PUNJABMAILUSA.COM

ਬ੍ਰਿਟਿਸ਼ ਦੀ ਮਹਾਰਾਣੀ ਐਲਿਜ਼ਾਬੈਥ ਬੀਮਾਰ

ਬ੍ਰਿਟਿਸ਼ ਦੀ ਮਹਾਰਾਣੀ ਐਲਿਜ਼ਾਬੈਥ ਬੀਮਾਰ

ਬ੍ਰਿਟਿਸ਼ ਦੀ ਮਹਾਰਾਣੀ ਐਲਿਜ਼ਾਬੈਥ ਬੀਮਾਰ
July 06
16:50 2018

ਮੰਤਰੀਆਂ ਨੇ ਕੀਤੀ ਸ਼ੋਕ ਸਭਾ ਦੀ ਰਿਹਰਸਲ
ਲੰਡਨ, 6 ਜੁਲਾਈ (ਪੰਜਾਬ ਮੇਲ)-ਬ੍ਰਿਟਿਸ਼ ਮਹਾਰਾਣੀ ਐਲਿਜ਼ਾਬੈਥ ਬਿਮਾਰ ਹੈ। ਉਹ 92 ਸਾਲ ਦੀ ਹੈ। ਉਸ ਦੀ ਉਮਰ ਅਤੇ ਵਾਰ-ਵਾਰ ਸਿਹਤ ਖਰਾਬ ਹੋਣ ਦਾ ਅਸਰ ਹੈ ਕਿ ਉਸ ਨੇ ਬੀਤੇ ਹਫਤੇ ਸੇਂਟ ਪਾਲ ਕੈਥੈਡ੍ਰਲ ਵਿਚ ਹੋ ਰਹੇ ਸੇਵਾ ਸਮਾਰੋਹ ਵਿਚ ਹਿੱਸਾ ਨਹੀਂ ਲਿਆ। ਉਨ੍ਹਾਂ ਦੀ ਹਾਲਤ ਨੂੰ ਦੇਖਦੇ ਹੋਏ ਸਰਕਾਰ ਦੇ ਕੁਝ ਮੰਤਰੀਆਂ ਨੇ ਮਹਾਰਾਣੀ ਦੇ ਦਿਹਾਂਤ ਦੇ ਬਾਅਦ ਰੱਖੀ ਜਾਣ ਵਾਲੀ ਸ਼ੋਕ ਸਭਾ ਲਈ ਗੁਪਤ ਤਰੀਕੇ ਨਾਲ ਰਿਹਰਸਲ ਕੀਤੀ ਹੈ। ਇਹ ਦਾਅਵਾ ਅਖਬਾਰ ‘ਦਿ ਸੰਡੇ ਟਾਈਮਜ਼’ ਨੇ ਕੀਤਾ ਹੈ।
ਅਖਬਾਰ ਨੇ ਲਿਖਿਆ ਹੈ ਕਿ ‘ਕੈਸਲ ਡਵ’ ਨਾਂ ਦੀ ਇਸ ਰਿਹਰਸਲ ਵਿਚ ਕਈ ਕੈਬਨਿਟ ਮੰਤਰੀ ਤੇ ਅਫਸਰ ਮੌਜੂਦ ਸਨ। ਬ੍ਰਿਟੇਨ ਦੇ ਇਤਿਹਾਸ ਵਿਚ ਇਹ ਪਹਿਲੀ ਵਾਰ ਹੈ ਕਿ ਸ਼ਾਹੀ ਪਰਵਾਰ ਦੇ ਕਿਸੇ ਮੈਂਬਰ ਦੀ ਮੌਤ ਤੋਂ ਪਹਿਲਾਂ ਨੇਤਾਵਾਂ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਚਰਚਾ ਕੀਤੀ ਹੋਵੇ। ਜਾਣਕਾਰ ਇਹ ਦੱਸਦੇ ਹਨ ਕਿ ਅਜੋਕੇ ਹਾਲਾਤ ਵਿਚ ਜੇ ਮਹਾਰਾਣੀ ਨਾ ਰਹੇ ਤਾਂ ਇਹ ਘਟਨਾ ਬ੍ਰਿਟੇਨ ਦੇ ਇਤਿਹਾਸ ਵਿਚ ਸਭ ਤੋਂ ਮੰਦੀਆਂ ਘਟਨਾਵਾਂ ਵਿਚੋਂ ਇਕ ਹੋਵੇਗੀ। ਇਸ ਤੋਂ ਪਹਿਲਾਂ ਮਹਾਰਾਣੀ 86 ਸਾਲ ਦੀ ਉਮਰ ਵਿਚ 2013 ਵਿਚ ਗੈਸਟ੍ਰੋਐਂਟੇਰਿਟੀਸ ਦੀ ਬਿਮਾਰੀ ਤੋਂ ਪੀੜਤ ਹੋਈ ਸੀ। ਓਦੋਂ ਉਸ ਨੂੰ ਪਹਿਲੀ ਵਾਰ ਹਸਪਤਾਲ ਭਰਤੀ ਕਰਵਾਇਆ ਗਿਆ ਸੀ। ਉਸ ਨੂੰ ਜਾਂਚ ਲਈ ਕਿੰਗ ਐਡਵਰਡ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਸੀ। ਇਸ ਦੌਰਾਨ ਉਸ ਨੇ ਆਪਣੇ ਦੌਰੇ ਵੀ ਰੱਦ ਕਰ ਦਿੱਤੇ ਸਨ। ਡਾਕਟਰਾਂ ਦੀ ਨਿਗਰਾਨੀ ਵਿਚ ਮਹਾਰਾਣੀ ਐਲਿਜ਼ਾਬੈਥ ਦੀ ਸਿਹਤ ਵਿਚ ਤੇਜ਼ੀ ਨਾਲ ਸੁਧਾਰ ਹੋਇਆ ਅਤੇ ਉਹ ਵਾਪਸ ਮਹਿਲ ਪਹੁੰਚੀ ਸੀ।
‘ਗਾਰਡੀਅਨ’ ਅਖਬਾਰ ਨੇ ਪਿਛਲੇ ਸਾਲ ਮਹਾਰਾਣੀ ਦੇ ਦਿਹਾਂਤ ਤੋਂ ਬਾਅਦ ਰਾਜ ਮਹਿਲ ਅਤੇ ਸਰਕਾਰ ਵੱਲੋਂ ਚੁੱਕੇ ਜਾਣ ਵਾਲੇ ਕਦਮਾਂ ਦੀ ਜਾਣਕਾਰੀ ਦਿੱਤੀ ਸੀ। ਇਸ ਵਿਚ ਦੱਸਿਆ ਗਿਆ ਸੀ ਕਿ ਮਹਾਰਾਣੀ ਦੇ ਦਿਹਾਂਤ ਨਾਲ ਦੇਸ਼ ਵਿਚ ਕਰੀਬ 12 ਦਿਨ ਤੱਕ ਸ਼ੋਕ ਰਹੇਗਾ। ਇਸ ਦੌਰਾਨ ਜੀ. ਡੀ. ਪੀ. ਨੂੰ 50 ਹਜ਼ਾਰ ਕਰੋੜ ਰੁਪਏ ਤੋਂ ਜ਼ਿਆਦਾ ਦਾ ਨੁਕਸਾਨ ਹੋ ਸਕਦਾ ਹੈ। ਦਿਹਾਂਤ ਤੋਂ ਬਾਅਦ ਸਭ ਤੋਂ ਪਹਿਲਾਂ ਕੌਂਸਲ ਵਿਚ ਰਾਜ ਗੱਦੀ ਦੇ ਅਗਲੇ ਵਾਰਿਸ ਦੀ ਚਰਚਾ ਹੋਵੇਗੀ। ਫਿਰ ਬਕਿੰਘਮ ਪੈਲੇਸ ਦੇ ਦਰਵਾਜ਼ੇ ਉਤੇ ਮਹਾਰਾਣੀ ਦੇ ਦਿਹਾਂਤ ਦੀ ਸੂਚਨਾ ਲਾਈ ਜਾਵੇਗੀ। ਇਸ ਨੂੰ ਦੁਨੀਆਂ ਭਰ ਦੇ ਮੀਡੀਆ ਨੂੰ ਜਾਰੀ ਕਰ ਦਿੱਤਾ ਜਾਵੇਗਾ। ਰੇਡੀਓ ਅਤੇ ਟੀ. ਵੀ. ਸਟੇਸ਼ਨਾਂ ਤੋਂ ਬੈਕ ਗਰਾਊਂਡ ਵਿਚ ਸ਼ੋਕ ਸੰਗੀਤ ਵੱਜੇਗਾ। ਮਹਾਰਾਣੀ ਦੀ ਲਾਸ਼ ਨੂੰ ਵੈਸਟਮਿੰਸਟਰ ਹਾਲ ਵਿਚ ਰੱਖਿਆ ਜਾਏਗਾ, ਜਿੱਥੇ ਉਸ ਨੂੰ ਦੁਨੀਆਂ ਭਰ ਤੋਂ ਆਏ ਲੋਕ ਸ਼ਰਧਾਂਜਲੀ ਭੇਟ ਕਰਨਗੇ।

About Author

Punjab Mail USA

Punjab Mail USA

Related Articles

ads

Latest Category Posts

    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article