ਚ ਪੰਜਾਬੀ ਨੌਜਵਾਨ ਦੇ ਗੋਲੀ ਮਾਰੀ

Read Full Article