PUNJABMAILUSA.COM

ਬ੍ਰਿਟੇਨ ‘ਚ ਅਜੇ ਵੀ ਮੰਡਰਾ ਰਿਹੈ ਅੱਤਵਾਦੀ ਖਤਰਾ!

ਬ੍ਰਿਟੇਨ ‘ਚ ਅਜੇ ਵੀ ਮੰਡਰਾ ਰਿਹੈ ਅੱਤਵਾਦੀ ਖਤਰਾ!

ਬ੍ਰਿਟੇਨ ‘ਚ ਅਜੇ ਵੀ ਮੰਡਰਾ ਰਿਹੈ ਅੱਤਵਾਦੀ ਖਤਰਾ!
May 28
19:34 2017


ਲੰਡਨ, 28 ਮਈ (ਪੰਜਾਬ ਮੇਲ)-ਬ੍ਰਿਟੇਨ ਦੇ ਖੁਫੀਆ ਅਧਿਕਾਰੀਆਂ ਦਾ ਕਹਿਣਾ ਹੈ ਕਿ ਪੂਰੇ ਦੇਸ਼ ‘ਚ ਅੱਤਵਾਦ ਦੇ ਤਕਰੀਬਨ 23000 ਸ਼ੱਕੀ ਮੌਜੂਦ ਹਨ। ਸੁਰੱਖਿਆ ਅਧਿਕਾਰੀਆਂ ਸਾਹਮਣੇ ਇਹ ਬਹੁਤ ਵੱਡੀ ਚੁਣੌਤੀ ਉਸ ਵੇਲੇ ਖੜੀ ਹੋਈ, ਜਦੋਂ ਹਾਲ ਹੀ ‘ਚ ਮੈਨਚੈਸਟਰ ‘ਚ ਅੱਤਵਾਦੀ ਹਮਲੇ ‘ਚ 22 ਲੋਕ ਮਾਰੇ ਗਏ ਅਤੇ 119 ਫੱਟੜ ਹੋ ਗਏ ਸਨ। ਇਸ ਹਮਲੇ ਨੂੰ ਲੀਬੀਆਈ ਮੂਲ ਦੇ ਹਮਲਾਵਰ ਸਲਮਾਨ ਆਬਿਦੀ ਨੇ ਅੰਜਾਮ ਦਿੱਤਾ।
ਖਬਰਾਂ ਹਨ ਕਿ ਇਹ ਹਮਲਾਵਰ ਪਹਿਲਾਂ ਤੋਂ ਹੀ ਖੁਫੀਆ ਸੇਵਾਵਾਂ ਦੇ ਰਡਾਰ ‘ਚ ਸੀ ਅਤੇ ਅਜਿਹੇ ‘ਚ ਐਮ. ਆਈ. -5 ‘ਤੇ ਇਸ ਦਾ ਖੁਲਾਸਾ ਕਰਨ ਦਾ ਦਬਾਅ ਵਧ ਗਿਆ ਹੈ ਕਿ ਉਹ ਇਸ ਹਮਲਾਵਰ ਬਾਰੇ ਕੀ ਜਾਣਦੇ ਸਨ। ਹੁਣ ਸਰਕਾਰ ਦੇ ਸੂਤਰਾਂ ਨੇ ਮੀਡੀਆ ਨੂੰ ਕਿਹਾ ਕਿ ਉਨ੍ਹਾਂ ਦਾ ਮੰਨਣਾ ਹੈ ਕਿ ਤਕਰੀਬਨ 23000 ਲੋਕਾਂ ਦਾ ਰੁਝਾਨ ਵੱਖਵਾਦੀ ਗਤੀਵਿਧੀਆਂ ਵਲ ਹੈ ਅਤੇ ਉਹ ਬ੍ਰਿਟੇਨ ‘ਚ ਰਹਿ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਇਨ੍ਹਾਂ ‘ਚ ਤਕਰੀਬਨ 3000 ਲੋਕਾਂ ਨੂੰ ਖਤਰੇ ਦੇ ਤੌਰ ‘ਤੇ ਦੇਖਿਆ ਜਾ ਰਿਹਾ ਹੈ ਅਤੇ ਪੁਲਸ ਤੇ ਖੁਫੀਆ ਸੇਵਾਵਾਂ ਵਲੋਂ ਚਲਾਈਆਂ ਜਾ ਰਹੀਆਂ 500 ਮੁਹਿੰਮਾਂ ‘ਚ ਇਨ੍ਹਾਂ ਦੀ ਸਰਗਰਮੀ ਨਾਲ ਨਿਗਰਾਨੀ ਕੀਤੀ ਜਾ ਰਹੀ ਹੈ। ਓਧਰ ਪੁਲਸ ਨੇ ਮੈਨਚੈਸਟਰ ‘ਚ ਆਤਮਘਾਤੀ ਹਮਲਾ ਕਰਨ ਵਾਲੇ ਸਲਮਾਨ ਆਬਿਦੀ ਦੀ ਸੁਰੱਖਿਆ ਕੈਮਰਿਆਂ ‘ਚ ਕੈਦ ਹੋਈ ਹਮਲੇ ਦੀ ਰਾਤ ਦੀ ਤਸਵੀਰ ਜਾਰੀ ਕੀਤੀ ਹੈ। ਜਾਂਚਕਰਤਾਵਾਂ ਨੇ 22 ਸਾਲਾ ਹਮਲਾਵਰ ਦੇ ਅੰਤਿਮ ਪਲਾਂ ਦੀ ਜਾਣਕਾਰੀ ਦਿੱਤੀ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਇਸ ਹਮਲੇ ਦੇ ਸਬੰਧ ‘ਚ ਉਸ ਦੀ ਕਿਸੇ ਗਤੀਵਿਧੀ ਦੀ ਕੋਈ ਜਾਣਕਾਰੀ ਹੈ ਤਾਂ ਉਹ ਇਸ ਨੂੰ ਸਾਂਝਾ ਕਰਨ।

About Author

admin

admin

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article