PUNJABMAILUSA.COM

ਬ੍ਰਿਟੇਨ ਦੀ ਪ੍ਰਧਾਨ ਮੰਤਰੀ ਥੈਰੇਸਾ ਮੇ ਦੀ ਸਰਕਾਰ ਸੰਕਟ ਵਿੱਚ

ਬ੍ਰਿਟੇਨ ਦੀ ਪ੍ਰਧਾਨ ਮੰਤਰੀ ਥੈਰੇਸਾ ਮੇ ਦੀ ਸਰਕਾਰ ਸੰਕਟ ਵਿੱਚ

ਬ੍ਰਿਟੇਨ ਦੀ ਪ੍ਰਧਾਨ ਮੰਤਰੀ ਥੈਰੇਸਾ ਮੇ ਦੀ ਸਰਕਾਰ ਸੰਕਟ ਵਿੱਚ
November 13
07:28 2017

ਲੰਡਨ, 13 ਨਵੰਬਰ (ਪੰਜਾਬ ਮੇਲ)–ਬ੍ਰਿਟੇਨ ਵਿਚ ਪ੍ਰਧਾਨ ਮੰਤਰੀ ਥੈਰੇਸਾ ਮੇ ਦੀ ਸਰਕਾਰ ਸੰਕਟ ਵਿਚ ਆ ਸਕਦੀ ਹੈ। ਸੱਤਾਧਾਰੀ ਕਨਜ਼ਰਵੇਟਿਵ ਪਾਰਟੀ ਦੇ ਐੱਮਪੀਜ਼ ਥੈਰੇਸਾ ਮੇ ਨੂੰ ਅਹੁਦੇ ਤੋਂ ਹਟਾਉਣ ਦੀ ਤਿਆਰੀ ਵਿਚ ਹਨ।
ਅਖ਼ਬਾਰ ‘ਦ ਸੰਡੇ ਟਾਈਮਜ਼’ ਮੁਤਾਬਿਕ ਕਨਜ਼ਰਵੇਟਿਵ ਪਾਰਟੀ ਦੇ 40 ਐੱਮਪੀਜ਼ ਥੈਰੇਸਾ ਮੇ ਪ੍ਰਤੀ ਬੇਭਰੋਸਗੀ ਪ੍ਰਗਟ ਕਰਨ ਵਾਲੇ ਪੱਤਰ ‘ਤੇ ਦਸਤਖਤ ਕਰਨ ਲਈ ਸਹਿਮਤ ਹੋ ਗਏ ਹਨ। ਹਾਲਾਂਕਿ ਪਾਰਟੀ ਲੀਡਰਸ਼ਿਪ ਦੀ ਚੋਣ ਲਈ ਅਜੇ ਅੱਠ ਹੋਰ ਐੱਮਪੀਜ਼ ਦੀ ਲੋੜ ਹੋਵੇਗੀ। ਚੋਣ ਰਾਹੀਂ ਥੈਰੇਸਾ ਮੇ ਨੂੰ ਹਟਾਇਆ ਅਤੇ ਕਿਸੇ ਪਾਰਟੀ ਦੇ ਕਿਸੇ ਹੋਰ ਵਿਅਕਤੀ ਨੂੰ ਪ੍ਰਧਾਨ ਮੰਤਰੀ ਬਣਾਇਆ ਜਾ ਸਕਦਾ ਹੈ।
ਅਜਿਹੀ ਸਥਿਤੀ ਵਿਚ ਦੇਸ਼ ਵਿਚ ਚੋਣ ਕਰਵਾਏ ਜਾਣ ਦੀ ਜ਼ਰੂਰਤ ਨਹੀਂ ਹੋਵੇਗੀ। ਅੱਠ ਜੂਨ ਨੂੰ ਸਮੇਂ ਤੋਂ ਪਹਿਲਾਂ ਚੋਣ ਕਰਵਾਉਣ ਪਿੱਛੋਂ ਹੀ ਥੈਰੇਸਾ ਪਾਰਟੀ ‘ਤੇ ਆਪਣਾ ਅਧਿਕਾਰ ਬਣਾਈ ਰੱਖਣ ਲਈ ਯਤਨਸ਼ੀਲ ਹੈ। ਇਸ ਚੋਣ ਵਿਚ ਕਨਜ਼ਰਵੇਟਿਵ ਪਾਰਟੀ ਨੂੰ ਬਹੁਮਤ ਨਹੀਂ ਮਿਲਿਆ ਸੀ। ਇਸ ਦੇ ਇਲਾਵਾ ਯੂਰਪੀ ਸੰਘ ਤੋਂ ਅਲੱਗ ਹੋਣ ਨੂੰ ਲੈ ਕੇ ਵੰਡ ਅਤੇ ਮੰਤਰੀਆਂ ਦੇ ਕਈ ਕਾਂਡਾਂ ਵਿਚ ਸ਼ਾਮਿਲ ਹੋਣ ਕਾਰਨ ਵੀ ਥੈਰੇਸਾ ਸਰਕਾਰ ਅਸਤ-ਵਿਅਸਤ ਰਾਜਨੀਤੀ ਸਥਿਤੀ ‘ਤੇ ਕੰਟਰੋਲ ਕਰਨ ਵਿਚ ਅਸਫਲ ਰਹੀ ਹੈ। ਇਸ ਤੋਂ ਪਹਿਲੇ ਪਾਰਟੀ ਦੇ ਸਾਲਾਨਾ ਸੰਮੇਲਨ ਵਿਚ ਥੈਰੇਸਾ ਮੇ ਦੇ ਭਾਸ਼ਣ ਦੇ ਬਾਅਦ ਉਨ੍ਹਾਂ ਨੂੰ ਅਹੁਦੇ ਤੋਂ ਹਟਾਉਣ ਦਾ ਯਤਨ ਹੋਇਆ ਸੀ। ਇਹ ਯਤਨ ਤਾਂ ਸਫ਼ਲ ਨਹੀਂ ਹੋਇਆ ਪ੍ਰੰਤੂ ਕਨਜ਼ਰਵੇਟਿਵ ਪਾਰਟੀ ਵਿਚ ਕਈ ਲੋਕ ਪ੍ਰਧਾਨ ਮੰਤਰੀ ਦੇ ਪ੍ਰਦਰਸ਼ਨ ਤੋਂ ਨਾਖੁਸ਼ ਹੋ ਗਏ ਸਨ ਅਤੇ ਲੀਡਰਸ਼ਿਪ ਪਰਿਵਰਤਨ ਦੀ ਗੱਲ ਖ਼ਤਮ ਨਹੀਂ ਹੋਈ ਸੀ।
ਪਿਛਲੇ ਕੁਝ ਹਫ਼ਤਿਆਂ ਵਿਚ ਥੈਰੇਸਾ ਮੇ ਦੇ ਦੋ ਮੰਤਰੀਆਂ ਨੂੰ ਅਸਤੀਫ਼ਾ ਦੇਣਾ ਪਿਆ। ਰੱਖਿਆ ਮੰਤਰੀ ਮਾਈਕਲ ਫੇਲਾਨ ਨੂੰ ਸੈਕਸ ਸਕੈਂਡਲ ਵਿਚ ਸ਼ਾਮਿਲ ਪਾਏ ਜਾਣ ‘ਤੇ ਅਹੁਦੇ ਤੋਂ ਅਸਤੀਫ਼ਾ ਦੇਣਾ ਪਿਆ ਸੀ ਜਦਕਿ ਸਹਾਇਤਾ ਮੰਤਰੀ ਪ੍ਰੀਤੀ ਪਟੇਲ ਨੂੰ ਇਜ਼ਰਾਈਲ ਦੇ ਚੋਟੀ ਦੇ ਆਗੂਆਂ ਅਤੇ ਅਧਿਕਾਰੀਆਂ ਨਾਲ ਗੁਪਤ ਮੁਲਾਕਾਤ ਦੇ ਪਿੱਛੋਂ ਅਸਤੀਫ਼ਾ ਦੇਣਾ ਪਿਆ।

About Author

Punjab Mail USA

Punjab Mail USA

Related Articles

ads

Latest Category Posts

    ਹੋਬੋਕਨ ਸ਼ਹਿਰ ਦੇ ਸਿੱਖ ਮੇਅਰ ਨੂੰ ਮਿਲੀ ਜਾਨ ਤੋਂ ਮਾਰਨ ਦੀ ਧਮਕੀ

ਹੋਬੋਕਨ ਸ਼ਹਿਰ ਦੇ ਸਿੱਖ ਮੇਅਰ ਨੂੰ ਮਿਲੀ ਜਾਨ ਤੋਂ ਮਾਰਨ ਦੀ ਧਮਕੀ

Read Full Article
    ਅਮਰੀਕਾ ‘ਚ 4,153 ਲੋਕਾਂ ਦੀ ਫਲੂ ਨਾਲ ਹੋਈ ਮੌਤ

ਅਮਰੀਕਾ ‘ਚ 4,153 ਲੋਕਾਂ ਦੀ ਫਲੂ ਨਾਲ ਹੋਈ ਮੌਤ

Read Full Article
    ਅਮਰੀਕਾ ‘ਚ ਮਾਪੇ ਬੱਚਿਆਂ ਲਈ ਖਰੀਦ ਰਹੇ ਨੇ ਬੁਲੇਟ ਪਰੂਫ ਬੈਗ

ਅਮਰੀਕਾ ‘ਚ ਮਾਪੇ ਬੱਚਿਆਂ ਲਈ ਖਰੀਦ ਰਹੇ ਨੇ ਬੁਲੇਟ ਪਰੂਫ ਬੈਗ

Read Full Article
    ਬੰਦੂਕਾਂ ‘ਤੇ ਮੁਕੰਮਲ ਪਾਬੰਦੀ ਦੀ ਆਵਾਜ਼ ਅਮਰੀਕਾ ‘ਚ ਮੁੜ ਉਠੀ

ਬੰਦੂਕਾਂ ‘ਤੇ ਮੁਕੰਮਲ ਪਾਬੰਦੀ ਦੀ ਆਵਾਜ਼ ਅਮਰੀਕਾ ‘ਚ ਮੁੜ ਉਠੀ

Read Full Article
    ਅਮਰੀਕੀ ਚੋਣਾਂ ‘ਚ ਕਥਿਤ ਦਖਲਅੰਦਾਜ਼ੀ ਲਈ ਰੂਸ ਦੇ 13 ਨਾਗਰਿਕਾਂ ਤੇ ਤਿੰਨ ਕੰਪਨੀਆਂ ‘ਤੇ ਦੋਸ਼ ਤੈਅ

ਅਮਰੀਕੀ ਚੋਣਾਂ ‘ਚ ਕਥਿਤ ਦਖਲਅੰਦਾਜ਼ੀ ਲਈ ਰੂਸ ਦੇ 13 ਨਾਗਰਿਕਾਂ ਤੇ ਤਿੰਨ ਕੰਪਨੀਆਂ ‘ਤੇ ਦੋਸ਼ ਤੈਅ

Read Full Article
    ਐੱਫ.ਬੀ.ਆਈ. ‘ਤੇ ਫਲੋਰਿਡਾ ਸਕੂਲ ‘ਚ ਗੋਲੀਬਾਰੀ ਦੇ ਸ਼ੱਕੀ ਨਾਲ ਜੁੜੇ ਸੁਰਾਗ ਦੀ ਛਾਣਬੀਨ ‘ਚ ਢਿੱਲ ਵਰਤਣ ਦਾ ਲੱਗਾ ਦੋਸ਼

ਐੱਫ.ਬੀ.ਆਈ. ‘ਤੇ ਫਲੋਰਿਡਾ ਸਕੂਲ ‘ਚ ਗੋਲੀਬਾਰੀ ਦੇ ਸ਼ੱਕੀ ਨਾਲ ਜੁੜੇ ਸੁਰਾਗ ਦੀ ਛਾਣਬੀਨ ‘ਚ ਢਿੱਲ ਵਰਤਣ ਦਾ ਲੱਗਾ ਦੋਸ਼

Read Full Article
    ਪਾਕਿਸਤਾਨ ਵਲੋਂ ਅੱਤਵਾਦੀਆਂ ਨੂੰ ਮਦਦ ਕਾਰਨ ਚਿੰਤਾ ‘ਚ ਦੁਨੀਆ

ਪਾਕਿਸਤਾਨ ਵਲੋਂ ਅੱਤਵਾਦੀਆਂ ਨੂੰ ਮਦਦ ਕਾਰਨ ਚਿੰਤਾ ‘ਚ ਦੁਨੀਆ

Read Full Article
    ਅਲਕਾਇਦਾ ਦੇ ਅੱਤਵਾਦੀ ਨੂੰ ਹੋਈ ਉਮਰ ਕੈਦ ਦੀ ਸਜ਼ਾ

ਅਲਕਾਇਦਾ ਦੇ ਅੱਤਵਾਦੀ ਨੂੰ ਹੋਈ ਉਮਰ ਕੈਦ ਦੀ ਸਜ਼ਾ

Read Full Article
    ਫਲੋਰਿਡਾ ਗੋਲੀਬਾਰੀ: ਹੰਝੂ ਕੇਰਦੀ ਮਾਂ ਨੇ ਟਰੰਪ ਨੂੰ ਕਿਹਾ ਬੰਦੂਕ ਸੱਭਿਆਚਾਰ ਬਾਰੇ ਕੋਈ ਕਦਮ ਚੁੱਕੇ

ਫਲੋਰਿਡਾ ਗੋਲੀਬਾਰੀ: ਹੰਝੂ ਕੇਰਦੀ ਮਾਂ ਨੇ ਟਰੰਪ ਨੂੰ ਕਿਹਾ ਬੰਦੂਕ ਸੱਭਿਆਚਾਰ ਬਾਰੇ ਕੋਈ ਕਦਮ ਚੁੱਕੇ

Read Full Article
    ਅਮਰੀਕਾ ‘ਤੇ ਪ੍ਰਮਾਣੂ ਹਮਲੇ ਦਾ ਖਤਰਾ ਪੈਦਾ ਹੋਣ ‘ਤੇ ਬੰਕਰ ‘ਚ ਰਹਿਣਗੇ ਟਰੰਪ

ਅਮਰੀਕਾ ‘ਤੇ ਪ੍ਰਮਾਣੂ ਹਮਲੇ ਦਾ ਖਤਰਾ ਪੈਦਾ ਹੋਣ ‘ਤੇ ਬੰਕਰ ‘ਚ ਰਹਿਣਗੇ ਟਰੰਪ

Read Full Article
    ਟਰੰਪ ਨੇ ਆਪਣੀ ਤਨਖਾਹ ਦਾ ਇਕ ਚੌਥਾਈ ਹਿੱਸਾ ਦਿੱਤਾ ਦਾਨ ‘ਚ

ਟਰੰਪ ਨੇ ਆਪਣੀ ਤਨਖਾਹ ਦਾ ਇਕ ਚੌਥਾਈ ਹਿੱਸਾ ਦਿੱਤਾ ਦਾਨ ‘ਚ

Read Full Article
    ਫਲੋਰਿਡਾ ਗੋਲੀਬਾਰੀ : ਫੁੱਟਬਾਲ ਕੋਚ ਨੇ ਅਪਣੀ ਜਾਨ ਦੇ ਕੇ ਬਚਾਈ ਕਈ ਬੱਚਿਆਂ ਦੀ ਜਾਨ

ਫਲੋਰਿਡਾ ਗੋਲੀਬਾਰੀ : ਫੁੱਟਬਾਲ ਕੋਚ ਨੇ ਅਪਣੀ ਜਾਨ ਦੇ ਕੇ ਬਚਾਈ ਕਈ ਬੱਚਿਆਂ ਦੀ ਜਾਨ

Read Full Article
    2016 ‘ਚ ਪੋਰਨ ਸਟਾਰ ਨੂੰ ਟਰੰਪ ਨੇ ਕੀਤਾ ਸੀ 1 ਲੱਖ 30 ਹਜ਼ਾਰ ਡਾਲਰ ਦਾ ਭੁਗਤਾਨ

2016 ‘ਚ ਪੋਰਨ ਸਟਾਰ ਨੂੰ ਟਰੰਪ ਨੇ ਕੀਤਾ ਸੀ 1 ਲੱਖ 30 ਹਜ਼ਾਰ ਡਾਲਰ ਦਾ ਭੁਗਤਾਨ

Read Full Article
    ਇਮੀਗ੍ਰੇਸ਼ਨ ਸੁਧਾਰ ਬਿੱਲ ਲਈ ਅਮਰੀਕੀ ਸੈਨੇਟਰ ਵੱਲੋਂ ਸੋਧ ਪੇਸ਼

ਇਮੀਗ੍ਰੇਸ਼ਨ ਸੁਧਾਰ ਬਿੱਲ ਲਈ ਅਮਰੀਕੀ ਸੈਨੇਟਰ ਵੱਲੋਂ ਸੋਧ ਪੇਸ਼

Read Full Article
    ਫਲੋਰਿਡਾ ਦੇ ਸਕੂਲ ‘ਚ ਸਾਬਕਾ ਵਿਦਿਆਰਥੀ ਵੱਲੋਂ ਫਾਇਰਿੰਗ, 17 ਦੀ ਮੌਤ 14 ਲੋਕ ਗੰਭੀਰ ਜ਼ਖਮੀ

ਫਲੋਰਿਡਾ ਦੇ ਸਕੂਲ ‘ਚ ਸਾਬਕਾ ਵਿਦਿਆਰਥੀ ਵੱਲੋਂ ਫਾਇਰਿੰਗ, 17 ਦੀ ਮੌਤ 14 ਲੋਕ ਗੰਭੀਰ ਜ਼ਖਮੀ

Read Full Article