PUNJABMAILUSA.COM

ਬ੍ਰਿਟਿਸ਼ ਪੁਲਸ ਸਿੱਖਾਂ ‘ਤੇ ਹੁੰਦੇ ਨਸਲੀ ਹਮਲਿਆਂ ਦਾ ਵੱਖਰਾ ਰੱਖੇਗੀ ਰਿਕਾਰਡ

ਬ੍ਰਿਟਿਸ਼ ਪੁਲਸ ਸਿੱਖਾਂ ‘ਤੇ ਹੁੰਦੇ ਨਸਲੀ ਹਮਲਿਆਂ ਦਾ ਵੱਖਰਾ ਰੱਖੇਗੀ ਰਿਕਾਰਡ

ਬ੍ਰਿਟਿਸ਼ ਪੁਲਸ ਸਿੱਖਾਂ ‘ਤੇ ਹੁੰਦੇ ਨਸਲੀ ਹਮਲਿਆਂ ਦਾ ਵੱਖਰਾ ਰੱਖੇਗੀ ਰਿਕਾਰਡ
March 07
19:42 2016

british-police11-300x232
ਲੰਡਨ, 7 ਮਾਰਚ (ਪੰਜਾਬ ਮੇਲ)-ਬ੍ਰਿਟੇਨ ਦੀ ਪੁਲਸ ਹੁਣ ਨਫਰਤੀ/ ਨਸਲੀ ਹਮਲਿਆਂ ਦਾ ਰਿਕਾਰਡ ਧਰਮ ਦੇ ਆਧਾਰ ‘ਤੇ ਰੱਖੇਗੀ। ਡਿਪਾਰਟਮੈਂਟ ਫਾਰ ਕਮਿਊਨਿਟੀ ਅਤੇ ਲੋਕਲ ਗੌਰਮਿੰਟ (ਡੀ ਸੀ ਐਲ ਜੀ) ਨੇ ਇਸ ਦੀ ਪੁਸ਼ਟੀ ਕਰਦਿਆਂ ਕਿਹਾ ਹੈ ਕਿ ਇੰਗਲੈਂਡ ਅਤੇ ਵੇਲਜ਼ ਦੀ ਪੁਲਸ ਫੋਰਸ ਧਾਰਮਿਕ ਨਫਰਤੀ/ ਨਸਲੀ ਅਪਰਾਧਾਂ ਨੂੰ ਧਰਮ ਅਨੁਸਾਰ ਰਿਪੋਰਟ ਕਰਿਆ ਕਰੇਗੀ, ਜਿਸ ਅਨੁਸਾਰ ਸਿੱਖ ਧਰਮ ਦਾ ਅੰਕੜਾ ਵੱਖਰਾ ਹੋਵੇਗਾ। ਪ੍ਰਧਾਨ ਮੰਤਰੀ ਡੇਵਿਡ ਕੈਮਰਨ ਵੱਲੋਂ ਦਿੱਤੇ ਇਸ ਪ੍ਰਸਤਾਵ ਨੂੰ ਵਲੰਟਰੀ ਤੌਰ ਉੱਤੇ ਅਪ੍ਰੈਲ 2016 ਤੋਂ ਲਾਗੂ ਕੀਤਾ ਜਾ ਰਿਹਾ ਹੈ। ਡੀ ਸੀ ਐਲ ਜੀ ਅਨੁਸਾਰ ਪੱਕੇ ਤੌਰ ‘ਤੇ ਅਪ੍ਰੈਲ 2017 ਤੋਂ ਇਸ ਦੇ ਅੰਕੜੇ ਦੇਵੇਗੀ।
ਬੀਤੇ ਵਰ੍ਹੇ ਨੈਟਵਰਕ ਸਿੱਖ ਆਰਗੇਨਾਈਜ਼ੇਸ਼ਨ (ਐਨ ਐਸ ਓ) ਵੱਲੋਂ ਪਾਰਲੀਮੈਂਟ ਦੇ ਪਹਿਲੇ ਦਸਤਾਰਧਾਰੀ ਲਾਰਡ ਡਾ. ਇੰਦਰਜੀਤ ਸਿੰਘ ਨੇ ਇਹ ਮੁੱਦਾ ਲਿਆਂਦਾ ਸੀ ਕਿ ਸਿੱਖਾਂ ‘ਤੇ ਹੁੰਦੇ ਹਮਲਿਆਂ ਅਤੇ ਹੋਰ ਅਪਰਾਧਾਂ ਨੂੰ ਵੱਖਰਾ ਦਰਜ ਕੀਤਾ ਜਾਵੇ, ਕਿਉਂਕਿ ਇਸ ਤੋਂ ਪਹਿਲਾਂ ਧਰਮ ਦੇ ਆਧਾਰ ‘ਤੇ ਹੋਣ ਵਾਲੇ ਨਫਰਤੀ/ ਨਸਲੀ ਹਮਲਿਆਂ ਨੂੰ ‘ਇਸਲਾਮੋਫੋਬਿਕ ਅਪਰਾਧ’ ਦੇ ਨਾਂਅ ਅਧੀਨ ਦਰਜ ਕੀਤਾ ਜਾਂਦਾ ਸੀ। ਬਹੁਤ ਸਾਰੇ ਪੀੜਤ ਅਜਿਹੇ ਹੁੰਦੇ ਸਨ, ਜਿਨ੍ਹਾਂ ਦਾ ਇਸਲਾਮ ਨਾਲ ਕੋਈ ਵਾਹ-ਵਾਸਤਾ ਨਹੀਂ ਸੀ ਹੁੰਦਾ।
ਇਸ ਬਾਰੇ ਕਈ ਵਾਰ ਬ੍ਰਿਟਿਸ਼ ਪਾਰਲੀਮੈਂਟ ਵਿੱਚ ਬਹਿਸ ਵੀ ਹੋਈ ਹੈ। ਬ੍ਰਿਟੇਨ ਦੀ ਪੁਲਸ ਦੇ 2015 ਦੇ ਅੰਕੜਿਆਂ ਵਿੱਚ ਨਸਲੀ ਹਿੰਸਾ ਦੇ ਪੀੜਤਾਂ ਵਿੱਚੋਂ 25 ਫੀਸਦੀ ਮੁਸਲਿਮ ਨਹੀਂ ਸਨ, ਪਰ ਉਨ੍ਹਾਂ ਨੂੰ ਸਿੱਖ, ਹਿੰਦੂ, ਇਸਾਈ ਜਾਂ ਹੋਰ ਪੀੜਤਾਂ ਦੇ ਧਰਮ ਅਨੁਸਾਰ ਨਹੀਂ ਲਿਖਿਆ ਗਿਆ। ਮੰਤਰੀ ਗਰੈਗ ਕਲਾਰਕ ਨੇ ਲਾਰਡ ਇੰਦਰਜੀਤ ਸਿੰਘ ਨੂੰ ਲਿਖਤੀ ਤੌਰ ‘ਤੇ ਕਿਹਾ ਹੈ ਕਿ ‘ਮੈਂ ਸਮਝਦਾ ਹਾਂ ਕਿ ਇਸ ਦਾ ਵਿਰੋਧੀ ਹਮਲਿਆਂ ਦਾ ਸਿੱਖਾਂ ਉੱਤੇ ਅਸਰ ਪੈਂਦਾ ਹੈ। ਮਸਜਿਦਾਂ, ਗੁਰਦੁਆਰਿਆਂ ਉੱਤੇ ਵਧਦੇ ਹਮਲਿਆਂ ਨੂੰ ਰੋਕਣ ਦੀ ਆਪਣੀ ਜ਼ਿੰਮੇਵਾਰੀ ਸਮਝਦੇ ਹੋਏ ਪ੍ਰਧਾਨ ਮੰਤਰੀ ਨੇ ਅਕਤੂਬਰ ਵਿੱਚ ਹੋਰ ਫੰਡ ਸੁਰੱਖਿਆ ਲਈ ਰਾਖਵੇਂ ਰੱਖੇ ਹਨ।’ ਲਾਰਡ ਇੰਦਰਜੀਤ ਸਿੰਘ ਨੇ ਕਿਹਾ ਕਿ ਸਰਕਾਰ ਨੇ ਇਸ ਸਬੰਧੀ ਹਾਂ ਪੱਖੀ ਹੁੰਗਾਰਾ ਦਿੱਤਾ ਹੈ। ਇਹ ਮਹੱਤਵ ਪੂਰਨ ਸਿਰਫ ਸਿੱਖਾਂ ਲਈ ਹੀ ਨਹੀਂ, ਬਲਕਿ ਹੋਰਨਾਂ ਧਰਮਾਂ ਨਾਲ ਸਬੰਧਤ ਭਾਈਚਾਰਿਆਂ ਲਈ ਵੀ ਹੈ, ਜੋ ਨਫਰਤੀ/ ਨਸਲੀ ਅਪਰਾਧਾਂ ਦਾ ਸ਼ਿਕਾਰ ਹੁੰਦੇ ਹਨ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article